Connect with us

Mohali

ਦੂਜਾ ਵਿਰਸਾ ਸੰਭਾਲ ਗਤਕਾ ਮੁਕਾਬਲਾ 2025 ਕਰਵਾਇਆ

Published

on

 

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਪੰਜਾਬ ਗਤਕਾ ਐਸੋਸੀਏਸ਼ਨ (ਰਜਿ.) ਦੀ ਜਿਲ੍ਹਾ ਮੁਹਾਲੀ ਇਕਾਈ ਵੱਲੋਂ ਦੂਜਾ ਵਿਰਸਾ ਸੰਭਾਲ ਗਤਕਾ ਮੁਕਾਬਲਾ 2025 ਗੁਰਦੁਆਰਾ ਅੰਬ ਸਾਹਿਬ ਫੇਜ 8 ਮੁਹਾਲੀ ਵਿਖੇ ਕਰਵਾਇਆ ਗਿਆ, ਜਿਸ ਵਿੱਚ ਉੱਚ ਕੋਟੀ ਦੀਆਂ ਗਤਕਾ ਟੀਮਾਂ ਨੇ ਆਪਣੇ ਜੌਹਰ ਦਿਖਾਏ।

ਵਿਰਸਾ ਸੰਭਾਲ ਗਤਕਾ ਮੁਕਾਬਲੇ ਤੋਂ ਪਹਿਲਾਂ ਗੁਰਦੁਆਰਾ ਸਾਚਾ ਧੰਨ ਸਾਹਿਬ 3 ਬੀ 1 ਮੁਹਾਲੀ ਤੋਂ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਮੁਹਾਲੀ ਤੱਕ ਮਹੱਲਾ ਸਜਾਇਆ ਗਿਆ, ਜਿਸ ਵਿੱਚ ਮੁਕਾਬਲੇ ਵਿੱਚ ਭਾਗ ਲੈ ਰਹੇ ਗਤਕੇਬਾਜਾਂ ਨੇ ਖਾਲਸਾਈ ਪਹਿਰਾਵੇ ਵਿੱਚ ਭਾਗ ਲਿਆ।

ਸ਼ਾਮ 5 ਵਜੇ ਤੋਂ ਦੇਰ ਰਾਤ ਚੱਲੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਦੀ ਰਸਮੀ ਸ਼ੁਰੂਆਤ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟਹੌੜਾ ਨੇ ਕੀਤੀ। ਜਿਲਾ ਗਤਕਾ ਐਸੋਸੀਏਸ਼ਨ (ਰਜਿ.) ਮੁਹਾਲੀ ਦੇ ਪ੍ਰਧਾਨ ਅਕਬਿੰਦਰ ਸਿੰਘ ਗੋਸਲ ਦੀ ਅਗਵਾਈ ਵਿੱਚ ਡਾਕਟਰ ਕੁਲਦੀਪ ਸਿੰਘ ਬਾਕਰਪੁਰ, ਜਗਤਾਰ ਸਿੰਘ ਜੱਗੀ, ਦਵਿੰਦਰ ਸਿੰਘ ਜੁਗਨੀ ਅਤੇ ਅਮਰਜੀਤ ਸਿੰਘ ਦੀ ਸਮੁੱਚੀ ਟੀਮ ਵੱਲੋਂ ਕਰਵਾਏ ਇਸ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਨੇ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ 51 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ।

ਇਸ ਮੌਕੇ ਭਾਈ ਬਚਿੱਤਰ ਸਿੰਘ ਗੱਤਕਾ ਅਖਾੜਾ ਹਠੂਰ (ਮੋਗਾ) ਦੀ ਟੀਮ ਪਹਿਲੇ ਅਤੇ ਮੀਰੀ ਪੀਰੀ ਗਤਕਾ ਅਖਾੜਾ ਲੁਧਿਆਣਾ ਦੀ ਟੀਮ ਗਰੁੱਪ ਪ੍ਰਦਰਸ਼ਨ ਵਿੱਚ ਦੂਜੇ ਸਥਾਨ ਤੇ ਰਹੀ। ਫਰੀ ਸੋਟੀ ਫਾਈਟ ਵਿਅਕਤੀਗਤ ਮੁਕਾਬਲੇ ਵਿੱਚ ਭਾਈ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਪਹਿਲੇ ਅਤੇ ਬਾਬਾ ਹਨੂਮਾਨ ਸਿੰਘ ਗਤਕਾ ਅਖਾੜਾ ਫੇਜ਼ 11 ਮੁਹਾਲੀ ਦੂਜੇ ਸਥਾਨ ਤੇ ਰਿਹਾ। ਰੈਫਰੀ ਮੰਡਲ ਵਿੱਚ ਹਰਮਨਜੋਤ ਸਿੰਘ, ਰਾਜਵੀਰ ਸਿੰਘ, ਅਮਨਦੀਪ ਸਿੰਘ, ਗੁਰਜੰਟ ਸਿੰਘ, ਗੁਰਪ੍ਰੀਤ ਸਿੰਘ, ਪ੍ਰਿੰਸ, ਗੁਰਪ੍ਰੀਤ ਸਿੰਘ ਅਤੇ ਕੁਲ ਵਿੰਦਰ ਸਿੰਘ ਸ਼ਾਮਿਲ ਸਨ। ਸਮੁੱਚੇ ਗਤਕਾ ਮੁਕਾਬਲੇ ਨੂੰ ਸਟੇਜ ਤੋਂ ਭਾਈ ਹਰਜਿੰਦਰ ਸਿੰਘ ਦਮਦਮਾ ਸਾਹਿਬ ਤੇ ਜਗਤਾਰ ਸਿੰਘ ਜੱਗੀ ਨੇ ਬਹੁਤ ਸੁਚੱਜੇ ਢੰਗ ਨਾਲ ਚਲਾਇਆ। ਵਿਸ਼ੇਸ਼ ਤੌਰ ਤੇ ਪਹੁੰਚੇ ਪੰਜਾਬ ਗਤਕਾ ਐਸੋਸੀਏਸ਼ਨ ਰਜਿਸਟਰ ਦੇ ਪ੍ਰਧਾਨ ਰਜਿੰਦਰ ਸਿੰਘ ਸੋਹਲ ਅਤੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਜੇਤੂ ਨੂੰ ਇਨਾਮ ਵੰਡੇ।

ਪ੍ਰਬੰਧਕਾਂ ਤੇ ਸੰਗਤਾਂ ਦਾ ਹੌਸਲਾ ਵਧਾਉਣ ਲਈ ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਪਰਮਜੀਤ ਕੌਰ ਲਾਂਡਰਾਂ, ਮੈਂਬਰ ਐਸ ਜੀ ਪੀ ਸੀ, ਨਰਿੰਦਰ ਸਿੰਘ ਸ਼ੇਰ ਗਿੱਲ ਚੇਅਰਮੈਨ ਮਿਲਕਫੈਡ ਪੰਜਾਬ, ਵਿਨੀਤ ਵਰਮਾ ਚੇਅਰਮੈਨ ਵਪਾਰ ਮੰਡਲ ਆਪ, ਹਰਸਿਮਰਨ ਸਿੰਘ ਬਲ ਡੀ ਐਸ ਪੀ, ਗੋਬਿੰਦਰ ਮਿੱਤਲ ਚੇਅਰਮੈਨ ਮਾਰਕੀਟ ਕਮੇਟੀ ਮੁਹਾਲੀ, ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਆਰ ਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਗਪਾਲ ਸਿੰਘ ਮਟੌਰ, ਸੁਰਜੀਤ ਸਿੰਘ ਮੁਹਾਲੀ, ਸੁਖਵਿੰਦਰਜੀਤ ਸਿੰਘ ਗਿੱਲ ਅਤੇ ਬਲਜੀਤ ਸਿੰਘ ਦੈੜੀ ਵਿਸ਼ੇਸ਼ ਤੌਰ ਤੇ ਪਹੁੰਚੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending