Mohali
ਆਖਰੀ ਤਿਮਾਹੀ ਦੌਰਾਨ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਮੋਹਰੀ ਰਿਹਾ ਐਸ ਏ ਐਸ ਨਗਰ : ਏ ਡੀ ਸੀ ਗੀਤਿਕਾ ਸਿੰਘ

ਐਸ ਏ ਐਸ ਨਗਰ, 21 ਮਾਰਚ (ਸ.ਬ.) ਮੁਹਾਲੀ ਦੇ ਬੈਂਕਾਂ ਦੀ 75ਵੀਂ ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੇ ਵੇਰਵੇ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਿੰਘ ਨੇ ਕਿਹਾ ਕਿ ਕਿ ਐਸ ਏ ਐਸ ਨਗਰ ਜਿਲ੍ਹਾ ਪਿਛਲੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦੀ ਪ੍ਰਾਪਤੀ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਮੋਹਰੀ ਰਿਹਾ ਹੈ। ਉਹਨਾਂ ਕਿਹਾ ਕਿ ਦਸੰਬਰ ਤਿਮਾਹੀ ਲਈ ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਨੂੰ ਪਾਰ ਕਰ ਲਿਆ ਗਿਆ ਹੈ ਅਤੇ ਇਹ ਟੀਚਾ ਨਿਰਧਾਰਿਤ 75 ਫੀਸਦੀ ਦੇ ਟੀਚੇ ਦੇ ਮੁਕਾਬਲੇ 88 ਫੀਸਦੀ ਪ੍ਰਾਪਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀ ਪ੍ਰਾਪਤੀ ਖੇਤੀਬਾੜੀ ਖੇਤਰ ਵਿੱਚ 80 ਫੀਸਦੀ, ਐਮ ਐਸ ਐਮ ਈ ਖੇਤਰ ਵਿੱਚ 96 ਫੀਸਦੀ ਅਤੇ ਹੋਰ ਤਰਜੀਹੀ ਖੇਤਰ ਵਿੱਚ 65 ਫੀਸਦੀ ਰਹੀ ਹੈ। ਜ਼ਿਲ੍ਹੇ ਦੀ ਸਮੁੱਚੀ ਪ੍ਰਾਪਤੀ 88 ਫੀਸਦੀ ਹੈ। ਜ਼ਿਲ੍ਹੇ ਦਾ ਕਰਜ਼ਾ-ਜਮਾ (ਸੀ ਡੀ) ਅਨੁਪਾਤ 60 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ 117 ਫੀਸਦੀ ਤੱਕ ਕਾਫ਼ੀ ਸੁਧਰ ਗਿਆ ਹੈ।
ਜ਼ਿਲ੍ਹਾ ਲੀਡ ਬੈਂਕ ਮੈਨੇਜਰ, ਐਮ ਕੇ ਭਾਰਦਵਾਜ ਨੇ ਨਿੱਜੀ ਖੇਤਰ ਦੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀਆਂ ਗਈਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਜਿਵੇਂ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਅਤੇ ਅਟਲ ਪੈਨਸ਼ਨ ਯੋਜਨਾ ਤੇ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸਵੈਨਿਧੀ ਦੇ ਬਕਾਇਆ ਮਾਮਲਿਆਂ ਤੇ ਵੀ ਚਰਚਾ ਕੀਤੀ। ਬੈਂਕਾਂ ਨੂੰ ਪ੍ਰਧਾਨ ਮੰਤਰੀ ਸਵੈਨਿਧੀ ਅਧੀਨ ਸਾਰੀਆਂ ਅਰਜ਼ੀਆਂ ਨੂੰ ਨਿਯਮਤ ਅਧਾਰ ਤੇ ਨਿਪਟਾਉਣ ਲਈ ਕਿਹਾ ਗਿਆ।
ਭਾਰਤੀ ਰਿਜ਼ਰਵ ਬੈਂਕ ਦੀ ਲੀਡ ਜ਼ਿਲ੍ਹਾ ਅਧਿਕਾਰੀ ਸ਼੍ਰੀਮਤੀ ਗਰਿਮਾ ਬੱਸੀ ਨੇ ਕਿਹਾ ਕਿ ਸਾਰੇ ਬੈਂਕਾਂ ਨੂੰ ਡਿਜੀਟਲਾਈਜ਼ੇਸ਼ਨ ਵਿੱਚ ਰਹਿ ਗਏ ਸਾਰੇ ਖਾਤਿਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਜ਼ਿਲ੍ਹਾ ਇਸ ਤਿਮਾਹੀ ਵਿੱਚ 100 ਫੀਸਦੀ ਡਿਜੀਟਲਾਈਜ਼ੇਸ਼ਨ ਪ੍ਰਾਪਤ ਕਰ ਸਕੇ। ਉਹਨਾਂ ਕਿਹਾ ਕਿ ਬੈਂਕ ਸ਼ਾਖਾਵਾਂ ਨੂੰ ਭਾਰਤੀ ਰਿਜ਼ਰਵ ਬੈਂਕ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਪੰਜਾਬ ਨੈਸ਼ਨਲ ਬੈਂਕ ਦੇ ਡੀ ਜੀ ਐਮ ਸ਼੍ਰੀ ਪੰਕਜ ਆਨੰਦ ਨੇ ਭਾਗੀਦਾਰਾਂ ਦਾ ਧੰਨਵਾਦ ਕੀਤਾ।
ਮੀਟਿੰਗ ਵਿੱਚ ਸ਼ਾਮਲ ਹੋਰ ਮੁੱਖ ਅਧਿਕਾਰੀਆਂ ਵਿੱਚ ਉਪਕਾਰ ਸਿੰਘ (ਸਟੇਟ ਡਾਇਰੈਕਟਰ, ਆਰ ਐਸ ਈ ਟੀ ਆਈ) ਅਤੇ ਸ਼੍ਰੀ ਅਮਨਦੀਪ ਸਿੰਘ (ਡਾਇਰੈਕਟਰ, ਆਰ ਐਸ ਈ ਟੀ ਆਈ, ਮੁਹਾਲੀ) ਦੇ ਨਾਲ-ਨਾਲ ਬੈਂਕਾਂ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।
Mohali
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਕੀਤਾ ਘੱਟੋ ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨ ਬਾਰੇ ਸਵਾਲ

ਐਸ ਏ ਐਸ ਨਗਰ, 21 ਮਾਰਚ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ ਘੱਟੋ ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ, ਸਰਕਾਰ ਦੇ ਵਿਚਾਰ ਅਧੀਨ ਤਜ਼ਵੀਜ਼ ਬਾਰੇ ਸੁਆਲ ਪੁੱਛਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਤਜ਼ਵੀਜ਼ ਹੈ ਤਾਂ ਇਸ ਨੂੰ ਅਮਲੀ ਰੂਪ ਕਦੋਂ ਤੱਕ ਦਿੱਤਾ ਜਾਵੇਗਾ, ਬਾਰੇ ਵੀ ਦੱਸਿਆ ਜਾਵੇ।
ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਘੱਟੋ-ਘੱਟ ਉਜਰਤਾਂ ਦੋ ਤਰੀਕਿਆਂ ਨਾਲ ਵਧਾਈਆਂ ਜਾਂਦੀਆਂ ਹਨ। ਇਕ ਤਰੀਕਾ ਹੈ ਕਿ ਘੱਟੋ-ਘੱਟ ਉਜਰਤਾਂ ਦੀ ਵਿਵਸਥਾ ਕੰਜਿਊਮਰ ਪ੍ਰਾਈਜ ਇਨਡੈਕਸ ਵਿੱਚ ਹੋਏ ਵਾਧੇ ਅਨੁਸਾਰ ਸਾਲ ਵਿੱਚ ਦੋ ਵਾਰ, 1 ਮਾਰਚ ਅਤੇ 1 ਸਤੰਬਰ ਤੋਂ ਕੀਤੀ ਜਾਂਦੀ ਹੈ। ਇਸ ਮੁਤਾਬਕ ਆਖਰੀ ਵਾਧਾ 1.9.2024 ਨੂੰ ਹੋਇਆ ਸੀ ਅਤੇ ਅਗਲਾ ਵਾਧਾ (1.3.2025 ਤੋਂ) ਆਉਣ ਵਾਲੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਦੂਜਾ ਤਰੀਕਾ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਵਾਧਾ ਕਰਨਾ ਹੁੰਦਾ ਹੈ। ਇਸ ਸਬੰਧੀ ਵੀ ਤਜਵੀਜ਼ ਮਹਿਕਮੇ ਦੇ ਵਿਚਾਰ ਅਧੀਨ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਹ ਵਾਧਾ ਇਸ ਸਾਲ ਵਿੱਚ ਹੋ ਜਾਵੇਗਾ, ਜਿਸ ਨਾਲ ਬੇਸ ਸਾਲ 2025 ਹੋ ਜਾਵੇਗਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਮੰਗ ਕੀਤੀ ਕਿ ਘੱਟੋ-ਘੱਟ ਉਜਰਤਾਂ ਦੇ ਬੇਸ ਰੇਟ ਵਿੱਚ ਆਲੇ ਦੁਆਲੇ ਦੇ ਰਾਜਾਂ ਅਤੇ ਯੂ ਟੀ ਮੁਤਾਬਕ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵਧਦੀ ਮਹਿੰਗਾਈ ਤੋਂ ਕੁੱਝ ਰਾਹਤ ਮਿਲ ਸਕੇ।
Mohali
ਕਿਸਾਨਾਂ ਅਤੇ ਜਵਾਨਾਂ ਨਾਲ ਧੱਕਾ ਕਰਕੇ ਪੂਰੀ ਤਰ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਪਿੱਠੂ ਬਣੀ ਪੰਜਾਬ ਸਰਕਾਰ : ਕੁਲਜੀਤ ਸਿੰਘ ਬੇਦੀ

ਐਸ ਏ ਐਸ ਨਗਰ, 21 ਮਾਰਚ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੂਰੀ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਪਿੱਠੂ ਵਜੋਂ ਕੰਮ ਕਰ ਰਹੇ ਹਨ ਅਤੇ ਇਹੀ ਵਜ੍ਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਜਵਾਨਾਂ ਨਾਲ ਲਗਾਤਾਰ ਵਾਰ-ਵਾਰ ਜੋ ਧੋਖਾ ਅਤੇ ਧੱਕਾ ਕੀਤਾ ਗਿਆ ਹੈ ਉਹੀ ਧੋਖਾ ਹੁਣ ਭਗਵੰਤ ਮਾਨ ਦੀ ਸਰਕਾਰ ਨੇ ਵੀ ਭਾਜਪਾ ਦੀ ਤਰਜ ਅਤੇ ਹਦਾਇਤਾਂ ਤੇ ਕਿਸਾਨਾਂ ਅਤੇ ਜਵਾਨਾਂ ਨੂੰ ਦਿੱਤਾ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਧੋਖੇ ਵਿੱਚ ਰੱਖਦਿਆਂ ਉਹਨਾਂ ਦੇ ਸ਼ਾਂਤਮਈ ਧਰਨੇ ਨੂੰ ਪੂਰੀ ਬਰਬਰਤਾ ਨਾਲ ਖਤਮ ਕੀਤਾ ਹੈ ਅਤੇ ਚੁੱਕਿਆ ਹੈ ਅਤੇ ਦੂਜੇ ਪਾਸੇ ਪਟਿਆਲਾ ਵਿੱਚ ਇੱਕ ਸਰਵਿੰਗ ਕਰਨਲ ਅਤੇ ਉਸ ਦੇ ਪੁੱਤਰ ਦੀ ਕੁਟਾਈ ਦੇ ਨਾਲ ਨਾਲ ਅੰਮ੍ਰਿਤਸਰ ਵਿੱਚ ਇੱਕ ਅਨੁਸੂਚਿਤ ਜਾਤੀ ਦੇ ਫੌਜੀ ਜਵਾਨ ਦੇ ਨਾਲ ਪੁਲੀਸ ਵੱਲੋਂ ਕੁਟਾਈ ਕੀਤੀ ਗਈ ਹੈ ਜਿਸ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ ਜਿਸ ਸਬੰਧੀ ਖੁਦ ਸਾਬਕਾ ਫੌਜੀਆਂ ਦੀਆਂ ਸੰਸਥਾਵਾਂ ਵੱਲੋਂ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਭਗਵੰਤ ਮਾਨ ਸਰਕਾਰ ਨੇ ਛਿੱਕੇ ਟੰਗ ਦਿੱਤੀ ਹੈ ਅਤੇ ਇਹ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਪੂਰੀ ਤਰ੍ਹਾਂ ਪਿੱਠੂ ਸਰਕਾਰ ਬਣ ਕੇ ਰਹਿ ਗਈ ਹੈ।
ਉਹਨਾਂ ਕਿਹਾ ਕਿ ਪੰਜਾਬੀ ਸਾਰਿਆਂ ਨੂੰ ਬਹੁਤ ਸਤਿਕਾਰ ਅਤੇ ਮਾਣ ਦਿੰਦੇ ਹਨ ਪਰ ਜਦੋਂ ਗੱਲ ਆਪਣੇ ਮਾਨ ਸਤਿਕਾਰ ਤੇ ਆ ਜਾਵੇ ਅਤੇ ਸਰਕਾਰਾਂ ਧੱਕਾ ਕਰਨ ਤੋਂ ਨਾ ਹਟਣ ਤਾਂ ਪੰਜਾਬੀ ਇਸ ਦਾ ਪੂਰਾ ਜਵਾਬ ਦੇਣਾ ਵੀ ਜਾਣਦੇ ਹਨ ਅਤੇ ਭਾਜੀ ਮੋੜਨਾ ਵੀ ਜਾਣਦੇ ਹਨ। ਉਹਨਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਅਤੇ ਜਵਾਨਾਂ ਦਾ ਪੂਰਨ ਸਤਿਕਾਰ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈਆਂ ਕੀਤੀਆਂ ਜਾਣ।
Mohali
ਮਟੌਰ ਵਿੱਚ ਮਸਜਿਦ ਦੀ ਥਾਂ ਵਧਾਉਣ, ਕਬਰਿਸਤਾਨ ਦਾ ਮਸਲਾ ਹੱਲ ਕਰਾਂਗੇ : ਮੇਅਰ ਜੀਤੀ ਸਿੱਧੂ

ਮਟੌਰ ਦੀ ਧਰਮਸ਼ਾਲਾ ਦਾ ਕੰਮ ਵੀ ਛੇਤੀ ਹੋਵੇਗਾ ਆਰੰਭ
ਐਸ ਏ ਐਸ ਨਗਰ, 21 ਮਾਰਚ (ਸ.ਬ.) ਨਗਰ ਨਿਗਮ ਦੇ ਮੇਅਰ ਸz. ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਨਗਰ ਨਿਗਮ ਵਿੱਚ ਪੈਂਦੇ ਪਿੰਡ ਮਟੌਰ ਵਿੱਚ ਮੁਸਲਿਮ ਭਾਈਚਾਰੇ ਅਤੇ ਇਲਾਕਾ ਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਨਗਰ ਨਿਗਮ ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਕੌਂਸਲਰ ਅਤੇ ਸਮਾਜ ਸੇਵੀ ਅਸ਼ੋਕ ਆਨੰਦ ਦੀ ਅਗਵਾਈ ਵਿੱਚ ਕੀਤੀ ਗਈ ਇਸ ਮੀਟਿੰਗ ਦੌਰਾਨ ਮੁਸਲਿਮ ਭਾਈਚਾਰੇ ਦੇ ਆਗੂ ਬਿੱਲਾ ਖਾਨ ਨੇ ਮਟੌਰ ਵਿੱਚ ਮੁਸਲਿਮ ਭਾਈਚਾਰੇ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਟੌਰ ਦੀ ਮਸਜਿਦ ਵਿੱਚ 400 ਤੋਂ 500 ਬੰਦੇ ਇਕੱਠੇ ਹੁੰਦੇ ਹਨ ਪਰੰਤੂ ਇੱਥੇ ਦੀ ਥਾਂ ਘੱਟ ਹੋਣ ਕਾਰਨ ਸਾਰਿਆਂ ਲਈ ਨਮਾਜ਼ ਪੜ੍ਹਨਾ ਵੀ ਔਖਾ ਹੋ ਜਾਂਦਾ ਹੈ ਕਿਉਂਕਿ ਜਗ੍ਹਾ ਦੀ ਸਮਰਥਾ ਸਿਰਫ 40-50 ਬੰਦਿਆਂ ਦੀ ਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਟੌਰ ਦੇ ਕਬਰਿਸਤਾਨ ਦੀਆਂ ਸਮੱਸਿਆਵਾਂ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਸਲਿਮ ਭਾਈਚਾਰੇ ਨੂੰ ਭਰੋਸਾ ਦਵਾਇਆ ਕਿ ਮਸਜਿਦ ਦਾ ਦਾਇਰਾ ਵਧਾ ਕੇ ਇਹ ਸਮੱਸਿਆ ਦਾ ਹੱਲ ਕੀਤਾ ਜਾਏਗਾ ਅਤੇ ਕਬਰਿਸਤਾਨ ਦੀ ਸਮੱਸਿਆ ਦਾ ਵੀ ਹੱਲ ਕੀਤਾ ਜਾਵੇਗਾ। ਇਸ ਮੌਕੇ ਮਟੌਰ ਦੀ ਧਰਮਸ਼ਾਲਾ ਦੀ ਵੀ ਗੱਲ ਕੀਤੀ ਗਈ ਜਿਸ ਬਾਰੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਮਤਾ ਪਾਸ ਹੋ ਚੁੱਕਿਆ ਹੈ ਤੇ ਛੇਤੀ ਹੀ ਧਰਮਸ਼ਾਲਾ ਦਾ ਕੰਮ ਆਰੰਭ ਹੋ ਜਾਵੇਗਾ।
ਇਸ ਮੀਟਿੰਗ ਵਿੱਚ ਦੀਪਕ ਮਲੋਤਰਾ, ਗੁਰਪ੍ਰੀਤ ਵਿੱਕੀ ਸਮੇਤ ਮਟੌਰ ਦੇ ਹੋਰ ਸੱਜਣ ਹਾਜਰ ਹੋਏ।
-
International2 months ago
ਇੰਡੋਨੇਸ਼ੀਆ ਵਿੱਚ ਲੱਗੇ ਭੂਚਾਲ ਦੇ ਝਟਕੇ
-
International2 months ago
ਅਮਰੀਕਾ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 6 ਵਿਅਕਤੀਆਂ ਦੀ ਮੌਤ
-
International2 months ago
ਉੱਤਰੀ ਸੀਰੀਆ ਵਿੱਚ ਕਾਰ ਵਿੱਚ ਬੰਬ ਧਮਾਕਾ ਹੋਣ ਕਾਰਨ 15 ਵਿਅਕਤੀਆਂ ਦੀ ਮੌਤ
-
International1 month ago
ਹਸੀਨਾ ਦੇ ਨਜ਼ਦੀਕੀਆਂ ਦੇ ਘਰ ਨੂੰ ਅੱਗ ਲਗਾਉਣ ਤੋਂ ਬਾਅਦ ਅਵਾਮੀ ਲੀਗ ਦੇ ਨੇਤਾਵਾਂ ਦੇ ਘਰਾਂ ਦੀ ਭੰਨਤੋੜ
-
International1 month ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Mohali2 months ago
ਜਗਤਪੁਰਾ ਵਿੱਚ ਹੋਏ ਝਗੜੇ ਸੰਬੰਧੀ ਦੋ ਨਿਹੰਗਾਂ ਸਮੇਤ ਤਿੰਨ ਵਿਅਕਤੀ ਕਾਬੂ
-
National2 months ago
ਦਿੱਲੀ ਵਿਧਾਨਸਭਾ ਚੋਣਾਂ ਲਈ ਪ੍ਰਚਾਰ ਖ਼ਤਮ, ਵੋਟਿੰਗ 5 ਨੂੰ
-
National1 month ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ