Mohali
ਆਈ. ਵੀ. ਐਫ਼ ਦੇ ਲਗਾਤਾਰ ਫੇਲ੍ਹ ਹੋਣ ਦੇ ਬਾਵਜੂਦ ਔਰਤ ਸਧਾਰਨ ਤਰੀਕੇ ਨਾਲ ਹੋ ਸਕਦੀ ਹੈ ਗਰਭਵਤੀ : ਡਾ. ਪੂਜਾ ਮਹਿਤਾ
ਰਹਿਣ-ਸਹਿਣ ਦੇ ਆਧੁਨਿਕ ਤੌਰ ਤਰੀਕਿਆਂ ਨੇ ਇਨਸਾਨ ਦੀ ਪ੍ਰਜਣਨ ਸ਼ਕਤੀ ਘਟਾਈ : ਡਾ. ਰਿਸ਼ੀਕੇਸ਼ ਪਾਈ
ਐਸ ਏ ਐਸ ਨਗਰ, 25 ਮਾਰਚ (ਸ.ਬ.) ਫੋਰਟਿਸ ਬਲੂਮ ਆਈ.ਵੀ.ਐਫ਼ ਵਿਭਾਗ ਦੀ ਮੁਖੀ ਡਾ: ਪੂਜਾ ਮਹਿਤਾ ਨੇ ਕਿਹਾ ਕਿ ਮਨਸੂਈ ਗਰਭ (ਆਈ.ਵੀ.ਐਫ਼) ਦੇ ਲਗਾਤਾਰ ਫੇਲ੍ਹ ਹੋਣ ਦੇ ਬਾਵਜੂਦ ਔਰਤ ਸਧਾਰਨ ਤਰੀਕੇ ਨਾਲ ਗਰਭਵਤੀ ਹੋ ਸਕਦੀ ਹੈ। ਉਹਨਾਂ ਕਿਹਾ ਕਿ ਇੱਕ ਬੇਹਤਰੀਨ ਆਈ ਵੀ ਐਫ਼ ਲੈਬ ਤੱਕ ਕੀਤੀ ਪਹੁੰਚ ਨਿਸ਼ਚਿਤ ਰੂਪ ਵਿੱਚ ਪ੍ਰਜਣਨ ਦੀ ਸਫ਼ਲਤਾ ਦੇ ਮੌਕੇ ਵਧਾ ਦਿੰਦੀ ਹੈ। ਇਸ ਨਾਲ ਅੰਡੇ ਅਤੇ ਸ਼ੁਕਰਾਣੂਆਂ ਵਿੱਚ ਸੁਧਾਰ ਹੁੰਦਾ ਹੈ।
ਅੱਜ ਇੱਥੇ ਫੌਰਟਿਸ ਆਈ. ਵੀ. ਐਫ਼ ਬਲੂਮ ਦੇ ਨਿਰਦੇਸ਼ਕ ਡਾਕਟਰ ਹਰਿਸ਼ਕੇਸ਼ ਪਾਈ, ਸਲਾਹਕਾਰ ਸ਼ੋਭਨਾ ਵਰਮਾ ਆਦਿ ਦੀ ਹਾਜ਼ਰੀ ਵਿੱਚ ਗੱਲਬਾਤ ਕਰਦਿਆਂ ਡਾ. ਮਹਿਤਾ ਨੇ ਕਿਹਾ ਕਿ ਔਰਤਾਂ ਵਿੱਚ ਗੰਭੀਰ ਪੌਲੀਸਿਸਟਿਕ ਅੋਵਰਿਅਨ ਸਿੰਡ੍ਰੋਮ (ਪੀ. ਸੀ. ਓ. ਐਸ) ਅਤੇ ਦੋਨਾਂ ਪਾਸਿਆਂ ਦੀ ਬਲਾਕਡ ਫੈਲੋਪੀਅਨ ਟਯੂਬ ਬੱਚਾ ਨਾ ਹੋਣ ਦੇ ਦੋ ਮੁੱਖ ਕਾਰਨ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਸਾਇੰਸ ਵਿੱਚ ਨਵੀਆਂ ਤਕਨੀਕਾਂ ਅਤੇ ਵਿਧੀਆਂ ਹਨ ਜਿਸ ਰਾਹੀਂ ਅਜਿਹੀਆਂ ਔਰਤਾਂ ਦਾ ਸਫਲ ਇਲਾਜ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਧਾਰਨਾ ਗਲਤ ਹੈ ਕਿ ਆਈ. ਵੀ. ਐਫ਼ ਬਿਮਾਰੀ ਦਾ ਸਫਲ ਇਲਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਆਈ.ਵੀ.ਐਫ਼. ਦੀ ਅਸਫ਼ਲਤਾ ਦੇ ਕਾਰਨ ਭਰੂਣ ਸਬੰਧੀ, ਅੰਡੇ ਦੀ ਸਮੱਸਿਆ, ਸ਼ੁਕਰਾਣੂ ਦੀ ਸਮੱਸਿਆ ਆਦਿ ਹਨ।
ਇਸ ਮੌਕੇ ਬੋਲਦਿਆਂ ਡਾ: ਹਰਿਸ਼ਕੇਸ਼ ਪਾਈ ਨੇ ਕਿਹਾ ਕਿ ਸਫ਼ਲ ਸਾਇਕਲ ਲਈ ਭਰੂਣ ਦੇ ਨਿਰਮਾਣ ਲਈ ਚੰਗੀਆਂ ਲੈਬ ਸਥਿਤੀਆਂ ਦੀ ਜਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ 35 ਸਾਲ ਦੀ ਉਮਰ ਦੌਰਾਨ ਇਸ ਦੀ ਸਫਲਤਾ ਦਰ 40 ਤੋਂ 50 ਫ਼ੀਸਦੀ ਤੱਕ ਹੁੰਦੀ ਹੈ। ਉਨ੍ਹਾਂ ਇੱਕ ਜੋੜੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਵਿੱਚ ਸ਼ੁਕਰਾਣੂਆਂ ਦੀ ਬਹੁਤ ਘੱਟ ਗਿਣਤੀ, ਘੱਟ ਗਤੀਸ਼ੀਲਤਾ ਸੀ। ਜਿਸ ਦੌਰਾਨ ਮਰਦ ਦੇ ਸ਼ੁਕਰਾਣੂਆਂ ਦਾ ਡੀ. ਐਨ. ਏ ਫਰੈਗਮੈਨਟੇਸ਼ਨ ਇੰਡੈਕਸ ਕੀਤਾ ਗਿਆ ਜਿਸ ਦੌਰਾਨ ਪਤਾ ਲੱਗਾ ਕਿ ਇਸ ਦੀ ਵੈਲਿਊ 35 ਫੀਸਦੀ ਤੋਂ ਵੱਧ ਹੈ। ਉਸ ਉਪਰੰਤ ਔਰਤ ਦੇ ਜਰੂਰੀ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪਤੀ-ਪਤਨੀ ਦਾ ਤਿੰਨ ਮਹੀਨੇ ਤੱਕ ਇਲਾਜ਼ ਕੀਤਾ ਗਿਆ ਜਿਸ ਉਪਰੰਤ ਉਹ ਕੁਦਰਤੀ ਢੰਗ ਨਾਲ ਗਰਭ ਧਾਰਨ ਕਰਨ ਦੇ ਯੋਗ ਹੋ ਗਏ। ਉਨ੍ਹਾਂ ਦੱਸਿਆ ਕਿ ਇਸ ਤਕਨੀਕ ਸਦਕਾ ਉਹ ਅਨੇਕਾਂ ਅਜਿਹੇ ਜੋੜਿਆਂ ਨੂੰ ਮਾ-ਬਾਪ ਬਣਾਉਣ ਵਿੱਚ ਸਫ਼ਲ ਹੋਏ ਹਨ। ਇਸ ਮੌਕੇ ਡਾ: ਸੋਭਨਾ ਵਰਮਾ ਨੇ ਕਿਹਾ ਕਿ ਭਾਰਤ ਵਿੱਚ 30 ਫੀਸਦੀ ਪੁਰਸ਼ ਦੀਆਂ ਸਮੱਸਿਆਵਾਂ ਵੀ ਇਨਫਰਟੀਲਿਟੀ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਗਰਭ ਡਿੱਗਣ ਦੇ ਕਾਰਨ ਦੀ ਪਹਿਚਾਣ ਕਰਕੇ ਹੀ ਸਫ਼ਲ ਇਲਾਜ਼ ਹੋ ਸਕਦਾ ਹੈ।
Mohali
ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।
ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।
Mohali
ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ
ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Mohali
ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ
4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ
ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।
ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
