ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਦਫਤਰ ਦਾ ਉਦਘਾਟਨ ਭਲਕੇ

ਐਸ ਏ ਐਸ ਨਗਰ, 15 ਮਈ (ਸ.ਬ.) ਲੋਕਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਵਿਜੈਇੰਦਰ ਸਿੰਗਲਾ ਦਾ ਵਿਧਾਨਸਭਾ ਹਲਕਾ ਮੁਹਾਲੀ ਦਾ ਚੋਣ ਦਫਤਰ ਭਲਕੇ (16 ਮਈ ਨੂੰ) ਸੈਕਟਰ 80 ਦੇ ਸ਼ੋ ਰੂਮ ਨੰਬਰ 39 ਵਿੰਚ ਸਵੇਰੇ 10.30 ਵਜੇ ਦੇ ਦਫਤਰ ਦਾ ਉਦਘਾਟਨ ਭਲਕੇ ਕੀਤਾ ਜਾਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਦਫਤਰ ਦਾ ਉਦਘਾਟਨ ਸਾਬਕਾ ਕੈਬਿਨਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਦਫਤਰ ਰਾਹੀਂ ਹਲਕਾ ਮੁਹਾਲੀ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਦਾ ਸੰਚਾਲਨ ਕੀਤਾ ਜਾਵੇਗਾ। ਦਫਤਰ ਦੇ ਉਦਘਾਟਨ ਮੌਕੇ ਵਿਧਾਨਸਭਾ ਹਲਕਾ ਮੁਹਾਲੀ ਦੇ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਹਾਜਿਰ ਹੋਣਗੇ।