National
ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸਿਖਰਲੀ ਲੀਡਰਸ਼ਿਪ ਨੂੰ ਤਿੰਨ ਮੁੱਖ ਰਾਜਾਂ ਪੰਜਾਬ, ਗੁਜਰਾਤ ਤੇ ਗੋਆ ਵਿੱਚ ਤਾਇਨਾਤ ਕਰਨ ਦਾ ਫੈਸਲਾ

ਮਨੀਸ਼ ਸਿਸੋਦੀਆ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਇਆ
ਨਵੀਂ ਦਿੱਲੀ, 21 ਮਾਰਚ (ਸ.ਬ.) ਆਪ ਆਗੂ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਤੇ ਸੰਸਦੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੂਤਰਾਂ ਅਨੁਸਾਰ ਆਪ ਨੇ ਪਾਰਟੀ ਦੀ ਮਜ਼ਬੂਤੀ ਲਈ ਆਪਣੀ ਸਿਖਰਲੀ ਲੀਡਰਸ਼ਿਪ ਨੂੰ ਤਿੰਨ ਮੁੱਖ ਰਾਜਾਂ- ਪੰਜਾਬ, ਗੁਜਰਾਤ ਤੇ ਗੋਆ ਵਿਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਦੀ ਰਿਹਾਇਸ਼ ਤੇ ਹੋਈ ਬੈਠਕ ਵਿਚ ਗੋਪਾਲ ਰਾਏ ਦੀ ਥਾਂ ਸੌਰਭ ਭਾਰਦਵਾਜ ਨੂੰ ਦਿੱਲੀ ਦਾ ਮੁਖੀ ਤੇ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ।
ਮੀਟਿੰਗ ਵਿੱਚ ਦਿੱਲੀ ਲਈ ਪਾਰਟੀ ਦੀਆਂ ਰਣਨੀਤੀਆਂ ਅਤੇ ਪੰਜਾਬ, ਗੁਜਰਾਤ ਅਤੇ ਗੋਆ ਵਿੱਚ ਇਸ ਦੇ ਵਿਸਤਾਰ ਦੀਆਂ ਯੋਜਨਾਵਾਂ ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਲਏ ਫੈਸਲੇ ਮੁਤਾਬਕ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਆਪ ਦੀ ਪੰਜਾਬ ਇਕਾਈ ਦੇ ਕੰਮ ਦੀ ਨਿਗਰਾਨੀ ਕਰਨਗੇ। ਉਹ ਸੰਗਠਨਾਤਮਕ ਕੰਮ ਨੂੰ ਸੰਭਾਲਣਗੇ ਅਤੇ ਕੇਂਦਰੀ ਲੀਡਰਸ਼ਿਪ ਵੱਲੋਂ ਨਿਰਧਾਰਤ ਟੀਚਿਆਂ ਨੂੰ ਲਾਗੂ ਕਰਨ ਵਿੱਚ ਸੂਬਾ ਕਨਵੀਨਰ ਅਤੇ ਅਹੁਦੇਦਾਰਾਂ ਦੀ ਮਦਦ ਕਰਨਗੇ। ਇਸ ਤੋਂ ਇਲਾਵਾ ਸਿਸੋਦੀਆ ਆਪ ਦੇ ਵਾਅਦਿਆਂ ਨੂੰ ਲਾਗੂ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਮੁੱਖ ਏਜੰਡਿਆਂ ਦੀ ਪੂਰਤੀ ਤੇ ਵੀ ਨਜ਼ਰ ਰੱਖਣਗੇ।
ਇੰਚਾਰਜਾਂ ਵਜੋਂ ਉਹ ਆਪ ਹਾਈ ਕਮਾਂਡ ਅਤੇ ਪੰਜਾਬ ਯੂਨਿਟ ਦਰਮਿਆਨ ਇਕ ਸੇਤੂ ਦਾ ਕੰਮ ਕਰਨਗੇ।
National
ਅਨੰਤਨਾਗ ਵਿੱਚ ਅੱਗ ਲੱਗਣ ਕਾਰਨ 22 ਘਰ ਸੜ ਕੇ ਸੁਆਹ
ਅਨੰਤਨਾਗ, 21 ਮਾਰਚ (ਸ.ਬ.) ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਬੀਤੇ ਦਿਨ ਲੱਗੀ ਭਿਆਨਕ ਅੱਗ ਵਿੱਚ 22 ਘਰ ਸੜ ਕੇ ਸੁਆਹ ਹੋ ਗਏ, ਜਿਸ ਕਾਰਨ ਲਗਭਗ ਤਿੰਨ ਦਰਜਨ ਪਰਿਵਾਰ ਬੇਘਰ ਹੋ ਗਏ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਅੱਗ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕਾਦੀਪੋਰਾ ਇਲਾਕੇ ਦੇ ਗਾਜ਼ੀ ਨਾਗ ਵਿਖੇ ਇੱਕ ਘਰ ਵਿੱਚ ਲੱਗੀ ਅਤੇ ਤੇਜ਼ੀ ਨਾਲ ਨੇੜਲੇ ਘਰਾਂ ਵਿੱਚ ਫੈਲ ਗਈ। ਇਸ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਅੱਗ ਲੱਗਣ ਦੌਰਾਨ ਕੁਝ ਗੈਸ ਸਿਲੰਡਰ ਫਟ ਗਏ, ਜਿਸ ਕਾਰਨ ਅੱਗ ਨੇ ਕਈ ਹੋਰ ਘਰਾਂ ਨੂੰ ਲਪੇਟ ਵਿੱਚ ਲੈ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ, ਹੋਰ ਸੁਰੱਖਿਆ ਬਲਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲੋਕਾਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਪਰ ਕਈ ਘਰਾਂ ਨੂੰ ਨਹੀਂ ਬਚਾਅ ਸਕੇ। ਅਧਿਕਾਰੀਆਂ ਅਨੁਸਾਰ ਅੱਗ ਬੁਝਾਉਣ ਦਾ ਕੰਮ ਸਾਰੀ ਰਾਤ ਜਾਰੀ ਰਿਹਾ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਅਨੰਤਨਾਗ ਦੇ ਤਹਿਸੀਲਦਾਰ ਸੱਜਾਦ ਅਹਿਮਦ ਵਾਨੀ ਨੇ ਦੱਸਿਆ ਕਿ ਅੱਗ ਵਿੱਚ ਕੁੱਲ 22 ਘਰ ਸੜ ਗਏ, ਜਿਸ ਕਾਰਨ 37 ਪਰਿਵਾਰ ਬੇਘਰ ਹੋ ਗਏ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਤਿਆਰ ਹੈ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਰਾਹਤ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਤੇ ਲਿਖਿਆ ਕਿ ਅਨੰਤਨਾਗ ਵਿੱਚ ਲੱਗੀ ਭਿਆਨਕ ਅੱਗ ਵਿੱਚ ਕਈ ਘਰ ਸੜ ਗਏ ਹਨ, ਜਿਸ ਕਾਰਨ ਬਹੁਤ ਸਾਰੇ ਲੋਕ ਬੇਘਰ ਹੋ ਗਏ ਹਨ। ਪ੍ਰਭਾਵਿਤਾਂ ਨੂੰ ਤੁਰੰਤ ਰਾਹਤ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਅਸੀਂ ਇਸ ਮੁਸ਼ਕਲ ਸਮੇਂ ਵਿੱਚ ਪੀੜਤਾਂ ਦੇ ਨਾਲ ਖੜ੍ਹੇ ਹਾਂ।
National
ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁੱਠਭੇੜ ਦੌਰਾਨ 24 ਨਕਸਲੀ ਢੇਰ, ਇੱਕ ਜਵਾਨ ਸ਼ਹੀਦ

ਬੀਜਾਪੁਰ, 20 ਮਾਰਚ (ਸ.ਬ.) ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਅੱਜ ਸਵੇਰੇ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ 24 ਨਕਸਲੀਆਂ ਨੂੰ ਢੇਰ ਕੀਤਾ ਹੈ। ਇਸ ਘਟਨਾ ਵਿੱਚ ਇੱਕ ਜਵਾਨ ਦੇ ਸ਼ਹੀਦ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਗੰਗਾਲੂਰ ਥਾਣਾ ਖੇਤਰ ਦੇ ਵਿਚ ਬੀਜਾਪੁਰ ਅਤੇ ਦੰਤੇਵਾੜ੍ਹਾ ਜ਼ਿਲ੍ਹੇ ਦੀ ਸੀਮਾ ਵਾਲੇ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦੇ ਵਿਚਕਾਰ ਮੁੱਠਭੇੜ ਹੋਈ, ਜਿਸ ਵਿੱਚ ਸੁਰੱਖਿਆ ਬਲਾਂ ਨੇ 18 ਨਕਸਲੀਆਂ ਨੂੰ ਮਾਰ ਦਿੱਤਾ।
ਅਧਿਕਾਰੀਆਂ ਨੇ ਦੱਸਿਆ ਕਿ ਅਭਿਆਨ ਦੌਰਾਨ ਅੱਜ ਸਵੇਰੇ ਸੱਤ ਵਜੇ ਤੋਂ ਨਕਸਲੀਆਂ ਅਤੇ ਸੁਰੱਖਿਆ ਬਲਾਂ ਦੇ ਵਿਚਕਾਰ ਲਗਾਤਾਰ ਗੋਲੀਬਾਰੀ ਜਾਰੀ ਸੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੁੱਠਭੇੜ ਵਾਲੀ ਥਾਂ ਤੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ 22 ਨਕਸਲੀਆਂ ਦੇ ਲਾਸ਼ਾਂ ਨੂੰ ਬਰਾਮਦ ਕੀਤਾ ਹੈ। ਇਸ ਘਟਨਾ ਵਿੱਚ ਬੀਜਾਪੁਰ ਜ਼ਿਲਾ ਰਿਜ਼ਰਵ ਗਾਰਡ (ਡੀ.ਆਰ.ਜੀ.) ਦਾ ਇੱਕ ਜਵਾਨ ਵੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਖੇਤਰ ਵਿੱਚ ਮੁੱਠਭੇੜ ਅਤੇ ਸਰਚ ਅਭਿਆਨ ਜਾਰੀ ਹੈ।
National
ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵੱਲੋਂ ਖੁਦਕੁਸ਼ੀ

ਬੀਕਾਨੇਰ, 20 ਮਾਰਚ (ਸ.ਬ.) ਬੀਕਾਨੇਰ ਦੇ ਵੱਲਭ ਗਾਰਡਨ ਇਲਾਕੇ ਵਿੱਚ ਰਹਿਣ ਵਾਲੇ ਨਿਤਿਨ ਖੱਤਰੀ, ਉਸਦੀ ਪਤਨੀ ਅਤੇ ਉਸਦੀ 18 ਸਾਲਾ ਧੀ ਆਪਣੇ ਹੀ ਘਰ ਵਿੱਚ ਮ੍ਰਿਤਕ ਪਾਏ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਸੁਪਰਡੈਂਟ ਕਵਿੰਦਰ ਸਿੰਘ ਸਾਗਰ ਵੀ ਮੌਕੇ ਤੇ ਪਹੁੰਚੇ ਅਤੇ ਐਫਐਸਐਲ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ। ਇਲਾਕੇ ਦੇ ਵਸਨੀਕਾਂ ਨੇ ਕਿਹਾ ਕਿ ਨਿਤਿਨ ਦਾ ਇਲਾਕੇ ਦੇ ਵਸਨੀਕਾਂ ਨਾਲ ਬਹੁਤਾ ਸੰਪਰਕ ਨਹੀਂ ਸੀ। ਭਾਵੇਂ ਉਹ ਖੁਦ ਇਲੈਕਟ੍ਰੀਸ਼ੀਅਨ ਵਜੋਂ ਕੰਮ ਕਰਦਾ ਸੀ, ਪਰ ਇਲਾਕੇ ਦੇ ਬਹੁਤ ਸਾਰੇ ਲੋਕ ਉਸਨੂੰ ਜਾਣਦੇ ਸਨ। ਪਰ ਪਰਿਵਾਰ ਦੇ ਬਾਕੀ ਮੈਂਬਰ ਕਿਸੇ ਨਾਲ ਜ਼ਿਆਦਾ ਗੱਲਬਾਤ ਨਹੀਂ ਕਰਦੇ ਸਨ।
ਘਟਨਾ ਬਾਰੇ ਪੁਲੀਸ ਸੁਪਰਡੈਂਟ ਕਵਿੰਦਰ ਸਿੰਘ ਸਾਗਰ ਨੇ ਕਿਹਾ ਕਿ ਦਰਅਸਲ ਨਿਤਿਨ ਦਾ ਘਰ ਪਿਛਲੇ ਕਈ ਦਿਨਾਂ ਤੋਂ ਬੰਦ ਸੀ ਅਤੇ ਬਿਜਲੀ ਦਾ ਬਿੱਲ ਵੀ ਗੇਟ ਤੇ ਚਿਪਕਾਇਆ ਹੋਇਆ ਸੀ ਅਤੇ ਉਸ ਦਾ ਸਕੂਟਰ ਵੀ ਘਰ ਦੇ ਅੰਦਰ ਖੜ੍ਹਾ ਸੀ। ਨੇੜੇ ਰਹਿਣ ਵਾਲੇ ਲੋਕਾਂ ਨੇ ਵੀ ਇਸ ਮਾਮਲੇ ਤੇ ਚਰਚਾ ਕੀਤੀ ਅਤੇ ਪਹਿਲਾਂ ਲੋਕਾਂ ਨੇ ਸੋਚਿਆ ਕਿ ਸ਼ਾਇਦ ਪਰਿਵਾਰ ਕਿਤੇ ਬਾਹਰ ਗਿਆ ਹੋਇਆ ਹੈ ਪਰ ਦੋ-ਚਾਰ ਦਿਨ ਤੋਂ ਬਾਅਦ ਵੀ ਜਦੋਂ ਕੋਈ ਘਰ ਨਹੀਂ ਆਇਆ ਤਾਂ ਇਸ ਦੀ ਜਾਣਕਾਰੀ ਨਿਤਿਨ ਦੇ ਭਰਾ ਅਤੇ ਬੀਕਾਨੇਰ ਵਿੱਚ ਰਹਿਣ ਵਾਲੇ ਹੋਰ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਘਰ ਆਏ ਅਤੇ ਦੇਖਿਆ ਤਾਂ ਨਿਤਿਨ ਦੀ ਲਾਸ਼ ਕਮਰੇ ਵਿੱਚ ਲਟਕਦੀ ਮਿਲੀ। ਇਸ ਤੋਂ ਬਾਅਦ ਲੋਕਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਜਦੋਂ ਪੁਲੀਸ ਨੇ ਆ ਕੇ ਦੇਖਿਆ ਤਾਂ ਉਨ੍ਹਾਂ ਨੂੰ ਤਿੰਨਾਂ ਦੀਆਂ ਲਾਸ਼ਾਂ ਮਿਲੀਆਂ। ਇਸ ਤੋਂ ਬਾਅਦ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਐਫਐਸਐਲ ਟੀਮ ਨੂੰ ਵੀ ਮੌਕੇ ਤੇ ਬੁਲਾਇਆ ਗਿਆ।
ਪੁਲੀਸ ਸੁਪਰਡੈਂਟ ਦਾ ਕਹਿਣਾ ਹੈ ਕਿ ਆ ਰਹੀ ਬਦਬੂ ਤੋਂ ਲੱਗਦਾ ਹੈ ਕਿ ਇਹ ਘਟਨਾ ਕਈ ਦਿਨ ਪੁਰਾਣੀ ਹੈ ਅਤੇ ਪਹਿਲੀ ਨਜ਼ਰੇ ਮਾਮਲਾ ਖੁਦਕੁਸ਼ੀ ਦਾ ਲੱਗਦਾ ਹੈ ਪਰ ਪੁਲੀਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
-
International2 months ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Mohali2 months ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
National2 months ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ
-
National1 month ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ