ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੀ ਮਾਂ ਮਾਧਵੀ ਸਿੰਧਿਆ ਦਾ ਦਿਹਾਂਤ

ਨਵੀਂ ਦਿੱਲੀ, 15 ਮਈ (ਸ.ਬ.) ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਦੀ ਮਾਂ ਮਾਧਵੀ ਰਾਜੇ ਸਿੰਧੀਆ ਦਾ ਅੱਜ ਸਵੇਰੇ ਦਿੱਲੀ ਦੇ ਏਮਜ਼ ਵਿੱਚ ਦਿਹਾਂਤ ਹੋ ਗਿਆ। ਉਹ 70 ਸਾਲ ਦੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਸਵੇਰੇ 9.28 ਵਜੇ ਆਖਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ਤੇ ਸੀ। ਉਨ੍ਹਾਂ ਦਾ ਪਿਛਲੇ ਤਿੰਨ ਮਹੀਨਿਆਂ ਤੋਂ ਏਮਜ਼ ਵਿੱਚ ਇਲਾਜ ਚੱਲ ਰਿਹਾ ਸੀ। ਉਹ ਨਿਮੋਨੀਆ ਦੇ ਨਾਲ-ਨਾਲ ਸੇਪਸਿਸ ਤੋਂ ਵੀ ਪੀੜਤ ਸੀ। ਦਿੱਲੀ ਵਿੱਚ ਦਿਹਾਂਤ ਮਗਰੋਂ ਮਾਧਵੀ ਰਾਜੇ ਦੇ ਮਰਹੂਮ ਸਰੀਰ ਨੂੰ ਅੰਤਿਮ ਸੰਸਕਾਰ ਲਈ ਮੱਧ ਪ੍ਰਦੇਸ਼ ਦੇ ਗੁਣਾ ਲਿਆਂਦਾ ਜਾਵੇਗਾ।

ਜੋਤੀਰਾਦਿੱਤਿਆ ਸਿੰਧੀਆ ਗੁਣਾ-ਸ਼ਿਵਪੁਰੀ ਸੰਸਦੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਿੱਥੇ 7 ਮਈ ਨੂੰ ਵੋਟਾਂ ਪਈਆਂ ਸਨ। ਚੋਣ ਪ੍ਰਚਾਰ ਦੌਰਾਨ ਵੀ ਸਿੰਧੀਆ ਦਾ ਲਗਾਤਾਰ ਦਿੱਲੀ ਦੌਰਾ ਹੁੰਦਾ ਰਿਹਾ ਸੀ।