Connect with us

Mohali

ਮੁਹਾਲੀ ਪੁਲੀਸ ਵਲੋਂ ਸ਼ੇਅਰ ਮਾਰਕੀਟ ਵਿਚ ਪੈਸੇ ਲਗਾਉਣ ਬਦਲੇ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫਤਾਰ

Published

on

 

 

21 ਲੱਖ ਦੀ ਨਕਦੀ, ਕਾਰ, ਨਕਦੀ ਗਿਣਨ ਵਾਲੀ ਮਸ਼ੀਨ ਅਤੇ ਮੋਬਾਇਲ ਫੋਨ ਬਰਾਮਦ

ਐਸ. ਏ. ਐਸ.ਨਗਰ, 3 ਅਪ੍ਰੈਲ (ਸ.ਬ) ਮੁਹਾਲੀ ਪੁਲੀਸ ਨੇ ਸਾਈਬਰ ਧੋਖਾਧੜੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਸਾਈਬਰ ਕਰਾਇਮ ਦੀ ਪੁਲੀਸ ਨੇ 21 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਪਟੇਲ ਪੀਯੂਸ਼, ਨੀਰਜ ਭਾਈ ਅਤੇ ਗੋਹਿਲ ਨਿਕੁਲ ਵਾਸੀ ਗੁਜਰਾਤ ਵਜੋਂ ਹੋਈ ਹੈ।

ਇਸ ਸੰਬੰਧੀ ਜਾਣਕਾਰੀ ਦਿਦਿਆਂ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦੱਸਿਆ ਕਿ ਸਾਈਬਰ ਕਰਾਇਮ ਪੁਲੀਸ ਨੂੰ ਸ਼ਿਕਾਇਤ ਮਿਲੀ ਸੀ ਕਿ ਮੋਬਾਇਲ ਐਪਲੀਕੇਸ਼ਨ ਰਾਹੀਂ ਸ਼ੇਅਰ ਮਾਰਕੀਟ ਵਿਚ ਪੈਸੇ ਲਗਾਉਣ ਬਦਲੇ 15 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਜਦੋਂ ਪੀੜਤ ਨੇ ਪੈਸੇ ਕਢਵਾਉਣੇ ਚਾਹੇ ਤਾਂ ਉਸ ਕੋਲੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ। ਉਸ ਨੇ ਹੋਰ ਪੈਸੇ ਦੇਣ ਤੋਂ ਮਨਾਂ ਕੀਤਾ ਤਾਂ ਉਸ ਨੂੰ 5 ਲੱਖ ਰੁਪਏ ਦੇਣ ਲਈ ਕਿਹਾ ਗਿਆ। ਪੀੜਤ ਨੂੰ ਇਕ ਵਿਅਕਤੀ ਨਾਲ ਸੰਪਰਕ ਕਰਨ ਲਈ ਕਿਹਾ ਗਿਆ, ਜੋ ਕਿ ਪੈਸੇ ਹਾਸਲ ਕਰੇਗਾ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਇਸ ਸ਼ਿਕਾਇਤ ਉੱਤੇ ਕੇਸ ਦਰਜ ਕਰਕੇ ਜਾਂਚ ਆਰੰਭ ਕੀਤੀ ਜਿਸਤੋਂ ਬਾਅਦ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਲਾ ਪੁਲੀਸ ਮੁਖੀ ਨੇ ਦੱਸਿਆ ਕਿ ਗ੍ਰਿਫਤਾਰ ਤਿੰਨਾਂ ਵਿਅਕਤੀਆਂ ਕੋਲੋਂ 21 ਲੱਖ ਨਕਦ, ਇਕ ਕਾਰ, ਇਕ ਸਕੂਟਰ, ਨਕਦੀ ਗਿਣਨ ਵਾਲੀ ਮਸ਼ੀਨ, ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਤਿੰਨਾਂ ਵਿਅਕਤੀਆਂ ਦੀ ਪੁੱਛਗਿੱਛ ਵਿਚ ਖੁਲਾਸਾ ਹੋਇਆ ਹੈ ਕਿ ਉਹ ਤਿੰਨ ਸਾਲਾਂ ਤੋਂ ਇਸ ਠੱਗੀ ਦੇ ਗਿਰੋਹ ਨੂੰ ਚਲਾ ਰਹੇ ਸਨ। ਉਹ ਹਰ ਰੋਜ 70-80 ਲੱਖ ਦੀ ਨਕਦੀ ਇਕੱਠੀ ਕਰ ਰਹੇ ਸਨ।

Continue Reading

Mohali

ਸਾਈਬਰ ਕ੍ਰਾਈਮ ਬ੍ਰਾਂਚ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

Published

on

By

 

ਭਲਕੇ ਬਾਅਦ ਦੁਪਹਿਰ 2 ਵਜੇ ਹੋਣਗੇ ਪੇਸ਼

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਇੱਕ ਟੀ ਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਵਿੱਚ ਐਫ ਆਈ ਆਰ ਦਰਜ ਕੀਤੀ ਗਈ ਹੈ। ਬਾਜਵਾ ਵਿਰੁੱਧ ਬੀ ਐਨ ਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਨੇ ਉਨ੍ਹਾਂ ਨੂੰ ਅੱਜ ਦੁਪਹਿਰ 12 ਵਜੇ ਪੁੱਛਗਿੱਛ ਲਈ ਬੁਲਾਇਆ ਸੀ। ਇਸ ਮੌਕੇ ਬਾਜਵਾ ਦੇ ਵਕੀਲ ਸz. ਪ੍ਰਦੀਪ ਵਿਰਕ ਮੁਹਾਲੀ ਪਹੁੰਚੇ ਅਤੇ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਹਨਾਂ ਕਿਹਾ ਕਿ ਉਹ ਅੱਜ ਪੇਸ਼ ਨਹੀਂ ਹੋ ਸਕਦੇ ਅਤੇ ਅਜਿਹੀ ਸਥਿਤੀ ਵਿੱਚ, ਉਨ੍ਹਾਂ ਨੂੰ ਇੱਕ ਦਿਨ ਦਾ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਤੱਕ ਜ਼ਮਾਨਤ ਪਟੀਸ਼ਨ ਦਾਇਰ ਨਹੀਂ ਕੀਤੀ ਹੈ।

ਬਾਅਦ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸz. ਬਾਜਵਾ ਦੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸz. ਬਾਜਵਾ ਭਲਕੇ ਬਾਅਦ ਦੁਪਹਿਰ 2 ਵਜੇ ਸਾਈਬਰ ਕ੍ਰਾਈਮ ਬ੍ਰਾਂਚ ਵਿੱਚ ਆ ਕੇ ਤਫਤੀਸ਼ ਵਿੱਚ ਸ਼ਾਮਿਲ ਹੋਣਗੇ।

ਇਸ ਦੌਰਾਨ ਸz. ਬਾਜਵਾ ਦੇ ਵਕੀਲਾਂ ਵਲੋਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਖਿਲ ਕਰਕੇ ਮੰਗ ਕੀਤੀ ਗਈ ਕਿ ਪੁਲੀਸ ਨੂੰ ਹਿਦਾਇਤ ਦਿੱਤੀ ਜਾਵੇ ਕਿ ਉਹਨਾਂ ਨੂੰ ਐਫ ਆਈ ਆਰ ਦੀ ਕਾਪੀ ਦਿੱਤੀ ਜਾਵੇ ਅਤੇ ਇਸ ਐਫ ਆਈ ਆਰ ਨੂੰ ਪੋਰਟਲ ਤੇ ਵੀ ਅਪਡੇਟ ਕੀਤਾ ਜਾਵੇ। ਇਸ ਸੰਬੰਧੀ ਮਾਣਯੋਗ ਅਦਾਲਤ ਵਲੋਂ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਸz. ਬਾਜਵਾ ਦੇ ਵਕੀਲ ਅਦਾਲਤ ਦੇ ਹੁਕਮ ਲੈ ਕੇ ਸਾਈਬਰ ਕ੍ਰਾਈਮ ਵਿਖੇ ਪਹੁੰਚੇ ਜਿੱਥੇ ਸਾਢੇ ਚਾਰ ਵਜੇ ਦੇ ਕਰੀਬ ਉਹਨਾਂ ਨੂੰ ਐਫ ਆਈ ਆਰ ਦੀ ਕਾਪੀ ਮੁਹਈਆ ਕਰਵਾਈ ਗਈ।

Continue Reading

Mohali

ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ : ਹਰਜੋਤ ਸਿੰਘ ਬੈਂਸ

Published

on

By

 

134ਵੀਂ ਜਯੰਤੀ ਤੇ ਆਰ.ਬੀ.ਯੂ. ਖਰੜ ਵਿਖੇ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਜੇ ਵੀ ਦਮਨ ਵਿਰੁੱਧ ਇਨਸਾਫ਼ ਪ੍ਰਾਪਤ ਕਰਨ ਦੀ ਇੱਕ ਆਖਰੀ ਉਮੀਦ ਵਜੋਂ ਮਜ਼ਬੂਤ ਸੁਰੱਖਿਆ ਕਵਚ ਹੈ। ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ (ਆਰ.ਬੀ.ਯੂ.) ਖਰੜ ਵਿਖੇ ਆਯੋਜਿਤ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਤੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਸਦ ਮੈਂਬਰ ਸ. ਮਾਲਵਿੰਦਰ ਸਿੰਘ ਕੰਗ ਦੇ ਨਾਲ, ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੈਬਨਿਟ ਵਿੱਚ ਪਹਿਲੀ ਵਾਰ 6 ਐਸ.ਸੀ. ਮੰਤਰੀਆਂ ਦੀ ਸ਼ਮੂਲੀਅਤ, ਏ.ਜੀ. (ਐਡਵੋਕੇਟ ਜਨਰਲ) ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਕੇ ਅਤੇ ਐਸ. ਸੀ. ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਦੇ ਨਾਲ, ਪੰਜਾਬ ਵਿੱਚ ਬਾਬਾ ਸਾਹਿਬ, ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ। ਸਿੱਖਿਆ ਮੰਤਰੀ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਤੁਰ ਰਹੀ ਹੈ।

ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ, ਸ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਾਨੂੰ ਡਾ. ਅੰਬੇਡਕਰ ਵਰਗੀ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ।

ਇਸ ਮੌਕੇ ਰਿਆਤ ਅਤੇ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਰੁਜ਼ਗਾਰ ਅਧਿਕਾਰੀ ਅਸ਼ੀਸ਼ ਕਥੂਰੀਆ ਸ਼ਾਮਲ ਸਨ। ਪ੍ਰੋਫੈਸਰ ਸਿਮਰ ਸ਼ੇਰਗਿੱਲ ਨੇ ਆਰ ਬੀ ਯੂ ਵੱਲੋਂ ਧੰਨਵਾਦ ਕੀਤਾ।

 

Continue Reading

Mohali

ਲੋਕਾਂ ਦੀਆਂ ਪਰੇਸ਼ਾਨੀਆਂ ਤੋਂ ਧਿਆਨ ਭਟਕਾਉਣ ਦੀ ਸਰਕਾਰ ਦੀ ਸਾਜ਼ਿਸ਼ ਤਹਿਤ ਕੀਤੀ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ ਐਫ ਆਈ ਆਰ : ਕੁਲਜੀਤ ਸਿੰਘ ਬੇਦੀ

Published

on

By

 

 

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਪਰਮਜੀਤ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ ਦਰਜ ਕੀਤੀ ਗਈ ਐਫ ਆਈ ਆਰ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਡਰਾਉਣ ਅਤੇ ਮੂਲ ਮੁੱਦਿਆਂ ਤੋਂ ਭਟਕਾਉਣ ਦੀ ਰਾਜਨੀਤੀ ਹੈ।

ਉਹਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਵਾਲੇ ਦਿਨ ਐਸਾ ਕਦਮ ਚੁੱਕਣਾ ਜੋ ਬੋਲਣ ਦੀ ਆਜ਼ਾਦੀ ਉੱਤੇ ਸਿੱਧਾ ਹਮਲਾ ਹੈ, ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਅਪੀਲ ਕੀਤੀ ਕਿ ਇਹ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ। ਬੇਦੀ ਤੇ ਰੰਧਾਵਾ ਨੇ ਕਿਹਾ ਕਿ ਬਾਜਵਾ ਵੱਲੋਂ ਕੀਤੀ ਗਈ ਗੱਲ ਪਹਿਲਾਂ ਹੀ ਮੀਡੀਆ ਰਾਹੀਂ ਸਾਹਮਣੇ ਆ ਚੁੱਕੀ ਸੀ, ਜਿਸ ਵਿੱਚ ਪੁਲੀਸ ਅਧਿਕਾਰੀ ਦੇ ਬਿਆਨ ਵੀ ਸ਼ਾਮਲ ਸਨ। ਉਹਨਾਂ ਕਿਹਾ ਕਿ ਅਜਿਹੇ ਨਾਜੁਕ ਮੌਕੇ ਤੇ ਜਦੋਂ ਲੋਕਾਂ ਦੀਆਂ ਮੂਲ ਚਿੰਤਾਵਾਂ (ਜਿਵੇਂ ਕਾਨੂੰਨ ਵਿਵਸਥਾ ਦੀ ਗੰਭੀਰ ਹਾਲਤ, ਵਪਾਰੀਆਂ ਵਿੱਚ ਡਰ ਦਾ ਮਾਹੌਲ ਅਤੇ ਆਮ ਲੋਕਾਂ ਦੀ ਘਬਰਾਹਟ) ਨਾਲ ਨਜਿੱਠਣ ਦੀ ਲੋੜ ਹੈ, ਸਰਕਾਰ ਵਿਰੋਧੀ ਧਿਰ ਉੱਤੇ ਪਰਚੇ ਦਰਜ ਕਰਕੇ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਕਾਂਗਰਸ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਅਤੇ ਲੋਕਾਂ ਦੀ ਹਿੱਤ ਵਿੱਚ ਆਵਾਜ਼ ਉਠਾਉਣ ਤੋਂ ਹਟੇਗੀ ਨਹੀਂ। ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜਾਏ ਵਿਰੋਧੀ ਧਿਰ ਨੂੰ ਨਿਸ਼ਾਨਾ ਬਣਾਉਣ ਦੇ, ਉਹ ਕਾਨੂੰਨ ਵਿਵਸਥਾ ਦੀ ਬਹਾਲੀ ਉੱਤੇ ਧਿਆਨ ਕੇਂਦਰਤ ਕਰੇ ਅਤੇ ਲੋਕਾਂ ਵਿੱਚ ਵਿਸ਼ਵਾਸ ਬਣਾਏ।

Continue Reading

Latest News

Trending