Connect with us

Mohali

ਆਵਾਰਾ ਕੁੱਤਿਆਂ ਦੀ ਗਿਣਤੀ ਤੇ ਕਾਬੂ ਕਰਨ ਲਈ ਆਪਣੇ ਖੇਤਰ ਵਿੱਚ ਕੁੱਤਿਆਂ ਦੀ ਨਸਬੰਦੀ ਕਰੇ ਗਮਾਡਾ : ਕੁਲਜੀਤ ਸਿੰਘ ਬੇਦੀ

Published

on

 

 

ਡਿਪਟੀ ਮੇਅਰ ਨੇ ਗਮਾਡਾ ਦੇ ਮੰਤਰੀ ਅਤੇ ਮੁੱਖ ਪ੍ਰਸ਼ਾਸ਼ਕ ਨੂੰ ਲਿਖਿਆ ਪੱਤਰ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੰਤਰੀ ਅਤੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖਕੇ ਗਮਾਡਾ ਦੇ ਅਧੀਨ ਆਉਣ ਵਾਲੇ ਖੇਤਰਾਂ ਵਿੱਚ ਆਵਾਰਾ ਕੁੱਤਿਆਂ ਦੀ ਨਸਬੰਦੀ ਦਾ ਕੰਮ ਆਰੰਭ ਕਰਨ ਅਤੇ ਕੁੱਤਿਆਂ ਦੀ ਸਮੱਸਿਆ ਦੇ ਹਲ ਲਈ ਲੋੜੀਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਐਰੋਸਟੀ, ਆਈ ਟੀ ਸਿਟੀ, ਟੀ ਡੀ ਆਈ ਸੈਕਟਰ 116-117, ਸੈਕਟਰ 82, 86, 88, 89, 90-91, ਲਖਨੌਰ, ਲਾਂਡਰਾਂ, ਚੱਪੜ ਚਿੜੀ, ਰੁੜਕਾ, ਮਨੌਲੀ, ਕੰਬਾਲਾ, ਕੰਬਾਲੀ ਆਦਿ ਖੇਤਰਾਂ ਵਿੱਚ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਜੋ ਵੱਡੀ ਚਿੰਤਾ ਦਾ ਕਾਰਨ ਹੈ। ਉਹਨਾਂ ਲਿਖਿਆ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਨਸਬੰਦੀ ਅਤੇ ਪ੍ਰਬੰਧਾਂ ਦੀ ਕਮੀ ਕਾਰਨ ਕੁੱਤਿਆਂ ਦੀ ਗਿਣਤੀ ਖਤਰਨਾਕ ਪੱਧਰ ਤੱਕ ਪਹੁੰਚ ਗਈ ਹੈ, ਜਿਸ ਨਾਲ ਲੋਕਾਂ ਦੀ ਸੁਰੱਖਿਆ ਅਤੇ ਸਿਹਤ ਨੂੰ ਖਤਰਾ ਪੈਦਾ ਹੋ ਰਿਹਾ ਹੈ। ਪੱਤਰ ਵਿੱਚ ਉਹਨਾਂ ਲਿਖਿਆ ਹੈ ਕਿ ਗਮਾਡਾ ਨਕਸ਼ੇ ਪਾਸ ਕਰਦਾ ਹੈ ਅਤੇ ਫੀਸਾਂ ਵਸੂਲਦਾ ਹੈ, ਪਰੰਤੂ ਇਨ੍ਹਾਂ ਇਲਾਕਿਆਂ ਦੀ ਜੰਮੇਵਾਰੀ ਨਹੀਂ ਲੈ ਰਿਹਾ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਇੱਥੇ ਨਸਬੰਦੀ ਲਈ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਬੱਚੇ, ਔਰਤਾਂ ਅਤੇ ਸੀਨੀਅਰ ਨਾਗਰਿਕ ਅਵਾਰਾ ਕੁੱਤਿਆਂ ਦੇ ਹਮਲਿਆਂ ਤੋਂ ਪਰੇਸ਼ਾਨ ਹਨ।

ਸz. ਬੇਦੀ ਨੇ ਦੱਸਿਆ ਕਿ ਕੁੱਤਿਆਂ ਦੀ ਵਧ ਰਹੀ ਗਿਣਤੀ ਕਾਰਨ ਦੁਰਘਟਨਾਵਾਂ ਵੀ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕੁੱਤਿਆਂ ਦੇ ਸੈਂਕੜੇ ਹਮਲੇ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਜ਼ਿਆਦਾਤਰ ਬੱਚਿਆਂ ਅਤੇ ਸੀਨੀਅਰ ਨਾਗਰਿਕਾਂ ਉੱਤੇ ਹੋਏ। ਉਹਨਾਂ ਕਿਹਾ ਕਿ ਅੰਕੜੇ ਦਰਸਾਉਂਦੇ ਹਨ ਕਿ ਮੁਹਾਲੀ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਅਤੇ ਉਨ੍ਹਾਂ ਦੇ ਹਮਲਿਆਂ ਵਿੱਚ ਨਿਰੰਤਰ ਵਾਧਾ ਹੋ ਰਿਹਾ ਹੈ, ਜੋ ਕਿ ਨਿਵਾਸੀਆਂ ਦੀ ਸੁਰੱਖਿਆ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਬੇਦੀ ਨੇ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਇਸ ਸਮੱਸਿਆ ਦੇ ਹਲ ਲਈ ਤੁਰੰਤ ਨਸਬੰਦੀ ਮੁਹਿੰਮ ਚਲਾਈ ਜਾਵੇ, ਕੁੱਤਿਆਂ ਲਈ ਸ਼ੈਲਟਰ ਬਣਾਏ ਜਾਣ ਅਤੇ ਨਿਗਰਾਨੀ ਟੀਮਾਂ ਤੈਨਾਤ ਕੀਤੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਆਵਾਰਾ ਕੁੱਤਿਆਂ ਕਾਰਨ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਛੁਟਕਾਰਾ ਮਿਲੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending