Connect with us

National

ਤੇਜ਼ ਰਫਤਾਰ ਸਕਾਰਪੀਓ ਅਤੇ ਟੱਰਕ ਦੀ ਟੱਕਰ, 6 ਵਿਅਕਤੀਆਂ ਦੀ ਮੌਤ, 5 ਜ਼ਖਮੀ

Published

on

 

ਪਟਨਾ, 16 ਜੁਲਾਈ (ਸ.ਬ.) ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਬਖਤਿਆਰਪੁਰ ਥਾਣਾ ਖੇਤਰ ਦੇ ਨੈਸ਼ਨਲ ਹਾਈਵੇਅ-31 ਤੇ ਓਵਰਬਰਿੱਜ ਦੇ ਨੇੜੇ ਅੱਜ ਤੜਕੇ ਭਿਆਨਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਸਕਰਾਪੀਓ ਦੇ ਸੜਕ ਕਿਨਾਰੇ ਖੜ੍ਹੇ ਹਾਈਵਾ ਨਾਲ ਟਕਰਾਉਣ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਸਬ-ਡਵੀਜ਼ਨਲ ਪੁਲੀਸ ਅਧਿਕਾਰੀ ਅਭਿਸ਼ੇਕ ਸਿੰਘ ਨੇ ਅੱਜ ਦੱਸਿਆ ਕਿ ਨਵਾਦਾ ਤੋਂ ਬਖਤਿਆਰਪੁਰ ਵੱਲ ਆ ਰਹੀ ਸਕਾਰਪੀਓ ਨੈਸ਼ਨਲ ਹਾਈਵੇਅ-31 ਦੇ ਕਿਨਾਰੇ ਖੜ੍ਹੇ ਹਾਈਵਾ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਸਕਾਰਪੀਓ ਸਵਾਰ ਕੁੱਲ 11 ਵਿਅਕਤੀਆਂ ਵਿੱਚੋਂ ਚਾਰ ਦੀ ਮੌਕੇ ਤੇ ਹੀ ਮੌਤ ਹੋ ਗਈ।

ਅਭਿਸ਼ੇਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲੀਸ ਨੇ ਗੰਭੀਰ ਰੂਪ ਨਾਲ ਜ਼ਖ਼ਮੀ 7 ਲੋਕਾਂ ਨੂੰ ਬਖਤਿਆਰਪੁਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਡਾਕਟਰਾਂ ਨੇ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਪਟਨਾ ਮੈਡੀਕਲ ਕਾਲਜ ਹਸਪਤਾਲ ਰੈਫਰ ਕੀਤਾ, ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ। ਐਸ.ਡੀ.ਪੀ.ਓ. ਨੇ ਦੱਸਿਆ ਕਿ ਹੋਰ 5 ਵਿਅਕਤੀਆਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸਕਾਰਪੀਓ ਦੇ ਡਰਾਈਵਰ ਨੂੰ ਨੀਂਦ ਆ ਗਈ ਜਾਂ ਹੋਰ ਕਾਰਨ ਕਰ ਕੇ ਹਾਦਸਾ ਹੋਇਆ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।

ਨੇੜੇ-ਤੇੜੇ ਦੇ ਸੀ.ਸੀ.ਟੀ.ਵੀ. ਫੁਟੇਜ ਦੇਖੇ ਜਾ ਰਹੇ ਹਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਦਾ ਜ਼ਿਲ੍ਹੇ ਦੇ ਹਿਸੁਆ ਤੋਂ ਇਕ ਸਕਾਰਪੀਓ ਆ ਰਹੀ ਸੀ। ਇਸ ਤੇ 11 ਲੋਕ ਸਵਾਰ ਸਨ। ਸਾਰੇ ਬਾਢ ਦੇ ਉਮਾਨਾਥ ਘਾਟ ਗੰਗਾ ਇਸ਼ਨਾਨ ਕਰਨ ਜਾ ਰਹੇ ਸਨ। ਇਸ ਦੌਰਾਨ ਬਖਤਿਆਰਪੁਰ ਫੋਰਲੇਨ ਤੇ ਸੜਕ ਕਿਨਾਰੇ ਖੜ੍ਹੀ ਇਕ ਹਾਈਵਾ ਨਾਲ ਜਾ ਟਕਰਾਈ।

Continue Reading

National

ਰੋਹਤਕ ਵਿੱਚ ਗੈਂਗਵਾਰ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ, ਦੋ ਜ਼ਖਮੀ

Published

on

By

 

 

ਰੋਹਤਕ, 20 ਸਤੰਬਰ (ਸ.ਬ.) ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿੱਚ ਰਾਹੁਲ ਬਾਬਾ ਅਤੇ ਪਲੋਟਰਾ ਗੈਂਗ ਵਿਚ ਗੈਂਗਵਾਰ ਹੋਈ। ਰੋਹਤਕ ਦੇ ਸੋਨੀਪਤ ਰੋਡ ਸਥਿਤ ਬਲਿਆਣਾ ਮੋੜ ਕੋਲ ਸ਼ਰਾਬ ਦੇ ਠੇਕੇ ਤੇ ਬੈਠੇ 5 ਨੌਜਵਾਨਾਂ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅੰਨ੍ਹੇਵਾਹ ਫਾਇਰਿੰਗ ਕੀਤੀ ਗਈ। ਹਮਲਾਵਰ ਗੋਲੀਆਂ ਵਰ੍ਹਾ ਕੇ ਉੱਥੋਂ ਫਰਾਰ ਹੋ ਗਏ। ਗੋਲੀ ਲੱਗਣ ਕਾਰਨ 3 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹਨ। ਸੂਚਨਾ ਮਿਲਦੇ ਹੀ ਪੁਲੀਸ ਟੀਮ ਮੌਕੇ ਤੇ ਪਹੁੰਚੀ ਅਤੇ ਜਾਂਚ ਵਿੱਚ ਜੁੱਟ ਗਈ। ਪੁਲੀਸ ਅਧਿਕਾਰੀ ਹਿਮਾਂਸ਼ੂ ਗਰਗ ਵੀ ਮੌਕੇ ਤੇ ਪਹੁੰਚੇ।

ਵਾਰਦਾਤ ਦੌਰਾਨ ਮਰਨ ਵਾਲਿਆਂ ਵਿਚ ਸੁਮਿਤ ਪਲੋਟਰਾ ਦਾ ਭਰਾ ਅਮਿਤ ਨਾਂਦਲ ਉਰਫ਼ ਮੋਨੂ ਵੀ ਸ਼ਾਮਲ ਹੈ। ਉਸ ਦੇ ਨਾਲ ਬੋਹੜ ਪਿੰਡ ਦੇ ਹੀ ਰਹਿਣ ਵਾਲੇ ਜੈਦੀਪ ਅਤੇ ਵਿਨੈ ਦੀ ਮੌਤ ਹੋ ਗਈ। ਉੱਥੇ ਹੀ ਅਨੁਜ ਅਤੇ ਮਨੋਜ ਪੈਰਾਂ ਵਿਚ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਹਨ।

ਪੁਲੀਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬੀਤੀ ਰਾਤ ਕਰੀਬ 10 ਵਜੇ ਪਿੰਡ ਬੋਹੜ ਦੇ 5 ਨੌਜਵਾਨ ਬਲਿਆਣਾ ਮੋੜ ਦੇ ਸ਼ਰਾਬ ਦੇ ਠੇਕੇ ਤੇ ਬੈਠੇ ਸਨ। ਫਿਰ ਤਿੰਨ ਬਾਈਕ ਠੇਕੇ ਦੇ ਬਾਹਰ ਰੁਕੀਆਂ। ਉਨ੍ਹਾਂ ਤੇ ਕਰੀਬ 7 ਤੋਂ 8 ਨੌਜਵਾਨ ਸਵਾਰ ਸਨ। ਉਨ੍ਹਾਂ ਨੇ ਆਉਂਦਿਆਂ ਹੀ ਠੇਕੇ ਤੇ ਬੈਠੇ ਨੌਜਵਾਨਾਂ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਕਾਰਨ 5 ਨੌਜਵਾਨ ਜ਼ਖ਼ਮੀ ਹੋ ਗਏ। ਗੋਲੀਆਂ ਚਲਾਉਣ ਤੋਂ ਬਾਅਦ ਬਾਈਕ ਸਵਾਰ ਸਾਰੇ ਨੌਜਵਾਨ ਫ਼ਰਾਰ ਹੋ ਗਏ। ਮੌਕੇ ਤੇ ਮੌਜੂਦ ਕੁਝ ਲੋਕਾਂ ਨੇ ਜ਼ਖਮੀਆਂ ਨੂੰ ਜਾਣਦੇ ਸਨ। ਉਨ੍ਹਾਂ ਨੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਸੂਚਨਾ ਦਿੱਤੀ। ਸੂਚਨਾ ਮਿਲਣ ਤੇ ਜ਼ਖਮੀਆਂ ਦੇ ਰਿਸ਼ਤੇਦਾਰ ਮੌਕੇ ਤੇ ਪਹੁੰਚ ਗਏ। ਉਹ ਸਾਰੇ ਜ਼ਖਮੀਆਂ ਨੂੰ ਗੱਡੀ ਵਿੱਚ ਪਾ ਕੇ ਰੋਹਤਕ ਪੀਜੀਆਈ ਲੈ ਗਏ ਪਰ ਡਾਕਟਰ ਨੇ ਉਨ੍ਹਾਂ ਵਿੱਚੋਂ 3 ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ 2 ਨੂੰ ਦਾਖਲ ਕਰਵਾ ਕੇ ਇਲਾਜ ਸ਼ੁਰੂ ਕਰ ਦਿੱਤਾ ਗਿਆ।

ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 2019 ਵਿਚ ਅਦਾਲਤ ਦੇ ਬਾਹਰ ਗੋਲੀਬਾਰੀ ਹੋਈ ਸੀ। ਗੋਲੀਬਾਰੀ ਵਿਚ ਬੋਹੜ ਪਿੰਡ ਪਲੋਟਰਾ ਦਾ ਇਕ ਨੌਜਵਾਨ ਕਾਬੂ ਕੀਤਾ ਗਿਆ, ਜੋ ਹੁਣ ਜੇਲ੍ਹ ਵਿਚ ਹੈ। ਇਸ ਘਟਨਾ ਨੂੰ ਇਸ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਘਟਨਾ ਪਿੱਛੇ ਪੁਰਾਣੀ ਦੁਸ਼ਮਣੀ ਜਾਪਦੀ ਹੈ। ਫਿਲਹਾਲ ਪੁਲੀਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।

Continue Reading

National

ਸੁਪਰੀਮ ਕੋਰਟ ਦਾ ਯੂ-ਟਿਊਬ ਚੈਨਲ ਹੋਇਆ ਹੈਕ

Published

on

By

 

 

ਨਵੀਂ ਦਿੱਲੀ, 20 ਸਤੰਬਰ (ਸ.ਬ.) ਸੁਪਰੀਮ ਕੋਰਟ ਦਾ ਅਧਿਕਾਰਤ ਯੂ-ਟਿਊਬ ਚੈਨਲ ਅੱਜ ਹੈਕ ਹੋ ਗਿਆ ਅਤੇ ਉਸ ਤੇ ਅਮਰੀਕੀ ਕੰਪਨੀ ਰਿਪਲ ਲੈਬਸ ਨਿਰਮਿਤ ਕ੍ਰਿਪਟੋਕਰੰਸੀ ਐਕਸਆਰਪੀ ਦਾ ਐਡ ਵੀਡੀਓ ਦਿਖਾਈ ਦੇਣ ਲੱਗਾ। ਹਾਲਾਂਕਿ ਵੀਡੀਓ ਨੂੰ ਖੋਲ੍ਹਣ ਤੇ ਉਸ ਤੇ ਕੁਝ ਦਿਖਾਈ ਨਹੀਂ ਦਿੱਤਾ। ਸੁਪਰੀਮ ਕੋਰਟ ਸੰਵਿਧਾਨਕ ਬੈਂਚਾਂ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਦੇ ਮਾਮਲਿਆਂ ਦੀ ਸੁਣਵਾਈ ਨੂੰ ਲਾਈਵ ਸਟ੍ਰੀਮ ਕਰਨ ਲਈ ਯੂ-ਟਿਊਬ ਚੈਨਲ ਦੀ ਵਰਤੋਂ ਕਰਦੀ ਹੈ। ਹਾਲ ਹੀ ਵਿੱਚ, ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਕ ਮਹਿਲਾ ਟਰੇਨੀ ਡਾਕਟਰ ਦੇ ਜਬਰ ਜ਼ਿਨਾਹ ਅਤੇ ਕਤਲ ਕੇਸ ਦੀ ਸੁਣਵਾਈ ਨੂੰ ਸੁਪਰੀਮ ਕੋਰਟ ਦੇ ਯੂਟਿਊਬ ਚੈਨਲ ਤੇ ਲਾਈਵ ਸਟ੍ਰੀਮ ਕੀਤਾ ਗਿਆ ਸੀ।

ਸੁਪਰੀਮ ਕੋਰਟ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਾਨੂੰ ਯਕੀਨ ਨਹੀਂ ਹੈ ਕਿ ਅਸਲ ਵਿਚ ਕੀ ਹੋਇਆ ਹੈ ਪਰ ਲੱਗਦਾ ਹੈ ਕਿ ਵੈਬਸਾਈਟ ਨਾਲ ਛੇੜਛਾੜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਅੱਜ ਸਵੇਰੇ ਸੁਪਰੀਮ ਕੋਰਟ ਦੇ ਅਧਿਕਾਰਤ ਯੂਟਿਊਬ ਚੈਨਲ ਤੇ ਸਾਹਮਣੇ ਆਈ ਅਤੇ ਸੁਪਰੀਮ ਕੋਰਟ ਦੀ ਆਈ.ਟੀ. ਟੀਮ ਨੇ ਇਸ ਨੂੰ ਠੀਕ ਕਰਨ ਲਈ ਐਨਆਈਸੀ ਤੋਂ ਮਦਦ ਮੰਗੀ ਹੈ। ਹੈਕਰ ਅੱਜ-ਕੱਲ੍ਹ ਵੱਡੇ ਪੱਧਰ ਤੇ ਪ੍ਰਸਿੱਧ ਯੂਟਿਊਬ ਚੈਨਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

Continue Reading

National

ਪਿਓ ਵੱਲੋਂ ਨਵਜੰਮੀ ਧੀ ਦਾ ਜ਼ਮੀਨ ਤੇ ਸੁੱਟ ਕੇ ਕਤਲ

Published

on

By

 

 

ਇਟਾਵਾ, 20 ਸਤੰਬਰ (ਸ.ਬ.) ਪਿਓ ਨੇ ਪੁੱਤ ਦੀ ਆਸ ਵਿਚ ਚੌਥੀ ਧੀ ਦੇ ਜਨਮ ਤੋਂ ਗੁੱਸੇ ਵਿੱਚ ਆ ਕੇ ਨਵਜੰਮੀ ਬੱਚੀ ਨੂੰ ਜ਼ਮੀਨ ਤੇ ਪਟਕ-ਪਟਕ ਕੇ ਉਸ ਦਾ ਕਤਲ ਕਰ ਦਿੱਤਾ। ਪੁਲੀਸ ਨੇ ਅੱਜ ਕਿਹਾ ਕਿ ਬਬਲੂ ਦਿਵਾਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਐਤਵਾਰ ਨੂੰ ਉਸ ਨੇ ਨਸ਼ੇ ਦੀ ਹਾਲਤ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ। ਸੀਨੀਅਰ ਪੁਲੀਸ ਸੁਪਰਡੈਂਟ ਸੰਜੇ ਕੁਮਾਰ ਵਰਮਾ ਨੇ ਦੱਸਿਆ ਕਿ ਦਿਵਾਕਰ ਮੁੜ ਧੀ ਦੇ ਜਨਮ ਤੋਂ ਪਰੇਸ਼ਾਨ ਅਤੇ ਗੁੱਸੇ ਵਿੱਚ ਸੀ। ਉਨ੍ਹਾਂ ਦੱਸਿਆ ਕਿ ਦਿਵਾਕਰ ਦੀਆਂ ਪਹਿਲੀ ਪਤਨੀ ਤੋਂ 2 ਧੀਆਂ ਬੇਟੀਆਂ ਸਨ। ਪਤਨੀ ਦੀ ਮੌਤ ਹੋਣ ਤੋਂ ਬਾਅਦ ਉਸ ਨੇ ਮੁੜ ਵਿਆਹ ਕਰਵਾਇਆ ਅਤੇ ਉਸ ਦੀ ਦੂਜੀ ਪਤਨੀ ਤੋਂ ਪਹਿਲਾ ਬੱਚਾ ਵੀ ਇਕ ਧੀ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਜੋੜੇ ਦੇ ਦੂਜੇ ਬੱਚੇ ਅਤੇ ਦਿਵਾਕਰ ਦੀ ਚੌਥੀ ਧੀ, ਦਾ ਜਨਮ ਪਿਛਲੇ ਮਹੀਨੇ ਹੋਇਆ ਸੀ।

ਪੁਲੀਸ ਨੇ ਦੱਸਿਆ ਕਿ ਬੀਤੇ ਐਤਵਾਰ ਨੂੰ ਆਪਣੇ ਮਾਤਾ-ਪਿਤਾ ਨਾਲ ਬਹਿਸ ਦੌਰਾਨ ਨਸ਼ੇ ਵਿੱਚ ਦਿਵਾਕਰ ਨੇ ਆਪਣੀ ਪਤਨੀ ਦੀ ਗੋਦੀ ਤੋਂ ਇਕ ਮਹੀਨੇ ਦੀ ਬੱਚੀ ਨੂੰ ਖੋਹ ਲਿਆ ਅਤੇ ਉਸ ਨੂੰ ਜ਼ਮੀਨ ਤੇ ਸੁੱਟ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਨਵਜੰਮੀ ਬੱਚੀ ਨੂੰ ਗੰਭੀਰ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਜਿੱਥੇ ਬੁੱਧਵਾਰ ਨੂੰ ਉਸ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਉਸ ਦੀ ਪਤਨੀ ਦੀਪੂ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ, ਦਿਵਾਕਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 105 (ਦੋਸ਼ੀ ਕਤਲ ਦੀ ਸਜ਼ਾ ਕਤਲ ਦੇ ਬਰਾਬਰ ਨਹੀਂ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਬਬਲੂ ਨੂੰ ਬੀਤੇ ਦਿਨ ਜੇਲ੍ਹ ਭੇਜ ਦਿੱਤਾ ਗਿਆ ਸੀ।

Continue Reading

Latest News

Trending