Connect with us

Mohali

ਮਜਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਸੋਧ ਕਰਕੇ 35000 ਰੁਪਏ ਮਹੀਨਾ ਕੀਤੀ ਜਾਵੇ : ਏਟਕ

Published

on

 

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਵਲੋਂ ਪਿਛਲੇ 12 ਸਾਲਾਂ ਤੋਂ ਮਜਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਸੋਧ ਕਰਕੇ ਕੋਈ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਏਟਕ ਵਲੋਂ ਕਿਰਤ ਭਵਨ ਦੇ ਸਾਹਮਣੇ ਰੈਲੀ ਕਰਕੇ ਮੰਗ ਗਈ ਹੈ ਕਿ ਅੱਤ ਦੀ ਮਹਿੰਗਾਈ ਦੇ ਇਸ ਦੌਰ ਵਿੱਚ ਘੱਟੋ-ਘੱਟ ਉਜਰਤ 35000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ।

ਰੈਲੀ ਦੌਰਾਨ ਏਟਕ ਨਾਲ ਸਬੰਧਤ ਮੁਲਾਜਮਾਂ-ਮਜਦੂਰਾਂ ਦੀਆਂ ਕਈ ਜਥੇਬੰਦੀਆਂ ਅਤੇ ਸਹਿਯੋਗੀ ਜਥੇਬੰਦੀਆਂ ਦੇ ਇਕੱਠ ਦੀ ਅਗਵਾਈ ਪੰਜਾਬ ਏਟਕ ਦੇ ਆਗੂ ਸਰਵਸ੍ਰੀ ਬੰਤ ਸਿੰਘ ਬਰਾੜ ਪ੍ਰਧਾਨ, ਨਿਰਮਲ ਸਿੰਘ ਧਾਲੀਵਾਲ, ਸੁਖਦੇਵ ਸ਼ਰਮਾ, ਅਮਰਜੀਤ ਆਸਲ, ਜਗਦੀਸ਼ ਸਿੰਘ ਚਾਹਲ, ਗੁਰਪ੍ਰੀਤ ਸਿੰਘ ਗੰਡੀਵਿੰਡ, ਦਰਸ਼ਨ ਸਿੰਘ ਲੁਬਾਣਾ ਅਤੇ ਅਮਰੀਕ ਸਿੰਘ ਮਸੀਤਾਂ ਤੇ ਆਧਾਰਤ ਪ੍ਰਧਾਨਗੀ ਮੰਡਲ ਵਲੋਂ ਕੀਤੀ ਗਈ। ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸਨਅਤੀ ਕਾਮੇ, ਨਰੇਗਾ ਕਾਮੇ, ਆਗਣਵਾੜੀ, ਸਕੀਮ ਵਰਕਰ, ਟਰਾਂਸਪੋਰਟ ਕਾਮੇ, ਬਿਜਲੀ ਮੁਲਾਜਮ, ਦਰਜਾ ਚਾਰ ਕਰਮਚਾਰੀ, ਖੇਤ ਮਜਦੂਰ, ਭੱਠਾ ਵਰਕਰ, ਮਿਊਂਸਪਲ ਕਾਮੇ, ਠੇਕਾ ਕਰਮਚਾਰੀ ਅਤੇ ਵੱਖ-ਵੱਖ ਤਰ੍ਹਾਂ ਦੇ ਗੈਰ ਜਥੇਬੰਦ ਕਾਮੇ ਸ਼ਾਮਿਲ ਹੋਏ।

ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਏਟਕ ਦੇ ਪ੍ਰਧਾਨ ਬੰਤ ਬਰਾੜ ਅਤੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਮਿਨੀਮਮ ਵੇਜ਼ਸ ਐਕਟ ਦੇ ਮੁਤਾਬਿਕ ਹਰ ਪੰਜ ਸਾਲ ਬਾਅਦ ਘੱਟੋ-ਘੱਟ ਉਜਰਤਾਂ ਵਿੱਚ ਸੋਧ ਕਰਨੀ ਹੁੰਦੀ ਹੈ, ਪਰ ਪੰਜਾਬ ਵਿੱਚ ਬਣਦੀਆਂ ਆ ਰਹੀਆਂ ਅਕਾਲੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਸਰਮਾਏਦਾਰ ਅਤੇ ਸਨਅਤਕਾਰਾਂ ਦੇ ਦਬਾਅ ਹੇਠ ਜਾਂ ਮਿਲੀ ਭੁਗਤ ਕਾਰਨ ਉਜਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ। ਉਹਨਾਂ ਕਿਹਾ ਕਿ ਮਾਨ ਸਰਕਾਰ ਨੇ ਸਪਸ਼ਟ ਤੌਰ ਤੇ ਆਪਣੇ ਦਿੱਲੀ ਵਾਲੇ ਆਕਾ ਦੀਆਂ ਹਿਦਾਇਤਾਂ ਅਨੁਸਾਰ ਸਨਅਤਕਾਰਾਂ ਨਾਲ ਜੋਟੀ ਪਾ ਲਈ ਹੈ ਅਤੇ ਲੁਧਿਆਣਾ ਵਰਗੇ ਸਨਅਤੀ ਸ਼ਹਿਰ ਦੀ ਜਿਮਨੀ ਚੋਣ ਨੂੰ ਹਰ ਹੀਲੇ ਜਿੱਤਣ ਨੂੰ ਧਿਆਨ ਵਿੱਚ ਰੱਖਕੇ ਮਜਦੂਰਾਂ ਦੀਆਂ ਉਜਰਤਾਂ ਵਿੱਚ ਵਾਧਾ ਨਾ ਕਰਕੇ ਸਨਅਤਕਾਰਾਂ ਨੂੰ ਖੁਸ਼ ਕਰ ਰਹੀ ਹੈ।

ਏਟਕ ਆਗੂਆਂ ਨੇ ਕਿਹਾ ਕਿ ਜੇਕਰ ਉਜਰਤਾ ਨਿਰਧਾਰਤ ਕਰਨ ਵਿੱਚ ਮਜਦੂਰ ਦੇ ਬਜੁਰਗ ਮਾਤਾ-ਪਿਤਾ ਦੀ ਦੇਖ ਭਾਲ ਦੀ ਜਿੰਮੇਵਾਰੀ ਸ਼ਾਮਲ ਕੀਤੀ ਜਾਵੇ ਅਤੇ ਵਰਤਮਾਨ ਕੀਮਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ ਤਾਂ ਘੱਟੋ-ਘੱਟ ਉਜਰਤਾਂ 35000/- ਰੁਪਏ ਪ੍ਰਤੀ ਮਹੀਨਾ ਤੈਅ ਕਰਨੀਆਂ ਬਣਦੀਆਂ ਹਨ। ਪਰੰਤੂ ਪੰਜਾਬ ਸਰਕਾਰ ਸਿਰਫ 11000/- ਰੁਪਏ ਪ੍ਰਤੀ ਮਹੀਨਾ ਉਜਰਤ ਦੇ ਰਹੀ ਹੈ।

ਉਹਨਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਮਜਦੂਰਾਂ ਦੀਆਂ ਉਜਰਤਾਂ ਨੂੰ ਬਿਨਾਂ ਦੇਰੀ ਅਸਲ ਤੱਥਾਂ ਨੂੰ ਧਿਆਨ ਵਿੱਚ ਰੱਖਕੇ ਸੋਧਿਆ ਜਾਵੇ ਅਤੇ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਰਕਾਰ ਨੂੰ ਮਜਦੂਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

ਰੈਲੀ ਨੂੰ ਹੋਰਨਾਂ ਤੋਂ ਇਲਾਵਾ ਸਰਵ ਸ੍ਰੀ ਸੁਖਦੇਵ ਸ਼ਰਮਾ, ਅਮਰਜੀਤ ਆਸਲ, ਦਰਸ਼ਨ ਸਿੰਘ ਲੁਬਾਣਾ, ਜਗਦੀਸ਼ ਸਿੰਘ ਚਾਹਲ, ਰਣਜੀਤ ਸਿੰਘ ਰਾਣਵਾਂ, ਕਸ਼ਮੀਰ ਸਿੰਘ ਗਦਾਈਆ, ਗੁਰਪ੍ਰੀਤ ਸਿੰਘ ਗੰਡੀਵਿੰਡ, ਅਮਰੀਕ ਸਿੰਘ ਮਸੀਤਾਂ, ਦਸਵਿੰਦਰ ਕੌਰ ਅਤੇ ਵਿਨੋਦ ਚੁੱਘ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ 20 ਮਈ ਹੋਣ ਜਾ ਰਹੀ ਮਜਦੂਰਾਂ ਦੀ ਦੇਸ਼ ਵਿਆਪੀ ਹੜਤਾਲ ਮੌਕੇ ਪੰਜਾਬ ਦੇ ਕਾਮਿਆਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ ਵਾਧੇ ਨੂੰ ਮੁੱਖ ਮੁੱਦਾ ਬਣਾ ਕੇ ਸਰਕਾਰ ਦਾ ਲੋਕ ਵਿਰੋਧੀ ਅਤੇ ਗਰੀਬ ਵਿਰੋਧੀ ਚਿਹਰਾ ਬੇਨਕਾਬ ਕੀਤਾ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending