Chandigarh
ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਐਨ ਆਈ ਏ ਤੋਂ ਕਰਵਾਉਣ ਦੀ ਮੰਗ
ਚੰਡੀਗੜ੍ਹ, 1 ਅਪ੍ਰੈਲ (ਸ.ਬ.) ਪਿੰਡ ਨੰਗਲ (ਫਿਲੌਰ) ਵਿੱਚ ਮਾੜੇ ਅਨਸਰਾਂ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਪ੍ਰੇਰਨਾ ਸ੍ਰੋਤ ਬੁੱਤ ਦੇ ਸ਼ੀਸ਼ੇ ਦੇ ਫਰੇਮ ਉੱਤੇ ਖਾਲਿਸਤਾਨ ਪੱਖੀ ਭੜਕਾਊ ਨਾਅਰੇ ਲਿਖਣ ਦੀ ਨਿਖੇਧੀ ਕਰਦਿਆਂ, ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਅਤੇ ਫਿਲੌਰ ਦੀਆਂ ਹਾਲੀਆ ਘਟਨਾਵਾਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਐਨ ਆਈ ਏ ਤੋਂ ਕਰਵਾਈ ਜਾਵੇ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਾਂਤੀ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਘਟਨਾ ਤੋਂ ਬਾਅਦ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦੁਚਿੱਤੀ ਭਰੇ ਰਵੱਈਏ ਕਾਰਨ ਸਮਾਜ ਵਿਰੋਧੀ ਅਨਸਰਾਂ ਨੂੰ ਹੱਲਾਸ਼ੇਰੀ ਮਿਲਦੀ ਹੈ ਅਤੇ ਕੋਈ ਵੀ ਕਿਸੇ ਵੀ ਸਮੇਂ ਕੋਈ ਵੀ ਘਟਨਾ ਨੂੰ ਅੰਜਾਮ ਦੇ ਸਕਦਾ ਹੈ।
ਉਹਨਾਂ ਕਿਹਾ ਕਿ ਸਮੇਂ-ਸਮੇਂ ਤੇ ਸਮਾਜ ਵਿਰੋਧੀ ਤਾਕਤਾਂ ਦੇ ਵੱਖ-ਵੱਖ ਰੂਪ ਉੱਭਰ ਰਹੇ ਹਨ ਪਰ ਸਰਕਾਰ ਦੀਆਂ ਨੀਤੀਆਂ ਦਾ ਨਤੀਜਾ ਕਮਜ਼ੋਰ ਅਤੇ ਖਾਮੋਸ਼ ਹੁੰਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਰਾਜਨੀਤਿਕ ਹਿੱਤਾਂ ਲਈ ਭਾਈਚਾਰੇ ਦੀਆਂ ਭਾਵਨਾਵਾਂ ਦੇ ਵਿਰੁੱਧ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਅਤੇ ਫਿਲੌਰ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਪੈਰੋਕਾਰਾਂ ਦੇ ਮਨਾਂ ਵਿੱਚ ਗੁੱਸਾ, ਨਾਰਾਜ਼ਗੀ ਅਤੇ ਅਸੰਤੁਸ਼ਟੀ ਪੈਦਾ ਕੀਤੀ ਹੈ। ਇਨ੍ਹਾਂ ਗੰਭੀਰ ਮਾਮਲਿਆਂ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ, ਜੋ ਦਿਨੋ-ਦਿਨ ਵੱਧ ਰਹੀਆਂ ਹਨ, ਨੂੰ ਰੋਕਿਆ ਜਾ ਸਕੇ।
Chandigarh
ਮੁਲਾਜ਼ਮਾਂ ਨੇ ਠੁਕਰਾਇਆ ਮੁੱਖ ਮੰਤਰੀ ਮਾਨ ਦਾ 3 ਫੀਸਦੀ ਡੀਏ ਦਾ ਦੀਵਾਲੀ ਤੋਹਫਾ, ਮਹੀਨਾ ਭਰ ਚੱਲੇਗਾ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ, 5 ਨਵੰਬਰ (ਸ.ਬ.) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਐਲਾਨੇ ਤਿੰਨ ਫੀਸਦੀ ਡੀਏ ਵਾਧੇ ਨੂੰ ਰੱਦ ਕਰਦਿਆਂ, ਪੰਜਾਬ ਸਰਕਾਰ ਦੇ ਲਗਪਗ 4 ਲੱਖ ਮੁਲਾਜ਼ਮਾਂ ਅਤੇ 3.50 ਲੱਖ ਪੈਨਸ਼ਨਰਾਂ ਨੇ 13 ਨਵੰਬਰ ਤੋਂ ਮਹੀਨਾ ਭਰ ਚੱਲਣ ਵਾਲੇ ਅੰਦੋਲਨ ਦਾ ਐਲਾਨ ਕੀਤਾ ਹੈ। ਇਹ ਸੰਘਰਸ਼ 13 ਦਸੰਬਰ ਨੂੰ ਸ਼ੰਭੂ ਤੋਂ ਅੰਮ੍ਰਿਤਸਰ ਤੱਕ ਮਨੁੱਖੀ ਲੜੀ ਬਣਾ ਕੇ ਸਮਾਪਤ ਹੋਵੇਗਾ।
ਸਾਂਝੀ ਕੋਆਰਡੀਨੇਸ਼ਨ ਕਮੇਟੀ ਦੇ ਆਗੂ ਸੁਖਚੈਨ ਖਹਿਰਾ ਅਤੇ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਅੰਦੋਲਨ ਦੀ ਸ਼ੁਰੂਆਤ 13 ਤੋਂ 19 ਨਵੰਬਰ ਤੱਕ ਸੰਗਰੂਰ ਵਿਖੇ ਪੱਕੇ ਧਰਨੇ ਨਾਲ ਹੋਵੇਗੀ। 1 ਤੋਂ 5 ਦਸੰਬਰ ਤੱਕ ਮੁਲਾਜ਼ਮ ‘ਆਪ’ ਦੇ ਸਾਰੇ 91 ਵਿਧਾਇਕਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਕੇ ਪੁਤਲੇ ਫੂਕਣਗੇ ਅਤੇ 6 ਦਸੰਬਰ ਨੂੰ ਇਨ੍ਹਾਂ ਦੀ ਸੁਆਹ ਬੁੱਢੇ ਨਾਲੇ ਵਿੱਚ ਜਲ-ਪ੍ਰਵਾਹ ਕੀਤੀ ਜਾਵੇਗੀ।
ਮੁਲਾਜਮਾਂ ਦਾ ਇਹ ਐਲਾਨ ਸੀ ਐਮ ਮਾਨ ਵੱਲੋਂ 3 ਫੀਸਦੀ ਡੀਏ ਵਾਧੇ (ਕੁੱਲ 53 ਫੀਸਦੀ) ਦੇ ਐਲਾਨ ਤੋਂ ਇੱਕ ਦਿਨ ਬਾਅਦ ਆਇਆ ਹੈ। ਯੂਨੀਅਨਾਂ ਦਾ ਕਹਿਣਾ ਹੈ ਕਿ ਇਸ ਨਾਲ ਉਨ੍ਹਾਂ ਦੀਆਂ ਮੁੱਖ ਮੰਗਾਂ ਹੱਲ ਨਹੀਂ ਹੋਈਆਂ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਕਾਇਆ 10 ਫੀਸਦੀ ਡੀਏ ਜਾਰੀ ਕਰਨਾ, ਪੈਂਡਿੰਗ ਡੀਏ ਅਰੰਭਕ ਭੁਗਤਾਨ, ਛੇਵਾਂ ਤਨਖਾਹ ਕਮਿਸ਼ਨ, ਪੁਰਾਣੇ ਤਨਖਾਹ ਸਕੇਲ ਬਹਾਲ ਕਰਨਾ ਅਤੇ ਮਾਰੂ ਨੀਤੀਆਂ ਵਾਪਸ ਲੈਣਾ ਸ਼ਾਮਲ ਹੈ।
ਮੁਲਾਜਮ ਆਗੂਆਂ ਨੇ ਪੁਰਾਣੀਆਂ ਵੀਡੀਓ ਕਲਿੱਪਾਂ ਦਿਖਾ ਕੇ ਸਰਕਾਰ ਦੇ ਦਾਅਵਿਆਂ ਦਾ ਖੰਡਨ ਕੀਤਾ। ਸੁਖਚੈਨ ਖਹਿਰਾ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਵੇਲੇ ਸਿਰਫ਼ 7 ਫੀਸਦੀ ਡੀ ਏ ਬਕਾਇਆ ਸੀ ਅਤੇ ਅਕਾਲੀ-ਭਾਜਪਾ ਸਰਕਾਰ ਨੇ ਕੋਈ ਬਕਾਇਆ ਨਹੀਂ ਛੱਡਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤਨਖਾਹ ਕਮਿਸ਼ਨ ਦੇ ਬਕਾਏ ਨੂੰ ਡੀਏ ਨਿਪਟਾਰੇ ਵਜੋਂ ਪੇਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
Chandigarh
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੀ ਮੀਟਿੰਗ ਆਯੋਜਿਤ
ਚੰਡੀਗੜ੍ਹ, 5 ਨਵੰਬਰ (ਸ.ਬ.) ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਯੂਨਿਟ ਦੀ ਜਨਰਲ ਬਾਡੀ ਮੀਟਿੰਗੀ ਪ੍ਰਧਾਨ ਸ੍ਰੀ ਦੀਪਕ ਰਿਖੀ ਦੀ ਪ੍ਰਧਾਨਗੀ ਹੇਠ ਕਮਿਊਨਿਟੀ ਸੈਂਟਰ, ਸੈਕਟਰ 33-ਬੀ, ਚੰਡੀਗੜ੍ਹ ਵਿਖੇ ਹੋਈ। ਇਸ ਮੌਕੇ ਫੂਡ ਕਮਿਸ਼ਨ, ਪੰਜਾਬ ਦੇ ਸਾਬਕਾ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਮੀਟਿੰਗ ਦੌਰਾਨ ਉਹਨਾਂ ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਕਾਮੇਡੀ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨਾਲ ਬਿਤਾਏ ਆਪਣੇ ਕੁਝ ਯਾਦਗਾਰ ਅਤੇ ਦਿਲਚਸਪ ਪਲ ਮੈਂਬਰਾਂ ਨਾਲ ਸਾਂਝੇ ਕੀਤੇ। ਮੀਟਿੰਗ ਦੌਰਾਨ ਸ੍ਰੀਮਤੀ ਅੰਜੂ ਕਟਿਆਲ, ਐਮ.ਸੀ. ਸੈਕਟਰ 33, ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਫੋਰਟਿਸ ਹਸਪਤਾਲ ਤੋਂ ਪਹੁੰਚੇ ਡਾ. ਸੁਧਾਂਸ਼ੂ ਬੁਡਾਕ ਓਟੀ ਵੱਲੋਂ ਦਿਲ ਦੀਆਂ ਬਿਮਾਰੀਆਂ, ਉਨ੍ਹਾਂ ਦੇ ਕਾਰਨਾਂ, ਬਚਾਅ ਅਤੇ ਇਲਾਜ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਐਸੋਸੀਏਸ਼ਨ ਦੇ ਕੰਮਕਾਜ ਅਤੇ ਗਤੀਵਿਧੀਆਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਦਰਸ਼ਨ ਕੁਮਾਰ ਬੱਗਾ (ਸਾਬਕਾ ਪ੍ਰਧਾਨ), ਸ੍ਰੀ ਰਘਬੀਰ ਸਿੰਘ (ਕੈਸ਼ੀਅਰ) ਅਤੇ ਸ੍ਰੀ ਤਰਸੇਮ ਬੰਗਾ (ਆਫਿਸ ਇੰਚਾਰਜ), ਸੇਵਾਮੁਕਤ ਇੰਸਪੈਕਟਰ ਨੂੰ ਅਚੀਵਮੈਂਟ ਐਵਾਰਡ ਅਤੇ ਯਾਦਗਾਰੀ ਤੋਹਫ਼ਾ ਦੇ ਕੇ ਸਨਮਾਨਿਤ ਕੀਤਾ ਗਿਆ।
ਸਟੇਜ ਸਕੱਤਰ ਦੀ ਜਿੰਮੇਵਾਰੀ ਸ੍ਰੀ ਰਮੇਸ਼ ਕੁਮਾਰ ਸ਼ਰਮਾ ਨੇ ਨਿਭਾਈ। ਅਖੀਰ ਵਿੱਚ ਪ੍ਰਧਾਨ ਸ੍ਰੀ ਦੀਪਕ ਰਿਖੀ ਨੇ ਸਮੂਹ ਮਹਿਮਾਨਾਂ, ਮੈਂਬਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
Chandigarh
8 ਲੱਖ ਮੁਲਾਜ਼ਮਾਂ ਲਈ ਜਾਰੀ ਹੋਵੇਗੀ 3 ਫੀਸਦੀ ਡੀਏ ਦੀ ਕਿਸ਼ਤ : ਮੁੱਖ ਮੰਤਰੀ
ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਮੁਲਾਜ਼ਮਾਂ ਲਈ ਡੀ ਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਡੀ ਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀ ਏ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀ ਏ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਨਾਲ ਹੀ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀ ਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀ ਏ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ।
ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਈ ਡੀ ਦੀ ਛਾਪੇਮਾਰੀ ਬਾਰੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿੰਨਾਂ ਮਰਜੀ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।
ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਇਲਜਾਮਾਂ ਤੇ ਉਹਨਾਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜਣ ਬਾਰੇ ਸਵਾਲ ਦੇ ਜਵਾਬ ਵਿੰਚ ਉਹਨਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀਂ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
