Connect with us

Mohali

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ

Published

on

 

 

ਐਸ ਏ ਐਸ ਨਗਰ, 1 ਮਈ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕੀਤਾ ਗਿਆ।

ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਦੱਸਿਆ। ਭਾਈ ਸਵਿੰਦਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪਵਚਨਾ ਰਾਹੀ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਨ ਧੁਰ ਬਾਣੀ ਦੇ 30 ਰਾਗਾਂ ਵਿੱਚ 2218 ਸ਼ਬਦ, ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ੍ਰੀ ਸ਼ਬਦ ਹਜ਼ਾਰੇ ਜੀ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਬਿਰਾਜਮਾਨ ਹਨ ਉਨਾਂ ਬਾਰੇ ਸੰਗਤਾਂ ਵਿਸਥਾਰ ਸਹਿਤ ਜਾਣੂ ਕਰਵਾਇਆ।

ਇਸ ਤੋਂ ਇਲਾਵਾ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਅਮਰਜੀਤ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਜੁਝਾਰ ਸਿੰਘ , ਭਾਈ ਬਲਜੀਤ ਸਿੰਘ ਦੇ ਜੱਥਿਆਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 7 ਮਈ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending