Connect with us

Mohali

ਸਾਬਕਾ ਫੌਜੀਆਂ ਨੇ ਪਟਿਆਲਾ ਵਿੱਚ ਪੁਲੀਸ ਵਲੋਂ ਫੌਜ ਦੇ ਕਰਨਲ ਤੇ ਢਾਹੇ ਜੁਲਮ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ

Published

on

 

ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ, ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 20 ਮਾਰਚ (ਸ.ਬ.) ਪੰਜਾਬ ਦੇ ਸਾਬਕਾ ਫੌਜੀਆਂ ਨੇ ਬੀਤੇ ਦਿਨ ਪਟਿਆਲਾ ਵਿੱਚ ਫੌਜ ਦੇ ਇੱਕ ਕਰਨਲ ਅਤੇ ਉਨ੍ਹਾਂ ਦੇ ਪੁੱਤਰ ਤੇ ਪੰਜਾਬ ਪੁਲੀਸ ਵਲੋਂ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਨੂੰ ਮੁੱਖ ਰੱਖਦਿਆਂ ਇੱਥੇ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਬ੍ਰਿਗੇਡੀਅਰ ਹਰਬੰਤ ਸਿੰਘ, ਕਰਨਲ ਜੀ ਬੀ ਵਿਰਕ, ਲੈਫ ਕਰਨਲ ਐਸ ਐਸ ਸੋਹੀ, ਕਰਨਲ ਏ ਐਸ ਸੰਧੂ, ਕਰਨਲ ਜੇ ਐੱਸ ਅਠਵਾਲ, ਬ੍ਰਿਗੇਡੀਅਰ ਸਰਬਜੀਤ ਸਿੰਘ, ਬ੍ਰਿਗੇਡੀਅਰ ਕੁਲਦੀਪ ਸਿੰਘ ਕਾਹਲੋਂ, ਕੈਪਟਨ ਮੱਖਣ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪਟਿਆਲਾ ਵਿੱਚ ਜਿਸ ਤਰੀਕੇ ਨਾਲ ਪੁਲੀਸ ਵਲੋਂ ਫੌਜ ਦੇ ਇੱਕ ਕਰਨਲ ਅਤੇ ਉਹਨਾਂ ਦੇ ਪੁੱਤਰ ਦੀ ਕੁੱਟਮਾਰ ਕਰਕੇ ਕੀਤੀ ਹੈ ਉਸ ਨਾਲ ਜਾਹਿਰ ਹੁੰਦਾ ਹੈ ਕਿ ਪੰਜਾਬ ਪੁਲੀਸ ਤੇ ਸਰਕਾਰ ਦਾ ਕੋਈ ਕਾਬੂ ਨਹੀਂ ਹੈ। ਉਹਨਾਂ ਕਿਹਾ ਕਿ ਕਰਨਲ ਨਾਲ ਕੁੱਟਮਾਰ ਕਰਨ ਵਾਲੇ ਪੁਲੀਸ ਕਰਮਚਾਰੀ ਉਲਟਾ ਕਰਨਲ ਨੂੰ ਇਹ ਕਹਿ ਕੇ ਧਮਕੀ ਦਿੰਦੇ ਨਜਰ ਆਉਂਦੇ ਹਨ ਕਿ ਉਹ ਇੱਕ ਮੁਕਾਬਲਾ ਕਰਕੇ ਆਏ ਹਨ ਅਤੇ ਇੱਕ ਹੋਰ ਮੁਕਾਬਲਾ ਕਰ ਦੇਣਗੇ।

ਸਾਬਕਾ ਫੌਜੀਆਂ ਨੇ ਕਿਹਾ ਕਿ ਇਹ ਘਟਨਾ ਇਹ ਵੀ ਜਾਹਿਰ ਕਰਦੀ ਹੈ ਕਿ ਪੁਲੀਸ ਅਤੇ ਪ੍ਰਸ਼ਾਸ਼ਨ ਦੀ ਨਜਰ ਵਿੱਚ ਫੌਜੀ ਕਰਮਚਾਰੀਆਂ ਦੀ ਕੋਈ ਇੱਜ਼ਤ ਨਹੀਂ ਹੈ ਅਤੇ ਰਾਜ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਦੀ ਹਾਲਤ ਨੂੰ ਸੰਭਾਲਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲੀਸ ਵਲੋਂ ਗੁੰਡੇ ਬਦਮਾਸ਼ਾਂ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਫੌਜੀ ਅਧਿਕਾਰੀ ਤੇ ਹੋਇਆ ਇਹ ਹਮਲਾ ਸਿਰਫ਼ ਇੱਕ ਵਿਅਕਤੀ ਤੇ ਨਹੀਂ, ਸਗੋਂ ਪੂਰੀ ਸੈਨਿਕ ਭਾਈਚਾਰੇ ਦੀ ਇਜ਼ਤ ਤੇ ਦਾਗ਼ ਹੈ।

ਇਸ ਦੌਰਾਨ ਸਾਬਕਾ ਫੌਜੀਆਂ ਦੇ ਇੱਕ ਵਫਦ ਵਲੋਂ ਬ੍ਰਿੇਡੀਅਰ ਹਰਬੰਤ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਿਆ ਗਿਆ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਸੁਪਰੀਮ ਕੋਰਟ ਜਾਂ ਹਾਈ ਕੋਰਟ ਦੇ ਨਿਆਂਧੀਸ਼ ਵਲੋਂ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਵੇ ਅਤੇ ਇਸ ਮਾਮਲੇ ਵਿੱਚ ਸ਼ਾਮਿਲ ਸਾਰੇ ਪੁਲੀਸ ਅਧਿਕਾਰੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਹਨਾਂ ਨੂੰ ਸਖਤ ਸਜਾ ਦਿੱਤੀ ਜਾਵੇ।

ਇਸਦੇ ਨਾਲ ਹੀ ਮੰਗ ਕੀਤੀ ਗਈ ਹੈ ਕਿ ਧਾਰਾ 356 ਤਹਿਤ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ, ਰੱਖਿਆ ਕਰਮਚਾਰੀਆਂ, ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਐਕਟ ਤਿਆਰ ਕਰਕੇ ਉਨ੍ਹਾਂ ਨੂੰ ਉਤਪੀੜਨ ਅਤੇ ਹਮਲਿਆਂ ਤੋਂ ਬਚਾਇਆ ਜਾਵੇ, ਪੁਲੀਸ ਅਤੇ ਪ੍ਰਸ਼ਾਸਨ ਲਈ ਫੌਜੀ ਸੇਵਾ ਦੀ ਇੱਜ਼ਤ ਕਰਨ ਬਾਰੇ ਜਾਗਰੂਕਤਾ ਪ੍ਰੋਗਰਾਮ ਲਾਜ਼ਮੀ ਬਣਾਏ ਜਾਣ, ਫੌਜੀ ਕਰਮਚਾਰੀਆਂ ਨਾਲ ਜੁੜੇ ਮਾਮਲਿਆਂ ਦੀ ਤੁਰੰਤ ਸੁਣਵਾਈ ਲਈ ਤੇਜ਼-ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇ।

ਸਾਬਕਾ ਫੌਜੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਅਤੇ ਭਾਰਤ ਪੱਧਰ ਤੇ ਵਿਆਪਕ ਵਿਰੋਧ ਕੀਤਾ ਜਾਵੇਗਾ ਜਿਸਦੇ ਤਹਿਤ ਸਰਕਾਰੀ ਸਮਾਰੋਹਾਂ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਕਾਨੂੰਨੀ ਲੜਾਈ ਲੜਣ ਦੇ ਨਾਲ ਨਾਲ ਮਾਮਲੇ ਨੂੰ ਅੰਤਰਰਾਸ਼ਟਰੀ ਪੱਧਰ ਤੇ ਲਿਜਾਇਆ ਜਾਵੇਗਾ।

ਇਸ ਮੌਕੇ ਹਾਜਿਰ ਸੇਵਾਮੁਕਤ ਫੌਜੀਆਂ ਵਿੱਚ ਹੋਰਨਾਂ ਤੋਂ ਇਲਾਵਾ ਬ੍ਰਿਗੇਡੀਅਰ ਐਸ ਪੀ ਸਿੰਘ, ਬ੍ਰਿਗੇਡੀਅਰ ਸੁਰਜੀਤ ਸਿੰਘ, ਕਰਨਲ ਬੀ ਐਸ ਬੈਦਵਾਨ, ਕਰਨਲ ਕੇ ਐੱਸ ਗਰਗ, ਕਰਨਲ ਰਵਿੰਦਰ ਸਿੰਘ, ਕਰਨਲ ਪੀ ਐਸ ਸੰਧੂ, ਕਰਨਲ ਐਮ ਐਸ ਬਰਾੜ, ਕਰਨਲ ਡੀ ਐੱਸ ਗਰੇਵਾਲ, ਕਰਨਲ ਆਲਮਜੀਤ ਸੰਧੂ, ਕਰਨਲ ਟੀ ਐੱਸ ਸਿੱਧੂ, ਕਰਨਲ ਹਰਬਖਸ਼ ਸਿੰਘ, ਕਰਨਲ ਆਰ ਐੱਸ ਪਹਿਰ, ਕਰਨਲ ਰੁਪਿੰਦਰ ਸਿੰਘ, ਕਰਨਲ ਮੋਹਿੰਦਰ ਸਿੰਘ, ਕਰਨਲ ਮਨਜਿੰਦਰ ਸਿੰਘ, ਕਰਨਲ ਕਨਵਰਦੀਪ ਸਿੰਘ, ਕਰਨਲ ਆਈ ਐੱਸ ਢਿੱਲੋਂ, ਕਰਨਲ ਮਨਜੀਤ, ਕਰਨਲ ਐੱਮ ਐੱਸ ਚੌਹਾਨ, ਕਰਨਲ ਏ ਡੀ ਐੱਸ ਗਿੱਲ, ਕਰਨਲ ਗੁਰਪ੍ਰੀਤ ਸਿੰਘ, ਕਰਨਲ ਗੁਰਤੇਜ ਗਿੱਲ, ਕੈਪਟਨ ਆਈ ਐੱਲ ਕੇਰ, ਕੈਪਟਨ ਗੁਰਮੀਤ ਸਿੰਘ, ਕੈਪਟਨ ਜੀ ਸੀ ਘੁੰਮਣ, ਮੇਜਰ ਹਰਮੋਹਿੰਦਰ ਸਿੰਘ, ਆਈ ਜੇ ਐਸ ਮਲਹੋਤਰਾ, ਪ੍ਰਕਾਸ਼ ਸਿੰਘ, ਪ੍ਰੀਤਮ ਸਿੰਘ, ਜੋਗਿੰਦਰ ਸਿੰਘ, ਕਿਰਨਪਾਲ ਸਿੰਘ, ਰਸ਼ਪਾਲ ਸਿੰਘ, ਜਸਵੰਤ ਸਿੰਘ, ਆਈ ਪੀ ਸਿੰਘ, ਅਰਵਿੰਦ ਕੁਮਾਰ, ਸੁੱਚਾ ਸਿੰਘ ਢਿੱਲੋਂ, ਰਾਮ ਸਿੰਘ, ਆਰ ਐੱਸ ਬਿੰਦਰਾ ਜੀ ਐੱਮ, ਭਜਨ ਸਿੰਘ ਵੀ ਮੌਜੂਦ ਸਨ।

Continue Reading

Mohali

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

Published

on

By

 

 

ਚੰਡੀਗੜ੍ਹ, 28 ਮਾਰਚ (ਸ.ਬ.) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਐਸ. ਬੀ. ਐਸ. ਨਗਰ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 1872 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਹੋਈਆਂ ਸਨ। ਇਹਨਾਂ 1872 ਲਾਭਪਾਤਰੀਆਂ ਨੂੰ ਕਵਰ ਕਰਨ ਲਈ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਅੰਮ੍ਰਿਤਸਰ ਦੇ 865, ਬਰਨਾਲਾ ਦੇ 17, ਬਠਿੰਡਾ ਦੇ 81, ਫਿਰੋਜ਼ਪੁਰ ਦੇ 71, ਸ੍ਰੀ ਫਤਿਹਗੜ੍ਹ ਸਾਹਿਬ ਦੇ 34, ਹੁਸ਼ਿਆਰਪੁਰ ਦੇ 152, ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 58, ਲੁਧਿਆਣਾ ਦੇ 326, ਸ੍ਰੀ ਮੁਕਤਸਰ ਸਾਹਿਬ ਦੇ 84, ਐਸ.ਬੀ.ਐਸ. ਨਗਰ ਦੇ 105 ਅਤੇ ਤਰਨਤਾਰਨ ਦੇ 79 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਉਹਨਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

Continue Reading

Mohali

ਬਲੌਂਗੀ ਦੇ ਵਾਰਡ ਨੰਬਰ 9 ਵਿੱਚ ਪਾਣੀ ਦੀ ਪਾਈਪ ਲਾਇਨ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ

Published

on

By

 

ਬਲੌਂਗੀ, 28 ਮਾਰਚ (ਪਵਨ ਰਾਵਤ) ਪਿੰਡ ਬਲੌਂਗੀ ਦੀ ਪੰਚਾਇਤ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਵਾਰਡ ਨੰਬਰ 9 ਵਿੱਚ ਪਾਣੀ ਦੀ ਪਾਈਪ ਲਾਇਨ ਪਾਉਣ ਦੇ ਕੰਮ (ਜੋ ਕਾਫੀ ਸਮੇਂ ਤੋਂ ਰੁਕਿਆ ਹੋਇਆ ਸੀ) ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਕਿਹਾ ਕਿ ਵਾਰਡ ਨੰਬਰ 9 ਵਿੱਚ ਪਾਣੀ ਦੀ ਪਾਇਪ ਲਾਈਨ ਪਾਉਣ ਦੇ ਅਧੂਰੇ ਪਏ ਕੰਮ ਨੂੰ ਸ਼ੁਰੂ ਕਰਦਿਆਂ ਪਾਇਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਉਹਨਾਂ ਕਿਹਾ ਗੁੱਗਾ ਮਾੜੀ ਕੋਲ ਕਾਫੀ ਸਮੇਂ ਤੋਂ ਸੀਵਰੇਜ ਬਲਾਕ ਹੋਣ ਕਾਰਨ ਗਲੀ ਵਿੱਚ ਪਾਣੀ ਖੜਾ ਰਹਿੰਦਾ ਸੀ ਜਿਸ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲ ਦਾ ਸਾਮਣਾ ਕਰਨਾ ਪੈਂਦਾ ਸੀ ਅਤੇ ਹੁਣ ਇਸ ਸਮਸਿਆ ਦਾ ਪੱਕਾ ਹੱਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਪਿੰਡ ਦੇ ਵਿਕਾਸ ਦੇ ਜਿੰਨੇ ਵੀ ਕੰਮ ਹੋਣ ਵਾਲੇ ਹਨ ਉਹ ਜਲਦ ਤੋਂ ਜਲਦ ਇੱਕ ਇੱਕ ਕਰਕੇ ਪੂਰੇ ਕੀਤੇ ਜਾਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ, ਸਾਬਕਾ ਸਰਪੰਚ ਮੱਖਣ, ਪੰਚ ਜਰਨੈਲ ਸਿੰਘ, ਪੰਚ ਹਰਿੰਦਰ ਸਿੰਘ, ਸਾਬਕਾ ਪੰਚ ਹਰਜਿੰਦਰ ਸਿੰਘ, ਸਾਬਕਾ ਪੰਚ ਹਰਵਿੰਦਰ ਸਿੰਘ, ਪੰਚ ਗੁਰਵੀਰ ਸਿੰਘ, ਪੰਚ ਅਮਨਦੀਪ ਸਿੰਘ, ਪੰਚ ਹਰਜੀਤ ਕੌਰ, ਪੰਚ ਮਨਪ੍ਰੀਤ ਕੌਰ, ਪੰਚ ਹਰਜਿੰਦਰ ਕੌਰ, ਪੰਚ ਰਣਜੀਤ ਕੌਰ ਪਿੰਡ ਵਾਸੀ ਮੌਜੂਦ ਸਨ।

Continue Reading

Mohali

ਮੁਹਾਲੀ ਦੇ ਪਿੰਡਾਂ ਨੂੰ ਬਜਟ ਸਹੂਲਤਾਂ ਤੋਂ ਵਾਂਝਾ ਰੱਖਣ ਵਾਲੀ ਸਰਕਾਰ ਨੂੰ ਪਿੰਡਾਂ ਨੂੰ ਨਗਰ ਨਿਗਮ ਵਿੱਚ ਰੱਖਣ ਦਾ ਕੋਈ ਹੱਕ ਨਹੀਂ : ਬੀਬੀ ਹਰਜਿੰਦਰ ਕੌਰ

Published

on

By

ਬਜਟ ਵਿੱਚ ਪਿੰਡਾਂ ਨਾਲ ਕੀਤੇ ਵਿਤਕਰੇ ਖਿਲਾਫ ਬੋਲੇ ਸੋਹਾਣਾ ਦੇ ਕੌਂਸਲਰ

ਐਸ ਏ ਐਸ ਨਗਰ, 28 ਮਾਰਚ (ਸ.ਬ.) ਨਗਰ ਨਿਗਮ ਵਲੋਂ ਪਾਸ ਕੀਤੇ ਗਏ ਸਾਲ 2025-26 ਦੇ ਬਜਟ ਵਿੱਚ ਪਿੰਡਾਂ ਨਾਲ ਹੁੰਦੇ ਵਿਤਕਰੇ ਨੂੰ ਲੈ ਕੇ ਬੀਤੇ ਦਿਨ ਨਗਰ ਨਿਗਮ ਦੀ ਬਜਟ ਮੀਟਿੰਗ ਦੌਰਾਨ ਪਿੰਡ ਸੋਹਾਣਾ ਦੀ ਕੌਂਸਲਰ ਬੀਬੀ ਹਰਜਿੰਦਰ ਕੌਰ ਨੇ ਨਿਗਮ ਅਧਿਕਾਰੀਆਂ ਖਿਲਾਫ ਖੁੱਲ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਜੇਕਰ ਮੁਹਾਲੀ ਦੇ ਪਿੰਡਾਂ ਨੂੰ ਬਜਟ ਸਹੂਲਤਾਂ ਤੋਂ ਬਾਹਰ ਹੀ ਰੱਖਣਾ ਹੈ ਤਾਂ ਇਹਨਾਂ ਪਿੰਡਾਂ ਨੂੰ ਮਿਉਂਸਪਲ ਕਾਰਪੋਰੇਸ਼ਨ ਵਿੱਚ ਰੱਖਣ ਦਾ ਪੰਜਾਬ ਸਰਕਾਰ ਨੂੰ ਕੋਈ ਅਧਿਕਾਰ ਨਹੀਂ।

ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਮੁਹਾਲੀ ਸ਼ਹਿਰ ਇਹਨਾਂ ਪਿੰਡਾਂ ਦੀਆਂ ਜਮੀਨਾਂ ਅਕਵਾਇਰ ਕਰਕੇ ਹੀ ਵਸਾਇਆ ਗਿਆ ਹੈ ਅਤੇ ਇਹਨਾਂ ਪਿੰਡਾਂ ਦੇ ਵਸਨੀਕ ਇੱਥੋਂ ਦੇ ਮੁੱਢਲੇ ਵਸਨੀਕ ਹਨ। ਉਹਨਾਂ ਕਿਹਾ ਕਿ ਬਜਟ ਵਿੱਚ ਪਿੰਡਾਂ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਨਗਰ ਨਿਗਮ ਵਿੱਚ ਪੈਂਦੇ ਸਾਰੇ ਹੀ ਪਿੰਡਾਂ ਦੀ ਹਾਲਤ ਮਾੜੀ ਹੈ ਅਤੇ ਪਿੰਡਾਂ ਦਾ ਕੋਈ ਵਾਲੀ ਵਾਰਸ ਨਹੀਂ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਿੰਡਾਂ ਨੂੰ ਬੁਰੀ ਤਰ੍ਹਾਂ ਅਣਗੌਲਿਆ ਕੀਤਾ ਜਾਂਦਾ ਹੈ ਅਤੇ ਇਸਤੋਂ ਚੰਗਾ ਇਹ ਹੈ ਕਿ ਇਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਮੁੜ ਸੁਰਜੀਤ ਕਰਕੇ ਇਹਨਾਂ ਨੂੰ ਨਿਗਮ ਤੋਂ ਬਾਹਰ ਕੀਤਾ ਜਾਵੇ।

 

Continue Reading

Trending