Chandigarh
ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਤੇ ਕਾਬੂ ਕਰਦਿਆਂ 8.08 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗ੍ਰਿਫਤਾਰ
ਚੰਡੀਗੜ੍ਹ, 18 ਮਾਰਚ (ਸ.ਬ.) ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਹਰਸ਼ਾ ਛੀਨਾ ਦੇ ਰਹਿਣ ਵਾਲੇ ਧਰਮਿੰਦਰ ਸਿੰਘ ਉਰਫ ਸੋਨੂੰ ਵਜੋਂ ਹੋਈ ਹੈ। ਇਸ ਵਿਅਕਤੀ ਦੇ ਕਬਜ਼ੇ ਚੋਂ ਹੈਰੋਇਨ ਅਤੇ ਇੱਕ ਹਥਿਆਰ ਦੀ ਬਰਾਮਦਗੀ ਤੋਂ ਇਲਾਵਾ, ਪੁਲੀਸ ਟੀਮਾਂ ਨੇ ਉਸਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਨਸ਼ੇ ਦੀਆਂ ਖੇਪਾਂ ਨੂੰ ਪਹੁੰਚਾਉਣ ਲਈ ਕੀਤੀ ਜਾਂਦੀ ਸੀ।
ਉਹਨਾਂ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਵਿਅਕਤੀ ਪਾਕਿਸਤਾਨ ਆਧਾਰਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸੀ, ਜੋ ਕਿ ਅਜਨਾਲਾ ਖੇਤਰ ਰਾਹੀਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਨਸ਼ਿਆਂ ਦੀ ਖੇਪ ਸੁੱਟਦੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਇਤਲਾਹ ਤੇ ਕਾਰਵਾਈ ਕਰਦੇ ਹੋਏ ਡੀਸੀਪੀ ਇਨਵੈਸਟੀਗੇਸ਼ਨ ਰਵਿੰਦਰਪਾਲ ਸਿੰਘ ਸੰਧੂ, ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਨਾਰਥ ਕਮਲਜੀਤ ਸਿੰਘ ਦੀ ਨਿਗਰਾਨੀ ਅਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਉਕਤ ਮੁਲਜਮ ਧਰਮਿੰਦਰ ਉਰਫ ਸੋਨੂੰ ਨੂੰ ਮੈਂਟਲ ਹਸਪਤਾਲ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕੀਤਾ, ਜਦੋਂ ਉਹ ਖੇਪ ਦੀ ਡਿਲੀਵਰੀ ਲਈ ਕਿਸੇ ਦੀ ਉਡੀਕ ਕਰ ਰਿਹਾ ਸੀ।
ਉਹਨਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਉਸਦੇ ਇੱਕ ਹੋਰ ਸਾਥੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ ਅਤੇ ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਹ ਖੇਪ ਦਿੱਤੀ ਜਾਣੀ ਸੀ। ਉਨਾਂ ਕਿਹਾ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੁਆਰਾ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
Mohali1 month agoਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਤੇ ਸੰਘਰਸ਼ ਤੇ ਆਧਾਰਿਤ ਪੁਸਤਕ ਦਾ ਲੋਕ ਅਰਪਣ 12 ਨੂੰ
