Connect with us

Punjab

ਗੰਜਾਪਨ ਦੂਰ ਕਰਨ ਲਈ ਲਗਵਾਏ ਤੇਲ ਨਾਲ ਅੱਖਾਂ ਵਿੱਚ ਇਨਫੈਕਸ਼ਨ ਦੇ ਵੱਡੀ ਗਿਣਤੀ ਮਾਮਲੇ ਆਏ ਸਾਹਮਣੇ

Published

on

 

ਸੰਗਰੂਰ, 17 ਮਾਰਚ (ਸ.ਬ.) ਸੰਗਰੂਰ ਸ਼ਹਿਰ ਦੇ ਕਾਲੀ ਮਾਤਾ ਮੰਦਰ ਵਿਚ ਲੱਗੇ ਕੈਂਪ ਦੌਰਾਨ ਗੰਜਾਪਨ ਦੂਰ ਕਰਨ ਦੀ ਖਾਹਿਸ਼ ਵਿਚ ਟਰੀਟਮੈਂਟ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿਚ ਸੰਕਰਮਣ ਹੋਣ ਦੇ ਵਧਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਐਤਵਾਰ ਰਾਤ ਤੋਂ ਬਾਅਦ ਅੱਜ ਸਵੇਰੇ ਹੀ ਐਮਰਜੈਂਸੀ ਵਾਰਡ ਵਿਚ ਅੱਖਾਂ ਵਿਚ ਸੰਕਰਮਣ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 65 ਤੋਂ ਪਾਰ ਹੋ ਗਈ ਹੈ। ਮਰੀਜ਼ਾਂ ਦੀਆਂ ਅੱਖਾਂ ਵਿਚ ਜਲਣ, ਤੇਜ਼ ਦਰਦ, ਪਾਣੀ ਨਿਕਲਣ, ਖੁਜਲੀ ਹੋਣ ਦੀ ਸਮੱਸਿਆ ਸਾਹਮਣੇ ਆ ਰਹੀ ਸੀ। ਐਮਰਜੈਂਸੀ ਵਾਰਡ ਸਮੇਤ ਓਪੀਡੀ ਵਿਚ ਵੀ ਅੱਖਾਂ ਦੀ ਸਮੱਸਿਆ ਨਾਲ ਪਰੇਸ਼ਾਨ ਮਰੀਜ਼ਾਂ ਦੀ ਗਿਣਤੀ ਵੱਧ ਰਹੀ। ਇਸੇ ਦੌਰਾਨ ਅੱਜ ਸਿਵਲ ਸਰਜਨ ਡਾ. ਸੰਜੇ ਕਾਮਰਾ ਵੀ ਹਸਪਤਾਲ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐਮਰਜੈਂਸੀ ਵਾਰਡ ਵਿਚ ਵੀ ਅੱਖਾਂ ਦੇ ਰੋਗਾਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਗਏ, ਤਾਂ ਜੋ ਮਰੀਜ਼ਾਂ ਨੂੰ ਤੁਰੰਤ ਸੰਭਾਲਿਆ ਜਾ ਸਕੇ। ਸਿਵਲ ਸਰਜਨ ਡਾ. ਸੰਜੇ ਕਾਮਰਾ ਦਾ ਕਹਿਣਾ ਹੈ ਕਿ ਇਹ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ। ਸ਼ਹਿਰ ਵਿਚ ਗੰਜਾਪਨ ਨੂੰ ਦੂਰ ਕਰਨ ਲਈ ਦਵਾਈ ਲਗਾਉਣ ਦਾ ਝਾਂਸਾ ਦੇ ਕੇ ਕਿਸੇ ਨੇ ਕੈਂਪ ਲਗਾਇਆ ਅਤੇ ਇਸ ਦਵਾਈ ਨਾਲ ਲੋਕਾਂ ਦੀਆਂ ਅੱਖਾਂ ਵਿਚ ਸੰਕਰਮਣ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੋਂ ਇਸ ਕੈਂਪ ਬਾਰੇ ਕੋਈ ਇਜਾਜ਼ਤ ਨਹੀਂ ਲਈ। ਹਾਲਾਂਕਿ ਅੱਖਾਂ ਦੀ ਜਾਂਚ ਜਾਂ ਲੈਂਸ ਪਾਉਣ, ਰਕਤਦਾਨ ਕੈਂਪ ਲਗਾਉਣ ਲਈ ਹੀ ਸਿਹਤ ਵਿਭਾਗ ਤੋਂ ਇਜਾਜ਼ਤ ਲੈਣ ਦੀ ਲੋੜ ਹੁੰਦੀ ਹੈ। ਇਸ ਲਈ ਸਿਹਤ ਵਿਭਾਗ ਨੂੰ ਇਸ ਗੰਜਾਪਨ ਦੀ ਦਵਾਈ ਦੇਣ ਲਈ ਲਗਾਏ ਗਏ ਕੈਂਪ ਦੀ ਕੋਈ ਜਾਣਕਾਰੀ ਨਹੀਂ ਹੈ। ਪੀੜਤ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਹਸਪਤਾਲ ਵਿਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਇਸੇ ਦੌਰਾਨ ਸਿਵਲ ਹਸਪਤਾਲ ਵਿਚ ਪਹੁੰਚੇ ਡੀਐਸਪੀ ਸੰਜੀਵ ਸਿੰਗਲਾ ਦਾ ਕਹਿਣਾ ਹੈ ਕਿ ਪੀੜਤਾਂ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Continue Reading

Punjab

ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਨਸ਼ਾ ਤਸਕਰ ਦੇ ਘਰ ਚਲਿਆ ਬੁਲਡੋਜ਼ਰ

Published

on

By

 

ਰਾਏਕੋਟ, 18 ਮਾਰਚ (ਸ.ਬ.) ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਬੁਰਜ ਹਰੀ ਸਿੰਘ ਦੇ ਕਥਿਤ ਨਸ਼ਾ ਤਸਕਰ ਅਮਰਜੀਤ ਸਿੰਘ ਪੱਪਾ ਦੀ ਪਿੰਡ ਦੀ ਪੰਚਾਇਤੀ ਸ਼ਾਮਲਾਤ ਦੀ ਥਾਂ ਤੇ ਬਣੀ ਤਿੰਨ ਮੰਜ਼ਿਲਾ ਕੋਠੀ ਨੂੰ ਢਾਹੁਣ ਲਈ ਪ੍ਰਸ਼ਾਸਨ ਨੇ ਬੁਲਡੋਜ਼ਰ ਚਲਾਇਆ। ਜ਼ਿਲ੍ਹਾ ਪੁਲੀਸ ਮੁਖੀ ਅੰਕੁਰ ਗੁਪਤਾ ਦੀ ਅਗਵਾਈ ਵਿੱਚ ਐਸਪੀ ਪਰਮਿੰਦਰ ਸਿੰਘ ਦਿਉਲ, ਉਪ ਪੁਲੀਸ ਕਪਤਾਨ ਇੰਦਰਜੀਤ ਸਿੰਘ ਬੋਪਾਰਾਏ ਅਤੇ ਉਪ ਪੁਲੀਸ ਕਪਤਾਨ ਰਾਏਕੋਟ ਹਰਜਿੰਦਰ ਸਿੰਘ ਸਮੇਤ ਥਾਣਾ ਸਦਰ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਅਤੇ ਥਾਣਾ ਸ਼ਹਿਰੀ ਦੇ ਮੁਖੀ ਅਮਰਜੀਤ ਸਿੰਘ ਗਿੱਲ ਭਾਰੀ ਪੁਲੀਸ ਫੋਰਸ ਨਾਲ ਹਾਜ਼ਰ ਸਨ।

ਘਰ ਢਾਹੁਣ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਮੁਲਜ਼ਮ ਅਮਰਜੀਤ ਸਿੰਘ ਪੱਪਾ ਦੀ ਮਾਤਾ ਅਵਤਾਰ ਕੌਰ ਤੋਂ ਡਿਊਟੀ ਮੈਜਿਸਟ੍ਰੇਟ ਰਾਕੇਸ਼ ਕੁਮਾਰ ਅਤੇ ਬੀਡੀਪੀਓ ਜਸਵਿੰਦਰ ਸਿੰਘ ਨੇ ਪੁਲੀਸ ਦੀ ਮੌਜੂਦਗੀ ਵਿੱਚ ਕੋਈ ਅਦਾਲਤੀ ਸਟੇਅ ਜਾਂ ਹੋਰ ਆਦੇਸ਼ ਬਾਰੇ ਜਾਣਕਾਰੀ ਮੰਗੀ ਤੇ ਅਵਤਾਰ ਕੌਰ ਵੱਲੋਂ ਅਜਿਹਾ ਕੋਈ ਆਦੇਸ਼ ਨਾ ਹੋਣ ਬਾਰੇ ਕਹਿਣ ਤੋਂ ਬਾਅਦ ਬੁਲਡੋਜ਼ਰ ਨਾਲ ਘਰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਪੁਲੀਸ ਅਧਿਕਾਰੀਆਂ ਅਨੁਸਾਰ ਅਮਰਜੀਤ ਸਿੰਘ ਪੱਪਾ ਫ਼ਰਾਰ ਚੱਲ ਰਿਹਾ ਹੈ ਅਤੇ ਉਸ ਦੀ ਪਤਨੀ ਸੋਨੀ ਕੌਰ ਪੁਲੀਸ ਕਾਰਵਾਈ ਤੋਂ ਪਹਿਲਾਂ ਹੀ ਉਥੋਂ ਖਿਸਕ ਗਈ ਸੀ। ਜ਼ਿਲ੍ਹਾ ਪੁਲੀਸ ਮੁਖੀ ਅੰਕੁਰ ਗੁਪਤਾ ਅਨੁਸਾਰ ਅਮਰਜੀਤ ਸਿੰਘ ਪੱਪਾ ਦੇ ਪਰਿਵਾਰਕ ਮੈਂਬਰਾਂ ਉਪਰ ਨਸ਼ਾ ਤਸਕਰੀ ਦੇ ਕੁਲ 26 ਕੇਸ ਦਰਜ ਹਨ। ਇਸ ਮੌਕੇ ਰਾਏਕੋਟ ਦੇ ਨਾਇਬ ਤਹਿਸੀਲਦਾਰ ਰਾਕੇਸ਼ ਕੁਮਾਰ ਅਹੂਜਾ ਡਿਊਟੀ ਮੈਜਿਸਟ੍ਰੇਟ ਅਤੇ ਬਲਾਕ ਵਿਕਾਸ ਅਫ਼ਸਰ ਜਸਵਿੰਦਰ ਸਿੰਘ ਵੀ ਮੌਜੂਦ ਸਨ।

Continue Reading

Punjab

ਦੋ ਅਣਪਛਾਤੇ ਵਿਅਕਤੀਆਂ ਵੱਲੋਂ ਆਪ ਵਰਕਰ ਦੇ ਘਰ ਤੇ ਫਾਇਰਿੰਗ

Published

on

By

 

 

ਜੰਡਿਆਲਾ ਗੁਰੂ, 18 ਮਾਰਚ (ਸ.ਬ.) ਜੰਡਿਆਲਾ ਗੁਰੂ ਨੇੜੇ ਪਿੰਡ ਗੁੰਨੋਵਾਲ ਵਿਖੇ ਬੀਤੀ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਵਰਕਰ ਦੇ ਘਰ ਬਾਹਰ ਗੇਟ ਤੇ ਗੋਲੀਆਂ ਚਲਾਈਆਂ ਗਈਆਂ। ਇਸ ਸਬੰਧੀ ਆਪ ਵਲੰਟੀਅਰ ਹਰਪ੍ਰੀਤ ਸਿੰਘ ਹੈਪੀ ਅਤੇ ਗੁਆਂਢੀ ਬਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 12 ਵਜੇ ਗੋਲੀ ਚੱਲਣ ਦੀ ਅਵਾਜ਼ ਆਈ ਸੀਸੀਟੀਵੀ ਤੇ ਵੇਖਿਆ ਦੋ ਅਣਪਛਾਤੇ ਵਿਅਕਤੀਆਂ ਵਲੋਂ ਘਰ ਦੇ ਬਾਹਰ ਗੇਟ ਤੇ 2 ਫ਼ਾਇਰ ਕੀਤੇ ਗਏ। ਪਰਿਵਾਰ ਨੇ ਪ੍ਰਸ਼ਾਸਨ ਕੋਲੋ ਮੰਗ ਕੀਤੀ ਦੋਸ਼ੀਆਂ ਨੂੰ ਜਲਦ ਫੜਿਆ ਜਾਵੇ। ਇਸ ਸੰਬੰਧੀ ਪੁਲੀਸ ਨੂੰ ਸੂਚਿਤ ਕਰ ਦਿੱਤਾ ਹੈ।

ਮੌਕੇ ਤੇ ਪਹੁੰਚੇ ਪੁਲੀਸ ਜਾਂਚ ਅਧਿਕਾਰੀ ਤਰਸੇਮ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਹੈਪੀ ਵੱਲੋਂ ਸ਼ਿਕਾਇਤ ਦਿੱਤੀ ਗਈ ਹੈ ਕੀ ਉਨ੍ਹਾਂ ਦੇ ਘਰ ਦੇ ਬਾਹਰ ਗੇਟ ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਫ਼ਾਇਰ ਕੀਤੇ ਗਏ ਹਨ ਸੀਸੀਟੀਵੀ ਕੈਮਰੇ ਖੰਗਾਲ ਰਹੇ ਹਨ ਜਲਦੀ ਹੀ ਦੋਸ਼ੀ ਫੜੇ ਜਾਣਗੇ।

 

Continue Reading

Mohali

ਸੀ.ਆਈ.ਏ. ਸਟਾਫ ਵੱਲੋਂ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੌਰੀਏ ਦਾ ਇੱਕ ਗੁਰਗਾ ਗ੍ਰਿਫਤਾਰ

Published

on

By

 

ਐਸ ਏ ਐਸ ਨਗਰ, 17 ਮਾਰਚ (ਸ.ਬ.) ਸੀ. ਆਈ. ਏ. ਸਟਾਫ ਮੁਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ ਗੈਗਸਟਰ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੌਰੀਏ ਦੇ ਇੱਕ ਗੁਰਗੇ ਨੂੰ ਗ੍ਰਿਫਤਾਰ ਕਰਕੇ, ਉਸ ਪਾਸੋਂ 1 ਪਿਸਟਲ .32 ਬੋਰ ਸਮੇਤ 2 ਰੌਂਦ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐਸ ਐਸ ਪੀ ਦੀਪਕ ਪਾਰਿਕ ਦੇ ਦਿਸ਼ਾ ਨਿਰਦੇਸ਼ਾਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਮੁਹਾਲੀ ਕੈਂਪ ਐਂਟ ਖਰੜ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮੁਖਬਰ ਦੀ ਇਤਲਾ ਦੇ ਆਧਾਰ ਤੇ ਰਾਕੇਸ਼ ਕੁਮਾਰ ਉਰਫ ਮੱਦੀ ਨਗਰ, ਮੋਗਾ ਹਾਲ ਵਾਸੀ ਸ਼ਿਵਾਲਿਕ ਹੋਮਜ, ਸ਼ਿਵਾਲਿਕ ਸਿਟੀ, ਲਾਂਡਰਾ ਰੋਡ ਖਰੜ ਵਿਖੇ ਛਾਪੇਮਾਰੀ ਕਰਕੇ ਰਾਕੇਸ਼ ਕੁਮਾਰ ਉਰਫ ਮੱਦੀ (ਜੋ ਕਿ ਬੰਬੀਹਾ ਗਰੁੱਪ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੌਰੀਆ ਵਾਸਤੇ ਕੰਮ ਕਰਦਾ ਹੈ) ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੂੰ ਇਤਲਾ ਮਿਲੀ ਸੀ ਕਿ ਰਾਕੇਸ਼ ਕੁਮਾਰ ਉਰਫ ਮੱਦੀ (ਜਿਸਦੇ ਵਿਰੁੱਧ ਪਹਿਲਾਂ ਵੀ ਮੁਕੱਦਮੇ ਦਰਜ ਹਨ) ਕੋਲ ਨਜਾਇਜ ਹਥਿਆਰ ਹਨ। ਰਾਕੇਸ਼ ਕੁਮਾਰ ਉਰਫ ਮੱਦੀ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੌਰੀਆ ਦੇ ਕਹਿਣ ਤੇ ਉਸ ਵੱਲੋਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚੋਂ ਆਮ ਵਿਅਕਤੀਆਂ ਪਾਸੋਂ ਉਹਨਾਂ ਨੂੰ ਡਰਾ-ਧਮਕਾ ਕੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਮੰਗੀ ਗਈ ਫਰੌਤੀ ਦੀ ਰਕਮ ਇਕੱਠੀ ਕਰਦਾ ਹੈ ਅਤੇ ਗੈਂਗਸਟਰ ਦਵਿੰਦਰਪਾਲ ਸਿੰਘ ਦੇ ਕਹਿਣ ਤੇ ਉਸ ਵੱਲੋਂ ਦੱਸੇ ਟਿਕਾਣਿਆਂ ਤੇ ਪਹੁੰਚ ਕਰਦਾ ਹੈ।

ਇਸ ਤੋਂ ਇਲਾਵਾ ਰਾਕੇਸ਼ ਕੁਮਾਰ ਉਰਫ ਮੱਦੀ ਬੰਬੀਹਾ ਗਰੁੱਪ ਦੇ ਭਗੌੜੇ ਗੁਰਗਿਆਂ ਨੂੰ ਠਾਹਰ ਅਤੇ ਸਹੂਲਤ ਦਿੰਦਾ ਹੈ। ਰਾਕੇਸ਼ ਕੁਮਾਰ ਉਰਫ ਮੱਦੀ ਨਾਲ਼ ਫਰੌਤੀ ਦੀ ਰਕਮ ਇਕੱਠੀ ਕਰਨ ਅਤੇ ਉਸਨੂੰ ਟਿਕਾਣੇ ਲਗਾਉਣ ਵਿੱਚ ਇਸਦੇ ਹੋਰ ਵੀ ਕਈ ਸਾਥੀ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਰਾਕੇਸ਼ ਕੁਮਾਰ ਉਰਫ ੱਦੀ ਪੁਲੀਸ ਰਿਮਾਂਡ ਅਧੀਨ ਹੈ, ਜਿਸਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਸਾਲ 2022 ਤੋਂ ਗੈਂਗਸਟਰ ਗੋਪੀ ਲਹੌਰੀਏ ਜੋ ਬੰਬੀਹਾ ਗਰੁੱਪ ਨਾਲ਼ ਸਬੰਧ ਰੱਖਦਾ ਹੈ ਅਤੇ ਉਸਦੇ ਕਹਿਣ ਤੇ ਫਰੌਤੀਆਂ ਦੀ ਰਕਮਾਂ ਇਕੱਠੀਆਂ ਕਰਦਾ ਹੈ ਅਤੇ ਉਸਦੇ ਹੋਰ ਗੁਰਗਿਆਂ ਨੂੰ ਆਪਣੇ ਪਾਸ ਠਾਹਰ ਦਿੰਦਾ ਹੈ।

 

Continue Reading

Latest News

Trending