Connect with us

Chandigarh

ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਆਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਨਵੀਂ ਯੋਜਨਾ ਦਾ ਐਲਾਨ

Published

on

 

ਪਰਾਲੀ ਦੀ ਸਮੱਸਿਆ ਦਾ ਹੋਵੇਗਾ ਸਥਾਈ ਹੱਲ, ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ

ਚੰਡੀਗੜ੍ਹ, 15 ਮਈ (ਸ.ਬ.) ਪੰਜਾਬ ਸਰਕਾਰ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ ਆਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ।

ਪੰਜਾਬ ਭਵਨ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਆਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੇਣ ਦਾ ਫੈਸਲਾ 13 ਫਰਵਰੀ 2025 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਬਾਬਤ ਨੋਟੀਫਿਕੇਸ਼ਨ 20 ਫਰਵਰੀ, 2025 ਨੂੰ ਹੋਇਆ ਜਦੋਂਕਿ ਸਬਸਿਡੀ ਦੇਣ ਦੇ ਨਿਯਮਾਂ ਬਾਰੇ ਪੱਤਰ 23 ਅਪ੍ਰੈਲ, 2025 ਨੂੰ ਜਾਰੀ ਹੋਇਆ।

ਉਨ੍ਹਾਂ ਦੱਸਿਆ ਕਿ ਜਿਹੜੇ ਮੌਜੂਦਾ ਉਦਯੋਗ, ਤੇਲ ਜਾਂ ਕੋਈ ਹੋਰ ਬਾਇਓਮਾਸ ਅਧਾਰਤ ਬਾਲਣ ਦੀ ਵਰਤੋਂ ਕਰ ਰਹੇ ਹਨ, ਜੇਕਰ ਉਹ ਝੋਨੇ ਦੀ ਪਰਾਲੀ ਆਧਾਰਤ ਨਵੇਂ ਬਾਇਲਰਾਂ ਦੀ ਸਥਾਪਨਾ ਕਰਦੇ ਹਨ ਤਾਂ 1 ਕਰੋੜ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33 ਫੀਸਦੀ, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ 5 ਕਰੋੜ ਰੁਪਏ ਪ੍ਰਤੀ ਯੂਨਿਟ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਉਦਯੋਗ ਜੇਕਰ ਬਾਇਲਰਾਂ ਦਾ ਪਰਾਲੀ ਆਧਾਰਤ ਅੱਪਗ੍ਰੇਡ ਕਰਦੇ ਹਨ ਤਾਂ ਉਨ੍ਹਾਂ ਨੂੰ ਪੂੰਜੀ ਸਬਸਿਡੀ 50 ਲੱਖ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33 ਫੀਸਦੀ, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ ਢਾਈ ਕਰੋੜ ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ ਕਿਹਾ ਕਿ ਵੱਧ ਸਮਰੱਥਾ ਵਾਲੇ ਬਾਇਲਰਾਂ ਨੂੰ ਵੀ ਅਨੁਪਾਤਿਕ ਤੌਰ ਤੇ ਸਬਸਿਡੀ ਦਾ ਭੁਗਤਾਨ ਕੀਤਾ ਜਾਵੇਗਾ।

ਉਦਯੋਗ ਮੰਤਰੀ ਨੇ ਦੱਸਿਆ ਕਿ ਵਿਭਾਗ ਦੇ ਅੰਦਾਜ਼ੇ ਮੁਤਾਬਕ ਪੰਜਾਬ ਦੇ 500 ਤੋਂ 600 ਉਦਯੋਗ ਇਸ ਨੀਤੀ ਰਾਹੀਂ ਸਬਸਿਡੀ ਲੈ ਸਕਣ ਦੇ ਯੋਗ ਹੋਣਗੇ ਅਤੇ ਲੁਧਿਆਣਾ ਦੀ ਇੰਡਸਟਰੀ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ ਕਿਉਂ ਕਿ ਉੱਥੇ ਬਾਇਲਰ ਆਧਾਰਤ ਇੰਡਸਟਰੀ ਬਹੁਤ ਜ਼ਿਆਦਾ ਹੈ। ਇਹ ਸਬਸਿਡੀ ਦੇਣ ਲਈ ਪੰਜਾਬ ਸਰਕਾਰ ਨੇ 60 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਮੰਤਰੀ ਨੇ ਦੱਸਿਆ ਕਿ ਇਸ ਨੀਤੀ ਤਹਿਤ ਝੋਨੇ ਦੀ ਪਰਾਲੀ ਦੇ ਰੱਖ ਰਖਾਅ ਤੇ ਸੰਭਾਲ ਲਈ ਜਿਹੜੇ ਉਦਯੋਗ ਜ਼ਮੀਨ ਖਰੀਦਦੇ ਹਨ ਉਸ ਉੱਤੇ ਪੰਜਾਬ ਸਰਕਾਰ ਦੀ ਤਰਫੋਂ ਪਹਿਲਾਂ ਤੋਂ ਹੀ ਸਟੈਂਪ ਡਿਊਟੀ ਤੇ 100 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 7 ਸਾਲਾਂ ਲਈ 100 ਫੀਸਦੀ ਸਟੇਟ ਜੀ ਐਸ ਟੀ ਦੀ ਭਰਪਾਈ (75 ਫੀਸਦੀ ਕੁੱਲ ਨਿਵੇਸ਼ ਸੀਮਾ ਤੱਕ) ਦਾ ਲਾਭ ਵੀ ਉਦਯੋਗਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਕੈਪੀਟਲ ਸਬਸਿਡੀ ਯੋਜਨਾ ਨਾਲ ਸੂਬੇ ਦੇ ਵਾਤਾਵਰਣ, ਕਿਸਾਨਾਂ ਅਤੇ ਉਦਯੋਗਾਂ ਨੂੰ ਤੀਹਰਾ ਫਾਇਦਾ ਮਿਲੇਗਾ।

ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਲਈ ਹਰ ਪੱਖੋਂ ਲਾਹੇਵੰਦ ਸਿੱਧ ਹੋਵੇਗੀ। ਉਦਯੋਗਿਕ ਪੱਧਰ ਤੇ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਬਾਲਣ ਵਜੋਂ ਉਤਸ਼ਾਹਿਤ ਕਰਨ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਟਿਕਾਊ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ 20 ਫਰਵਰੀ 2025 ਤੋਂ ਬਾਅਦ ਜਾਰੀ ਕੀਤਾ ਸਹਿਮਤੀ ਪੱਤਰ (ਕੰਂਸੈਂਟ ਟੂ ਐਸਟੈਬਲਿਸ਼) ਪੇਸ਼ ਕਰਨਾ ਹੋਵੇਗਾ।

ਜ਼ਿਕਰਯੋਗ ਹੈ ਕਿ ਫਿਲਹਾਲ ਇਹ ਯੋਜਨਾ ਸਿਰਫ਼ ਮੌਜੂਦਾ ਉਦਯੋਗਾਂ ਲਈ ਹੈ। ਨਵੀਆਂ ਉਦਯੋਗਿਕ ਇਕਾਈਆਂ ਨੂੰ ਫਿਲਹਾਲ ਇਸ ਯੋਜਨਾ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਸੌਂਦ ਨੇ ਕਿਹਾ ਕਿ ਸਬਸਿਡੀ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਹੈ। ਉਨ੍ਹਾਂ ਦੱਸਿਆ ਕਿ ਨੀਤੀ ਮੁਤਾਬਿਕ ਇਸ ਸਕੀਮ ਦਾ ਲਾਭ ਲੈਣ ਤੋਂ ਬਾਅਦ ਬਾਇਲਰ 5 ਸਾਲ ਤੱਕ ਪਰਾਲੀ ਤੇ ਚਲਾਉਣਾ ਪਵੇਗਾ ਨਹੀਂ ਤਾਂ ਸਬਸਿਡੀ ਦੀ ਰਿਕਵਰੀ ਕੀਤੀ ਜਾਵੇਗੀ।

 

Continue Reading

Chandigarh

ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ

Published

on

By

ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

Continue Reading

Chandigarh

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।

Continue Reading

Chandigarh

ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ

Published

on

By

ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।

ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।

ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।

Continue Reading

Latest News

Trending