Mohali
ਡਾਕਟਰ ਉਬਰਾਏ ਨੇ ਸਰਬੱਤ ਦਾ ਭਲਾ ਟਰਸਟ ਵੱਲੋਂ 58 ਸਿੱਖ ਸਿਕਲੀਗਰਾਂ ਦੇ ਮਕਾਨ ਬਣਾਉਣ ਲਈ ਨੀਂਹ ਪੱਥਰ ਰੱਖਿਆ

ਐਸ ਏ ਐਸ ਨਗਰ, 24 ਮਾਰਚ (ਸ.ਬ.) ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੈਨੇਜਿੰਗ ਟਰਸਟੀ ਡਾਕਟਰ ਐਸ. ਪੀ. ਸਿੰਘ ਉਬਰਾਏ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸਰਗਰਮੀਆਂ ਦੇ ਤਹਿਤ ਪਿੰਡ ਜੁਝਾਰ ਨਗਰ ਮੁਹਾਲੀ ਵਿਖੇ ਲੋੜਵੰਦ ਸਿੱਖ ਸਿਕਲੀਗਰ ਬਿਰਾਦਰੀ ਦੇ 58 ਮਕਾਨਾਂ ਨੂੰ ਪੱਕੇ ਕੀਤੇ ਜਾਣ ਦਾ ਨੀਹ ਪੱਥਰ ਰੱਖਿਆ ਗਿਆ।
ਇਸ ਮੌਕੇ ਗੱਲ ਕਰਦਿਆਂ ਡਾਕਟਰ ਐਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਟਰਸਟ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਕਵਲਜੀਤ ਸਿੰਘ ਰੂਬੀ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਬਕਾਇਦਾ ਸਰਵੇ ਕਰਕੇ ਲੋੜਵੰਦ ਪਰਿਵਾਰਾਂ ਨਾਲ ਸੰਬੰਧਿਤ ਸਰਵੇ ਦੀ ਫਾਈਲ ਸੌਂਪੀ ਗਈ ਅਤੇ ਹੁਣ ਜੁਝਾਰ ਨਗਰ ਵਿੱਚ 58 ਮਕਾਨ ਬਣਾ ਕੇ ਇਹਨਾਂ ਪਰਿਵਾਰਾਂ ਦੇ ਹਵਾਲੇ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਸਰਬੱਤ ਦਾ ਭਲਾ ਟਰਸਟ ਵਲੋਂ ਹੁਣ ਤੱਕ 1250 ਲੋੜਵੰਦ ਪਰਿਵਾਰਾਂ ਦੇ ਮਕਾਨ ਬਣਾ ਕੇ ਦਿੱਤੇ ਜਾ ਚੁੱਕੇ ਹਨ ਅਤੇ ਹੁਣ ਜੁਝਾਰ ਨਗਰ ਦੇ ਇਹਨਾਂ 58 ਘਰਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਆਉਣ ਵਾਲੇ 6 ਤੋਂ 8 ਮਹੀਨੇ ਦੇ ਅੰਦਰ ਇਹ ਮਕਾਨ ਪੂਰੀ ਤਰ੍ਹਾਂ ਪੱਕੇ ਕਰਕੇ ਇਹਨਾਂ ਪਰਿਵਾਰਾਂ ਦੇ ਹਵਾਲੇ ਕਰ ਦਿੱਤੇ ਜਾਣਗੇ।
ਇਸ ਮੌਕੇ ਟਰਸਟ ਦੇ ਜ਼ਿਲ੍ਹਾ ਮੁਹਾਲੀ ਇਕਾਈ ਦੇ ਪ੍ਰਧਾਨ-ਕਵਲਜੀਤ ਸਿੰਘ ਰੁਬੀ ਨੇ ਦੱਸਿਆ ਕਿ ਟਰਸਟ ਵੱਲੋਂ ਲੋੜਵੰਦ ਪਰਿਵਾਰਾਂ ਨਾਲ ਸੰਬੰਧਿਤ ਬੁਢਾਪਾ ਅਤੇ ਵਿਧਵਾ ਪੈਨਸ਼ਨ, ਮੁਫਤ ਮੈਡੀਕਲ ਜਾਂਚ ਅਤੇ ਅੱਖਾਂ ਨਾਲ ਸੰਬੰਧਿਤ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਮਰੀਜ਼ਾਂ ਦੇ ਆਪਰੇਸ਼ਨ ਵੀ ਕੀਤੇ ਜਾਂਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਰਿੰਦਰ ਸਿੰਘ ਜੁਝਾਰ ਨਗਰ, ਸਰਪੰਚ ਇਕਬਾਲ ਸਿੰਘ, ਰਸ਼ਪਾਲ ਸਿੰਘ ਚਾਹਲ, ਅਮਰ ਸਿੰਘ ਢਿੱਲੋਂ, ਬਲਜੀਤ ਸਿੰਘ, ਜਤਿੰਦਰ ਸਿੰਘ, ਚੰਦਨ ਕੁਮਾਰ, ਮੈਂਬਰ ਪੰਚਾਇਤ ਪ੍ਰਤਾਪ ਸਿੰਘ ਢਿੱਲੋ, ਗੁਰਨਾਮ ਸਿੰਘ, ਹਰਮੀਤ ਸਿੰਘ, ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।
Mohali
ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਤਤਕਾਲੀ ਐਸ.ਐਸ.ਪੀ, ਐਸ.ਪੀ ਅਤੇ ਦੋ ਇੰਸਪੈਕਟਰ ਦੋਸ਼ੀ ਕਰਾਰ
4 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ, ਪੰਜਾਬ ਪੁਲੀਸ ਤੋਂ ਸੀ. ਬੀ. ਆਈ ਨੂੰ ਜਾਂਚ ਕਰਨ ਦੇ ਹੋਏ ਸੀ ਹੁਕਮ
ਐਸ ਏ ਐਸ ਨਗਰ, 29 ਮਾਰਚ (ਪਰਵਿੰਦਰ ਕੌਰ ਜੱਸੀ) ਬਹੁਚਰਚਿਤ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਮੁਹਾਲੀ ਦੀ ਵਿਸ਼ੇਸ਼ ਸੀ. ਬੀ. ਆਈ ਅਦਾਲਤ ਦੇ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਨੇ ਪੰਜਾਬ ਪੁਲੀਸ ਦੇ ਚਾਰ ਸਾਬਕਾ ਪੁਲੀਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਅਦਾਲਤ ਵਲੋਂ ਸੁਣਾਏ ਗਏ ਫੈਸਲੇ ਵਿਚ ਮੁਲਜ਼ਮਾਂ ਨੂੰ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਸਬੰਧਤ ਦੋਸ਼ਾਂ ਦਾ ਦੋਸ਼ੀ ਪਾਇਆ ਗਿਆ।
ਦੋਸ਼ੀ ਠਹਿਰਾਏ ਗਏ ਅਧਿਕਾਰੀਆਂ ਵਿਚ ਤਤਕਾਲੀ ਐਸ.ਐਸ.ਪੀ ਮੋਗਾ ਦਵਿੰਦਰ ਸਿੰਘ ਗਰਚਾ, ਤਤਕਾਲੀ ਐਸ.ਪੀ (ਹੈੱਡਕੁਆਰਟਰ) ਮੋਗਾ ਪਰਮਦੀਪ ਸਿੰਘ ਸੰਧੂ, ਤਤਕਾਲੀ ਐਸ ਐਚ ਓ, ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਤਤਕਾਲੀ ਐਸ. ਐਚ. ਓ ਪੁਲੀਸ ਸਟੇਸ਼ਨ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ।
ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀ. ਐਸ. ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ (ਪੀ. ਸੀ.) ਐਕਟ ਦੀ ਧਾਰਾ 13 (1) ਦੇ ਨਾਲ ਧਾਰਾ 13 (2) ਦੇ ਤਹਿਤ ਦੋਸ਼ੀ ਪਾਇਆ ਹੈ। ਇਸੇ ਤਰ੍ਹਾਂ ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਪੀ. ਸੀ ਐਕਟ ਅਤੇ ਆਈ ਪੀ ਸੀ ਦੀ ਧਾਰਾ 384 (ਜਬਰਦਸਤੀ) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਇਸ ਦੇ ਨਾਲ ਅਮਰਜੀਤ ਸਿੰਘ ਨੂੰ ਆਈ ਪੀ ਸੀ ਦੀ ਧਾਰਾ 384 ਅਤੇ 511 ਦੇ ਤਹਿਤ ਵੀ ਦੋਸ਼ੀ ਠਹਿਰਾਇਆ ਗਿਆ ਹੈ। ਹਾਲਾਂਕਿ ਅਦਾਲਤ ਵਲੋਂ ਮੁਲਜਮ ਅਕਾਲੀ ਆਗੂ ਬਰਜਿੰਦਰ ਸਿੰਘ ਉਰਫ਼ ਮੱਖਣ ਅਤੇ ਸੁਖਰਾਜ ਸਿੰਘ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਨੇ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਲਈ 4 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਇਸ ਮੁਕੱਦਮੇ ਦੀ ਪੈਰਵੀ ਸੀ. ਬੀ. ਆਈ. ਦੇ ਸਰਕਾਰੀ ਵਕੀਲ ਅਨਮੋਲ ਨਾਰੰਗ ਵਲੋਂ ਕੀਤੀ ਗਈ ਸੀ।
ਸ਼ੁਰੂ ਵਿਚ ਇਹ ਮਾਮਲਾ ਸੀ. ਬੀ. ਆਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਦਰਜ ਕੀਤਾ ਸੀ। 11 ਦਸੰਬਰ 2007 ਦੇ ਹੁਕਮ ਮੁਤਾਬਕ ਜਾਂਚ ਸੀ. ਬੀ. ਆਈ ਨੂੰ ਸੌਂਪੀ ਗਈ ਸੀ। ਅਦਾਲਤ ਨੇ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਦਬਾਅ ਦਾ ਹਵਾਲਾ ਦਿੰਦੇ ਹੋਏ, ਸਟੇਟ ਪੁਲੀਸ ਦੀ ਨਿਰਪੱਖ ਜਾਂਚ ਕਰਨ ਦੀ ਯੋਗਤਾ ਤੇ ਚਿੰਤਾ ਜਤਾਈ। ਇਸ ਤੋਂ ਬਾਅਦ ਸੀ. ਬੀ. ਆਈ ਨੇ ਪੀ. ਸੀ ਐਕਟ 1988 ਦੀ ਧਾਰਾ 7, 13 (2) ਦੇ ਨਾਲ-ਨਾਲ ਆਈ ਪੀ ਸੀ ਦੀ ਧਾਰਾ 384, 211, ਅਤੇ 120 ਬੀ ਦੇ ਤਹਿਤ ਐਫ.ਆਈ.ਆਰ ਦਰਜ ਕੀਤੀ ਸੀ। ਦੋਸ਼ੀਆਂ ਵਿਚ ਮੋਗਾ ਦੇ ਪੀ ਐਸ ਸਿਟੀ-1 ਦੇ ਤਤਕਾਲੀ ਐਸ ਐਚ ਓ ਅਮਰਜੀਤ ਸਿੰਘ ਅਤੇ ਨਾਲ ਹੀ ਨਿੱਜੀ ਵਿਅਕਤੀ ਮਨਜੀਤ ਕੌਰ ਅਤੇ ਮਨਪ੍ਰੀਤ ਕੌਰ ਸ਼ਾਮਲ ਸਨ।
ਜਾਂਚ ਦੌਰਾਨ ਪਤਾ ਲੱਗਾ ਕਿ ਦਵਿੰਦਰ ਸਿੰਘ ਗਰਚਾ, ਪਰਮਦੀਪ ਸਿੰਘ ਸੰਧੂ, ਅਮਰਜੀਤ ਸਿੰਘ ਅਤੇ ਰਮਨ ਕੁਮਾਰ ਨੇ ਸਰਕਾਰੀ ਅਧਿਕਾਰੀ ਹੋਣ ਦੇ ਨਾਤੇ, ਅਕਾਲੀ ਨੇਤਾ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਉਰਫ਼ ਮੱਖਣ ਅਤੇ ਹੋਰਾਂ ਨਾਲ ਮਿਲ ਕੇ ਗੈਰ ਕਾਨੂੰਨੀ ਵਿੱਤੀ ਲਾਭ ਪ੍ਰਾਪਤ ਕਰਨ ਦੀ ਸਾਜ਼ਿਸ਼ ਰਚੀ। ਉਨ੍ਹਾਂ ਨੇ ਕਥਿਤ ਤੌਰ ਤੇ ਝੂਠੀਆਂ ਐਫ ਆਈ ਆਰ ਦਰਜ ਕੀਤੀਆਂ ਅਤੇ ਬੇਕਸੂਰ ਵਿਅਕਤੀਆਂ ਨੂੰ ਕੇਸਾਂ ਤੋਂ ਬਾਹਰ ਕੱਢਣ ਲਈ ਰਿਸ਼ਵਤ ਲੈਣ ਲਈ ਫਸਾਇਆ। ਇਸ ਸਾਜ਼ਿਸ਼ ਵਿਚ ਕਥਿਤ ਪੀੜਤ ਅਤੇ ਸ਼ਿਕਾਇਤਕਰਤਾ ਮਨਪ੍ਰੀਤ ਕੌਰ ਵਲੋਂ ਸਹੁੰ ਚੁੱਕੇ ਝੂਠੇ ਹਲਫ਼ਨਾਮੇ ਦੀ ਵਰਤੋਂ ਵੀ ਸ਼ਾਮਲ ਸੀ।
ਇਸ ਮੁਕੱਦਮੇ ਦੌਰਾਨ ਮਨਪ੍ਰੀਤ ਕੌਰ ਨੂੰ ਮਾਫ਼ੀ ਦੇ ਦਿੱਤੀ ਗਈ ਅਤੇ ਸਰਕਾਰੀ ਗਵਾਹ ਬਣਾਇਆ ਗਿਆ, ਹਾਲਾਂਕਿ ਬਾਅਦ ਵਿਚ ਅਦਾਲਤ ਵਿਚ ਉਸਨੂੰ ਵਿਰੋਧੀ ਐਲਾਨ ਦਿੱਤਾ ਗਿਆ, ਜਿਸ ਕਾਰਨ ਮੁਹਾਲੀ ਦੀ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਉਸਦੇ ਵਿਰੁੱਧ ਵੱਖਰੀ ਕਾਰਵਾਈ ਸ਼ੁਰੂ ਹੋਈ। ਇਸ ਤੋਂ ਇਲਾਵਾ ਰਣਬੀਰ ਸਿੰਘ ਉਰਫ਼ ਰਾਣੂ ਅਤੇ ਕਰਮਜੀਤ ਸਿੰਘ ਬਾਠ ਵੀ ਸਰਕਾਰੀ ਗਵਾਹ ਬਣੇ ਅਤੇ ਇਸਤਗਾਸਾ ਗਵਾਹ ਵਜੋਂ ਗਵਾਹੀ ਦਿੱਤੀ। ਇੱਕ ਹੋਰ ਮੁਲਜਮ ਮਨਜੀਤ ਕੌਰ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ, ਜਿਸ ਕਾਰਨ ਉਸਦੇ ਵਿਰੁੱਧ ਕਾਰਵਾਈ ਰੁਕ ਗਈ।
Mohali
ਮੁਹਾਲੀ ਪੁਲੀਸ ਵਲੋਂ ਨਸ਼ਾ ਤਸਕਰੀ ਮਾਮਲੇ ਵਿੱਚ 2 ਮੁਲਜ਼ਮ ਕਾਬੂ

ਇੱਕ ਮੁਲਜ਼ਮ ਜ਼ਮਾਨਤ ਤੇ ਬਾਹਰ ਆ ਕੇ ਵਾਰ ਵਾਰ ਕਰਦਾ ਹੈ ਹੈਰੋਇਨ ਦੀ ਤਸਕਰੀ
ਐਸ ਏ ਐਸ ਨਗਰ, 29 ਮਾਰਚ (ਪਰਵਿੰਦਰ ਕੌਰ ਜੱਸੀ) ਥਾਣਾ ਸੋਹਾਣਾ ਦੀ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ਤੇ 2 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਮੁਕੇਸ਼ ਕੁਮਾਰ ਉਰਫ ਬੋਬੀ ਵਾਸੀ ਸ਼੍ਰੀ ਮੁਕਤਸਰ ਸਾਹਿਬ (ਹਾਲ ਵਾਸੀ ਪਿੰਡ ਸੋਹਾਣਾ) ਅਤੇ ਰਵਿੰਦਰ ਸਿੰਘ ਉਰਫ ਗਨੀ ਉਰਫ ਦਵਿੰਦਰ ਸਿੰਘ ਵਾਸੀ ਸ਼੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।
ਇਸ ਸਬੰਧੀ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸੋਹਾਣਾ ਦੇ ਮੁਖੀ ਸਿਮਰਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੈਕਟਰ 79 ਵਿਖੇ ਚਰਚ ਦੇ ਨਜ਼ਦੀਕ ਦੋ ਵਿਅਕਤੀ (ਜੋ ਕਿ ਨਸ਼ਾ ਤਸਕਰੀ ਦਾ ਧੰਦਾ ਕਰਦੇ ਹਨ) ਹੈਰੋਇਨ ਵੇਚਣ ਲਈ ਆਪਣੇ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ। ਉਹਨਾਂ ਦੱਸਿਆ ਕਿ ਥਾਣਾ ਮੁਖੀ ਵਲੋਂ ਥਾਣੇਦਾਰ ਗੁਰਦੀਪ ਕੌਰ ਨੂੰ ਪੁਲੀਸ ਪਾਰਟੀ ਸਮੇਤ ਮੌਕੇ ਤੇ ਭੇਜਿਆ ਜਿਹਨਾਂ ਵਲੋਂ ਮੁਕੇਸ਼ ਕੁਮਾਰ ਅਤੇ ਰਵਿੰਦਰ ਸਿੰਘ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਡੀ.ਐਸ.ਪੀ ਬੱਲ ਨੇ ਦੱਸਿਆ ਕਿ ਉਕਤ ਦੋਵਾਂ ਮੁਲਜਮਾਂ ਖਿਲਾਫ ਐਨ. ਡੀ. ਪੀ. ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨਾਂ ਦਾ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁਲਜਮ ਮੁਕੇਸ਼ ਕੁਮਾਰ ਦੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਖਿਲਾਫ ਪਹਿਲਾਂ ਤੋਂ ਨਸ਼ਾ ਤਸਕਰੀ ਦੇ ਤਿੰਨ ਮਾਮਲੇ ਦਰਜ ਹਨ। ਉਨਾਂ ਦੱਸਿਆ ਕਿ ਮੁਕੇਸ਼ ਕੁਮਾਰ ਖਿਲਾਫ ਥਾਣਾ ਤ੍ਰਿਪੜੀ ਜਿਲ੍ਹਾ ਪਟਿਆਲਾ ਵਿੱਚ ਮਾਰਚ 2014 ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ। ਥਾਣਾ ਏ. ਐਨ. ਟੀ. ਐਫ ਵਿਖੇ ਅਕਤੂਬਰ 2018 ਵਿੱਚ ਨਸ਼ਾ ਤਸਕਰੀ ਦਾ ਮਾਮਲਾ ਦਰਜ ਹੈ, ਇਸੇ ਤਰ੍ਹਾਂ ਸਾਲ 2019 ਵਿੱਚ ਥਾਣਾ ਏ.ਐਨ.ਟੀ.ਐਫ ਵਿਖੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਕੇਸ਼ ਕੁਮਾਰ ਇਸ ਸਮੇਂ ਜਮਾਨਤ ਤੇ ਬਾਹਰ ਆਇਆ ਹੋਇਆ ਸੀ।
Mohali
ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ

ਐਸ ਏ ਐਸ ਨਗਰ, 29 ਮਾਰਚ (ਸ.ਬ.) ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਭਾਈ ਸਾਹਿਬ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਦੀ ਯਾਦ ਵਿਚ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀਆਂ ਤੋਂ ਇਲਾਵਾ ਕਥਾ ਵਾਚਕਾਂ ਸੰਗਤਾਂ ਨੂੰ ਪਵਿੱਤਰ ਗੁਰਬਾਣੀ ਨਾਲ ਜੋੜਿਆ। ਜਿਨ੍ਹਾਂ ਵਿਚ ਬੀਬੀ ਹਰਨੂਰ ਕੌਰ, ਬੀਬੀ ਜਸਪ੍ਰੀਤ ਕੌਰ, ਭਾਈ ਮਨਿੰਦਰ ਸਿੰਘ ਰਬਾਬੀ, ਭਾਈ ਜਗਜੀਤ ਸਿੰਘ, ਭਾਈ ਸਤਨਾਮ ਸਿੰਘ ਕੋਹਾੜਕਾ, ਸਿੰਘ ਸਾਹਿਬ ਗਿਆਨ ਹਰਪਾਲ ਸਿੰਘ, ਬੀਬੀ ਮਨੂੰਪ੍ਰਿਆ ਕੌਰ, ਰੱਬੀ ਕੀਰਤਨ ਕਰਦੇ ਹੋਏ ਸੰਗਤਾਂ ਨੂੰ ਆਪਣੇ ਨਾਲ ਜੋੜਿਆ। ਇਸ ਦੇ ਨਾਲ ਹੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰੂਦੁਆਰਾ ਬੰਗਲਾ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ।
ਭਾਈ ਦਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੱਜ ਸੈਂਕੜੇ ਸੰਗਤਾਂ ਨੂੰ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੁ ਦੇ ਲੜ ਲਗਾਇਆਂ ਗਿਆ। ਉਹਨਾਂ ਦੱਸਿਆ ਕਿ ਕੱਲ੍ਹ ਮਾਨਵਤਾ ਦੀ ਭਲਾਈ ਲਈ ਖ਼ੂਨਦਾਨ ਕੈਂਪ ਲਗਾਇਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਮਾਨਵਤਾ ਦੀ ਸੇਵਾ ਲਈ ਜੋ ਕਾਰਜ ਭਾਈ ਜਸਵੀਰ ਸਿੰਘ ਖੰਨੇ ਵਾਲਿਆਂ ਨੇ ਆਰੰਭ ਕੀਤਾ ਸੀ ਉਸ ਤੇ ਚਲਦੇ ਹੋਏ ਸੋਹਾਣਾ ਹਸਪਤਾਲ ਵੱਡੇ ਪੱਧਰ ਤੇ ਲੋਕਾਂ ਦੀ ਸੇਵਾ ਕਰ ਰਿਹਾ ਹੈ। ਟਰੱਸਟ ਦੇ ਸਕੱਤਰ ਸ. ਗੁਰਮੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਭਾਈ ਹਰਜਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭੈਣ ਰਵਿੰਦਰ ਕੌਰ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖ਼ਾਲਸਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ।
-
International2 months ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Editorial2 months ago
ਆਰਥਿਕ ਤਬਾਹੀ ਤੋਂ ਬਚਣ ਲਈ ਆਪਣੇ ਖਰਚੇ ਘੱਟ ਕਰਨ ਪੰਜਾਬੀ
-
National2 months ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
National2 months ago
ਖੁਦ ਨੂੰ ਚੁਣੌਤੀ ਦੇਣ ਪਰ ਪ੍ਰੀਖਿਆ ਦਾ ਦਬਾਅ ਨਾ ਲੈਣ ਵਿਦਿਆਰਥੀ : ਨਰਿੰਦਰ ਮੋਦੀ
-
National2 months ago
ਦੋ ਵਾਹਨਾਂ ਦੀ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ, ਸੱਤ ਜ਼ਖਮੀ
-
Mohali2 months ago
ਵੱਖ ਵੱਖ ਸਕੂਲਾਂ ਵਿੱਚ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ
-
Mohali2 months ago
ਗੁ ਸਿੰਘ ਸ਼ਹੀਦਾਂ ਵਿਖੇ 12 ਫਰਵਰੀ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ