Connect with us

Mohali

ਮੁਹਾਲੀ ਪੁਲੀਸ ਵੱਲੋਂ ਫੇਜ਼ 10 ਵਿਚਲੇ ਜੀ. ਕੇ. ਜਿਊਲਰਜ਼ ਵਿਖੇ ਹੋਈ ਲੁੱਟ ਦੇ ਦੋਸ਼ੀ ਗ੍ਰਿਫ਼ਤਾਰ

Published

on

 

ਦੋ ਲੁਟੇਰੇ ਗ੍ਰਿਫਤਾਰ, ਨਜਾਇਜ਼ ਹਥਿਆਰ .32 ਬੋਰ ਪਿਸਟਲ ਸਮੇਤ 5 ਜਿੰਦਾ ਰੌਂਦ ਬ੍ਰਾਮਦ

ਐਸ ਏ ਐਸ ਨਗਰ, 10 ਅਪ੍ਰੈਲ (ਸ.ਬ.) ਜ਼ਿਲ੍ਹਾ ਪੁਲੀਸ ਮੁਹਾਲੀ ਨੇ ਪਿਛਲੇ ਸਾਲ ਜੂਨ ਮਹੀਨੇ ਵਿੱਚ ਫੇਜ਼-10 ਮੁਹਾਲ਼ੀ ਵਿਖੇ ਜੀ. ਕੇ. ਜਿਊਲਰਜ਼ ਨਾਮ ਦੀ ਦੁਕਾਨ ਵਿੱਚ 2 ਅਣਪਛਾਤੇ ਲੁਟੇਰਿਆਂ ਵੱਲੋਂ ਕੀਤੀ ਗਈ ਲੁੱਟ ਦੇ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ .32 ਬੋਰ ਪਿਸਟਲ ਅਤੇ 5 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ ਐੱਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਉਕਤ ਵਾਰਦਾਤ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਐਸ ਪੀ ਸੌਰਵ ਜਿੰਦਲ ਅਤੇ ਡੀ ਐਸ ਪੀ ਤਲਵਿੰਦਰ ਸਿੰਘ, ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ ਮੁਹਾਲੀ (ਐਟ ਖਰੜ) ਦੀ ਟੀਮ ਵੱਲੋਂ ਇੰਚਾਰਜ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਜਾ ਰਹੀ ਜਾਂਚ ਦੌਰਾਨ 1 ਅਪ੍ਰੈਲ ਨੂੰ ਅਮੀਰ ਖਾਨ ਉਰਫ ਅਲੀ (27 ਸਾਲ) ਵਾਸੀ ਨੇੜੇ ਮਸਜਿਦ ਪਿੰਡ ਛਛਰੌਲੀ ਜਿਲਾ ਯਮੁਨਾ ਨਗਰ, ਹਰਿਆਣਾ (ਹਾਲ ਵਾਸੀ ਐੱਲ ਆਈ ਜੀ ਕਲੋਨੀ, ਸੈਕਟਰ-52, ਚੰਡੀਗੜ) ਅਤੇ ਸਾਗਰ (22 ਸਾਲ) ਵਾਸੀ ਪਿੰਡ ਸਿਆਲਬਾ ਮਾਜਰੀ, ਥਾਣਾ ਮਾਜਰੀ ਜਿਲਾ ਮੁਹਾਲੀ (ਹਾਲ ਵਾਸੀ ਨੇੜੇ ਬਾਲਮੀਕ ਮੰਦਿਰ ਪਿੰਡ ਬੁੜੈਲ, ਸੈਕਟਰ-45, ਚੰਡੀਗੜ) ਨੂੰ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਬੀਤੀ 27 ਜੂਨ 2024 ਨੂੰ ਕੁਨਾਲ ਸਿੰਘ ਰੰਗੀ ਵਾਸੀ ਐਰੋਸਿਟੀ, ਬਲਾਕ-ਏ, ਸੈਕਟਰ-66ਏ, ਮੁਹਾਲ਼ੀ ਦੇ ਬਿਆਨਾ ਦੇ ਆਧਾਰ ਤੇ 2 ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਆਈ ਪੀ ਸੀ ਦੀ ਧਾਰਾ 392, 34 ਅਤੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਕਰਤਾ ਅਨੁਸਾਰ ਉਹਨਾਂ ਦੀ ਫੇਜ਼-10 ਮੁਹਾਲ਼ੀ ਦੀ ਬੂਥ ਮਾਰਕੀਟ ਵਿੱਚ ਜੀ. ਕੇ. ਜਿਊਲਰਜ ਦੇ ਨਾਮ ਤੋਂ ਸੁਨਿਆਰ ਦੀ ਦੁਕਾਨ ਹੈ। 27 ਜੂਨ ਨੂੰ ਉਹ ਆਪਣੇ ਨਿੱਜੀ ਕੰਮ ਲਈ ਮਾਰਕੀਟ ਗਿਆ ਸੀ ਅਤੇ ਉਸਦੀ ਮਾਤਾ ਗੀਤਾਂਜਲੀ ਦੁਕਾਨ ਵਿੱਚ ਇਕੱਲੀ ਸੀ। ਇਸ ਦੌਰਾਨ ਦੁਪਹਿਰ 3:40 ਵਜੇ ਦੇ ਕਰੀਬ ਸਿਰ ਤੋਂ ਮੋਨੇ ਦੋ ਨੌਜਵਾਨ (ਜਿਹਨਾਂ ਨੇ ਟੋਪੀਆਂ ਪਾਈਆਂ ਸਨ) ਦੁਕਾਨ ਵਿੱਚ ਦਾਖਲ ਹੋਏ। ਇੱਕ ਵਿਅਕਤੀ ਨੇ ਮਾਸਕ ਲਗਾਇਆ ਹੋਇਆ ਸੀ ਅਤੇ ਦੂਸਰੇ ਵਿਅਕਤੀ ਦੇ ਦਾੜੀ ਸੀ ਜੋ ਜਾਅਲੀ ਜਾਪਦੀ ਸੀ। ਇਸ ਮੌਕੇ ਇੱਕ ਵਿਅਕਤੀ ਨੇ ਆਪਣੇ ਡੱਬ ਵਿੱਚੋਂ ਪਿਸਟਲ ਕੱਢਕੇ ਉਸਦੀ ਮਾਤਾ ਨੂੰ ਦਿਖਾਇਆ, ਜਿਸਤੇ ਉਸਦੀ ਮਾਤਾ ਡਰ ਕੇ ਬੈਠ ਗਈ ਅਤੇ ਇਹਨਾਂ ਵਿਅਕਤੀਆਂ ਵਿੱਚੋਂ ਇੱਕ ਨੇ ਸ਼ੀਸ਼ੇ ਵਿੱਚ ਪਏ ਸੋਨੇ ਦੇ ਗਹਿਣੇ ਲੁੱਟ ਲਏ ਅਤੇ ਫਿਰ ਦੋਵੇਂ ਆਪਣੀ ਐਕਟਿਵਾ ਨੰ: ਪੀ ਬੀ 65-ਏ ਬੀ-8544 ਛੱਡਕੇ ਫਰਾਰ ਹੋ ਗਏ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਮੁਲਜਮਾਂ ਨੇ ਪੁਛਗਿੱਛ ਦੌਰਾਨ ਦੱਸਿਆ ਕਿ ਦੋਵੇਂ ਫੇਜ਼ 11 ਵਿੱਚ ਸੀਜਰਮੈਨ ਨਾਮ ਦਾ ਸੈਲੂਨ ਚਲਾਉਂਦੇ ਹਨ। ਅਮੀਰ ਖਾਨ ਉਰਫ ਅਲੀ ਫੇਜ਼-10 ਦੀ ਮਾਰਕੀਟ ਵਿੱਚ ਆਉਂਦਾ ਜਾਂਦਾ ਰਹਿੰਦਾ ਸੀ ਅਤੇ ਉਸਨੇ ਕਈ ਵਾਰ ਦੇਖਿਆ ਸੀ ਕਿ ਜਿਊਲਰ ਸ਼ਾਪ ਵਿੱਚ ਇਕੱਲੀ ਔਰਤ ਬੈਠੀ ਹੁੰਦੀ ਹੈ। ਜਿਸ ਤੇ ਉਸਨੇ ਆਪਣੇ ਸਾਥੀ ਦੋਸ਼ੀ ਸਾਗਰ ਨਾਲ਼ ਮਿਲਕੇ ਜਿਊਲਰੀ ਸ਼ਾਪ ਵਿੱਚ ਲੁੱਟ ਦਾ ਪਲਾਨ ਬਣਾਇਆ ਸੀ।

ਉਹਨਾਂ ਦੱਸਿਆ ਕਿ ਦੋਵਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਪਹਿਲਾਂ ਐਕਟਿਵਾ ਚੋਰੀ ਕੀਤਾ ਸੀ ਅਤੇ ਅਮੀਰ ਖਾਨ ਨੇ ਯੂ. ਪੀ. ਤੋਂ ਖੁਦ ਜਾ ਕੇ ਨਜਾਇਜ ਹਥਿਆਰ ਅਤੇ ਕਾਰਤੂਸ ਖਰੀਦ ਕੇ ਲਿਆਂਦੇ ਸਨ। ਵਾਰਦਾਤ ਨੂੰ ਅੰਜਾਮ ਦੇਣ ਸਮੇਂ ਦੋਵੇਂ ਚੋਰੀ ਦੇ ਐਕਟਿਵਾ ਤੇ ਸਵਾਰ ਹੋ ਕੇ ਨਾਜਾਇਜ ਹਥਿਆਰ ਨਾਲ਼ ਲੈਸ ਹੋ ਕੇ ਡੁਪਲੀਕੇਟ ਦਾੜੀ ਅਤੇ ਮਾਸਕ ਪਹਿਨਕੇ ਗਏ ਸਨ।

ਮੁਲਜਮਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹਨਾਂ ਨੇ ਦੁਕਾਨ ਵਿੱਚੋਂ ਕਰੀਬ 350 ਗ੍ਰਾਮ ਗਹਿਣੇ ਲੁੱਟ ਕੀਤੇ ਸਨ। ਉਹਨਾਂ ਨੇ ਆਪਣੇ ਤੌਰ ਤੇ ਗਹਿਣੇ ਚੈੱਕ ਕੀਤੇ ਸਨ, ਜੋ ਕਿ ਉਹਨਾਂ ਨੂੰ ਆਰਟੀ ਫੀਸ਼ੀਅਲ ਜਾਪਦੇ ਸਨ, ਜਿਸ ਕਰਕੇ ਉਹਨਾਂ ਨੇ ਲੁੱਟ ਕੀਤੇ ਗਹਿਣਿਆਂ ਨੂੰ ਲੁੱਟ ਕਰਨ ਤੋਂ ਕੁੱਝ ਦਿਨ ਬਾਅਦ ਫੇਜ਼-9 ਦੇ ਗੰਦੇ ਨਾਲੇ ਵਿੱਚ ਸੁੱਟ ਦਿੱਤਾ ਸੀ। ਕੁੱਝ ਗਹਿਣੇ ਅਤੇ ਸਾਗਰ ਦੀ ਵਾਰਦਾਤ ਸਮੇਂ ਪਹਿਨੀ ਟੀ-ਸ਼ਰਟ (ਜਿਸ ਤੇ ਗੈਂਗਸਟਰ ਲਿਖਿਆ ਹੋਇਆ ਸੀ) ਨੂੰ ਸਾਗਰ ਨੇ ਆਪਣੀ ਮਾਤਾ ਦੇ ਕਿਰਾਏ ਵਾਲੇ ਕਮਰੇ ਮੰਡੇਰ ਨਗਰ, ਖਰੜ੍ਹ ਵਿੱਚ ਲੁਕਾ ਛੁਪਾ ਕੇ ਰੱਖਿਆ ਸੀ ਜਿੱਥੋਂ ਇਹ ਗਹਿਣੇ ਅਤੇ ਟੀ-ਸ਼ਰਟ ਬ੍ਰਾਮਦ ਕਰ ਲਈ ਗਈ ਹੈ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending