Chandigarh
ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਜੂਨ (ਸ.ਬ.) ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Chandigarh
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ਵਿੱਚ ਚੁੱਕਿਆ ਐਸ. ਏ.ਐਸ. ਨਗਰ ਵਿਖੇ ਵਰਕਿੰਗ ਵੂਮਨ ਹੋਸਟਲ ਬਣਾਉਣ ਦਾ ਮੁੱਦਾ

ਥਾਣਿਆਂ ਵਿੱਚ ਪਏ ਦੁਰਘਟਨਾ ਗ੍ਰਸਤ ਵਾਹਨਾਂ ਦੀ ਨਿਲਾਮੀ ਦਾ ਮੁੱਦਾ ਵੀ ਚੁੱਕਿਆ
ਚੰਡੀਗੜ੍ਹ, 28 ਮਾਰਚ, (ਸ.ਬ.) ਐਸ. ਏ. ਐਸ ਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਐਸ.ਏ.ਐਸ. ਨਗਰ ਵਿਖੇ ਵਰਕਿੰਗ ਵੂਮਨ ਹੋਸਟਲ ਬਣਾਉਣ ਅਤੇ ਥਾਣਿਆਂ ਵਿੱਚ ਪਏ ਦੁਰਘਟਨਾ ਗ੍ਰਸਤ ਵਾਹਨਾਂ ਦੀ ਨਿਲਾਮੀ ਦੇ ਮੁੱਦੇ ਚੁੱਕੇ ਗਏ।
ਵਰਕਿੰਗ ਵੂਮਨ ਹੋਸਟਲ ਬਣਾਉਣ ਸੰਬੰਧੀ ਮੁੱਦਾ ਚੁੱਕਦਿਆਂ ਉਹਨਾਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸਰੁੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਸਵਾਲ ਪੁੱਛਿਆ ਗਿਆ ਕਿ ਐਸ. ਏ. ਐਸ. ਨਗਰ ਵਿੱਚ ਵਰਕਿੰਗ ਵੂਮਨ ਹੋਸਟਲ ਬਣਾਉਣ ਲਈ ਕੀਤੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁਹਾਲੀ ਐਜੂਸਿਟੀ, ਮੈਡੀਸਿਟੀ, ਆਈ.ਟੀ.ਆਈ. ਸਿਟੀ ਦੇ ਤੌਰ ਤੇ ਵਿਕਸਿਤ ਹੋ ਰਿਹਾ ਹੈ ਅਤੇ ਇਥੇ ਬਹੁਤ ਸਾਰੀਆਂ ਇਸਤਰੀਆਂ ਕੰਮ ਕਰ ਰਹੀਆਂ ਹਨ। ਇਥੇ ਲੁੱਟ ਖਸੁੱਟ ਦਾ ਵੀ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਦੇ ਮੱਦੇਨਜ਼ਰ ਇੱਥੇ ਕੋਈ ਵਰਿਕੰਗ ਵੂਮੈਨ ਹੋਸਟਲ ਬਣਾਉਣ ਦੀ ਬਹੁਤ ਜ਼ਰੂਰਤ ਹੈ। ਉਹਨਾਂ ਸਵਾਲ ਕੀਤਾ ਕਿ ਕੀ ਅਜਿਹੀ ਕੋਈ ਤਜਵੀਜ਼ ਸਰਕਾਰ ਦੇਵਿਚਾਰ ਅਧੀਨ ਹੈ? ਜੇਕਰ ਹੈ ਤਾਂ ਕਦੋਂ ਤੱਕ ਤਿਆਰ ਹੋ ਜਾਵੇਗਾ?
ਇਸਦੇ ਜਵਾਬ ਵਿੱਚ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਏ.ਐਸ. ਨਗਰ ਵਿਖੇ 3 ਵਰਿਕੰਗ ਵੂਮੈਨ ਹੋਸਟਲ ਬਣਾਉਣ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਮੁਹਾਲੀ ਦੇ ਸੈਕਟਰ 79 ਵਿੱਚ 0.98 ਏਕੜ ਦੇ ਪਲਾਟ ਵਿੱਚ 100 ਕੰਮਕਾਜੀ ਔਰਤਾਂ ਲਈ 12.57 ਕਰੋੜ ਦੀ ਲਾਗਤ ਨਾਲ ਵਰਿਕੰਗ ਵੂਮੈਨ ਹੋਸਟਲ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਹੋਸਟਲ ਦੀ ਉਸਾਰੀ ਦਾ ਕੇਸ ਨਿਰਭਯਾ ਫੰਡ ਅਧੀਨ ਪ੍ਰਵਾਨ ਹੋ ਚੁੱਕਾ ਹੈ। ਇਸ ਰਾਸ਼ੀ ਦਾ 60 ਫੀਸਦੀ (ਰੁ: 7.54 ਕਰੋੜ) ਭਾਰਤ ਸਰਕਾਰ ਵੱਲੋਂ ਨਿਰਭਯਾ ਫੰਡ ਵਿੱਚੋਂ ਦਿੱਤਾ ਜਾਵੇਗਾ ਅਤੇ 40 ਫੀਸਦੀ (ਰੁ: 5.03 ਕਰੋੜ) ਰਾਜ ਸਰਕਾਰ ਵੱਲੋਂ ਦਿੱਤਾ ਜਾਵੇਗਾ। ਭਾਰਤ ਸਰਕਾਰ ਤੋਂ ਰਾਸ਼ੀ ਜਲਦ ਪ੍ਰਾਪਤ ਹੋਣ ਦੀ ਸੰਭਾਵਨਾ ਹੈ, ਜਿਸ ਉਪਰੰਤ ਇਸ ਹੋਸਟਲ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਮੁਹਾਲੀ ਦੇ ਸੈਕਟਰ 66 ਵਿੱਚ ਗਮਾਡਾ ਵੱਲੋਂ 5 ਏਕੜ ਦੇ ਪਲਾਟ ਦੀ ਸ਼ਨਾਖਤ ਇਸ ਮੰਤਵ ਲਈ ਕੀਤੀ ਗਈ ਹੈ। ਇਸ ਪਲਾਟ ਵਿੱਚ 3.5 ਏਕੜ ਵਿੱਚ 350 ਕੰਮਕਾਜੀ ਔਰਤ ਲਈ ਰੁਪਏ 73.85 ਕਰੋੜ ਦੀ ਲਾਗਤ ਨਾਲ ਵਰਕਿੰਗ ਵੂਮੈਨ ਹੋਸਟਲ ਬਣਾਉਣ ਦਾ ਕੇਸ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ (ਐਸ ਏ ਐਸ ਸੀ ਏ) ਸਕੀਮ ਅਧੀਨ ਫੰਡਿੰਗ ਲਈ ਭਾਰਤ ਸਰਕਾਰ ਤੋਂ ਮੰਨਜ਼ੂਰੀ ਪ੍ਰਾਪਤ ਹੋ ਗਈ ਹੈ। ਇਸੇ ਤਰ੍ਹਾਂ ਮੁਹਾਲੀ ਦੇ ਫੇਜ਼-1 ਵਿੱਚ ਨੈਸ਼ਨਲ ਇਸਟੀਚਿਊਟ ਆਫ ਫੈਸ਼ਨ ਟੈਕਨੋਲਜੀ ਵਿੱਚ 150 ਕੰਮਕਾਜੀ ਔਰਤਾਂ ਲਈ ਰੁਪਏ 25.26 ਕਰੋੜ ਦੀ ਲਾਗਤ ਨਾਲ ਵਰਿਕੰਗ ਵੂਮੈਨ ਹੋਸਟਲ ਬਣਾਉਣ ਦਾ ਕੇਸ ਪੂੰਜੀ ਨਿਵੇਸ਼ ਲਈ ਰਾਜਾਂ ਨੂੰ ਵਿਸ਼ੇਸ਼ ਸਹਾਇਤਾ ਸਕੀਮ ਅਧੀਨ ਫਡਿੰਗ ਲਈ ਮੰਜ਼ੂਰੀ ਭਾਰਤ ਸਰਕਾਰ ਤੋਂ ਪ੍ਰਾਪਤ ਹੋ ਗਈ ਹੈ। ਉਹਨਾਂ ਕਿਹਾ ਕਿ ਉਕਤ 3 ਹੋਸਟਲਾਂ ਦਾ ਐਸਟੀਮੇਟ ਲਗਾ ਕੇ ਅਤੇ ਟੈਂਡਰ ਲਗਾ ਕੇ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਹਨਾਂ ਹੋਸਟਲਾਂ ਦੀ ਉਸਾਰੀ ਸਾਲ 2026 ਦੇ ਅੰਤ ਤੱਕ ਪੂਰੀ ਹੋਣ ਦੀ ਸੰਭਾਵਨਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨਸਭਾ ਵਿੱਚ ਸਭਾ ਵਿੱਚ ਥਾਣਿਆਂ ਵਿੱਚ ਪਏ ਦੁਰਘਟਨਾ ਗ੍ਰਸਤ ਵਾਹਨਾਂ ਦੀ ਨਿਲਾਮੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਥਾਣਿਆਂ ਦੇ ਚਾਰੇ ਪਾਸੇ ਦੁਰਘਟਨਾ ਗ੍ਰਸਤ ਵਾਹਨ ਪਏ ਹੁੰਦੇ ਹਨ ਜੋ ਕਿ ਬੜਾ ਗੰਭੀਰ ਮਾਮਲਾ ਹੈ। ਵਾਹਨਾਂ ਦੇ ਬਹੁਤ ਵੱਡੇ ਢੇਰ/ਗਿਣਤੀ ਹੋਣ ਕਾਰਨ ਇਨ੍ਹਾਂ ਵਿੱਚ ਮੱਛਰ ਅਤੇ ਹੋਰ ਜਾਨਵਰਾਂ ਦੇ ਪੈਦਾ ਹੋਣ ਨਾਲ ਬਿਮਾਰੀਆਂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਥਾਣਿਆਂ ਅੰਦਰ 39,000 ਹਜ਼ਾਰ ਦੇ ਕਰੀਬ ਦੁਰਘਟਨਾ ਗ੍ਰਸਤ ਵਾਹਨ ਪਏ ਨੇ, ਜਿਨ੍ਹਾਂ ਦੀ ਬਹੁਤ ਜਲਦੀ ਨਿਲਾਮੀ ਕਰ ਦਿੱਤੀ ਜਾਣੀ ਚਾਹੀਦੀ ਹੈ। ਜੇਕਰ ਇਹ 39,000 ਹਜ਼ਾਰ ਵਾਹਨ ਵੇਚ ਦਿੱਤੇ ਜਾਣ, ਤਾਂ ਇਨ੍ਹਾਂ ਦੀ ਕੁੱਲ ਕੀਮਤ 125 ਕਰੋੜ ਤੋਂ ਲੈ ਕੇ 150 ਕਰੋੜ ਰੁਪਏ ਬਣਦੀ ਹੈ ਜਿਸ ਨਾਲ ਅਸੀਂ 200 ਏਕੜ ਜਮੀਨ ਖਰੀਦ ਸਕਦੇ ਹਾਂ। ਉਹਨਾਂ ਕਿਹਾ ਕਿ ਸੂਬੇ ਵਿੱਚ ਸਾਡੇ 23 ਜ਼ਿਲ੍ਹੇ ਅਤੇ 97 ਤਹਿਸੀਲਾਂ ਹਨ ਅਤੇ ਜੇਕਰ ਹਰ ਤਹਿਸੀਲ ਨੂੰ 2 ਏਕੜ ਜਗ੍ਹਾਂ ਵੀ ਦੇ ਦਿੱਤੀ ਜਾਵੇ ਤਾਂ ਥਾਣਿਆਂ ਅੰਦਰ ਪਏ ਕਬਾੜ ਦੀ ਸਮੱਸਿਆ ਦਾ ਪੱਕੇ ਤੌਰ ਤੇ ਹੱਲ ਹੋ ਜਾਵੇਗਾ ਅਤੇ ਤਹਿਸੀਲ ਵਿੱਚ ਇੱਕ ਸਾਂਝਾ ਡੰਪ ਬਣ ਜਾਵੇਗਾ। ਜਦੋਂ ਵੀ ਕੋਈ ਕਾਨੂੰਨੀ ਕਾਰਵਾਈ ਪੂਰੀ ਹੋਈ ਥਾਣੇ ਵਿੱਚੋਂ ਉਹ ਵਹੀਕਲ ਚੁੱਕ ਕੇ ਉਸ ਡੰਪ ਵਿੱਚ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਜਿੰਨੀ ਜਲਦੀ ਹੋ ਸਕੇ ਇਹਨਾਂ ਵਾਹਨਾਂ ਦੀ ਨਿਲਾਮੀ ਕਰ ਦਿੱਤੀ ਜਾਵੇ ਅਤੇ ਇਸ ਨਿਲਾਮੀ ਦਾ ਪੈਸਾ ਕੇਂਦਰੀ ਪੂਲ ਵਿੱਚ ਪਾ ਕੇ ਜਮੀਨ ਖਰੀਦੀ ਜਾਵੇ ਅਤੇ ਜਮੀਨ ਖਰੀਦ ਕੇ ਤਹਿਸੀਲ ਵਾਈਜ਼ ਦਿੱਤੀ ਜਾਵੇ ਤਾਂ ਕਿ ਇਹ ਸਹੀ ਜਗ੍ਹਾਂ ਤੇ ਖੜ੍ਹ ਸਕਣ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਵੀ ਬਚਾਇਆ ਜਾ ਸਕੇ।
Chandigarh
ਪੀ. ਐਸ. ਐਸ. ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੀ ਮੀਟਿੰਗ 30 ਮਾਰਚ ਨੂੰ
ਚੰਡੀਗੜ੍ਹ, 28 ਮਾਰਚ (ਸ.ਬ.) ਪੰਜਾਬ ਸਿਵਲ ਸਕੱਤਰੇਤ ਦੇ ਰਿਟਾਇਰਡ ਅਫਸਰਾਂ ਦੀ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ 30 ਮਾਰਚ ਨੂੰ ਚੰਡੀਗੜ ਵਿਖੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਵਿਚਾਰ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਮੀਟਿੰਗ ਵਿੱਚ 70, 80 ਅਤੇ 85 ਸਾਲ ਦੀ ਉਮਰ ਦੇ ਹੋ ਚੁੱਕੇ ਰਿਟਾਇਰਡ ਅਫਸਰਾਂ ਨੂੰ ਯਾਦਗਾਰੀ ਚਿੰਨ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਆਪਣੇ ਪੈਨਸ਼ਨਰਜ਼ ਨੂੰ ਡੀ. ਏ. ਦੀਆਂ ਕਿਸ਼ਤਾਂ ਰਿਲੀਜ਼ ਨਹੀਂ ਕੀਤੀਆਂ ਗਈਆਂ ਹਨ ਅਤੇ ਪੰਜਾਬ ਸਰਕਾਰ ਦੇ ਪੈਨਸ਼ਨਰ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਅਤੇ ਆਪਣੇ ਗੁਆਂਢੀ ਰਾਜ ਹਰਿਆਣਾ ਦੇ ਪੈਨਸ਼ਨਰਾਂ ਤੋਂ 11 ਫੀਸਦੀ ਡੀ. ਏ. ਘੱਟ ਪ੍ਰਾਪਤ ਕਰ ਰਹੇ ਹਨ।
ਇਸ ਮੌਕੇ ਮਨੋਹਰ ਸਿੰਘ ਮੱਕੜ, ਅਮਰਜੀਤ ਸਿੰਘ ਵਾਲੀਆ, ਉਮਾਕਾਂਤ ਤਿਵਾੜੀ, ਕਰਨੈਲ ਸਿੰਘ ਸੈਣੀ, ਧਨਾ ਸਿੰਘ, ਬੀ ਐਸ ਸੋਢੀ, ਅਰਜਨ ਦੇਵ ਪਾਠਕ, ਸੁਰਜੀਤ ਸਿੰਘ ਸ਼ੀਤਲ, ਚੰਦਰ ਸੁਰੇਖਾ ਅਤੇ ਆਸ਼ਾ ਸੂਦ ਹਾਜਿਰ ਸਨ।
Chandigarh
ਪ੍ਰਭਜੋਤ ਕੌਰ ਵੱਲੋਂ ਲਿਖੀ ‘ਪਰਵਾਜ਼-ਏ-ਨੀਨੂ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ 30 ਮਾਰਚ ਨੂੰ
ਚੰਡੀਗੜ੍ਹ, 28 ਮਾਰਚ (ਸ.ਬ.) ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪ੍ਰਭਜੋਤ ਕੌਰ ਵੱਲੋਂ ਲਿਖੀ ਡਾਕਟਰ ਨੀਨਾ ਸੈਣੀ ਦੇ ਸੰਘਰਸ਼ਮਈ ਜੀਵਨ ਦੀ ਦਾਸਤਾਨ ਦਾ ਸ਼ੀਸ਼ਾ ‘ਪਰਵਾਜ਼-ਏ-ਨੀਨੂ’ ਦਾ ਲੋਕ ਅਰਪਣ ਅਤੇ ਵਿਚਾਰ ਚਰਚਾ ਦਾ ਆਯੋਜਨ 30 ਮਾਰਚ ਦੁਪਹਿਰ 2:30 ਵਜੇ ਪੰਜਾਬ ਕਲਾ ਭਵਨ ਸੈਕਟਰ 16, ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦੀਪਕ ਸ਼ਰਮਾ ਚਨਾਰਥਲ ਅਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਦੱਸਿਆ ਕੀ ਮੁੱਖ ਮਹਿਮਾਨ ਸੂਫੀ ਬਲਵੀਰ ਪ੍ਰਸਿੱਧ ਲੋਕ ਗਾਇਕ ਤੇ ਸ਼ਾਇਰ, ਵਿਸ਼ੇਸ਼ ਆਮਦ ਡਾਕਟਰ ਨੀਨਾ ਸੈਣੀ ਪ੍ਰਸਿੱਧ ਕਵਿਤਰੀ ਤੇ ਕਹਾਣੀਕਾਰ ਅਤੇ ਵਿਸ਼ੇਸ਼ ਮਹਿਮਾਨ ਜਸਵੀਰ ਰਾਣਾ ਪ੍ਰਸਿੱਧ ਸਾਹਿਤਕਾਰ ਤੇ ਕਹਾਣੀਕਾਰ, ਪਰਚਾ ਲੇਖਕ ਯਤਿੰਦਰ ਕੌਰ ਮਾਹਲ ਪ੍ਰਸਿੱਧ ਸਾਹਿਤਕਾਰ ਤੇ ਕਹਾਣੀਕਾਰ ਸ਼ਾਮਲ ਹੋਣਗੇ।
-
International2 months ago
ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ
-
Editorial2 months ago
ਆਰਥਿਕ ਤਬਾਹੀ ਤੋਂ ਬਚਣ ਲਈ ਆਪਣੇ ਖਰਚੇ ਘੱਟ ਕਰਨ ਪੰਜਾਬੀ
-
National2 months ago
ਸਾਬਰਮਤੀ ਬੁਲੇਟ ਟਰੇਨ ਸਟੇਸ਼ਨ ਤੇ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ
-
Chandigarh1 month ago
ਅਨੁਰਾਗ ਰਸਤੋਗੀ ਹਰਿਆਣਾ ਦੇ ਮੁੱਖ ਸਕੱਤਰ ਨਿਯੁਕਤ
-
National2 months ago
ਮਾਂਝਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਮਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ
-
National2 months ago
ਖੁਦ ਨੂੰ ਚੁਣੌਤੀ ਦੇਣ ਪਰ ਪ੍ਰੀਖਿਆ ਦਾ ਦਬਾਅ ਨਾ ਲੈਣ ਵਿਦਿਆਰਥੀ : ਨਰਿੰਦਰ ਮੋਦੀ
-
National2 months ago
ਦੋ ਵਾਹਨਾਂ ਦੀ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ, ਸੱਤ ਜ਼ਖਮੀ
-
Mohali2 months ago
ਵੱਖ ਵੱਖ ਸਕੂਲਾਂ ਵਿੱਚ ਮੈਗਾ ਐਸ.ਐਮ.ਸੀ. ਮੀਟਿੰਗ ਕਰਵਾਈ