Connect with us

Mohali

ਟੈਕਨੋਵੇਟ 2025 ਵਿੱਚ ਸਰਕਾਰੀ ਬਹੁਤਕਨੀਕੀ ਖੂਨੀ ਮਾਜਰਾ ਦੀ ਇਲੈਕਟ੍ਰੀਕਲ ਇੰਜੀਨੀਅਰਿੰਗ ਸ਼ਾਖਾ ਓਵਰਆਲ ਜੇਤੂ ਵਜੋਂ ਉਭਰੀ

Published

on

 

ਖਰੜ, 29 ਅਪ੍ਰੈਲ (ਸ.ਬ.) ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਆਯੋਜਿਤ ਇਨੋਟੈਕ 2025 (ਇਨੋਵੇਟਿਵ ਪ੍ਰੋਜੈਕਟ ਮੁਕਾਬਲੇ ਦਾ ਪ੍ਰਦਰਸ਼ਨ) ਵਿੱਚ ਆਪਣੇ ਪ੍ਰੋਜੈਕਟ ਇੰਚਾਰਜ ਡਾ. ਅੰਸ਼ੂ ਸ਼ਰਮਾ ਦੀ ਅਗਵਾਈ ਹੇਠ ਮਿਸਲੇਨੀਅਸ ਸ਼੍ਰੇਣੀ ਵਿੱਚ ਦੂਜਾ ਅਤੇ ਮੇਕਾਟ੍ਰੋਨਿਕਸ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਕਾਲੇਜ ਪ੍ਰਿੰਸੀਪਲ ਰਕਸ਼ਾ ਕਿਰਨ ਨੇ ਦੱਸਿਆ ਕਿ ਇਸ ਦੌਰਾਨ ਕਾਲਜ ਦੇ ਇਨੋਵੇਸ਼ਨ ਸੈੱਲ ਵਲੋਂ ਟੈਕਨੋਵੇਟ 2025, ਇੰਟਰਬ੍ਰਾਂਚ ਅਤੇ ਇੰਟਰਬ੍ਰਾਂਚ ਪ੍ਰੋਜੈਕਟ ਡਿਸਪਲੇਅ ਅਤੇ ਪੇਪਰ ਪ੍ਰੈਜ਼ੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਡਾ. ਅੰਸ਼ੂ ਸ਼ਰਮਾ (ਕਨਵੀਨਰ) ਦੀ ਅਗਵਾਈ ਵਿੱਚ ਡਾ. ਅਨੂ ਬਾਲਾ, ਡਾ. ਰਵਿੰਦਰ ਕੁਮਾਰ ਅਤੇ ਡਾ. ਸਰਬਜੀਤ ਕੌਰ ਨਾਲ ਮਿਲ ਕੇ ਕਰਵਾਏ ਗਏ ਇਸ ਮੁਕਾਬਲੇ ਵਿੱਚ 120 ਤੋਂ ਵੱਧ ਵਿਦਿਆਰਥੀਆਂ ਨੇ ਭਾਗੀਦਾਰੀ ਕੀਤੀ।

ਉਹਨਾਂ ਦੱਸਿਆ ਕਿ ਪੇਪਰ ਪ੍ਰੈਜ਼ੈਂਟੇਸ਼ਨ ਸ਼੍ਰੇਣੀ ਵਿੱਚ ਵੈਭਵ ਘੋਸ਼ ਅਤੇ ਯਸ਼ਸਵੀ (ਦੂਜਾ ਸਮੈਸਟਰ, ਸੀ ਐਸ ਈ) ਨੇ ਸਾਈਬਰ ਸੁਰੱਖਿਆ ਤੇ ਆਪਣੇ ਪੇਪਰ ਲਈ ਪਹਿਲਾ ਇਨਾਮ ਪ੍ਰਾਪਤ ਕੀਤਾ। ਹਰਮਨਪ੍ਰੀਤ ਸ਼ਰਮਾ ਅਤੇ ਮਨਿੰਦਰ ਸਿੰਘ (ਇਲੈਕਟ੍ਰੀਕਲ ਇੰਜੀਨੀਅਰਿੰਗ) ਨੇ ਜਸਮੀਨ ਕੌਰ ਅਤੇ ਲਵਪ੍ਰੀਤ ਕੌਰ (ਐਮ ਐਲ ਟੀ) ਨਾਲ ਦੂਜਾ ਇਨਾਮ ਸਾਂਝਾ ਕੀਤਾ, ਜਦੋਂ ਕਿ ਨਿਤਿਨ ਨਿਰਾਲਾ ਅਤੇ ਦਵਿੰਦਰ ਕੁਮਾਰ (ਸਿਵਲ) ਨੇ ਗ੍ਰੀਨ ਬਿਲਡਿੰਗ ਲਈ ਤੀਜਾ ਇਨਾਮ ਪ੍ਰਾਪਤ ਕੀਤਾ।

ਪ੍ਰੋਜੈਕਟ ਡਿਸਪਲੇਅ ਵਿੱਚ, ਇਲੈਕਟ੍ਰੀਕਲ ਇੰਜੀਨੀਅਰਿੰਗ ਨੇ ਥ੍ਰੀ ਫੇਜ਼ ਫਾਲਟ ਡਿਟੈਕਸ਼ਨ ਅਤੇ ਆਟੋਮੈਟਿਕ ਕੈਟਲ ਫੀਡਿੰਗ ਸਿਸਟਮ ਲਈ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ। ਸੀ ਐਸ ਈ ਦੀ ਟਿਕ ਟੈਕ ਟੋ ਗੇਮ ਨੇ ਦੂਜਾ ਇਨਾਮ ਜਿੱਤਿਆ ਅਤੇ ਸਮਾਰਟ ਕਾਰ ਪਾਰਕਿੰਗ ਅਤੇ ਐਗਰੋ ਗਾਰਡ ਪ੍ਰੋ ਲਈ ਮਕੈਨੀਕਲ ਅਤੇ ਇਲੈਕਟ੍ਰੀਕਲ ਇੰਜੀਨੀਅਰਿੰਗ ਨੂੰ ਸਾਂਝੇ ਤੌਰ ਤੇ ਤੀਜਾ ਇਨਾਮ ਦਿੱਤਾ ਗਿਆ। ਹੌਂਸਲਾ ਵਧਾਊ ਇਨਾਮ ਸਿਵਲ ਇੰਜੀਨੀਅਰਿੰਗ (ਭੂਚਾਲ ਰੋਧਕ ਇਮਾਰਤਾਂ) ਅਤੇ ਈਸੀਈ (ਹੋਮ ਆਟੋਮੇਸ਼ਨ) ਨੂੰ ਗਏ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending