Connect with us

Mohali

ਬਲੌਂਗੀ ਵਿੱਚ ਅਣਅਧਿਕਾਰਤ ਤੌਰ ਤੇ ਚਲ ਰਹੇ ਪੇਇੰਗ ਗੈਸਟ ਹਾਊਸ ਤੇ ਕੱਸਿਆ ਜਾਵੇਗਾ ਸ਼ਿਕੰਜਾ : ਕੁਲਵੰਤ ਸਿੰਘ

Published

on

 

ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ ਕੀਤੀ

ਐਸ ਏ ਐਸ ਨਗਰ, 4 ਅਪ੍ਰੈਲ (ਸ.ਬ.) ਹਲਕਾ ਮੁਹਾਲੀ ਦੇ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰ ਵਲੋਂ ਵਿਕਾਸ ਦੇ ਕੰਮ ਲਗਾਤਾਰ ਕੀਤੇ ਜਾ ਰਹੇ ਹਨ।

ਪਿੰਡ ਬਲੌਂਗੀ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੀ ਸ਼ੁਰੂਆਤ ਕਰਨ ਮੌਕੇ ਉਹਨਾਂ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਸਰਕਾਰ ਵੱਲੋਂ ਲੋਕਾਂ ਨੂੰ ਰੋਜ਼ਗਾਰ, ਪੜ੍ਹਾਈ, ਸਿਹਤ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰ ਰਹੀ ਹੈ, ਤੇ ਪੂਰੀ ਸਾਫ ਨੀਅਤ ਨਾਲ ਲੋਕਾਂ ਲਈ ਕੰਮ ਕੀਤਾ ਜਾ ਰਿਹਾ ਹੈ।

ਹਲਕਾ ਵਿਧਾਇਕ ਨੇ ਦੱਸਿਆ ਕਿ ਪਿੰਡ ਬਲੌਂਗੀ ਵਿਖੇ ਬਣਨ ਵਾਲੀਆਂ ਗਲੀਆਂ ਦੀ ਕੁਲ ਲੰਬਾਈ ਚੌੜਾਈ ਲਗਭੱਗ 20000 ਸਕੇਅਰ ਫੁੱਟ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ ਦੇ ਹੇਠਾਂ ਬਰਸਾਤੀ ਪਾਣੀ ਦੀ ਨਿਕਾਸੀ ਲਈ 12 ਇੰਚ ਚੌੜਾ ਪਾਈਪ ਪਾਇਆ ਜਾ ਰਿਹਾ ਹੈ ਅਤੇ ਪਾਈਪ ਪਾਉਣ ਉਪਰੰਤ ਇਨ੍ਹਾਂ ਨੂੰ ਨਵੇਂ ਸਿਰੇ ਤੋਂ ਪੱਕਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਬਰਸਾਤੀ ਮੌਸਮ ਦੌਰਾਨ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਤੇ 12 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ ਅਤੇ ਇਹ ਕੰਮ 2 ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿੰਡ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਲਾਇਬ੍ਰੇਰੀ ਦੀ ਉਸਾਰੀ ਕੀਤੀ ਜਾ ਰਹੀ ਅਤੇ ਲਾਇਬ੍ਰੇਰੀ ਬਣਾਉਣ ਦਾ ਕੰਮ ਵੀ ਜਲਦ ਮੁਕੰਮਲ ਕਰ ਦਿੱਤਾ ਜਾਵੇਗਾ। ਪਿੰਡ ਵਿੱਚ ਪੰਚਾਇਤ ਘਰ ਦਾ ਅਧੂਰਾ ਪਿਆ ਕੰਮ 21 ਲੱਖ ਰੁਪਏ ਦੀ ਲਾਗਤ ਨਾਲ ਅਗਲੇ 3 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਚਾਇਤਾਂ ਦੀਆਂ ਜ਼ਮੀਨਾਂ ਦੇ ਨਾਲ-ਨਾਲ ਇਲਾਕੇ ਦੀਆਂ ਸ਼ਾਮਲਾਤ ਜ਼ਮੀਨਾਂ ਤੇ ਜੋ ਕਬਜ਼ੇ ਕੀਤੇ ਗਏ ਹਨ, ਉਹਨਾਂ ਨੂੰ ਜਲਦ ਤੋਂ ਜਲਦ ਛੁੜਾ ਕੇ ਪਿੰਡ ਦੀ ਪੰਚਾਇਤਾਂ ਨੂੰ ਕਬਜ਼ੇ ਦੁਆਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ਾਮਲਾਤ ਜ਼ਮੀਨਾਂ ਉੱਤੇ ਕਬਜਾ ਕਰਦਾ ਹੈ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਣਅਧਿਕਾਰਤ ਤੌਰ ਤੇ ਚਲ ਰਹੇ ਪੇਇੰਗ ਗੈਸਟ ਹਾਊਸ ਤੇ ਸ਼ਿਕੰਜਾ ਕੱਸਿਆ ਜਾਵੇਗਾ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਬੀ. ਡੀ. ਪੀ. ਓ ਮੁਹਾਲੀ ਮਹਿਕਪ੍ਰੀਤ ਸਿੰਘ, ਜੇ. ਈ ਜਸਪਾਲ ਮਸੀਹ, ਪੰਚਾਇਤ ਸਕੱਤਰ ਹੁਸ਼ਿਆਰ ਸਿੰਘ, ਸਤਨਾਮ ਸਿੰਘ, ਸਰਪੰਚ ਪਿੰਡ ਬਲੌਂਗੀ, ਮੱਖਣ ਸਿੰਘ, ਸਰਪੰਚ ਬਲੌਂਗੀ ਕਾਲੋਨੀ, ਬਲਜੀਤ ਸਿੰਘ ਵਿੱਕੀ, ਬਲਾਕ ਪ੍ਰਧਾਨ, ਗੁਰਨਾਮ ਸਿੰਘ ਸਰਪੰਚ ਦਾਓਂ, ਮਗਨ ਲਾਲ, ਬਲਾਕ ਪ੍ਰਧਾਨ ਬਲੌਂਗੀ, ਗੁਰਜਿੰਦਰ ਸਿੰਘ ਸਰਪੰਚ ਪਿੰਡ ਬੱਲੋਮਾਜਰਾ, ਆਰ.ਪੀ. ਸ਼ਰਮਾ, ਡਾ. ਕੁਲਦੀਪ ਸਿੰਘ, ਹਰਮੇਸ਼ ਕੁੰਬੜਾ, ਐਮ.ਸੀ, ਹਰਪਾਲ ਸਿੰਘ ਚੰਨਾ, ਹਰਬਿੰਦਰ ਸੈਣੀ, ਐਮ.ਸੀ, ਅਕਬਿੰਦਰ ਗੋਸਲ, ਜਸਪਾਲ ਸਿੰਘ, ਐਮ.ਸੀ., ਮਟੌਰ, ਚਰਨਜੀਤ ਸੈਣੀ, ਗੁਰਪ੍ਰੀਤ ਕੁਰੜਾ, ਗੁਰਪ੍ਰੀਤ ਪੰਚ ਬਲਿਆਲੀ, ਹਰਵਿੰਦਰ ਸਿੰਘ, ਰਣਜੀਤ ਸੈਣੀ ਬਲੌਂਗੀ, ਅਵਤਾਰ ਸਿੰਘ ਝਾਮਪੁਰ, ਮਮਤਾ ਜੈਨ ਬਲੌਂਗੀ, ਲਾਲ ਬਹਾਦਰ, ਪੰਚ ਬਲੌਂਗੀ ਅਤੇ ਹੋਰ ਇਲਾਕਾ ਨਿਵਾਸੀ ਹਾਜਰ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending