Connect with us

Chandigarh

ਭਾਰਤੀ ਕਮਿਊਨਿਸ਼ਟ ਪਾਰਟੀ ਵਲੋਂ ਪੰਜਾਬ ਦੇ ਬੁੱਧਜੀਵੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਨਾਲ ਮੀਟਿੰਗ

Published

on

 

 

ਆਮ ਅਤੇ ਗਰੀਬ ਲੋਕਾਂ ਦੇ ਮੁਦਿਆਂ ਸਬੰਧੀ ਸੰਘਰਸ਼ ਕਰਨ ਦਾ ਐਲਾਨ

ਚੰਡੀਗੜ੍ਹ, 9 ਮਈ (ਸ.ਬ.) ਭਾਰਤੀ ਕਮਿਊਨਿਸ਼ਟ ਪਾਰਟੀ ਵੱਲੋਂ ਪੰਜਾਬ ਦੇ ਬੁੱਧਜੀਵੀਆਂ ਅਤੇ ਸਮਾਜਸੇਵੀ ਜਥੇਬੰਦੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਐਲਾਨ ਕੀਤਾ ਗਿਆ ਹੈ ਕਿ ਆਮ ਅਤੇ ਗਰੀਬ ਲੋਕਾਂ ਦੇ ਮੁਦਿਆਂ ਸਬੰਧੀ ਸੰਘਰਸ਼ ਕੀਤਾ ਜਾਵੇਗਾ। ਪਾਰਟੀ ਵਲੋਂ 21 ਤੋਂ 25 ਸਿਤੰਬਰ 2025 ਤਕ ਚੰਡੀਗੜ੍ਹ ਵਿਖੇ ਕਰਵਾਏ ਜਾਣ ਵਾਲੇ ਰਾਸ਼ਟਰੀ ਸਮੇਲਨ ਸਬੰਧੀ ਡਾ. ਸਵਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਹਾ ਗਿਆ ਕਿ ਦੇਸ਼ ਦੇ ਗਰੀਬ ਅਤੇ ਆਮ ਲੋਕਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੇਸ਼ ਦੀਆਂ ਖੱਬੀਆਂ ਧਿਰਾਂ, ਬੁੱਧੀਜੀਵੀ ਅਤੇ ਹੋਰ ਜਨਤਕ ਜੱਥੇਬੰਦੀਆਂ ਅਤੇ ਸਮਾਜ ਦੇ ਜਾਗਰੂਕ ਵਿਅਕਤੀ ਹੀ ਹੱਲ ਕਰ ਸਕਦੇ ਹਨ।

ਇਸ ਮੌਕੇ ਬੋਲਦਿਆਂ ਡਾ. ਸਵਰਾਜਬੀਰ ਸਿੰਘ ਨੇ ਕਿਹਾ ਕਿ ਮੌਜੂਦਾ ਪੂੰਜੀਵਾਦ ਪ੍ਰਣਾਲੀ ਬਹੁਤ ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਆਪਣੇ ਆਖਰੀ ਸਾਹਾਂ ਤੇ ਹੈ। ਦੇਸ਼ ਦੇ ਮਜਦੂਰ, ਕਿਸਾਨ, ਹੋਰ ਕਿਰਤੀ ਵਰਗ, ਛੋਟੇ ਵਪਾਰੀ, ਮੁਲਾਜਮਾਂ ਆਦਿ ਵਿੱਚ ਮੌਜੂਦਾ ਰਾਜਨੀਤਕ ਪ੍ਰਬੰਧ ਦੇ ਖਿਲਾਫ ਬਹੁਤ ਰੋਸ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਨਵਾਂ ਬਦਲ ਜਾਂ ਰਾਹ ਨਹੀਂ ਦਿਖ ਰਿਹਾ, ਜਿਸਦੀ ਭਰਪਾਈ ਖੱਬੇ ਪੱਖੇ ਸ਼ਕਤੀਆਂ ਅਤੇ ਸਿਵਲ ਸੋਸਾਇਟੀ ਦੇ ਲੋਕ ਮਿਲ ਕੇ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਾਂ ਵਿਚ ਔਰਤਾਂ ਦੀ ਭਾਗੀਦਾਰੀ ਬਹੁਤ ਘੱਟ ਹੈ ਜੋ ਸਮਾਜ ਦੀ ਤਰੱਕੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਔਰਤਾਂ ਨੂੰ ਦੇਸ਼ ਦੀਆਂ ਸਮੱਸਿਆਵਾਂ ਸਬੰਧੀ ਅੱਗੇ ਹੋ ਕੇ ਇੱਕ ਜਨਤਕ ਲਹਿਰ ਖੜ੍ਹੀ ਕਰਨੀ ਚਾਹੀਦੀ ਹੈ।

ਇਸ ਮੌਕੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਬੰਤ ਬਰਾੜ ਨੇ ਕਿਹਾ ਕਿ ਇਸ ਲੋਕ ਪੱਖੀ ਸੰਮੇਲਨ ਨੂੰ ਸਫਲ ਕਰਨ ਦੇ ਲਈ ਬੁੱਧੀਜੀਵੀ ਵਰਗ ਦੀ ਅਹਿਮ ਭੂਮਿਕਾ ਹੋਵੇਗੀ ਤਾਂ ਜੋ ਉਹ ਆਪਣੇ-ਆਪਣੇ ਖੇਤਰ ਵਿੱਚ ਰਾਸ਼ਟਰੀ ਸੰਮੇਲਨ ਦੀ ਮਹੱਤਤਾ ਨੂੰ ਲੋਕਾਂ ਤੀਕ ਪਹੁੰਚਾ ਸਕਣ ਤਾਂ ਕਿ ਦੇਸ਼ ਅਤੇ ਪੰਜਾਬ ਸੂਬੇ ਵਿੱਚ ਪੀੜਤ ਵਰਗ ਦੇ ਲੋਕ ਇੱਕਜੁਟ ਹੋ ਕੇ ਆਪਣੇ ਹੱਕਾਂ ਸਬੰਧੀ ਲੜਨ ਲਈ ਤਿਆਰ ਹੋ ਸਕਣ।

ਇਸ ਮੌਕੇ ਪੰਜਾਬ ਦੇ ਲੋਕਾਂ ਨੂੰ ਇਸ ਮੌਕੇ ਆ ਰਹੀਆਂ ਅੋਕੜਾਂ ਜਿਨ੍ਹਾਂ ਵਿੱਚ ਬੇਰੁਜ਼ਗਾਰੀ, ਨਸ, ਮਹਿੰਗਾਈ, ਵੱਖ ਵੱਖ ਮਾਫੀਆ, ਕਾਨੂੰਨ ਵਿਵਸਥਾ, ਪਿੰਡਾਂ ਅਤੇ ਸ਼ਹਿਰਾਂ ਵਿੱਚ ਰਹਿ ਰਹੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਸਬੰਧੀ ਵੀ ਵਿਚਾਰ ਕੀਤਾ ਗਿਆ ਅਤੇ ਇਨ੍ਹਾਂ ਲੋਕਾਂ ਦੇ ਹੱਕ ਵਿੱਚ ਇੱਕਠੇ ਹੋ ਕੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਸਿਰਸਾ ਜ.ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ, ਆਮ ਆਦਮੀ ਘਰ ਬਚਾਓ ਮੋਰਚਾ ਦੇ ਕਨਵੀਨਰ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਐਡਵੋਕੇਟ ਹਰਚੰਦ ਸਿੰਘ ਬਾਠ, ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਜੰਮੂ, ਸੁਰਜੀਤ ਜੱਜ, ਜਗਰੂਪ ਸਿੰਘ, ਸਰਬਜੀਤ ਸਿੰਘ ਵਿਰਕ, ਡਾਕਟਰ ਇੰਦਰਬੀਰ ਗਿੱਲ, ਕਮਲਜੀਤ ਕੌਰ ਢਿੱਲੋਂ, ਅਮੀਰ ਸੁਲਤਾਨਾ, ਪ੍ਰੋਫੈਸਰ ਰਵਿੰਦਰ ਸ਼ਰਮਾਂ, ਬਲਕਾਰ ਸਿੱਧੂ ਅਤੇ ਰੰਜੀਵਨ (ਦੋਨੇ ਨਾਟਕਕਾਰ), ਐਡਵੋਕੇਟ ਸਨੇਹਪ੍ਰੀਤ ਸਿੰਘ (ਪ੍ਰਧਨ ਬਾਰ ਐਸੋਸੀਏਸ਼ਨ ਮੁਹਾਲੀ) ਅਤੇ ਸੇਵਾ ਮੁਕਤ ਪੁਲੀਸ ਅਧਿਕਾਰੀ ਮਹਿੰਦਰ ਸਿੰਘ ਵੀ ਹਾਜਰ ਸਨ।

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending