Punjab
ਪਟਿਆਲਾ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਮੈਦਾਨ ਭਖਿਆ
ਉਮੀਦਵਾਰਾਂ ਵੱਲੋਂ ਘਰ ਘਰ ਜਾ ਕੇ ਵੋਟਾਂ ਮੰਗਣੀਆਂ ਸ਼ੁਰੂ
ਪਟਿਆਲਾ, 24 ਮਾਰਚ (ਸ.ਬ.) ਪਟਿਆਲਾ ਜ਼ਿਲ੍ਹੇ ਦੇ ਵਿਦਿਆ ਨਗਰ, ਕਰਹੇੜੀ, ਬਹਾਦਰਗੜ੍ਹ, ਕਸਬਾ ਰੁੜਕੀ ਅਤੇ ਹੋਰ ਪਿੰਡਾਂ ਵਿੱਚ 30 ਮਾਰਚ ਨੂੰ ਪੈਣ ਵਾਲੀਆਂ ਪੰਚਾਇਤੀ ਵੋਟਾਂ ਲਈ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਸਰਪੰਚ ਅਤੇ ਪੰਚ ਦੀ ਚੋਣ ਲੜ ਰਹੇ ਵੱਖ ਵੱਖ ਉਮੀਦਵਾਰਾਂ ਵੱਲੋਂ ਘਰ ਘਰ ਜਾ ਕੇ ਵੋਟਾਂ ਮੰਗਣ ਦੀ ਸ਼ੁਰੂਆਤ ਕਰ ਦਿਤੀ ਗਈ ਹੈ। ਬੀਤੇ ਦਿਨ ਐਤਵਾਰ ਦੀ ਛੁੱਟੀ ਹੋਣ ਕਰਕੇ ਉਮੀਦਵਾਰਾਂ ਵੱਲੋਂ ਆਪਣੇ ਸਮਰਥਕਾਂ ਨਾਲ ਆਪੋ ਆਪਣੇ ਪਿੰਡਾਂ/ਵਾਰਡਾਂ ਵਿੱਚ ਪੂਰੇ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕੀਤਾ ਗਿਆ ਅਤੇ ਪਿੰਡ ਵਾਸੀਆਂ ਨੂੰ ਵੋਟਾਂ ਪਾਉਣ ਲਈ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਪੰਚਾਇਤ ਚੋਣਾਂ ਕੁਝ ਸਮਾਂ ਪਹਿਲਾਂ ਹੋ ਚੁੱਕੀਆਂ ਹਨ ਪਰ ਪਟਿਆਲਾ ਜ਼ਿਲ੍ਹੇ ਦੇ ਕੁਝ ਪਿੰਡਾਂ ਵਿੱਚ ਉਸ ਸਮੇਂ ਪੰਚਾਇਤ ਚੋਣਾਂ ਨਹੀਂ ਸੀ ਹੋਈਆਂ ਕਿਉਂਕਿ ਉਸ ਸਮੇਂ ਇਹਨਾਂ ਪਿੰਡਾਂ ਨੂੰ ਕਿਸੇ ਵੱਖਰੀ ਕਮੇਟੀ ਅਧੀਨ ਜਾਂ ਪਟਿਆਲਾ ਨਗਰ ਨਿਗਮ ਅਧੀਨ ਲਿਆਉਣ ਸਬੰਧੀ ਵਿਚਾਰ ਚਰਚਾ ਚਲ ਰਹੀ ਸੀ। ਪਰੰਤੂ ਕਿਸੇ ਕਾਰਨ ਇਹ ਅਮਲ ਸਿਰੇ ਨਹੀਂ ਚੜ ਸਕਿਆ, ਜਿਸ ਕਾਰਨ ਇਹਨਾਂ ਪਿੰਡਾਂ ਵਿੱਚ ਇਸ ਸਮੇਂ ਪੰਚਾਇਤ ਚੋਣਾਂ ਹੋ ਰਹੀਆਂ ਹਨ।
ਪੰਚਾਇਤ ਚੋਣਾਂ ਕਾਰਨ ਇਹਨਾਂ ਪਿੰਡਾਂ ਵਿੱਚ ਰੌਣਕਾਂ ਲੱਗ ਗਈਆਂ ਹਨ ਅਤੇ ਵੱਖ ਵੱਖ ਉਮੀਦਵਾਰਾਂ ਵੱਲੋਂ ਆਪਣੇ ਚੋਣ ਦਫਤਰ ਖੋਲ ਲਏ ਗਏ ਹਨ। ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਪਿੰਡ ਵਾਸੀਆਂ ਨੂੰ ਰਾਤ ਦੀ ਰੋਟੀ ਦਾ ਖੁਲਾ ਸੱਦਾ ਵੀ ਦਿਤਾ ਜਾ ਰਿਹਾ ਹੈ। ਇਹਨਾਂ ਪਿੰਡਾਂ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਵੋਟਾਂ ਪੱਕੀਆਂ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡ ਵਾਸੀਆਂ ਨਾਲ ਪੁਰਾਣੀ ਜਾਣ ਪਹਿਚਾਣ ਵੀ ਕੱਢੀ ਜਾ ਰਹੀ ਹੈ। ਇਸ ਤੋਂ ਇਲਾਵਾ ਵੱਖ ਵੱਖ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਕਈ ਤਰ੍ਹਾਂ ਦੇ ਲਾਰੇ ਵੀ ਲਗਾਏ ਜਾ ਰਹੇ ਹਨ।
ਜੇ ਹੁਣ ਵੋਟਰਾਂ ਦੀ ਗੱਲ ਕਰੀਏ ਤਾਂ ਇਹਨਾਂ ਪਿੰਡਾਂ ਦੇ ਵੋਟਰਾਂ ਵੱਲੋਂ ਸਾਰੇ ਹੀ ਉਮੀਦਵਾਰਾਂ ਨੂੰ ਵੋਟਾਂ ਪਾਉਣ ਦਾ ਭਰੋਸਾ ਦਿਤਾ ਜਾ ਰਿਹਾ ਹੈ। ਭਾਵੇਂ ਕਿ ਸਾਰੇ ਹੀ ਉਮੀਦਵਾਰ ਆਪਣੇ ਸਮਰਥਕਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ ਪਰ ਸਾਰੇ ਪਿੰਡਾਂ ਵਿੱਚ ਅਜੇ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਦੇ ਪੱਖ ਵਿੱਚ ਲਹਿਰ ਨਹੀਂ ਹੈ।
ਦੂਜੇ ਪਾਸੇ ਕੁਝ ਲੋਕ ਅਜਿਹੇ ਵੀ ਹਨ ਜੋ ਕਿ ਪੰਜਾਬ ਵਿੱਚ ਵਾਰ ਵਾਰ ਚੋਣਾਂ ਆਉਣ ਕਾਰਨ ਅੱਕੇ ਪਏ ਹਨ। ਇਹਨਾਂ ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਕਾਰਨ ਸਬੰਧਿਤ ਚੋਣ ਹਲਕਿਆਂ ਵਿੱਚ ਚੋਣ ਜ਼ਾਬਤਾ ਲੱਗ ਜਾਂਦਾ ਹੈ, ਜਿਸ ਕਾਰਨ ਉਹਨਾਂ ਦੇ ਜਰੂਰੀ ਕੰਮ ਅੱਧ ਵਿਚਾਲੇ ਲਮਕ ਜਾਂਦੇ ਹਨ। ਕੁਝ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਰਕਾਰੀ ਮੁਲਾਜਮ ਤਾਂ ਆਮ ਦਿਨਾਂ ਦੌਰਾਨ ਹੀ ਕਿਸੇ ਦਾ ਕੰਮ ਕਰਕੇ ਰਾਜੀ ਨਹੀਂ ਹੁੰਦੇ, ਚੋਣਾਂ ਵਾਲੇ ਦਿਨਾਂ ਦੌਰਾਨ ਤਾਂ ਉਹਨਾਂ ਕੋਲ ਚੋਣ ਜਾਬਤੇ ਦਾ ਵੱਡਾ ਬਹਾਨਾ ਹੁੰਦਾ ਹੈ।
ਇਥੇ ਜ਼ਿਕਰਯੋਗ ਹੈ ਕਿ ਇਹਨਾਂ ਪਿੰਡਾਂ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਵੋਟਾਂ ਤਾਂ ਮੰਗੀਆਂ ਜਾ ਰਹੀਆਂ ਹਨ ਪਰ ਇਹਨਾਂ ਪਿੰਡਾਂ ਦੀਆਂ ਵੱਡੀਆਂ ਸਮੱਸਿਆਵਾਂ ਦੇ ਹੱਲ ਲਈ ਕਿਸੇ ਵੀ ਉਮੀਦਵਾਰ ਕੋਲ ਕੋਈ ਠੋਸ ਪ੍ਰੋਗਰਾਮ ਨਹੀਂ ਹੈ। ਸਾਰੇ ਉਮੀਦਵਾਰਾਂ ਦਾ ਇੱਕੋ ਇੱਕ ਮਕਸਦ ਇਹ ਚੋਣਾਂ ਜਿੱਤਣਾ ਹੈ। ਕਿਸੇ ਵੀ ਉਮੀਦਵਾਰ ਕੋਲ ਇਲਾਕੇ ਵਿੱਚ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਹੇਠਾਂ ਡਿੱਗਦੇ ਜਾਣ ਨੂੰ ਰੋਕਣ ਲਈ ਉਪਰਾਲੇ ਕਰਨ ਸਬੰਧੀ ਵੀ ਕੋਈ ਪ੍ਰੋਗਰਾਮ ਨਹੀਂ ਹੈ।
ਇਹਨਾਂ ਪਿੰਡਾਂ ਵਿਚੋਂ ਵਿਦਿਆ ਨਗਰ ਅਤੇ ਕਰਹੇੜੀ ਅਜਿਹੇ ਪਿੰਡ ਹਨ, ਜੋ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਹਮਣੇ ਸਥਿਤ ਹਨ। ਇਹਨਾਂ ਪਿੰਡਾਂ ਦੇ ਵੱਡੀ ਗਿਣਤੀ ਵਸਨੀਕ ਪੜੇ ਲਿਖੇ ਹਨ ਅਤੇ ਨੌਕਰੀਪੇਸ਼ਾ ਹਨ, ਜਿਹਨਾਂ ਵਿਚੋਂ ਵੱਡੀ ਗਿਣਤੀ ਵਸਨੀਕ ਤਾਂ ਪੰਜਾਬੀ ਯੂਨੀਵਰਸਿਟੀ ਵਿੱਚ ਹੀ ਨੌਕਰੀ ਕਰਦੇ ਹਨ। ਇਸ ਤੋਂ ਇਲਾਵਾ ਬਹਾਦਰਗੜ ਅਤੇ ਰੁੜਕੀ ਪਿੰਡਾਂ ਵਿੱਚ ਅਜਿਹੇ ਲੋਕ ਵੀ ਹਨ, ਜੋ ਕਿ ਬਹਾਦਰਗੜ ਦੇ ਪੁਲੀਸ ਕਮਾਂਡੋ ਕੰਪਲੈਕਸ ਵਿਖੇ ਨੌਕਰੀਆਂ ਕਰਦੇ ਹਨ। ਪੜੇ ਲਿਖੇ ਹੋਣ ਕਰਕੇ ਇਹਨਾਂ ਪਿੰਡਾਂ ਦੇ ਵਸਨੀਕ ਆਪਣੇ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਚੌਕਸ ਵੀ ਹਨ। ਇਸੇ ਕਾਰਨ ਇਹਨਾਂ ਪਿੰਡਾਂ ਦੇ ਵੱਡੀ ਗਿਣਤੀ ਵਸਨੀਕ ਚਾਹੁੰਦੇ ਹਨ ਕਿ ਇਹਨਾਂ ਚੋਣਾਂ ਰਾਹੀਂ ਪੜੇ ਲਿਖੇ ਅਤੇ ਇਮਾਨਦਾਰ ਆਗੂ ਅੱਗੇ ਲਿਆਂਦੇ ਜਾਣ।
ਪੰਚਾਇਤ ਚੋਣਾਂ ਹੋਣ ਵਾਲੇ ਪਿੰਡਾਂ ਵਿੱਚ ਚੋਣ ਸਰਗਰਮੀਆਂ ਲਗਾਤਾਰ ਜੋਰ ਫੜ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਦੌਰਾਨ ਇਹਨਾਂ ਪਿੰਡਾਂ ਵਿੱਚ ਚੋਣ ਸਰਗਰਮੀਆਂ ਹੋਰ ਤੇਜ ਹੋਣ ਦੇ ਆਸਾਰ ਹਨ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
