National
ਕਾਰ ਅਤੇ ਈ-ਰਿਕਸ਼ਾ ਦੀ ਟੱਕਰ ਦੌਰਾਨ ਚਾਰ ਬੱਚਿਆਂ ਸਮੇਤ ਸੱਤ ਵਿਅਕਤੀ ਗੰਭੀਰ ਜ਼ਖਮੀ
ਮਧੇਪੁਰਾ, 29 ਅਪ੍ਰੈਲ (ਸ.ਬ.) ਅੱਜ ਸਵੇਰੇ ਕਰੀਬ 10.30 ਵਜੇ ਮਧੇਪੁਰਾ ਵਿੱਚ ਐਨ ਐਚ-106 ਤੇ ਇੱਕ ਵੱਡਾ ਹਾਦਸਾ ਵਾਪਰਿਆ। ਝਿਟਕੀਆ ਤਲਾਅ ਨੇੜੇ, ਇੱਕ ਤੇਜ਼ ਰਫ਼ਤਾਰ ਸਕਾਰਪੀਓ ਨੇ ਸਾਹਮਣੇ ਤੋਂ ਆ ਰਹੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਈ-ਰਿਕਸ਼ਾ ਤੇ ਸਵਾਰ ਦੋ ਔਰਤਾਂ, ਇੱਕ ਆਦਮੀ ਅਤੇ ਚਾਰ ਮਾਸੂਮ ਬੱਚੇ ਗੰਭੀਰ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਜੇਐਨਕੇਟੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਚਸ਼ਮਦੀਦਾਂ ਅਨੁਸਾਰ, ਈ-ਰਿਕਸ਼ਾ ਮਧੇਪੁਰਾ ਤੋਂ ਸਿੰਘੇਸ਼ਵਰ ਜਾ ਰਿਹਾ ਸੀ। ਉਸੇ ਸਮੇਂ, ਸਕਾਰਪੀਓ ਸਿੰਘੇਸ਼ਵਰ ਦੀ ਦਿਸ਼ਾ ਤੋਂ ਬਹੁਤ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਜਿਵੇਂ ਹੀ ਇਹ ਝਿਟਕੀਆ ਤਲਾਅ ਕੋਲ ਪਹੁੰਚਿਆ, ਸਕਾਰਪੀਓ ਬੇਕਾਬੂ ਹੋ ਗਈ ਅਤੇ ਸਾਹਮਣੇ ਤੋਂ ਆ ਰਹੇ ਈ-ਰਿਕਸ਼ਾ ਨਾਲ ਟਕਰਾ ਗਈ। ਟੱਕਰ ਤੋਂ ਬਾਅਦ, ਸਕਾਰਪੀਓ ਸੜਕ ਕਿਨਾਰੇ ਬਣੇ ਨਾਲੇ ਨੂੰ ਪਾਰ ਕਰਦੀ ਖੇਤ ਵਿੱਚ ਜਾ ਡਿੱਗੀ। ਜ਼ਖਮੀਆਂ ਦੀ ਪਛਾਣ ਪੂਰਨੀਆ ਜ਼ਿਲ੍ਹੇ ਦੇ ਧਮਦਹਾ ਥਾਣਾ ਖੇਤਰ ਦੇ ਅਧੀਨ ਆਉਂਦੇ ਮੁਗਲੀਆ ਪੁਰੰਦਹਾ ਵਾਰਡ ਦੇ ਨਿਵਾਸੀ ਸੰਤ ਕੁਮਾਰ, ਉਸਦੀ ਪਤਨੀ ਚੁੰਚੁਨ ਦੇਵੀ, ਉਨ੍ਹਾਂ ਦੇ ਦੋ ਬੱਚੇ ਅਨੂ ਅਤੇ ਆਦਿਤਿਆ, ਰੀਨਾ ਦੇਵੀ, ਆਦਿਤਿਆ ਕੁਮਾਰ ਅਤੇ ਰਿਯਾਂਸ਼ ਕੁਮਾਰ, ਸੁਪੌਲ ਦੇ ਅਮਹਾ ਦੇ ਨਿਵਾਸੀ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਇਹ ਸਾਰੇ ਮਧੇਪੁਰਾ ਦੇ ਮਧੂਬਨ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਅਤੇ ਅਮਹਾ ਪਿੰਡ ਵੱਲ ਜਾ ਰਹੇ ਸਨ। ਹਾਦਸੇ ਤੋਂ ਤੁਰੰਤ ਬਾਅਦ ਸਕਾਰਪੀਓ ਵਿੱਚ ਸਵਾਰ ਵਿਅਕਤੀ ਮੌਕੇ ਤੋਂ ਭੱਜ ਗਏ। ਇੱਕ ਚਸ਼ਮਦੀਦ ਗਵਾਹ, ਜੋ ਕਿ ਇੱਕ ਉਸਾਰੀ ਮਜ਼ਦੂਰ ਸੀ, ਨੇ ਕਿਹਾ ਕਿ ਸਕਾਰਪੀਓ ਇੰਨੀ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਕਿ ਟੱਕਰ ਤੋਂ ਬਾਅਦ, ਇਹ ਹਵਾ ਵਿੱਚ ਲਗਭਗ 10 ਫੁੱਟ ਛਾਲ ਮਾਰ ਕੇ ਖੇਤ ਵਿੱਚ ਡਿੱਗ ਗਈ। ਉਸਨੇ ਦੱਸਿਆ ਕਿ ਸਕਾਰਪੀਓ ਵਿੱਚ ਇੱਕ ਔਰਤ ਅਤੇ ਤਿੰਨ ਆਦਮੀ ਸਨ। ਗੱਡੀ ਤੇ ਬਿਹਾਰ ਸਰਕਾਰ ਦੇ ਡੀਪੀਓ ਦਾ ਬੋਰਡ ਵੀ ਲਗਾਇਆ ਗਿਆ ਹੈ। ਹਾਲਾਂਕਿ, ਇਸ ਸਬੰਧ ਵਿੱਚ ਡੀਪੀਓ ਅਭਿਸ਼ੇਕ ਕੁਮਾਰ ਨਾਲ ਸੰਪਰਕ ਨਹੀਂ ਹੋ ਸਕਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਸਿੰਘੇਸ਼ਵਰ ਥਾਣਾ ਪੁਲੀਸ ਮੌਕੇ ਤੇ ਪਹੁੰਚ ਗਈ ਅਤੇ ਨੁਕਸਾਨੇ ਗਏ ਈ-ਰਿਕਸ਼ਾ ਨੂੰ ਜ਼ਬਤ ਕਰ ਲਿਆ। ਸਕਾਰਪੀਓ ਅਜੇ ਵੀ ਖੇਤ ਵਿੱਚ ਖੜ੍ਹੀ ਹੈ। ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਈ-ਰਿਕਸ਼ਾ ਆਪਣੇ ਪਾਸੇ ਆਮ ਗਤੀ ਨਾਲ ਚਲਦਾ ਦਿਖਾਈ ਦੇ ਰਿਹਾ ਹੈ, ਜਦੋਂ ਕਿ ਉਲਟ ਦਿਸ਼ਾ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਅਚਾਨਕ ਇਸਨੂੰ ਟੱਕਰ ਮਾਰਦੀ ਹੈ ਅਤੇ ਸੜਕ ਤੋਂ ਉਤਰ ਕੇ ਖੇਤ ਵਿੱਚ ਡਿੱਗਦੀ ਦਿਖਾਈ ਦੇ ਰਹੀ ਹੈ। ਸਥਾਨਕ ਲੋਕਾਂ ਅਤੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਪੂਰੀ ਤਰ੍ਹਾਂ ਸਕਾਰਪੀਓ ਡਰਾਈਵਰ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਕਾਰਨ ਹੋਇਆ ਹੈ। ਪੁਲੀਸ ਨੇ ਹੁਣ ਗੱਡੀ ਦੇ ਰਜਿਸਟ੍ਰੇਸ਼ਨ ਨੰਬਰ ਦੇ ਆਧਾਰ ਤੇ ਡਰਾਈਵਰ ਅਤੇ ਮਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
National
ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50
ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।
ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।
ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।
ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।
National
ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ
ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
National
ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ
ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।
ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।
ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਚੰਡੀਗੜ੍ਹ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਦੀ ਧਾਰਮਿਕ ਯਾਤਰਾ ਦੀ 15ਵੀਂ ਬੱਸ ਰਵਾਨਾ
