Editorial
ਸਕੂਲੀ ਸਿੱਖਿਆ ਦੇ ਖੇਤਰ ਵਿੱਚ ਲੋੜੀਂਦਾ ਸੁਧਾਰ ਕਰਨਾ ਸਰਕਾਰ ਦੀ ਜਿੰਮੇਵਾਰੀ
ਸਾਡੀਆਂ ਸਰਕਾਰਾਂ ਵਲੋਂ ਦੇਸ਼ ਭਰ ਵਿੱਚ ਸਰਕਾਰੀ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਮੁਹਈਆ ਕਰਵਾਈ ਜਾਂਦੀ ਸਿਖਿਆ ਵਿਵਸਥਾ ਦੀ ਬਦਤਰ ਹਾਲਤ ਤੋਂ ਅਸੀਂ ਸਾਰੇ ਹੀ ਜਾਣੂ ਹਾਂ ਅਤੇ ਇਸ ਵਿੱਚ ਸੁਧਾਰ ਦੀ ਮੰਗ ਵੀ ਲੰਬੇ ਸਮੇਂ ਤੋਂ ਹੁੰਦੀ ਆ ਰਹੀ ਹੈ। ਸਰਕਾਰੀ ਸਕੂਲਾਂ ਦੀ ਹਾਲਤ ਇਹ ਹੈ ਕਿ ਨਾ ਤਾਂ ਸਾਡੇ ਕੋਲ ਲੋੜੀਂਦੇ ਸਕੂਲ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਹੈ ਅਤੇ ਨਾ ਹੀ ਸਰਕਾਰੀ ਸਕੂਲਾਂ ਵਿੱਚ ਲੋੜੀਂਦੇ ਅਧਿਆਪਕ ਮੌਜੂਦ ਹਨ। ਇਸ ਸੰਬੰਧੀ ਕੇਂਦਰ ਅਤੇ ਰਾਜ ਸਰਕਾਰਾਂ ਵਲੋਂ ਸਮੇਂ ਸਮੇਂ ਤੇ ਸਕੂਲੀ ਸਿਖਿਆ ਵਿੱਚ ਸੁਧਾਰ ਕਰਨ ਲਈ ਕਾਰਵਾਈ ਕਰਨ ਦੇ ਲੰਬੇ ਚੌੜੇ ਦਾਅਵੇ ਜਰੂਰ ਕੀਤੇ ਜਾਂਦੇ ਹਨ ਪਰੰਤੂ ਅਸਲੀਅਤ ਇਹੀ ਹੈ ਕਿ ਸਰਕਾਰਾਂ ਦੇ ਇਹ ਦਾਅਵੇ ਹਵਾ ਹਵਾਈ ਹੀ ਸਾਬਿਤ ਹੁੰਦੇ ਆਏ ਹਨ।
ਦੇਸ਼ ਵਿਚਲੀ ਸਕੂਲੀ ਸਿਖਿਆ ਦੀ ਮੰਦਹਾਲੀ ਦਾ ਅੰਦਾਜਾ ਇਸ ਨਾਲ ਵੀ ਲਗਾਇਆ ਜਾ ਸਕਦਾ ਹੈ ਕਿ ਯੂਨੈਸਕੋ (ਦੀ ਯੂਨਾਈਟਿਡ ਨੇਸ਼ਨਜ਼ ਐਜੂਕੇਸ਼ਨਲ ਸਾਇੰਟਿਫਿਕ ਅਂੈਡ ਕਲਚਰਲ ਆਰਗੇਨਾਈਜੇਸ਼ਨ) ਵਲੋਂ ਦੋ ਸਾਲ ਪਹਿਲਾਂ ਭਾਰਤ ਵਿੱਚ ਸਕੂਲੀ ਸਿਖਿਆ ਦੀ ਸਥਿਤੀ ਸਬੰਧੀ ਜਾਰੀ ਕੀਤੀ ਗਈ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਭਾਰਤ ਦੇ ਸਰਕਾਰੀ ਸਕੂਲਾਂ ਵਿੱਚ 11 ਲੱਖ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਦੇਸ਼ ਵਿੱਚ ਸਵਾ ਲੱਖ ਦੇ ਕਰੀਬ ਸਰਕਾਰੀ ਸਕੂਲ ਅਜਿਹੇ ਹਨ, ਜਿਹਨਾਂ ਵਿੱਚ ਸਿਰਫ ਇਕ ਅਧਿਆਪਕ ਹੈ। ਇਸ ਰਿਪੋਰਟ ਵਿੱਚ ਦੱਸਿਆ ਗਿਆ ਸੀ ਕਿ ਅਜਿਹੇ ਸਕੂਲ ਜਿਹੜੇ ਸਿਰਫ ਇੱਕ ਅਧਿਆਪਕ ਸਹਾਰੇ ਚਲ ਰਹੇ ਹਨ ਉਹਨਾਂ ਵਿਚੋਂ 89 ਫੀਸਦੀ ਸਕੂਲ ਸਿਰਫ ਪਿੰਡਾਂ ਵਿੱਚ ਹਨ। ਇਹ ਹਾਲਾਤ ਹੁਣੇ ਵੀ ਕਮੋਬੇਸ਼ ਉਹੋ ਜਿਹੇ ਹੀ ਹਨ ਅਤੇ ਸਰਕਾਰਾਂ ਵਲੋਂ ਸਿਖਿਆ ਵਿਵਸਥਾ ਵਿੱਚ ਸੁਧਾਰ ਲਈ ਕੁੱਝ ਖਾਸ ਨਹੀਂ ਕੀਤਾ ਗਿਆ ਹੈ।
ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਵੀ ਜਿੱਥੇ ਇਕ ਪਾਸੇ ਵੱਡੀ ਗਿਣਤੀ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਬਹੁਤ ਸਾਰੀਆਂ ਅਸਾਮੀਆਂ ਖਾਲੀ ਹਨ, ਉੱਥੇ ਦੂਜੇ ਪਾਸੇ ਬੇਰੁਜਗਾਰ ਅਧਿਆਪਕਾਂ ਨੂੰ ਨੌਕਰੀਆਂ ਹਾਸਿਲ ਕਰਨ ਲਈ ਧਰਨੇ ਲਗਾਉਣ ਅਤੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਸੰਬੰਧੀ ਅਕਸਰ ਲੋਕ ਸਵਾਲ ਵੀ ਕਰਦੇ ਹਨ ਕਿ ਜਦੋਂ ਸਰਕਾਰੀ ਸਕੁੁੂਲਾਂ ਵਿੱਚ ਅਧਿਆਪਕਾਂ ਦੀ ਘਾਟ ਹੈ ਤਾਂ ਫਿਰ ਅਧਿਆਪਕਾਂ ਦੀ ਨਵੀਂ ਭਰਤੀ ਕਿਉਂ ਨਹੀਂ ਕੀਤੀ ਜਾ ਰਹੀ? ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੀ ਗਿਣਤੀ ਅਤੇ ਬੇਰੁਜਗਾਰ ਅਧਿਆਪਕਾਂ ਵਲੋਂ ਨੌਕਰੀਆਂ ਲੈਣ ਲਈ ਕੀਤਾ ਜਾ ਰਿਹਾ ਸੰਘਰਸ਼ ਸਰਕਾਰ ਵਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵੱਡੇ ਸੁਧਾਰਾਂ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹਦਾ ਹੈ।
ਜਿਹਨਾਂ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਲੋੜੀਂਦੇ ਅਧਿਆਪਕ ਤਕ ਨਹੀਂ ਹਨ ਉਹਨਾਂ ਵਿੱਚ ਪੜ੍ਹਾਈ ਦਾ ਪੱਧਰ ਕਿਹੋ ਜਿਹਾ ਹੋਵੇਗਾ, ਇਸ ਗੱਲ ਦਾ ਸਿਰਫ ਅੰਦਾਜਾ ਹੀ ਲਗਾਇਆ ਜਾ ਸਕਦਾ ਹੈ। ਅਜਿਹੇ ਸਕੂਲਾਂ ਜਿੱਥੇ ਬੱਚਿਆਂ ਲਈ ਸਿਰਫ ਇਕ ਅਧਿਆਪਕ ਤੈਨਾਤ ਹੈ ਜਿਸਨੇ ਸਕੂਲ ਦੇ ਹਰ ਛੋਟੇ ਵੱਡੇ ਪ੍ਰਬੰਧਕੀ ਕੰਮ ਤੋਂ ਇਲਾਵਾ ਹੋਰ ਵੀ ਕਈ ਕੰਮ ਵੀ ਕਰਨੇ ਹੁੰਦੇ ਹਨ, ਉੱਥੇ ਪੜ੍ਹਾਈ ਤਾਂ ਰੱਬ ਆਸਰੇ ਹੀ ਹੁੰਦੀ ਹੈ। ਇਹ ਗੱਲ ਹੋਰ ਹੈ ਕਿ ਇਹਨਾਂ ਸਕੂਲਾਂ ਦੇ ਬੱਚਿਆਂ ਨੂੰ ਸਾਲ ਬਾਅਦ ਅਗਲੀ ਜਮਾਤ ਵਿੱਚ ਜਰੂਰ ਭੇਜ ਦਿੱਤਾ ਜਾਂਦਾ ਹੈ ਅਤੇ ਇਹ ਵੀ ਇੱਕ ਕਾਰਨ ਹੈ ਕਿ ਭਾਰਤ ਦੇ ਸਰਕਾਰੀ ਸਕੂਲਾਂ ਵਿੱਚ ਦੂਜੀ ਤੋਂ ਤੀਜੀ ਜਮਾਤ ਵਿੱਚ ਪਹੁੰਚੇ ਵੱਡੀ ਗਿਣਤੀ ਬੱਚਿਆਂ ਨੂੰ ਆਪਣਾ ਨਾਮ ਤਕ ਸਹੀ ਤਰੀਕੇ ਨਾਲ ਪੜ੍ਹਨਾ ਨਹੀਂ ਆਉਂਦਾ।
ਸਰਕਾਰੀ ਸਕੂਲਾਂ ਵਿੱਚ ਸਿਖਿਆ ਦੇ ਡਿੱਗਦੇ ਪੱਧਰ ਲਈ ਸਰਕਾਰ ਤਾਂ ਜਿੰਮੇਵਾਰ ਹੈ ਹੀ, ਕੁਝ ਹੱਦ ਤਕ ਉਹ ਅਧਿਆਪਕ ਵੀ ਜਿੰਮੇਵਾਰ ਹਨ, ਜੋ ਸਮੇਂ ਤੇ ਸਕੂਲ ਆਉਣ ਦੀ ਥਾਂ ਫਰਲੋ ਮਾਰਦੇ ਹਨ ਜਾਂ ਫਿਰ ਸਰਕਾਰੀ ਨੌਕਰੀ ਕਰਨ ਦੇ ਨਾਲ ਆਪਣੇ ਘਰ ਨਿੱਜੀ ਸਕੂਲ ਜਾਂ ਟਿਊਸ਼ਨ ਸਂੈਟਰ ਚਲਾਉਂਦੇ ਹਨ। ਇਸ ਤੋਂ ਇਲਾਵਾ ਕੁੱਝ ਅਧਿਆਪਕ ਆਏ ਦਿਨ ਕਿਸੇ ਨਾ ਕਿਸੇ ਅਧਿਆਪਕ ਜਥੇਬੰਦੀ ਦੀ ਮੀਟਿੰਗ ਵਿੱਚ ਹਾਜਰੀਆਂ ਭਰਦੇ ਰਹਿੰਦੇ ਹਨ ਅਤੇ ਸਵਾਲ ਇਹ ਵੀ ਹੈ ਕਿ ਮੀਟਿੰਗਾਂ ਵਿੱਚ ਰੁਝੇ ਰਹਿਣ ਵਾਲੇ ਇਹ ਅਧਿਆਪਕ ਬੱਚਿਆਂ ਨੂੰ ਕਿਸ ਸਮੇਂ ਪੜਾਉਂਦੇ ਹੋਣਗੇ।
ਇਸ ਸਾਰੇ ਕੁੱਝ ਦਾ ਹੀ ਨਤੀਜਾ ਹੈ ਕਿ ਨਿੱਜੀ ਸਕੂਲਾਂ ਦੀ ਗਿਣਤੀ ਬਹੁਤ ਵੱਧ ਗਈ ਹੈ ਅਤੇ ਸਿੱਖਿਆ ਹੁਣ ਵਪਾਰ ਬਣ ਗਈ ਹੈ ਜਿਹੜੀ ਲਗਾਤਾਰ ਮਹਿੰਗੀ ਅਤੇ ਹੋਰ ਮਹਿੰਗੀ ਹੁੰਦੀ ਜਾ ਰਹੀ ਹੈ। ਜਦੋਂ ਤੋਂ ਸਿਖਿਆ ਦੇ ਖੇਤਰ ਵਿੱਚ ਨੌਕਰਸ਼ਾਹੀ ਦਾ ਗਲਬਾ ਵਧਿਆ ਹੈ, ਉਦੋਂ ਤੋਂ ਸਿਖਿਆ ਖੇਤਰ ਵਿੱਚ ਨਿਘਾਰ ਹੋਰ ਵੀ ਵੱਧ ਗਿਆ ਹੈ। ਇਸ ਸਭ ਵਿੱਚ ਸੁਧਾਰ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਵਾਸਤੇ ਸਰਕਾਰੀ ਸਕੂਲਾਂ ਵਿਚ ਖਾਲੀ ਪਈਆਂ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਭਰਿਆ ਜਾਣਾ ਚਾਹੀਦਾ ਹੈ ਅਤੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਹਾਜਰੀ ਨੂੰ ਯਕੀਣੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਨੂੰ ਵੀ ਚੰਗੀ ਅਤੇ ਮਿਆਰੀ ਸਿਖਿਆ ਹਾਸਿਲ ਹੋਵੇ ਅਤੇ ਉਹ ਵੀ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਾਂਗ ਚੰਗੀ ਸਿਖਿਆ ਹਾਸਿਲ ਕਰਨ।
Editorial
ਦੇਸ਼ ਦੀ ਅਰਥਵਿਵਸਥਾ ਦੀ ਅਸਲ ਹਾਲਤ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਕੇਂਦਰ ਸਰਕਾਰ
ਪਿਛਲੇ 11 ਸਾਲਾਂ ਤੋਂ ਦੇਸ਼ ਦੀ ਸੱਤਾ ਤੇ ਕਾਬਜ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਤੀਜਾ ਕਾਰਜਕਾਲ ਚਲ ਰਿਹਾ ਹੈ ਅਤੇ ਕੇਂਦਰ ਸਰਕਾਰ ਵਲੋਂ ਆਪਣੇ ਇਸ ਕਾਰਜਕਾਲ ਦਾ ਪਹਿਲਾ ਬਜਟ ਵੀ ਪੇਸ਼ ਕੀਤਾ ਜਾ ਚੁੱਕਿਆ ਹੈ। ਬੀਤੇ 11 ਸਾਲਾਂ ਤੋਂ ਦੇਸ਼ ਦੀ ਸੱਤਾ ਦੀ ਅਗਵਾਈ ਕਰਨ ਵਾਲੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਦੇਸ਼ ਦੀ ਆਰਥਿਕ ਸਥਿਤੀ ਦੀ ਅਸਲ ਹਾਲਤ ਬਾਰੇ ਆਮ ਲੋਕਾਂ ਨੂੰ ਕੁੱਝ ਵੀ ਸਪਸ਼ਟ ਨਹੀਂ ਹੈ। ਇਸ ਸੰਬੰਧੀ ਜਿੱਥੇ ਵੱਖ ਵੱਖ ਅੰਤਰਰਾਸ਼ਟਰੀ ਮਾਹਿਰ ਦੇਸ਼ ਦੀ ਆਰਥਿਕ ਸਥਿਤੀ ਦੇ ਲਗਾਤਾਰ ਕਮਜੋਰ ਹੁੰਦੇ ਜਾਣ ਦੀ ਗੱਲ ਕਹਿੰਦੇ ਰਹੇ ਹਨ ਉੱਥੇ ਦੇਸ਼ ਦੀ ਸੱਤਾ ਦਾ ਸੁਖ ਮਾਣ ਰਹੇ ਸੱਤਾਧਾਰੀ ਆਗੂਆਂ ਵਲੋਂ ਲਗਾਤਾਰ ਇਹ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਦੇਸ਼ ਦੀ ਆਰਥਿਕ ਹਾਲਤ ਦੀ ਹਾਲਤ ਪਹਿਲਾਂ ਨਾਲੋਂ ਬਹੁਤ ਬਿਹਤਰ ਹੈ ਅਤੇ ਜਨਤਾ ਨੂੰ ਕਿਸੇ ਕਿਸਮ ਦੀ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਸੱਤਾ ਦੀ ਅਗਵਾਈ ਦਾ ਕੰਮ ਸੰਭਾਲੇ ਜਾਣ ਤੋਂ ਬਾਅਦ ਤੋਂ ਉਹਨਾਂ ਦੇ ਹੁਣ ਤਕ ਦੇ ਕਾਰਜਕਾਲ ਦੌਰਾਨ ਸਮੇਂ ਸਮੇਂ ਤੇ ਦੇਸ਼ ਦੀ ਅਰਥ ਵਿਵਸਥਾ ਦੀ ਹਾਲਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਗੱਲਾਂ ਸਾਮ੍ਹਣੇ ਆਉਂਦੀਆਂ ਰਹੀਆਂ ਹਨ ਅਤੇ ਇਸ ਦੌਰਾਨ ਕਈ ਵਾਰ ਅਜਿਹਾ ਵੀ ਹੋਇਆ ਹੈ ਕਿ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਖੁਦ ਸਰਕਾਰ ਵਲੋਂ ਹੀ ਆਪਾ ਵਿਰੋਧੀ ਬਿਆਨਬਾਜੀ ਕੀਤੀ ਗਈ ਹੈ। ਇੱਕ ਪਾਸੇ ਸੱਤਾਧਾਰੀ ਪਾਰਟੀ ਦੇ ਆਗੂ ਕਹਿ ਰਹੇ ਹੁੰਦੇ ਹਨ ਕਿ ਦੇਸ਼ ਦੀ ਆਰਥਿਕ ਸਥਿਤੀ ਦੀ ਹਾਲਤ ਪਹਿਲਾਂ ਨਾਲੋਂ ਬਹੁਤ ਬਿਹਤਰ ਹੈ ਅਤੇ ਦੂਜੇ ਪਾਸੇ ਸਰਕਾਰ ਵਲੋਂ ਦੇਸ਼ ਦੀ ਵਿਕਾਸ ਦਰ (ਜੀ ਡੀ ਪੀ) ਦੇ ਜਿਹੜੇ ਅੰਕੜੇ ਜਾਰੀ ਕੀਤੇ ਜਾਂਦੇ ਹਨ ਉਹ ਦੇਸ਼ ਦੀ ਆਰਥਿਕ ਹਾਲਤ ਵਿੱਚ ਲਗਾਤਾਰ ਵੱਧਦੀ ਕਮਜੋਰੀ ਦਾ ਸੰਕੇਤ ਦੇਣ ਵਾਲੇ ਹੁੰਦੇ ਹਨ ਅਤੇ ਇਸ ਦੌਰਾਨ ਦੇਸ਼ ਦੀ ਵਿਕਾਸ ਦਰ ਲਗਾਤਾਰ ਘੱਟ ਹੁੰਦੀ ਰਹੀ ਹੈ।
ਇਸਤੋਂ ਪਹਿਲਾਂ ਕੋਰੋਨਾ ਦੀ ਮਹਾਮਾਰੀ ਦੇ ਪ੍ਰਭਾਵ ਹੇਠ ਲੰਘੇ, ਬੀਤੇ ਪੰਜ ਸਾਲਾਂ ਵਿੱਚ ਦੇਸ਼ ਦੀ ਅਰਥਵਿਵਸਥਾ ਦਾ ਜਿਹੜਾ ਭਾਰੀ ਨੁਕਸਾਨ ਹੋਇਆ ਹੈ ਉਸਨੂੰ ਬਿਆਨ ਕਰਨਾ ਵੀ ਔਖਾ ਹੈ। ਕੋਰੋਨਾ ਦੀ ਮਹਾਮਾਰੀ ਕਾਰਨ ਲਾਗੂ ਕੀਤੇ ਗਏ ਲਾਕ ਡਾਉਨ ਕਾਰਨ ਆਈ ਆਰਥਿਕ ਤਬਾਹੀ ਦੌਰਾਨ ਜਿੱਥੇ ਲੱਖਾਂ ਦੀ ਗਿਣਤੀ ਵਿੱਚ ਛੋਟੇ ਵੱਡੇ ਉਦਯੋਗ ਬੰਦ ਹੋ ਗਏ, ਉੱਥੇ ਕਰੋੜਾਂ ਦੀ ਗਿਣਤੀ ਵਿੱਚ ਲੋਕਾਂ ਦਾ ਰੁਜਗਾਰ ਵੀ ਜਾਂਦਾ ਰਿਹਾ। ਇਸ ਦੌਰਾਨ ਸਰਕਾਰ ਵਲੋਂ ਕੀਤੇ ਜਾਂਦੇ ਹਵਾ ਹਵਾਈ ਦਾਅਵਿਆਂ ਤੋਂ ਇਲਾਵਾ ਦੇਸ਼ ਦੇ ਮੱਧਮ ਵਰਗ (ਟੈਕਸ ਦਾਤਿਆਂ) ਨੂੰ ਸਰਕਾਰ ਵਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਜਦੋਂਕਿ ਇਸ ਦੌਰਾਨ ਦੁਨੀਆ ਭਰ ਦੇ ਦੇਸ਼ਾਂ ਵਿੱਚ ਸਰਕਾਰਾਂ ਵਲੋਂ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਲੋਕਾਂ ਦੀ ਭਰਪੂਰ ਮਦਦ ਕੀਤੀ ਗਈ ਸੀ। ਸਾਡੀ ਸਰਕਾਰ ਵਲੋਂ ਤਾਂ ਉਲਟਾ ਪੈਟਰੋਲ ਅਤੇ ਡੀਜਲ ਤੇ ਟੈਕਸ ਵਧਾ ਕੇ ਉਲਟਾ ਆਮ ਲੋਕਾਂ ਦਾ ਕਚੂਮਰ ਕੱਢ ਦਿੱਤਾ ਗਿਆ ਅਤੇ ਇਹ ਕਾਰਵਾਈ ਹੁਣੇ ਵੀ ਜਾਰੀ ਹੈ।
ਕੇਂਦਰ ਸਰਕਾਰ ਵਲੋਂ ਭਾਵੇਂ ਦੇਸ਼ ਦੀ ਅਰਥਵਿਵਸਥਾ ਦੀ ਬਦਹਾਲੀ ਦੀ ਗੱਲ ਕਬੂਲ ਕਰਨ ਦੀ ਥਾਂ ਕਈ ਤਰ੍ਹਾਂ ਦੇ ਹਵਾ ਹਵਾਈ ਦਾਅਵੇ ਕੀਤੇ ਜਾਂਦੇ ਹਨ ਪਰੰਤੂ ਜਮੀਨੀ ਪੱਧਰ ਤੇ ਹਾਲਾਤ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਲੋਕਾਂ ਵਿੱਚ ਦੇਸ਼ ਦੀ ਅਰਥ ਵਿਵਸਥਾ ਦੀ ਅਸਲ ਹਾਲਤ ਬਾਰੇ ਭੰਬਲਭੂਸੇ ਦੀ ਹਾਲਤ ਬਣੀ ਹੋਈ ਹੈ। ਅਸਲੀਅਤ ਇਹੀ ਹੈ ਕਿ ਇਹਨਾਂ ਤਮਾਮ ਦਾਅਵਿਆਂ ਦੇ ਬਾਵਜੂਦ ਦੇਸ਼ ਦੀ ਜਨਤਾ ਨੂੰ ਨਾ ਤਾਂ ਲਗਾਤਾਰ ਵੱਧਦੀ ਮਹਿੰਗਾਈ ਦੇ ਮੁੱਦੇ ਤੇ ਕੋਈ ਰਾਹਤ ਮਿਲੀ ਹੈ ਅਤੇ ਨਾ ਹੀ ਸਰਕਾਰ ਆਮ ਲੋਕਾਂ ਵਿੱਚ ਆਰਥਿਕ ਸੁਰਖਿਆ ਦਾ ਕੋਈ ਅਹਿਸਾਸ ਜਗਾ ਪਾਈ ਹੈ। ਇਸ ਸਾਰੇ ਕੁੱਝ ਦਾ ਅਸਰ ਦੇਸ਼ ਦੀ ਆਰਥਿਕ ਵਾਧਾ ਦਰ ਤੇ ਬਹੁਤ ਮਾੜਾ ਅਸਰ ਪਿਆ ਹੈ ਅਤੇ ਇਹ ਲਗਾਤਾਰ ਘੱਟ ਹੁੰਦੀ ਰਹੀ ਹੈ।
ਕੇਂਦਰ ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਜਨਤਾ ਨੂੰ ਦੇਸ਼ ਦੀ ਮੌਜੂਦਾ ਆਰਥਿਕ ਸਥਿਤੀ ਦੀ ਮੁਕੰਮਲ ਜਾਣਕਾਰੀ ਦੇਣ ਲਈ ਅਰਥ ਵਿਵਸਥਾ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ ਤਾਂ ਜੋ ਜਨਤਾ ਦੇਸ਼ ਦੀ ਆਰਥਿਕ ਸਥਿਤੀ ਦੀ ਅਸਲੀਅਤ ਜਾਣ ਸਕੇ। ਦੇਸ਼ ਦੀ ਜਨਤਾ ਨੂੰ ਇਹ ਜਾਨਣ ਦਾ ਪੂਰਾ ਹੱਕ ਹੈ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀ ਆਰਥਿਕ ਹਾਲਤ ਦੀ ਅਸਲੀਅਤ ਕੀ ਹੈ ਅਤੇ ਉਹਨਾਂ ਦਾ ਮਾਲੀਆ ਘਾਟਾ ਕਿੰਨਾ ਵੱਧ ਚੁੱਕਿਆ ਹੈ ਕਿਉਂਕਿ ਅਖੀਰਕਾਰ ਇਸ ਘਾਟੇ ਦਾ ਬੋਝ ਆਮ ਜਨਤਾ ਤੇ ਹੀ ਪੈਣਾ ਹੈ। ਜਨਤਾ ਨੂੰ ਇਹ ਜਾਨਣ ਦਾ ਵੀ ਪੂਰਾ ਹੱਕ ਹੈ ਕਿ ਅਰਥ ਵਿਵਸਥਾ ਵਿੱਚ ਆਈ ਇਸ ਕਮਜੋਰੀ ਦੇ ਪਿੱਛੇ ਅਸਲ ਕਾਰਨ ਕੀ ਹਨ ਅਤੇ ਸਰਕਾਰ ਵਲੋਂ ਅਰਥਵਿਵਸਥਾ ਵਿੱਚ ਸੁਧਾਰ ਕਰਨ ਅਤੇ ਲਗਾਤਾਰ ਵੱਧਦੇ ਮਾਲੀਆ ਘਾਟੇ ਨੂੰ ਪੂਰਾ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਰਹੇ ਹਨ। ਇਸ ਲਈ ਦੇਸ਼ ਦੀ ਵਿੱਤੀ ਹਾਲਤ ਅਤੇ ਆਰਥਿਕ ਵਿਕਾਸ ਸੰਬੰਧੀ ਸਰਕਾਰੀ ਦਾਅਵਿਆਂ ਦੀ ਅਸਲੀਅਤ ਸਭ ਦੇ ਸਾਮ੍ਹਣੇ ਲਿਆਂਦੀ ਜਾਣੀ ਚਾਹੀਦੀ ਹੈ।
Editorial
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਰੋਕਣ ਲਈ ਕੀਤੇ ਜਾ ਰਹੇ ਟਰੰਪ ਦੇ ਯਤਨਾਂ ਨੂੰ ਨਹੀਂ ਪਿਆ ਬੂਰ

ਰੂਸ ਅਤੇ ਯੂਕਰੇਨ ਵਿਚਾਲੇ ਚਲ ਰਹੀ ਜੰਗ ਰੋਕਣ ਲਈ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਉਹਨਾਂ ਨੂੰ ਅਜੇ ਇਸ ਵਿੱਚ ਸਫਲਤਾ ਨਹੀਂ ਮਿਲੀ। ਟਰੰਪ ਵੱਲੋਂ ਇਹ ਜੰਗ ਰੋਕਣ ਲਈ ਰੂਸ ਦੇ ਰਾਸ਼ਟਰਪਤੀ ਪੂਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਜੇਲੈਂਸਕੀ ਨਾਲ ਵੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਜੰਗ ਰੋਕਣ ਸਬੰਧੀ ਕੋਈ ਫੈਸਲਾ ਨਹੀਂ ਹੋਇਆ ਹੈ।
ਟਰੰਪ ਨੇ ਰਾਸ਼ਟਰਪਤੀ ਦੀ ਚੋਣ ਲੜਨ ਦੌਰਾਨ ਹੀ ਵਾਅਦਾ ਅਤੇ ਦਾਅਵਾ ਕੀਤਾ ਸੀ ਕਿ ਉਹ ਰਾਸ਼ਟਰਪਤੀ ਬਣਦਿਆਂ ਸਾਰ ਹੀ ਰੂਸ ਅਤੇ ਯੂਕਰੇਨ ਜੰਗ ਰੋਕ ਦੇਣਗੇ। ਰਾਸ਼ਟਰਪਤੀ ਬਣਨ ਤੋਂ ਬਾਅਦ ਟਰੰਪ ਵੱਲੋਂ ਆਪਣਾ ਵਾਅਦਾ ਪੂਰਾ ਕਰਨ ਦੇ ਯਤਨ ਲਗਾਤਾਰ ਕੀਤੇ ਜਾ ਰਹੇ ਹਨ ਪਰ ਇਹਨਾਂ ਯਤਨਾਂ ਵਿੱਚ ਉਹਨਾਂ ਨੂੰ ਹੁਣ ਤਕ ਸਫਲਤਾ ਨਹੀਂ ਮਿਲੀ। ਰੂਸ ਅਤੇ ਯੂਕਰੇਨ ਵਿਚਾਲੇ ਜੰਗ ਜਾਰੀ ਹੈ ਅਤੇ ਦੋਵੇਂ ਦੇਸ਼ ਇੱਕ ਦੂਜੇ ਉਪਰ ਲਗਾਤਾਰ ਹਮਲੇ ਕਰ ਰਹੇ ਹਨ। ਇਸ ਜੰਗ ਕਾਰਨ ਦੋਵਾਂ ਦੇਸ਼ਾਂ ਦਾ ਹੀ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਹਾਲਾਤ ਇਹ ਬਣ ਗਏ ਹਨ ਕਿ ਦੋਵਾਂ ਦੇਸ਼ਾਂ ਵਿਚਾਲੇ ਪਰਮਾਣੂ ਜੰਗ ਵੀ ਹੋ ਸਕਦੀ ਹੈ, ਕਿਉਂਕਿ ਰੂਸ ਪਹਿਲਾਂ ਹੀ ਯੂਕਰੇਨ ਵਿਰੁੱਧ ਪਰਮਾਣੂ ਹਥਿਆਰ ਵਰਤਣ ਦੀ ਧਮਕੀ ਦੇਚੁੱਕਿਆ ਹੈ।
ਜ਼ਿਕਰਯੋਗ ਹੈ ਕਿ ਯੂਕਰੇਨ ਕਿਸੇ ਸਮੇਂ ਰੂਸ ਦਾ ਹੀ ਹਿੱਸਾ ਰਿਹਾ ਹੈ ਪਰ ਹੁਣ ਵੱਖਰਾ ਦੇਸ਼ ਹੈ। ਰੂਸ ਨੂੰ ਘੇਰਨ ਲਈ ਅਮਰੀਕਾ ਅਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਯੂਕਰੇਨ ਨੂੰ ਹਮਾਇਤ ਦੇਣੀ ਆਰੰਭ ਕਰ ਦਿਤੀ ਅਤੇ ਯੂਕਰੇਨ ਨੂੰ ਹਰ ਤਰਾਂ ਦੀ ਸਹਾਇਤਾ ਦੇ ਕੇ ਰੂਸ ਦੇ ਵਿਰੁੱਧ ਹੀ ਖੜਾ ਕਰ ਦਿਤਾ, ਜਿਸ ਕਾਰਨ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋ ਗਈ। ਇਸ ਜੰਗ ਨੂੰ ਕਾਫੀ ਸਮਾਂ ਬੀਤ ਗਿਆ ਹੈ ਪਰ ਅਜੇ ਵੀ ਇਹ ਜੰਗ ਜਾਰੀ ਹੈ, ਜੋ ਕਿ ਹੁਣ ਪਰਮਾਣੂ ਹਥਿਆਰਾਂ ਦੀ ਲੜਾਈ ਤਕ ਪਹੁੰਚ ਸਕਦੀ ਹੈ।
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਦੋਵਾਂ ਦੇਸ਼ਾਂ ਦਾ ਕਾਫੀ ਨੁਕਸਾਨ ਹੋਇਆ ਹੈ ਪਰ ਦੋਵਾਂ ਵਿਚੋਂ ਕੋਈ ਵੀ ਦੇਸ਼ ਆਪਣੀ ਹਾਰ ਮੰਨਣ ਲਈ ਤਿਆਰ ਨਹੀਂ। ਰੂਸ ਨੂੰ ਜਿਥੇ ਆਪਣੀ ਫ਼ੌਜੀ ਸਮਰਥਾ ਅਤੇ ਪਰਮਾਣੂ ਸ਼ਕਤੀ ਤੇ ਭਰੋਸਾ ਹੈ ਉਥੇ ਯੂਕਰੇਨ ਨੂੰ ਆਪਣੇ ਦੋਸਤ ਅਮਰੀਕਾ ਅਤੇ ਹੋਰ ਦੇਸ਼ਾਂ ਦੀ ਪੂਰੀ ਸਹਾਇਤਾ ਪ੍ਰਾਪਤ ਹੈ। ਭਾਵੇਂ ਕਿ ਹੁਣ ਅਮਰੀਕਾ ਵੱਲੋਂ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਯੂਕਰੇਨ ਦੀ ਸਹਾਇਤਾ ਘਟਾ ਦਿੱਤੀ ਗਈ ਹੈ। ਯੂਕਰੇਨ, ਯੂਰੋਪ ਅਤੇ ਨਾਟੋ ਦੇਸ਼ਾਂ ਦੇ ਸਹਾਰੇ ਹੀ ਰੂਸ ਨੂੰ ਲਲਕਾਰ ਰਿਹਾ ਹੈ ਅਤੇ ਯੂਰੋਪ ਅਤੇ ਉਸ ਦੇ ਮਿਤਰ ਦੋਸਤ ਦੇਸ਼ਾਂ ਨੇ ਰੂਸ ਨੂੰ ਯੂਕਰੇਨ ਰਾਹੀਂ ਘੇਰਿਆ ਹੋਇਆ ਹੈ ਜਿਸ ਦਾ ਰੂਸ ਵੱਲੋਂ ਸਖ਼ਤ ਵਿਰੋਧ ਕੀਤਾ ਹੋਇਆ ਹੈ, ਜਿਸ ਦਾ ਨਤੀਜਾ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਵਿੱਚ ਨਿਕਲਿਆ ਹੈ। ਕੁਝ ਸਮਾਂ ਪਹਿਲਾਂ ਤੱਕ ਅਮਰੀਕਾ ਤੇ ਉਸ ਦੇ ਮਿੱਤਰ ਦੇਸ਼ਾਂ ਨੂੰ ਇਸ ਤਰਾਂ ਮਹਿਸੂਸ ਹੋ ਰਿਹਾ ਸੀ ਕਿ ਸੋਵੀਅਤ ਯੂਨੀਅਨ ਦੇ ਟੁੱਟਣ ਤੋਂ ਬਾਅਦ ਰੂਸ ਕਮਜੋਰ ਹੋ ਗਿਆ ਹੈ ਪਰ ਰੂਸ ਨੇ ਆਪਣੀ ਸ਼ਕਤੀ ਨਾਲ ਦਿਖਾ ਦਿਤਾ ਹੈ ਕਿ ਰੂਸ ਕਮਜੋਰ ਨਹੀਂ ਹੋਇਆ ਅਤੇ ਉਹ ਹਰ ਦੇਸ਼ ਦਾ ਮੁਕਾਬਲਾ ਕਰਨ ਲਈ ਤਰਾਂ ਤਿਆਰ ਹੈ।
ਅਮਰੀਕਾ ਸਥਿਤ ਸੈਂਟਰ ਫਾਰ ਸਟ੍ਰੈਟੇਜਿਕ ਐਂਡ ਇੰਟਰਨੈਸ਼ਨਲ ਸਟੱਡੀਜ਼ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਦੁਨੀਆਂ ਦਾ ਇੱਕ ਵੱਡਾ ਹਿੱਸਾ ਇਸ ਸਮੇਂ ਯੁੱਧ ਵਿੱਚ ਸ਼ਾਮਲ ਹੈ। ਸੀ. ਐਸ. ਆਈ. ਐਸ. ਦਾ ਕਹਿਣਾ ਹੈ ਕਿ ਰੂਸ ਨੇ ਅਮਰੀਕਾ ਅਤੇ ਯੂਰਪ ਵਿਰੁੱਧ ਇੱਕ ਸ਼ੈਡੋ ਯੁੱਧ ਛੇੜ ਦਿੱਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਰੂਸ ਅਮਰੀਕਾ ਅਤੇ ਯੂਰਪ ਵਿਰੁੱਧ ਸਾਈਬਰ ਹਮਲੇ, ਤੋੜ-ਫੋੜ ਅਤੇ ਜਾਸੂਸੀ ਕਰ ਰਿਹਾ ਹੈ। ਇਸ ਦਾ ਉਦੇਸ਼ ਯੂਕਰੇਨ ਨੂੰ ਪੱਛਮੀ ਦੇਸ਼ਾਂ ਤੋਂ ਮਿਲ ਰਹੀ ਸਹਾਇਤਾ ਨੂੰ ਕਮਜ਼ੋਰ ਕਰਨਾ ਹੈ। ਸੀ. ਐਸ. ਆਈ. ਐਸ. ਦੇ ਇਸ ਦਾਅਵੇ ਤੋਂ ਬਾਅਦ, ਮਾਹਿਰਾਂ ਨੇ ਸਵਾਲ ਉਠਾਇਆ ਹੈ ਕਿ ਕੀ ਇਹ ਮੰਨ ਲਿਆ ਜਾਣਾ ਚਾਹੀਦਾ ਹੈ ਕਿ ਦੁਨੀਆਂ ਦਾ ਇੱਕ ਵੱਡਾ ਹਿੱਸਾ ਤੀਜੇ ਵਿਸ਼ਵ ਯੁੱਧ ਵਿੱਚ ਉਲਝਿਆ ਹੋਇਆ ਹੈ? ਇਸ ਵਿੱਚ, ਇੱਕ ਪਾਸੇ ਸਿੱਧੀ ਜੰਗ ਹੈ ਅਤੇ ਦੂਜੇ ਪਾਸੇ ਸ਼ੈਡੋ ਜੰਗ ਹੈ, ਜਿਸ ਦਾ ਜ਼ਿਕਰ ਸੈਂਟਰ ਫਾਰ ਸਟ੍ਰੈਟੇਜਿਕ ਐਂਡ ਇੰਟਰਨੈਸ਼ਨਲ ਸਟੱਡੀਜ਼ ਨੇ ਕੀਤਾ ਹੈ।
ਰੂਸ ਅਤੇ ਯੂਕਰੇਨ ਵਿਚਾਲੇ ਜੰਗ ਰੋਕਣ ਲਈ ਅਮਰੀਕਾ ਸਮੇਤ ਹੋਰ ਦੇਸ਼ ਵੀ ਸਰਗਰਮ ਹਨ ਪਰ ਉਹਨਾਂ ਦੀਆਂ ਕੋਸ਼ਿਸਾਂ ਨੂੰ ਬੂਰ ਨਹੀਂ ਪਿਆ। ਇਸ ਜੰਗ ਦੇ ਹੁਣ ਤਕ ਬਹੁਤ ਖਤਰਨਾਕ ਨਤੀਜੇ ਸਾਹਮਣੇ ਆ ਰਹੇ ਹਨ। ਇਸ ਕਾਰਨ ਪੂਰੀ ਦੁਨੀਆਂ ਵਿੱਚ ਮਹਿੰਗਾਈ ਬਹੁਤ ਵਧ ਗਈ ਹੈ ਅਤੇ ਦੁਨੀਆਂ ਨੂੰ ਇਸ ਜੰਗ ਕਾਰਨ ਹੋਰ ਵੀ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤਰੀਕੇ ਨਾਲ ਰੂਸ ਅਤੇ ਯੂਕਰੇਨ ਆਪੋ ਆਪਣੇ ਸਟੈਂਡ ਤੇ ਅੜੇ ਹੋਏ ਹਨ, ਉਸ ਨਾਲ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸਮਾਪਤ ਹੋਣ ਦੇ ਆਸਾਰ ਨਹੀਂ ਬਣ ਰਹੇ। ਇਸ ਦੇ ਬਾਵਜੂਦ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਦੋਵਾਂ ਦੇਸ਼ਾਂ ਵਿਚਾਲੇ ਜੰਗ ਰੋਕਣ ਲਈ ਲਗਾਤਾਰ ਯਤਨ ਕਰ ਰਹੇ ਹਨ, ਪਰੰਤੂ ਇਹ ਤਾਂ ਆਉਣ ਵਾਲਾ ਸਮਾਂ ਹੀ ਦਸੇਗਾ ਕਿ ਟਰੰਪ ਦੇ ਇਹਨਾਂ ਯਤਨਾਂ ਨੂੰ ਬੂਰ ਕਦੋਂ ਪੈਂਦਾ ਹੈ।
ਬਿਊਰੋ
Editorial
ਵਾਹਨ ਚਾਲਕਾਂ ਦੀ ਟੋਲ ਟੈਕਸ ਦੇ ਨਾਮ ਤੇ ਕੀਤੀ ਜਾਂਦੀ ਲੁੱਟ ਤੇ ਰੋਕ ਲਗਾਏ ਸਰਕਾਰ
ਪਿਛਲੇ ਕੁੱਝ ਸਾਲਾਂ ਦੌਰਾਨ ਸਾਡੇ ਦੇ੪ ਦੀਆਂ ਮੁੱਖ ਸੜਕਾਂ ਤੇ ਟੋਲ ਨਾਕਿਆਂ ਦਾ ਜਿਵੇਂ ਜਾਲ ਜਿਹਾ ਬੁਣਿਆ ਗਿਆ ਹੈ ਅਤੇ ਪੂਰੇ ਦੇ੪ ਵਿੱਚ ਮੁੱਖ ਸੜਕਾਂ ਤੇ ਹਰ 30੍ਰ40 ਕਿਲੋਮੀਟਰ ਦੇ ਬਾਅਦ ਕੋਈ ਨਾ ਕੋਈ ਅਜਿਹਾ ਟੋਲ ਨਾਕਾ ਸਾਮ੍ਹਣੇ ਆ ਜਾਂਦਾ ਹੈ ਜਿੱਥੇ ਵਾਹਨ ਚਾਲਕਾਂ ਨੂੰ ਟੋਲ ਪਲਾਜਾ ਵਲੋਂ ਨਿਰਧਾਰਤ ਰਕਮ ਅਦਾ ਕਰਨੀ ਪੈਂਦੀ ਹੈ। ਪੰਜਾਬ ਦੀਆਂ ਸੜਕਾਂ ਤੇ ਇਹ ਟੋਲ ਨਾਕੇ ਕੁੱਝ ਜਿਆਦਾ ਹੀ ਹਨ ਅਤੇ ਪੰਜਾਬ ਦੀਆਂ ਲਗਭਗ ਸਾਰੀਆਂ ਹੀ ਮੁੱਖ ਸੜਕਾਂ ਤੇ ਬਣੇ ਇਹਨਾਂ ਟੋਲ ਪਲਾਜਿਆਂ ਉਪਰ ਲੋਕਾਂ ਨੂੰ ਭਾਰੀ ਰਕਮ ਅਦਾ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਇਹਨਾਂ ਟੋਲ ਨਾਕਿਆਂ ਤੇ ਵਸੂਲੀ ਜਾਣ ਵਾਲੀ ਰਕਮ ਦਾ ਸਾਰਾ ਭਾਰ ਆਮ ਲੋਕਾਂ ਉਪਰ ਹੀ ਪੈਂਦਾ ਹੈ। ਹੋਰ ਤਾਂ ਹੋਰ ਬੱਸਾਂ ਵਿੱਚ ਸਫਰ ਕਰਨ ਵਾਲੇ ਲੋਕਾਂ ਉਪਰ ਵੀ ਟੋਲ ਨਾਕਿਆਂ ਤੇ ਲਗਣ ਵਾਲੀ ਰਕਮ ਦਾ ਭਾਰੀ ਬੋਝ ਪਾ ਦਿੱਤਾ ਜਾਂਦਾ ਹੈ। ਬਸਾਂ ਵਾਲੇ ਟੋਲ ਟੈਕਸ ਦੀ ਇਹ ਰਕਮ ਬਸ ਦੀਆਂ ਸਵਾਰੀਆਂ ਤੋਂ ਹੀ (ਕਿਰਾਇਆ ਵਧਾ ਕੇ) ਵਸੂਲ ਕਰਦੇ ਹਨ।
ਮੁੱਖ ਸੜਕਾਂ ਤੇ ਬਣੇ ਇਹਨਾਂ ਟੋਲ ਨਾਕਿਆਂ ਲੰਘਣ ਵਾਲੇ ਵਾਹਨ ਚਾਲਕਾਂ ਤੋਂ ਇੱਕ ਪਾਸੇ ਜਾਂ ਵਾਪਸੀ ਦੇ ਅਨੁਸਾਰ ਟੋਲ ਦੀ ਵਸੂਲੀ ਕੀਤੀ ਜਾਂਦੀ ਹੈ ਅਤੇ ਇਹਨਾਂ ਟੋਲ ਨਾਕਿਆਂ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਲਈ ਇਹ ਵੀ ਜਰੂਰੀ ਕੀਤਾ ਗਿਆ ਹੈ ਕਿ ਉਹ ਆਪਣੇ ਵਾਹਨਾਂ ਤੇ ਫਾਸਟ ਟੈਗ ਲਗਾ ਕੇ ਰੱਖਣ ਤਾਂ ਜੋ ਟੋਲ ਦੀ ਰਕਮ ਉਹਨਾਂ ਦੇ ਖਾਤੇ ਤੋਂ ਖੁਦ ਬਖੁਦ ਕੱਟੀ ਜਾ ਸਕੇ ਅਤੇ ਜਿਹੜੇ ਵਾਹਨ ਚਾਲਕਾਂ ਦੇ ਵਾਹਨ ਤੇ ਇਹ ਫਾਸਟ ਟੈਗ ਨਹੀਂ ਲੱਗਿਆ ਹੁੰਦਾ, ਉਹਨਾਂ ਤੋਂ ਟੋਲ ਪਲਾਜਿਆਂ ਤੇ ਦੁੱਗਣੀ ਰਕਮ ਵਸੂਲ ਕੀਤੀ ਜਾਂਦੀ ਹੈ। ਇਹਨਾਂ ਟੋਲ ਨਾਕਿਆਂ ਰਾਂਹੀ ਕੀਤੀ ਜਾਂਦੀ ਵਸੂਲੀ ਕਾਰਨ ਉਹ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੁੰਦੇ ਹਨ ਜਿਹਨਾਂ ਨੂੰ ਰੋਜਾਨਾ ਸਫਰ ਕਰਨਾ ਪੈਂਦਾ ਹੈ।
ਇਸ ਸੰਬੰਧੀ ਆਮ ਲੋਕ ਅਕਸਰ ਇਹ ਸਵਾਲ ਕਰਦੇ ਹਨ ਕਿ ਜਦੋਂ ਸਰਕਾਰ ਵਲੋਂ ਆਮ ਲੋਕਾਂ ਤੋਂ ਵਾਹਨ ਖਰੀਦਣ ਵੇਲੇ ਰੋਡ ਟੈਕਸ ਦੀ ਵਸੂਲੀ ਕੀਤੀ ਜਾਂਦੀ ਹੈ ਫਿਰ ਸੜਕਾਂ ਤੇ ਟੋਲ ਟੈਕਸ ਕਿਉਂ ਵਸੂਲਿਆ ਜਾਂਦਾ ਹੈ। ਕੁੱਝ ਲੋਕ ਇਹ ਵੀ ਕਹਿੰਦੇ ਹਨ ਕਿ ਜੇਕਰ ਸਰਕਾਰ ਵਲੋਂ ਹਰੇਕ ਸੜਕ ਤੋਂ ਲੰਘਣ ਦੇ ਬਦਲੇ ਟੋਲ ਟੈਕਸ ਦੀ ਵਸੂਲੀ ਕੀਤੀ ਜਾਣੀ ਹੁੰਦੀ ਹੈ ਤਾਂ ਫਿਰ ਰੋਡ ਟੈਕਸ ਲੈਣਾ ਬੰਦ ਕਿਊਂ ਨਹੀਂ ਕੀਤਾ ਜਾਂਦਾ। ਪਰੰਤੂ ਸਾਡੇ ਦੇ੪ ਵਿੱਚ ਆਮ ਲੋਕਾਂ ਦੀ ਆਵਾਜ ਘੱਟ ਹੀ ਸੁਣੀ ਜਾਂਦੀ ਹੈ। ਇਸਦਾ ਇੱਕ ਕਾਰਨ ਇਹ ਵੀ ਹੈ ਕਿ ਦੇ੪ ਵਾਸੀ ਖੁਦ ਵੀ ਆਪਣੀ ਆਵਾਜ ਨੂੰ ਮਜਬੂਤ ਢੰਗ ਨਾਲ ਨਹੀਂ ਚੁੱਕਦੇ ਅਤੇ ਸਰਕਾਰਾਂ ਆਪਣੀ ਮਰ੭ੀ ਕਰਦੀਆਂ ਰਹਿੰਦੀਆਂ ਹਨ।
ਦੇ੪ ਭਰ ਦੀਆਂ ਸੜਕਾਂ ਤੇ ਇੰਨੀ ਵੱਡੀ ਗਿਣਤੀ ਵਿੱਚ ਲਗਾਏ ਗਏ ਇਹਨਾਂ ਟੋਲ ਨਾਕਿਆਂ ਨੂੰ ਵੇਖ ਕੇ ਤਾਂ ਅਜਿਹਾ ਲੱਗਦਾ ਹੈ ਕਿ ਸਰਕਾਰ ਨੇ ਖੁਦ ਸੜਕਾਂ ਬਣਾਉਣੀਆਂ ਪੂਰੀ ਤਰ੍ਹਾਂ ਬੰਦ ਕਰ ਦਿਤੀਆਂ ਹਨ ਅਤੇ ਸਾਰੀਆਂ ਸੜਕਾਂ ਪ੍ਰਾਈਵੇਟ ਕੰਪਨੀਆਂ ਤੋਂ ਹੀ ਬਣਵਾਈਆਂ ਜਾਂਦੀਆਂ ਹਨ। ਇਹ ਪ੍ਰਾਈਵੇਟ ਕੰਪਨੀਆਂ ਪਹਿਲਾਂ ਸੜਕਾਂ ਬਨਾਉਂਦੀਆਂ ਹਨ ਅਤੇ ਫਿਰ ਇਹਨਾਂ ਸੜਕਾਂ ਤੋਂ ਲੰਘਣ ਵਾਲੇ ਵਾਹਨਾਂ ਤੋਂ ਸਾਲਾਂ ਬੱਧੀ ਟੋਲ ਟੈਕਸ ਦੀ ਵਸੂਲੀ ਕਰਕੇ ਮੋਟੀ ਕਮਾਈ ਕਰਦੀਆਂ ਹਨ। ਹੁਣ ਤਾਂ ਨਿੱਜੀ ਕੰਪਨੀਆਂ ਦੀ ਤਰਜ ਤੇ ਸਰਕਾਰ (ਨੈ੪ਨਲ ਹਾਈਵੇ ਅਥਾਰਟੀ ਆਫ ਇੰਡੀਆ) ਵਲੋਂ ਵੀ ਉਸ ਵਲੋਂ ਬਣਾਈਆਂ ਜਾਣ ਵਾਲੀਆਂ ਸੜਕਾਂ ਤੇ ਟੋਲ ਟੈਕਸ ਲਗਾਇਆ ਜਾਂਦਾ ਹੈ ਅਤੇ ਟੋਲ ਨਾਕਿਆਂ ਦੀ ਇਸ ਲੁੱਟ ਵਿੱਚ ਖੁਦ ਸਰਕਾਰ ਵੀ ੪ਾਮਿਲ ਹੋ ਚੁੱਕੀ ਹੈ। ਹੋਰ ਤਾਂ ਹੋਰ ਹਰ 30੍ਰ35 ਕਿਲੋਮੀਟਰ ਤੇ ਅਜਿਹੇ ਟੋਲ ਨਾਕੇ ਲਗਾ ਦਿੱਤੇ ਗਏ ਹਨ ਜਦੋਂਕਿ ਮਾਹਿਰ ਕਹਿੰਦੇ ਹਨ ਕਿ ਮੁੱਖ ਸੜਕਾਂ ਤੇ ਲਗਾਏ ਜਾਣ ਵਾਲੇ ਇਹਨਾਂ ਟੋਲ ਨਾਕਿਆਂ ਦੀ ਆਪਸੀ ਦੂਰੀ ਘੱਟੋ ਘੱਟ 60 ਕਿਲੋਮੀਟਰ ਹੋਣੀ ਚਾਹੀਦੀ ਹੈ।
ਸਰਕਾਰ ਦੀ ਇਹ ਜਿੰਮੇਵਾਰੀ ਹੁੰਦੀ ਹੈ ਕਿ ਉਹ ਆਪਣੀ ਜਨਤਾ ਨੂੰ ਆਵਾਜਾਈ ਦੀ ਲੋੜੀਂਦੀ ਸਹੂਲੀਅਤ ਮੁਹਈਆ ਕਰਵਾਏ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਧ ਤੋਂ ਵੱਧ ਸੜਕਾਂ ਬਣਾਉਣ ਦੀ ਗੱਲ ਵੀ ਕਰਦੀਆਂ ਹਨ ਪਰੰਤੂ ਇਸ ਤਰੀਕੇ ਨਾਲ ਸੜਕਾਂ ਤੇ ਟੋਲ ਨਾਕੇ ਲਗਾ ਕੇ ਟੈਕਸ ਦੀ ਵਸੂਲੀ ਦੀ ਇਹ ਕਾਰਵਾਈ ਤਾਂ ਸਰਕਾਰ ਦੀ ਕਾਰਗੁਜਾਰੀ ਤੇ ਹੀ ਸਵਾਲ ਖੜ੍ਹੇ ਕਰਦੀ ਹੈ ਅਤੇ ਸਰਕਾਰ ਵਲੋਂ ਟੋਲ ਟੈਕਸ ਦੀ ਵਸੂਲੀ ਦੀ ਇਹ ਕਾਰਵਾਈ ਕਿਸੇ ਪੱਖੋਂ ਵੀ ਜਾਇਜ ਨਹੀਂ ਹੈ। ਹਾਲਾਂਕਿ ਪੰਜਾਬ ਸਰਕਾਰ ਵਲੋਂ ਭਾਵੇਂ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਦੀਆਂ ਸੜਕਾਂ ਤੇ ਲੱਗੇ ਇੱਕ ਦਰਜਨ ਦੇ ਕਰੀਬ ਟੋਲ ਨਾਕੇ ਬੰਦ ਕਰਵਾਏ ਗਏ ਪਰੰਤੂ ਇਸਦੇ ਬਾਵਜੂਦ ਹੁਣੇ ਵੀ ਇਹਨਾਂ ਟੋਲ ਨਾਕਿਆਂ ਦੀ ਗਿਣਤੀ ਬਹੁਤ ਜਿਆਦਾ ਹੈ ਅਤੇ ਇਹਨਾਂ ਵਿੱਚ ਕਮੀ ਕੀਤੀ ਜਾਣੀ ਚਾਹੀਦੀ ਹੈ।
ਸਰਕਾਰ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਉਹ ਟੋਲ ਨਾਕਿਆ ਦੀ ਗਿਣਤੀ ਘਟਾਏ ਅਤੇ ਇਸਦੇ ਨਾਲ ਨਾਲ ਸੜਕਾਂ ਤੋਂ ਟੋਲ ਟੈਕਸ ਦੀ ਵਸੂਲੀ ਦੀ ਮਿਆਦ ਵੀ ਤੈਅ ਕੀਤੀ ਜਾਵੇ। ਇਸ ਤਰੀਕੇ ਨਾਲ ਆਮ ਲੋਕਾਂ ਤੋਂ ਟੋਲ ਟੈਕਸ ਦੀ ਵਸੂਲੀ ਨੂੰ ਕਿਸੇ ਤਰ੍ਹਾਂ ਜਾਇਜ ਨਹੀਂ ਮੰਨਿਆ ਜਾ ਸਕਦਾ ਅਤੇ ਇਸ ਸੰਬੰਧੀ ਸਰਕਾਰ ਵਲੋਂ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣੇ ਚਾਹੀਦੇ ਹਨ।
-
International2 months ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Editorial2 months ago
ਆਰਥਿਕ ਤਬਾਹੀ ਤੋਂ ਬਚਣ ਲਈ ਆਪਣੇ ਖਰਚੇ ਘੱਟ ਕਰਨ ਪੰਜਾਬੀ
-
National2 months ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
National2 months ago
ਮਾਂਝਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਮਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ
-
National2 months ago
ਖੁਦ ਨੂੰ ਚੁਣੌਤੀ ਦੇਣ ਪਰ ਪ੍ਰੀਖਿਆ ਦਾ ਦਬਾਅ ਨਾ ਲੈਣ ਵਿਦਿਆਰਥੀ : ਨਰਿੰਦਰ ਮੋਦੀ
-
Mohali2 months ago
ਗੁ ਸਿੰਘ ਸ਼ਹੀਦਾਂ ਵਿਖੇ 12 ਫਰਵਰੀ ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਜੀ ਜਨਮ ਦਿਹਾੜਾ
-
National2 months ago
ਦੋ ਵਾਹਨਾਂ ਦੀ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ, ਸੱਤ ਜ਼ਖਮੀ