Connect with us

Mohali

ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਗੈਂਗਸਟਰਾਂ ਦੇ ਗਠਜੋੜ ਵਿੱਚ ਸ਼ਾਮਿਲ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਤੁਰੰਤ ਨਸ਼ਰ ਕਰਨ ਮੁੱਖ ਮੰਤਰੀ : ਕਾਮਰੇਡ ਬੰਤ ਬਰਾੜ

Published

on

 

ਪੰਜਾਬ ਵਿੱਚ ਰਜਿਸਟਰੀਆਂ ਤੇ ਪਾਬੰਦੀ ਖਤਮ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਕੇ ਕਾਨੂੰਨ ਵਿੱਚ ਸੋਧ ਕਰਨ ਦੀ ਲੋੜ

ਐਸ ਏ ਐਸ ਨਗਰ, 4 ਜੂਨ (ਸ.ਬ.) ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀ.ਪੀ.ਆਈ.) ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਗੈਂਗਸਟਰਾਂ ਦੇ ਗਠਜੋੜ ਵਿੱਚ ਸ਼ਾਮਿਲ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਤੁਰੰਤ ਨਸ਼ਰ ਕਰਨੇ ਚਾਹੀਦੇ ਹਨ। ਪਾਰਟੀ ਦੇ 21 ਤੋਂ 25 ਜੁਲਾਈ ਤਕ ਚੰਡੀਗੜ੍ਹ ਵਿਖੇ ਹੋਣ ਜਾ ਰਹੇ ਹੈ ਰਾਸ਼ਟਰੀ ਸੰਮੇਲਨ ਬਾਰੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪੰਜਾਬ ਵਿੱਚ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦਾ ਬੋਲਬਾਲਾ ਹੈ ਅਤੇ ਇਹ ਸਾਰਾ ਵਰਤਾਰਾ ਨੇਤਾਵਾਂ ਅਤੇ ਸੂਬੇ ਦੇ ਉਚ ਅਧਿਕਾਰੀਆਂ ਦੇ ਗਠਜੋੜ ਦੇ ਨਾਲ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਚੱਲ ਰਿਹਾ ਹੈ। ਇਸ ਲਈ ਮੁਖ ਮੰਤਰੀ ਨੂੰ ਤੁਰੰਤ ਇਸ ਗਠਜੋੜ ਵਿੱਚ ਸ਼ਾਮਿਲ ਸਾਰੇ ਨੇਤਾਵਾਂ ਅਤੇ ਅਧਿਕਾਰੀਆਂ ਦੇ ਨਾਮ ਤੁਰੰਤ ਲੋਕਾਂ ਵਿੱਚ ਨਸ਼ਰ ਕਰਕੇ ਇਨ੍ਹਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪੁਲੀਸ ਰਾਜ ਚਲ ਰਿਹਾ ਹੈ ਅਤੇ ਨਸ਼ਾ ਕਰਨ ਵਾਲੇ ਲੋਕਾਂ ਦੇ ਘਰ ਢਾਹੇ ਜਾ ਰਹੇ ਹਨ ਪਰੰਤੂ ਇਸ ਧੰਦੇ ਵਿੱਚ ਸ਼ਾਮਿਲ ਕਿਸੇ ਵੀ ਰਾਜਸੀ ਨੇਤਾ ਜਾਂ ਉਚ ਅਧਿਕਾਰੀ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੰਗ ਕੀਤੀ ਇਸ ਧੰਦੇ ਵਿਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ਼ ਕਾਨੂਨ ਮੁਤਾਬਿਕ ਸਖਤ ਕਾਰਵਾਈ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੁਲੀਸ ਝੂਠੇ ਮੁਕਾਬਲੇ ਦਿਖਾ ਕੇ ਲੋਕਾਂ ਦਾ ਕਤਲ ਕਰ ਰਹੀ ਹੈ। ਜਿਸ ਬਾਰੇ ਮੁਖ ਮੰਤਰੀ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂ ਕਿ ਦੇਸ਼ ਦਾ ਕਾਨੂਨ ਪੁਲੀਸ ਨੂੰ ਕਿਸੇ ਦੀ ਹਤਿਆ ਕਰਨ ਦਾ ਅਧਿਕਾਰ ਨਹੀਂ ਦਿੰਦਾ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਭਰ ਵਿੱਚ ਫਿਰਕਾਪ੍ਰਸਤ ਤਾਕਤਾਂ ਮਜਬੂਤ ਹੋਣ ਦੀ ਕੋਸ਼ਿਸ ਕਰ ਰਹੀਆਂ ਹਨ, ਜਿਸ ਦਾ ਪਾਰਟੀ ਵਲੋਂ ਦੇਸ਼ ਦੇ ਬੁਧੀਜੀਵੀਆਂ ਅਤੇ ਨਿਰਪੱਖ ਲੋਕਾਂ ਨਾਲ ਮਿਲਕੇ ਟਾਕਰਾ ਕੀਤਾ ਜਾਵੇਗਾ ਅਤੇ ਦੇਸ਼ ਨੂੰ ਧਰਮਾਂ ਅਤੇ ਜਾਤਾਂ ਵਿੱਚ ਵੰਡਣ ਨਹੀਂ ਦਿਤਾ ਜਾਵੇਗਾ।

ਉਹਨਾਂ ਕਿਹਾ ਕਿ ਸੰਮੇਲਨ ਤੋਂ ਪਹਿਲਾਂ 21 ਸਤੰਬਰ ਨੂੰ ਮੁਹਾਲੀ ਵਿਖੇ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਤੋਂ 25 ਹਜ਼ਾਰ ਵਰਕਰਾਂ ਦਾ ਇਕੱਠ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸੰਮੇਲਨ ਵਿਚ ਦੇਸ਼ ਦੇ ਗਰੀਬਾਂ, ਮਜਦੂਰਾਂ, ਛੋਟੇ ਕਿਸਾਨਾਂ, ਮੁਲਾਜ਼ਮ ਅਤੇ ਦੁਕਾਨਦਾਰਾਂ ਦੇ ਹੱਕਾਂ ਲਈ ਪਾਰਟੀ ਵੱਲੋਂ ਮਹੱਤਵ ਪੂਰਨ ਪ੍ਰੋਗ੍ਰਾਮ ਉਲੀਕਿਆ ਜਾਵੇਗਾ ਅਤੇ ਇਸ ਸੰਮੇਲਨ ਨਾਲ ਪਾਰਟੀ ਉੱਤਰ ਭਾਰਤ ਵਿਚ ਹੋਰ ਮਜਬੂਤ ਹੋਵੇਗੀ। ਇਸ ਸੰਮੇਲਨ ਵਿੱਚ ਦੇਸ਼ ਦੀਆਂ ਸਾਰੀਆਂ ਖੱਬੀਆਂ ਧਿਰਾਂ ਨੂੰ ਇਕ ਪਲੇਟਫਾਰਮ ਤੇ ਇਕਜੁਟ ਕਰਨ ਦਾ ਉਪਰਾਲਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਖੱਬੇਪੱਖੀ, ਜਮਹੂਰੀਅਤ ਪਸੰਦ ਲੋਕਾਂ ਨੂੰ ਇਕੱਠੇ ਕਰਕੇ ਦੇਸ਼ ਵਿੱਚ ਰਾਜਨੀਤਿਕ ਗਰੀਬ ਪੱਖੀ ਲੋਕਾਂ ਦਾ ਬਦਲਾਅ ਪੇਸ਼ ਕੀਤਾ ਜਾਵੇਗਾ। ਦੇਸ਼ ਵਿੱਚ ਆਦਿਵਾਸੀਆਂ ਨੂੰ ਜੋ ਮਾਓਵਾਦੀ ਕਹਿਕੇ ਜੋ ਕਤਲੇਆਮ ਕੀਤਾ ਜਾ ਰਿਹਾ ਹੈ, ਉਸਦੀ ਪਾਰਟੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜੋ ਲੋਕ ਆਪਣੀਆਂ ਸਜਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।

ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ 500 ਗਜ ਤੋਂ ਘਟ, ਪਿੰਡਾਂ ਦੀ ਲਾਲ ਲਕੀਰ ਅੰਦਰ ਅਤੇ 20 ਹਜ਼ਾਰ ਕਲੌਨੀਆਂ ਦੀਆਂ ਰਜਿਸਟਰੀਆਂ ਤੇ ਰੋਕ ਲਗਾਈ ਗਈ ਹੈ ਉਸਨੂੰ ਤੁਰੰਤ ਖਤਮ ਕੀਤਾ ਜਾਵੇ ਅਤੇ ਜੇਕਰ ਲੋੜ ਪਵੇ ਤਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਇਸ ਵਿੱਚ ਤੁਰੰਤ ਤਰਮੀਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਰਜਿਸਟਰੀਆਂ ਕਾਰਨ ਸੂਬੇ ਦੇ ਮਜਦੂਰ, ਬੇ ਜਮੀਨੇ, ਐਸ.ਸੀ., ਬੀ. ਸੀ. ਅਤੇ ਹੋਰ ਗਰੀਬ ਲੋਕ ਪ੍ਰਭਾਵਿਤ ਹੋ ਰਹੇ ਹਨ।

ਇਸ ਮੌਕੇ ਪਾਰਟੀ ਦੇ ਜਿਲ੍ਹਾ ਸੱਕਤਰ ਐਡਵੋਕੇਟ ਜਸਪਾਲ ਸਿੰਘ ਦੱਪਰ ਨੇ ਕਿਹਾ ਕਿ ਉਹ ਪਾਰਟੀ ਦੇ ਮਹਾਸੰਮੇਲਨ ਤੇ ਪ੍ਰੋਗਰਾਮ ਨੂੰ ਸਫਲ ਕਰਨ ਲਈ ਪੂਰਾ ਸਹਿਯੋਗ ਕਰਨਗੇ ਅਤੇ ਸੂਬੇ ਦੇ ਹੱਕ ਵਿੱਚ ਖੜਨ ਵਾਲੀਆਂ ਜੱਥੇਬੰਦੀਆਂ, ਬੁਧੀਜੀਵੀਆਂ ਸਮਾਜਿਕ ਤੇ ਹੋਰ ਸੰਸਥਾਵਾਂ ਨੂੰ ਨਾਲ ਜੋੜ ਕੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਇਆ ਜਾਵੇਗਾ। ਇਸ ਮੌਕੇ ਪਾਰਟੀ ਦੀ ਜਿਲ੍ਹਾ ਇਕਾਈ ਵਲੋਂ ਸੂਬਾ ਸਕੱਤਰ ਨੂੰ ਫੰਡ ਵੱਜੋਂ ਇੱਕ ਲਖ ਰੁਪਏ ਦਿੱਤੇ ਗਏ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਰੈਲੀ ਵਿਚ ਜਿਲ੍ਹੇ ਮੁਹਾਲੀ ਤੋਂ 1,000 ਵਰਕਰ ਸ਼ਾਮਿਲ ਹੋਣਗੇ।

ਇਸ ਮੌਕੇ ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਸ ਦੇ ਬੁਲਾਰੇ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਸੀ. ਪੀ.ਆਈ. ਨੇ ਗਰੀਬ ਅਤੇ ਪੀੜਿਤ ਲੋਕਾਂ ਦੇ ਜਿਹੜੇ ਮਸਲੇ ਚੁੱਕੇ ਹਨ ਐਸੋਸੀਏਸ਼ਨ ਇਨ੍ਹਾਂ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਪਾਰਟੀ ਜਾਂ ਨੇਤਾ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਸੰਬੰਧੀ ਸੰਘਰਸ਼ ਕਰੇਗਾ ਐਸੋਸੀਏਸ਼ਨ ਉਸ ਵਿੱਚ ਸਾਮਿਲ ਹੋ ਕਿ ਸੂਬੇ ਦੇ ਲੋਕਾਂ ਦੇ ਹੱਕਾਂ ਲਈ ਆਵਾਜ ਬੁਲੰਦ ਕਰੇਗੀ।

ਇਸ ਮੌਕੇ ਹੋਰਨਾ ਤੋਂ ਇਲਾਵਾ ਕਾਮਰੇਡ ਦਿਲਦਾਰ, ਮਹਿੰਦਰਪਾਲ, ਅਵਤਾਰ ਸਿੰਘ ਦੱਪਰ, ਨਸੀਬ ਸਿੰਘ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਸੁਰਿੰਦਰ ਲਹੌਰਿਆ, ਗੁਰਦਿਆਲ ਸਿੰਘ, ਮਹਿੰਦਰ ਸਿੰਘ ਸਰਸਿਨੀ, ਸੁਖਪਾਲ ਸਿੰਘ ਹੁੰਦਲ, ਬ੍ਰਿਜ ਮੋਹਨ ਸ਼ਰਮਾ, ਕਮਲ ਸਿੰਘ, ਰਾਨੀ ਡੇਰਾਬੱਸੀ, ਸਤਵਿੰਦਰ ਸਿੰਘ ਕਰਾਲਾ, ਅਸ਼੍ਵਨੀ ਕੁਮਾਰ ਮਿਨਹਾਸ, ਭਾਗ ਸਿੰਘ ਗੀਗੇਮਾਜਰਾ ਹਾਜ਼ਰ ਹਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending