Connect with us

Mohali

ਪਿੰਡਾਂ ਦੀਆਂ ਜਾਇਦਾਦਾਂ ਨਾਲ ਸੰਬੰਧਿਤ ਮਸਲੇ ਹੱਲ ਕਰਨ ਦੀ ਮੰਗ

Published

on

 

ਖਰੜ ਦੇ ਐਸ ਡੀ ਐਮ ਨੂੰ ਵਿੱਤ ਕਮਿਸ਼ਨਰ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਇੰਡੀਅਨ ਐਸੋਸੀਏਸ਼ਨ ਆਫ ਲਾਇਰਜ਼ (ਪੰਜਾਬ ਯੂਨਿਟ) ਅਤੇ ਆਮ ਆਦਮੀ ਘਰ ਬਚਾਓ ਮੋਰਚਾ ਪੰਜਾਬ ਵਲੋਂ ਜਿਲਾ ਮੁਹਾਲੀ ਅਤੇ ਸਾਰੇ ਪੰਜਾਬ ਵਿੱਚ ਪਿੰਡਾਂ/ਸ਼ਹਿਰਾਂ ਦੀਆਂ ਲਾਲ ਲਕੀਰਾਂ ਅਤੇ ਫਿਰਨੀ ਦੇ ਅੰਦਰ ਸਥਿਤ ਪਲਾਟਾਂ/ਮਕਾਨਾਂ ਆਦਿ ਦੀਆਂ ਰਜਿਸਟਰੀਆਂ ਕਰਨ, ਪਿੰਡਾਂ ਦੀ ਲਾਲ ਲਕੀਰਾਂ/ਅਬਾਦੀਆਂ ਦੀ ਹੱਦ 500 ਮੀਟਰ ਤੀਕ ਵਧਾਉਣ ਅਤੇ ਪੰਜਾਬ ਆਬਾਦੀ ਦੇਹ ਰਿਕਾਰਡ ਆਫ ਰਾਈਟਸ ਐਕਟ 2021 ਨੂੰ ਜਲਦੀ ਲਾਗੂ ਕਰਨ ਅਤੇ ਪਿੰਡਾਂ ਦੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਸਬੰਧੀ ਐਸ ਡੀ ਐਮ ਖਰੜ ਨੂੰ ਵਿੱਤ ਕਮਿਸ਼ਨਰ ਪੰਜਾਬ, ਚੰਡੀਗੜ੍ਹ ਦੇ ਨਾਮ ਪੱਤਰ ਸੌਪਿਆ ਗਿਆ ਹੈ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਸਬ-ਰਜਿਸਟਰਾਰਾਂ (ਨਾਇਬ ਤਹਿਸੀਲਦਾਰ ਤੇ ਤਹਿਸੀਲਦਾਰ) ਵੱਲੋਂ ਮੁਹਾਲੀ ਜਿਲ੍ਹੇ (ਅਤੇ ਪੰਜਾਬ ਵਿੱਚ) ਪਿੰਡਾਂ ਅਤੇ ਸਹਿਰਾਂ ਦੀਆਂ ਲਾਲ ਲਕੀਰ/ਅਬਾਦੀ ਅੰਦਰ ਸਥਿਤ ਪਲਾਟਾਂ/ਮਕਾਨਾਂ ਆਦਿ ਦੀਆਂ ਰਜਿਸਟਰੀਆਂ ਬਿਨਾਂ ਕਿਸੇ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਸਬ-ਰਜਿਸਟਰਾਰਾਂ ਵੱਲੋਂ ਪਿੰਡਾਂ/ਸ਼ਹਿਰਾਂ ਅੰਦਰ ਲਾਲ ਲਕੀਰ ਦੀਆਂ ਉਹ ਰਜਿਸਟਰੀਆਂ ਹੀ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਜਾਇਦਾਦਾਂ ਦੀਆਂ ਪਹਿਲਾਂ ਰਜਿਸਟਰੀਆਂ ਹੋ ਚੁੱਕੀਆਂ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਸ਼ਰਤ ਗੈਰ ਕਾਨੂੰਨੀ ਅਤੇ ਇਸੇ ਰਹਿ ਰਹੇ ਲੋਕਾਂ ਦੇ ਸੰਵਿਧਾਨਕ, ਕਾਨੂੰਨੀ ਅਤੇ ਬੁਨਿਆਦਾਂ ਹੱਕਾਂ ਦੇ ਖਿਲਾਫ ਹੈ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦੇ ਹੋਏ ਫਿਰਨੀਆਂ ਦਾ ਘੇਰਾ 500 ਮੀਟਰ ਤਕ ਵਧਾਇਆ ਜਾਵੇ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵੱਲੋਂ 24 ਫਰਵਰੀ 2024 ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਪਿੰਡਾਂ ਤੇ ਸ਼ਹਿਰਾਂ ਦੀਆਂ ਲਾਲ ਲਕੀਰ/ਅਬਾਦੀ ਅੰਦਰ ਦੀਆਂ ਜਾਇਦਾਦਾਂ ਦੀਆਂ ਰਜਿਸਟਰੀਆਂ ਲਈ ਕਿਸੇ ਐਨ. ਓ. ਸੀ. ਦੀ ਜਰੂਰਤ ਨਹੀਂ ਹੈ। ਇਸ ਤੋਂ ਇਲਾਵਾ ਦਹਾਕਿਆਂ ਤੋਂ ਲਾਲ ਲਕੀਰ ਅੰਦਰ ਜਾਇਦਾਦਾਂ ਦੀਆਂ ਰਜਿਸਟਰੀਆਂ ਹੋ ਰਹੀਆਂ ਹਨ ਅਤੇ ਸਰਕਾਰ ਵੱਲੋਂ ਵੀ ਰਜਿਸਟਰੀਆਂ ਕਰਨ ਲਈ ਸਮੇ-ਸਮੇ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪਰ ਸਬ-ਰਜਿਸਟਰਾਰ ਸਰਕਾਰ ਦੀਆਂ ਹਦਾਇਤਾਂ ਜਾਰੀ ਕਰਨ ਦੇ ਬਾਵਜੂਦ ਰਜਿਸਟਰੀਆਂ ਨਹੀ ਕਰ ਰਹੇ, ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੀਆਂ ਅਬਾਦੀਆਂ ਅੰਦਰ ਰਹਿ ਰਹੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸਦਾ ਖਮਿਆਜਾ ਪੰਜਾਬ ਦੇ ਕਰੀਬ 13,000 ਪਿੰਡਾਂ ਅਤੇ ਸ਼ਹਿਰਾਂ ਦੇ ਹਜਾਰਾਂ ਲੋਕ ਭੁਗਤ ਰਹੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਰਜਿਸਟੀਰਆਂ ਬੰਦ ਕਰਨ ਨਾਲ ਸਰਕਾਰ ਦੀ ਵੀ ਹਰ ਰੋਜ਼ ਦੀ ਕਰੋੜਾਂ ਰੁਪਏ ਦੀ ਆਮਦਨ ਵੀ ਘੱਟ ਗਈ ਹੈ ਅਤੇ ਛੋਟੇ ਮਕਾਨਾਂ/ਪਲਾਟਾਂ ਵਾਲੇ ਲੋਕ ਰਜਿਸਟਰੀ ਨਾ ਹੋਣ ਕਰਕੇ ਬੈਂਕਾਂ ਆਦਿ ਤੋਂ ਇਨ੍ਹਾਂ ਉੱਤੇ ਕੋਈ ਕਰਜਾ ਵਗੈਰਾ ਵੀ ਨਹੀ ਲੈ ਸਕਦੇ। ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਲੋਕਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਉਕਤ ਰਜਿਸਟਰੀਆਂ ਕਰਨ ਸਬੰਧੀ ਤੁਰੰਤ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।

ਇਸ ਮੌਕੇ ਐਡਵੋਕੇਟ ਜਸਪਾਲ ਸਿੰਘ ਦੱਪਰ, ਹਰਮਿੰਦਰ ਸਿੰਘ ਮਾਵੀ ਕਨਵੀਨਰ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending