ਬੱਸ ਨੂੰ ਅੱਗ ਲੱਗਣ ਕਾਰਨ 6 ਵਿਅਕਤੀ ਜ਼ਿੰਦਾ ਸੜੇ

ਬਾਪਟਲਾ, 15 ਮਈ (ਸ.ਬ.) ਆਂਧਰਾ ਪ੍ਰਦੇਸ਼ ਦੇ ਬਾਪਟਲਾ ਜ਼ਿਲ੍ਹੇ ਦੇ ਚਿਨਾਗੰਜਮ ਤੋਂ ਹੈਦਰਾਬਾਦ ਜਾ ਰਹੀ ਇਕ ਬੱਸ ਚਿਲਾਕਲੁਰੀਪੇਟ ਵਿਚ ਇਕ ਲਾਰੀ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਅਤੇ ਲਾਰੀ ਨੂੰ ਅੱਗ ਲੱਗ ਗਈ, ਜਿਸ ਕਾਰਨ 6 ਵਿਅਕਤੀ ਜ਼ਿੰਦਾ ਸੜ ਗਏ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁੰਟੂਰ ਲਿਜਾਇਆ ਗਿਆ। ਚਿਲਕਲੁਰੀਪੇਟਾ ਦਿਹਾਤੀ ਪੁਲੀਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਕੁਝ ਲੋਕਾਂ ਦੇ ਜ਼ਰੀਏ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਅਸੀਂ ਐਂਬੂਲੈਂਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਜਦੋਂ ਅਸੀਂ ਮੌਕੇ ਤੇ ਪਹੁੰਚੇ ਤਾਂ ਬੱਸ ਅੱਗ ਦੀ ਲਪੇਟ ਵਿਚ ਆ ਚੁੱਕੀ ਸੀ। ਇਸ ਹਾਦਸੇ ਵਿਚ 6 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਦੋਵੇਂ ਡਰਾਈਵਰਾਂ ਨੇ ਵੀ ਆਪਣੀ ਜਾਨ ਗੁਆਈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਮ੍ਰਿਤਰ ਬਾਪਟਲਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

ਮ੍ਰਿਤਕਾਂ ਵਿੱਚ ਬੱਸ ਡਰਾਈਵਰ ਅੰਜੀ, ਉਪਾਗੁੰਡੂਰ ਕਾਸ਼ੀ, ਉਪਾਗੁੰਡੂਰ ਲਕਸ਼ਮੀ, ਮੁਪਰਾਜੂ ਖਿਆਤੀ ਸਾਸਰੀ ਰਾਮ ਦੀ ਬੇਟੀ ਵੀ ਸ਼ਾਮਲ ਹੈ। ਦੋ ਮ੍ਰਿਤਕਾਂ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਪੁਲੀਸ ਉਨ੍ਹਾਂ ਦੀ ਸ਼ਨਾਖਤ ਲਈ ਯਤਨ ਕਰ ਰਹੀ ਹੈ। ਪੁਲੀਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਚਿਲਾਕਲੁਰੀਪੇਟ ਕਸਬੇ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਗੁੰਟੂਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।

ਬੱਸ ਵਿਚ 42 ਲੋਕ ਸਵਾਰ ਸਨ ਕਿ ਇਹ ਪ੍ਰਾਈਵੇਟ ਬੱਸ ਬਾਪਟਲਾ ਜ਼ਿਲ੍ਹੇ ਦੇ ਚਿਨਗੰਜਮ ਤੋਂ ਹੈਦਰਾਬਾਦ ਜਾ ਰਹੀ ਸੀ। ਹੈਦਰਾਬਾਦ-ਵਿਜੇਵਾੜਾ ਹਾਈਵੇਅ ਤੇ ਚਿਲਾਕਲੁਰੀਪੇਟ ਮੰਡਲ ਨੇੜੇ ਬੱਸ ਇਕ ਲਾਰੀ ਨਾਲ ਟਕਰਾ ਗਈ। ਹਾਦਸੇ ਤੋਂ ਤੁਰੰਤ ਬਾਅਦ ਦੋਵੇਂ ਵਾਹਨਾਂ ਨੂੰ ਅੱਗ ਲੱਗ ਗਈ। ਜ਼ਖਮੀਆਂ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਬੱਸ ਵਿੱਚ 42 ਲੋਕ ਸਵਾਰ ਸਨ। ਇਸ ਭਿਆਨਕ ਹਾਦਸੇ ਵਿੱਚ ਮਰਨ ਵਾਲਿਆਂ ਵਿਚ ਬੱਸ ਅਤੇ ਲਾਰੀ ਦੇ ਦੋਵੇਂ ਡਰਾਈਵਰ ਅਤੇ ਚਾਰ ਸਵਾਰੀਆਂ ਸ਼ਾਮਲ ਸਨ।