Connect with us

Chandigarh

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ : ਹਰਪਾਲ ਸਿੰਘ ਚੀਮਾ

Published

on

 

ਚੰਡੀਗੜ੍ਹ, 20 ਜੂਨ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਜਾਰੀ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ।

ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਹਨਾਂ ਕਿਹਾ ਕਿ ਪ੍ਰਸ਼ਾਸਕੀ ਵਿਭਾਗ, ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ। ਉਹਨਾਂ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।

 

 

Continue Reading

Chandigarh

ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ

Published

on

By

 

ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਮੰਗਿਆ ਜਵਾਬ

ਚੰਡੀਗੜ੍ਹ, 12 ਨਵੰਬਰ (ਸ.ਬ.) ਚੋਣ ਕਮਿਸ਼ਨ ਵਲੋਂ ਗਿੱਦੜਬਾਹਾ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਾ ਵੜਿੰਗ ਤੇ ਦੋਸ਼ ਹੈ ਕਿ ਉਹਨਾਂ ਨੇ ਇੱਕ ਮਸਜਿਦ ਵਿੱਚ ਜਾ ਕੇ ਆਪਣੀ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ ਅਤੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨ ਦੀ ਵਰਤੋਂ ਕਰਕੇ ਚੋਣ ਜਾਬਤੇ ਦੀ ਉਲੰਘਣਾ ਕੀਤੀ ਹੈ।

ਦੂਜੇ ਪਾਸੇ ਮਨਪ੍ਰੀਤ ਬਾਦਲ ਤੇ ਦੋਸ਼ ਹੈ ਕਿ ਉਹ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਉਹਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਵਾਅਦਾ ਕਰ ਰਹੇ ਸਨ ਅਤੇ ਅਜਿਹਾ ਕਰਕੇ ਉਹਨਾਂ ਵਲੋਂ ਚੋਣ ਜਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਸੰਬੰਧੀ ਮਨਪ੍ਰੀਤ ਸਿੰਘ ਬਾਦਲ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ।

ਚੋਣ ਕਮਿਸ਼ਨ ਵਲੋਂ ਇਹਨਾਂ ਦੋਵਾ ਆਗੂਆਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

 

Continue Reading

Chandigarh

ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮਿਲਿਆ

Published

on

By

 

 

ਚੰਡੀਗੜ੍ਹ, 12 ਨਵੰਬਰ (ਸ.ਬ.) ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ ਦੇ ਝੰਜੇੜੀ ਕੈਂਪਸ ਦੇ ਚੰਡੀਗੜ੍ਹ ਲਾਅ ਕਾਲਜ ਵੱਲੋਂ ਕੈਂਪਸ ਵਿਚ ਦੂਜੀ ਮੂਟ ਕੋਰਟ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਨੇ ਵੀ ਸ਼ਿਰਕਤ ਕੀਤੀ। ਜਸਟਿਸ ਮਹੇਸ਼ਵਰੀ ਨੇ ਲਾਅ ਸਕੂਲਾਂ ਅਤੇ ਯੂਨੀਵਰਸਿਟੀਆਂ ਦਾ ਦੌਰਾ ਕਰਨ ਵਿਚ ਆਪਣੀ ਦਿਲਚਸਪੀ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਨ੍ਹਾਂ ਸੰਸਥਾਵਾਂ ਵਿਚ ਭਵਿੱਖ ਦੇ ਵਕੀਲਾਂ ਅਤੇ ਨਿਆਂ ਅਧਿਕਾਰੀਆਂ ਨੂੰ ਰੂਪ ਦੇ ਕੇ ਸਕਾਰਤਮਕ ਤਬਦੀਲੀ ਲਿਆਉਣ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਆਪਣਾ ਤੀਹ ਸਾਲ ਦੇ ਤਜਰਬਾ ਸਾਂਝਾ ਕਰਦੇ ਹੋਏ ਪ੍ਰੈਕਟਿਸ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਜਾਂ ਜਿੱਤ ਹਾਰ ਤੋਂ ਨਿਰਾਸ਼ ਨਾ ਹੋ ਕੇ ਲਗਾਤਾਰ ਕੁੱਝ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੈਂਟਰਲ ਐਡਮਿਨਸਟ੍ਰੇਟਿਵ ਟ੍ਰਿਬਿਊਨਲ ਦੇ ਰਿਟਾਇਰਡ ਨਿਆਂਮੂਲ ਮੈਂਬਰ ਸੁਰੇਸ਼ ਮੋਂਗਾ ਨੇ ਵਿਦਿਆਰਥੀਆਂ ਨੂੰ ਕਾਨੂੰਨੀ ਜ਼ਿੰਮੇਵਾਰੀਆਂ ਅਤੇ ਨਿਆਂ ਸੁਰੱਖਿਆ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਦਿੱਤੀ। ਲੋਕਪਾਲ ਪੰਜਾਬ ਦੇ ਰਜਿਸਟਰਾਰ ਇੰਦਰਜੀਤ ਕੌਸ਼ਿਕ ਨੇ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀਆਂ ਮੁਸ਼ਕਲਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਉਨ੍ਹਾਂ ਭਵਿੱਖ ਦੇ ਕਾਨੂੰਨੀ ਪੇਸ਼ਾਵਰਾਂ ਨੂੰ ਆਪਣੇ ਕਿੱਤੇ ਪ੍ਰਤੀ ਸਪਸ਼ਟਤਾ ਬਰਕਰਾਰ ਰੱਖਣ ਦੀ ਜ਼ਿੰਮੇਵਾਰੀ ਸਮਝਾਉਂਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਿਰਦਾਰਾਂ ਵਿਚ ਪਾਰਦਰਸ਼ਤਾ ਨੂੰ ਸਵੀਕਾਰ ਕਰਨ ਲਈ ਪ੍ਰੇਰਿਤ ਕੀਤਾ।

ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲੈਂਦੇ ਹੋਏ ਲਾਅ ਵਿਦਿਆਰਥੀਆਂ ਨੇ ਕਈ ਦਿਲਚਸਪ ਅਤੇ ਉਲਝੇ ਕੇਸ ਪੇਸ਼ ਕੀਤੇ।

ਇਸ ਮੌਕੇ ਹਾਈ ਕੋਰਟ ਬਾਰ ਐਸੋਸੀਏਸ਼ਨ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਸਪਨ ਧੀਰ ਨੇ ਵਿਦਿਆਰਥੀਆਂ ਨੂੰ ਵਕੀਲ ਬਣਨ ਤੋਂ ਬਾਅਦ ਆਪਣੇ ਪੇਸ਼ੇ ਪ੍ਰਤੀ ਇਮਾਨਦਾਰ ਅਤੇ ਸਮਾਜ ਦੇ ਹਰ ਵਰਗ ਵਿਚ ਹਮਦਰਦੀ ਦੇ ਸੰਤੁਲਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਸੀ ਜੀ ਜੀ ਦੇ ਚੇਅਰਮੈਨ ਰਛਪਾਲ ਸਿੰਘ ਧਾਲੀਵਾਲ ਨੇ ਜਸਟਿਸ ਮਹੇਸ਼ਵਰੀ ਅਤੇ ਬਾਕੀ ਹਸਤੀਆਂ ਵੱਲੋਂ ਦਿਤੀ ਅਹਿਮ ਜਾਣਕਾਰੀ ਲਈ ਧੰਨਵਾਦ ਕੀਤਾ।

Continue Reading

Chandigarh

ਰੋਹਤਕ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

By

 

ਚੰਡੀਗੜ੍ਹ, 12 ਨਵੰਬਰ (ਸ.ਬ.) ਰੋਹਤਕ ਦੇ ਝੱਜਰ ਵਿੱਚ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ ਭੂਚਾਲ ਦੀ ਤੀਬਰਤਾ 3 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਦੌਰਾਨ ਕਿਸੇ ਵੀ ਜਾਨ-ਮਾਲ ਦੇ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ।

ਸਵੇਰ ਸਮੇਂ ਆਏ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਆ ਗਏ। ਜ਼ਿਕਰਯੋਗ ਹੈ ਕਿ ਰੋਹਤਕ ਵਿਚ ਪਹਿਲਾਂ ਵੀ ਭੂਚਾਲ ਆ ਚੁੱਕੇ ਹਨ, ਸਾਲ 2023 ਵਿਚ ਇੱਥੇ 2 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣੋ ਬਚਾਅ ਰਿਹਾ।

Continue Reading

Latest News

Trending