Connect with us

Chandigarh

ਕੈਬਿਨਟ ਮੰਤਰੀ ਹਰਜੋਤ ਬੈਂਸ ਵੱਲੋਂ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ

Published

on

 

 

ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਚੰਡੀਗੜ੍ਹ, 19 ਅਪ੍ਰੈਲ (ਸ.ਬ.) ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ। ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 1960 ਅਤੇ 70 ਦੇ ਦਹਾਕੇ ਵਿੱਚ ਨੰਗਲ ਸ਼ਹਿਰ ਨੂੰ ਭਾਰਤ ਦੇ ਸਭ ਤੋਂ ਸੁੰਦਰ, ਯੋਜਨਾਬੱਧ ਅਤੇ ਜੀਵੰਤ ਸ਼ਹਿਰਾਂ ਵਿੱਚੋਂ ਇੱਕ ਗਿਣਿਆ ਜਾਂਦਾ ਸੀ। ਉਹਨਾਂ ਕਿਹਾ ਕਿ ਹੁਣ ਇਹ ਸ਼ਹਿਰ ‘ਖੰਡਰ’ ਬਣ ਕੇ ਰਹਿ ਗਿਆ ਹੈ, ਜੋ ਇਸਦੇ ਸ਼ਾਨਦਾਰ ਅਤੀਤ ਦਾ ਮਹਿਜ਼ ਇੱਕ ਪਰਛਾਵਾਂ ਮਾਤਰ ਹੈ। ਉਹਨਾਂ ਕਿਹਾ ਕਿ ਨੰਗਲ ਵਿੱਚ ਬੁਨਿਆਦੀ ਸ਼ਹਿਰੀ ਸਹੂਲਤਾਂ ਦੀ ਵੀ ਘਾਟ ਹੈ। ਸ਼ਹਿਰ ਵਿੱਚ ਢੁਕਵੀਂ ਖਾਲੀ ਜ਼ਮੀਨ ਹੋਣ ਦੇ ਬਾਵਜੂਦ ਇਥੇ ਸਿਨੇਮਾ ਹਾਲ, ਸ਼ਾਪਿੰਗ ਕੰਪਲੈਕਸ ਅਤੇ ਮਨੋਰੰਜਨ ਕੇਂਦਰ ਨਹੀਂ ਹਨ। ਸ. ਹਰਜੋਤ ਸਿੰਘ ਬੈਂਸ ਨੇ ਸੁਝਾਅ ਦਿੱਤਾ ਕਿ ਪਾਰਦਰਸ਼ੀ ਪ੍ਰਕਿਰਿਆ ਤਹਿਤ ਜ਼ਮੀਨ ਦੇ ਇੱਕ ਹਿੱਸੇ ਨੂੰ ਲੀਜ਼ ਤੇ ਦੇਣ ਨਾਲ ਸ਼ਹਿਰ ਦਾ ਮੁਹਾਂਦਰਾ ਬਦਲ ਸਕਦਾ ਹੈ, ਜਿਥੇ ਮਨੋਰੰਜਕ ਗਤੀਵਿਧੀਆਂ ਲਈ ਜ਼ੋਨ, ਸ਼ਾਪਿੰਗ ਆਰਕੇਡ, ਅਰਬਨ ਪਾਰਕ ਅਤੇ ਰੋਜ਼ਗਾਰ ਕੇਂਦਰ ਬਣ ਸਕਦੇ ਹਨ। ਇਹ ਨਾ ਸਿਰਫ਼ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਉੱਚਾ ਚੁੱਕੇਗਾ ਬਲਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਲਈ ਬਾਕਾਇਦਾ ਮਾਲੀਆ ਦਾ ਸਰੋਤ ਵੀ ਬਣ ਸਕੇਗਾ।

ਸ. ਬੈਂਸ ਨੇ ਨੰਗਲ ਲੇਕ ਰਿਵਰਫਰੰਟ ਦੇ ਨਾਲ ਲੱਗਦੇ ਖੇਤਰ ਦੇ ਵਿਕਾਸ ਦੀ ਮੰਗ ਕਰਦਿਆਂ ਕਿਹਾ ਕਿ ਵਰਤਮਾਨ ਵਿੱਚ ਇਹ ਜਗ੍ਹਾ ਖਾਲ੍ਹੀ ਪਈ ਹੈ, ਜਿਸ ਵੱਲ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਹਿੱਸੇ ਨੂੰ ਇੱਕ ਵਿਸ਼ਵ ਪੱਧਰੀ ਰਿਵਰਫਰੰਟ ਵਿੱਚ ਬਦਲਣ ਲਈ ਇਥੇ ਸ਼ਾਂਤ ਸੈਰਗਾਹ ਅਤੇ ਪੈਦਲ ਚੱਲਣ ਤੇ ਸਾਈਕਲਿੰਗ ਲਈ ਟਰੈਕ, ਖਾਣ-ਪੀਣ ਵਾਲੀਆਂ ਅਤੇ ਸੱਭਿਆਚਾਰਕ ਥਾਵਾਂ ਵਿਕਸਿਤ ਕੀਤੀਆਂ ਜਾ ਸਕਦੀਆਂ ਹਨ, ਜਿਸ ਨਾਲ ਸੈਲਾਨੀ ਆਕਰਸ਼ਿਤ ਹੋਣਗੇ ਅਤੇ ਸਥਾਨਕ ਲੋਕਾਂ ਨੂੰ ਰੋਜ਼ਗਾਰ ਮਿਲੇਗਾ। ਉਹਨਾਂ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਇੱਕ ਸੁੰਦਰ ਰੇਲਵੇ ਲਾਈਨ ਦੀ ਉਸਾਰੀ ਦਾ ਪ੍ਰਸਤਾਵ ਰੱਖਦਿਆਂ ਕਿਹਾ ਕਿ ਨੰਗਲ ਤੋਂ ਭਾਖੜਾ ਡੈਮ ਤੱਕ ਪੁਰਾਣੀ ਰੇਲਵੇ ਲਾਈਨ ਨੂੰ ਵਿਕਸਿਤ ਕਰਨ ਦਾ ਸੁਝਾਅ ਦਿੱਤਾ।

ਭਾਖੜਾ ਨੰਗਲ ਡੈਮ ਮਿਊਜ਼ੀਅਮ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਮੰਗ ਰੱਖਦਿਆਂ ਕਿਹਾ ਕਿ ਇਸ ਕਾਰਜ ਲਈ ਕਈ ਸਾਲਾਂ ਤੋਂ ਨੀਂਹ ਪੱਥਰ ਤਾਂ ਰੱਖੇ ਜਾ ਰਹੇ ਹਨ ਪਰ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਹ ਅਜਾਇਬ ਘਰ, ਇੱਕ ਵਾਰ ਪੂਰਾ ਹੋਣ ਤੋਂ ਬਾਅਦ ਸੈਂਟਰ ਆਫ਼ ਲਰਨਿੰਗ ਐਂਡ ਪਰਾਈਡ ਵਜੋਂ ਕੰਮ ਕਰੇਗਾ, ਜਿਸ ਵਿੱਚ ਭਾਰਤ ਦੀ ਇੰਜਨੀਅਰਿੰਗ ਕਲਾ ਅਤੇ ਆਜ਼ਾਦੀ ਤੋਂ ਬਾਅਦ ਦੇ ਵਿਕਾਸ ਨੂੰ ਬਾਖੂਬੀ ਦਰਸਾਇਆ ਜਾ ਸਕੇਗਾ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਅਜਾਇਬ ਘਰ ਦੇ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ।

ਨੰਗਲ ਲਈ ਇੱਕ ਪਾਰਦਰਸ਼ੀ ਅਤੇ ਆਧੁਨਿਕ ਲੀਜ਼ ਨੀਤੀ ਦੀ ਵੀ ਮੰਗ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਸੋਧੀ ਹੋਈ ਲੀਜ਼ ਨੀਤੀ ਦੀ ਲੋੜ ਤੇ ਜ਼ੋਰ ਦਿੱਤਾ ਤਾਂ ਜੋ ਦਹਾਕਿਆਂ ਤੋਂ ਨੰਗਲ ਵਿੱਚ ਰਹਿੰਦੇ ਹੋਏ ਵੀ ਲਗਾਤਾਰ ਉਜਾੜੇ ਦੇ ਡਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਰਾਹਤ ਮਿਲ ਸਕੇ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending