ਸ਼ੋ੍ਮਣੀ ਅਕਾਲੀ ਦਲ ਵੱਲੋਂ ਘਰੋ ਘਰੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ

ਐਸ ਏ ਐਸ ਨਗਰ, 15 ਮਈ (ਸ.ਬ.) ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਨੂੰਹ ਬੀਬੀ ਕੁਲਵੰਤ ਕੌਰ ਚੰਦੂਮਾਜਰਾ ਵੱਲੋਂ ਮੁਹਾਲੀ ਦੇ ਫ਼ੇਜ਼ 11 ਵਿੱਚ ਘਰ ਘਰ ਜਾ ਕੇ ਚੰਦੂਮਾਜਰਾ ਦੇ ਹੱਕ ਵਿੱਚ ਵੋਟਾਂ ਮੰਗੀਆਂ।

ਇਸ ਮੌਕੇ ਕੁਲਵੰਤ ਕੌਰ ਚੰਦੂਮਾਜਰਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲਗਾਤਾਰ ਤੀਸਰੀ ਵਾਰ ਚੋਣ ਲੜ ਰਹੇ ਹਨ। ਉਹਨਾਂ ਕਿਹਾ ਕਿ ਕੋਵਿਡ ਜਿਹੀ ਮਹਾਂਮਾਰੀ ਵਿੱਚ ਵੀ ਚੰਦੂਮਾਜਰਾ ਪਰਿਵਾਰ ਹਲਕੇ ਵਿੱਚ ਰਹਿ ਕੇ ਲੋਕ ਸੇਵਾ ਵਿੱਚ ਹਾਜ਼ਰ ਰਿਹਾ। ਇਸ ਮੌਕੇ ਉਹਨਾਂ ਦੇ ਨਾਲ ਫੇਜ਼ 11 ਦੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਵੀ ਸ਼ਮੂਲੀਅਤ ਕੀਤੀ।