Connect with us

Mohali

ਕਿਸਾਨ ਜੱਥੇਬੰਦੀਆਂ ਨੇ ਲੈਂਡ ਪੂਲਿੰਗ ਪਾਲਿਸੀ ਦੀਆਂ ਤਰੁੱਟੀਆਂ ਦੂਰ ਕਰਨ ਲਈ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਮੰਗ ਪੱਤਰ ਦਿੱਤਾ

Published

on

 

1 ਤੋਂ 3 ਕਨਾਲ ਜਮੀਨ ਦੇ ਮਾਲਕਾਂ ਨੂੰ ਵੀ ਮਿਲੇ ਬਣਦਾ ਕਮਰਸ਼ੀਅਲ ਰਕਬਾ

ਐਸ ਏ ਐਸ ਨਗਰ, 17 ਜੂਨ (ਸ.ਬ.) ਭਾਰਤੀ ਕਿਸਾਨ ਯੂਨੀਆਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਪੁਆਧ ਅਤੇ ਲੋਕ ਹਿੱਤ ਮਿਸ਼ਨ ਪੰਜਾਬ ਵੱਲੋਂ ਪੁੱਡਾ, ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਗੁਪਤ ਢੰਗ ਨਾਲ ਬਣਾਈ ਗਈ ਸਾਲ 2025 ਦੀ ਲੈਂਡ ਪੂਲਿੰਗ ਪਾਲਿਸੀ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ ਤਾਂ ਜੋ 1-3 ਕਨਾਲ ਦੇ ਮਾਲਕਾਂ ਦੀ ਲੁੱਟ ਤੇ ਰੋਕ ਲੱਗੇ। ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ, ਮੁੱਖ ਸਕੱਤਰ ਪੰਜਾਬ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਵਿਭਾਗ ਨੂੰ ਵੀ ਭੇਜੀਆਂ ਗਈਆਂ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪਾਲਿਸੀ ਅਨੁਸਾਰ 1 ਤੋਂ 3 ਕਨਾਲ ਭੌ ਦੇ ਮਾਲਕਾਂ ਦਾ ਬਣਦਾ ਕਮਰਸ਼ੀਅਲ ਰਕਬਾ ਨਹੀਂ ਦਿੱਤਾ ਗਿਆ ਹੈ। ਸਰਕਾਰ ਵਲੋਂ ਕਿਹਾ ਜਾ ਰਿਹਾ ਹੈ ਕਿ ਰਿਹਾਇਸ਼ੀ ਰਕਬੇ ਵਿੱਚ ਵਾਧਾ ਕੀਤਾ ਗਿਆ ਹੈ, ਜਦੋਂਕਿ ਅਜਿਹੀ ਕੋਈ ਮੰਗ ਭੌ-ਮਾਲਕਾਂ ਵਲੋਂ ਨਹੀਂ ਕੀਤੀ ਗਈ ਹੈ।

ਪੱਤਰ ਵਿੱਚ ਦੱਸਿਆ ਗਿਆ ਹੈ ਕਿ ਪਿਛਲੀ ਸਰਕਾਰ ਵੱਲੋਂ ਇਕ ਕਨਾਲ ਦੇ ਜਮੀਨ ਮਾਲਕ ਨੂੰ 150 ਵ. ਗ. ਰਿਹਾਇਸ਼ੀ ਅਤੇ 25 ਵ. ਗ. ਦਾ ਇਕ ਬੂਥ ਦਿੱਤਾ ਗਿਆ ਸੀ ਜਦੋਂਕਿ ਇਸ ਸਰਕਾਰ ਵਲੋਂ ਸਿਰਫ 150 ਵ. ਗ ਦਾ ਰਿਹਾਇਸ਼ੀ ਪਲਾਟ ਦਿੱਤਾ ਜਾ ਰਿਹਾ ਹੈ, ਇਸੇ ਤਰ੍ਹਾਂ ਪਹਿਲਾਂ 2 ਕਨਾਲ ਜਮੀਨ ਦੇ ਮਾਲਕ ਨੂੰ 250 ਵ.ਗ. ਰਿਹਾਇਸ਼ੀ (1&100, 150 &1) ਅਤੇ 60 ਵ.ਗ. ਦਾ ਇੱਕ ਬੇ ਸ਼ੋਪ ਦਿੱਤਾ ਗਿਆ ਸੀ ਜਦੋਂਕਿ ਇਸ ਸਰਕਾਰ ਵਲੋਂ ਸਿਰਫ 300 ਵ.ਗ ਰਿਹਾਇਸ਼ੀ ਪਲਾਟ ਦਿੱਤਾ ਜਾ ਰਿਹਾ ਹੈ ਅਤੇ ਛੋਟੇ ਜਮੀਨ ਮਾਲਕ ਦਾ 60 ਵ. ਗ. ਕਮਰਸ਼ੀਅਲ ਰਕਬਾ ਖਤਮ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ 3 ਕਨਾਲ ਦੇ ਜਮੀਨ ਮਾਲਕ ਨੂੰ 450 ਵ.ਗ. ਦਾ ਰਿਹਾਇਸ਼ੀ (1 & 450) ਪਲਾਟ ਦਿੱਤਾ ਜਾ ਰਿਹਾ ਹੈ ਅਤੇ ਸਾਰਾ ਕਮਰਸ਼ੀਅਲ 85 ਵ.ਗ. ਖਤਮ ਕੀਤਾ ਜਾ ਰਿਹਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੀਆਂ ਸਰਕਾਰਾਂ ਵਲੋਂ ਜਮੀਨ ਮਾਲਕਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਲੈਂਡ-ਪੂਲਿੰਗ ਪਾਲਿਸੀ ਤਿਆਰ ਕੀਤੀ ਜਾਂਦੀ ਸੀ ਜੋ ਕਿ ਸਫਲ ਵੀ ਰਹੀਆਂ ਹਨ ਪਰੰਤੂ ਮੌਜੂਦਾ ਸਰਕਾਰ ਵਲੋਂ ਸਿਰਫ ਵੱਡੇ ਬਿਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪਾਲਸੀ ਤਿਆਰ ਕੀਤੀ ਹੈ ਜਿਸ ਵਿੱਚ 1-3 ਕਨਾਲ ਦੇ ਜਮੀਨ ਮਾਲਕਾਂ ਨੂੰ ਲੁੱਟਿਆ ਜਾ ਰਿਹਾ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਪਿਛਲੀ ਸਰਕਾਰਾਂ ਦੇ ਸਮੇਂ ਜਮੀਨ ਮਾਲਕਾਂ ਨੂੰ ਵੱਖ-ਵੱਖ ਆਕਾਰ ਦੇ ਰਿਹਾਇਸ਼ੀ ਪਲਾਟ (ਟੁਕੜਿਆਂ ਵਿੱਚ) ਲੈਣ ਦੀ ਇਜਾਜਤ ਸੀ ਪਰੰਤੂ ਨਵੀਂ ਪਾਲਿਸੀ ਅਨੁਸਾਰ ਅਜਿਹਾ ਨਹੀਂ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਪੁਰਾਣੀ ਪਾਲਿਸੀ ਅਨੁਸਾਰ ਲੋੜ ਪੈਣ ਤੇ ਮਾਲਕ ਆਪਣਾ ਇੱਕ ਪਲਾਟ ਰੱਖ ਕੇ ਦੂਜਾ ਵੇਚ ਸਕਦਾ ਸੀ ਪਰੰਤੂ ਨਵੀ ਪਾਲਿਸੀ ਵਿੱਚ ਅਜਿਹਾ ਨਹੀਂ ਹੋ ਸਕਦਾ ਅਤੇ ਜੇਕਰ 500 ਵ.ਗ ਦਾ ਇੱਕ ਪਲਾਟ ਅਲਾਟ ਕੀਤਾ ਜਾਂਦਾ ਹੈ ਤਾਂ ਜਮੀਨ ਮਾਲਕ ਨੂੰ ਮਜਬੂਰੀ ਵਿੱਚ 500 ਵ.ਗ ਦਾ ਪਲਾਟ ਹੀ ਵੇਚਣਾ ਪੈਣਾ ਹੈ।

ਪੱਤਰ ਅਨੁਸਾਰ ਪੁਰਾਣੀ ਪਾਲਿਸੀ ਅਨੁਸਾਰ 1000 ਵ.ਗ. ਰਿਹਾਇਸ਼ੀ (1&200 + 1&300 + 1&500) ਪਲਾਟ ਅਤੇ 200 ਵ. ਗ. ਕਮਰਸ਼ੀਅਲ ਜਾਂ 600 ਵ. ਗ. (3&200) =1600 ਵ.ਗ ਰਿਹਾਇਸ਼ੀ ਮਿਲਦਾ ਸੀ ਜੋ ਕਿ ਹੁਣ ਘੱਟ ਕਰ ਦਿੱਤਾ ਹੈ ਅਤੇ ਜੇਕਰ ਸਰਕਾਰ ਭੌ-ਮਾਲਕਾਂ ਨੂੰ ਇਹ ਛੋਟ ਦੇ ਦੇਵੇ ਕਿ ਉਹ ਪੁਰਾਣੀ ਪਾਲਿਸੀ ਲਾਗੂ ਕਰਵਾ ਲੈਣ ਤਾਂ ਸਿਰਫ ਵੱਡੇ ਬਿਲਡਰਾਂ ਨੂੰ ਛੱਡ ਕੇ ਬਾਕੀ 90 ਫੀਸਦੀ ਭੌ-ਮਾਲਕ ਪੁਰਾਣੀ ਲੈਡ-ਪੁਲਿੰਗ ਪਾਲਿਸੀ ਲੈਣ ਲਈ ਸਹਿਮਤੀ ਦੇਣਗੇ।

ਇਸ ਮੌਕੇ ਕਿਸਾਨ ਆਗੂਆਂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਦਰਸ਼ਨ ਸਿੰਘ ਦੁਰਾਲੀ, ਕਮਲਜੀਤ ਸਿੰਘ ਲਾਡਰਾਂ, ਤਰਲੋਚਨ ਸਿੰਘ, ਜਸਬੀਰ ਸਿੰਘ ਰਾਮਪਰ ਕਲਾਂ, ਅਮਰ ਸਿੰਘ ਛੱਤ, ਬਲਵਿੰਦਰ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ ਨੇ ਕਿਹਾ ਕਿ ਕੋਈ ਵੀ ਪਾਲਿਸੀ ਤਿਆਰ ਕਰਦੇ ਸਮੇਂ ਸਬੰਧਤ ਲੋਕਾਂ ਦੀ ਰਾਇ ਲੈਣੀ ਬਣਦੀ ਹੈ ਪਰੰਤੂ ਸਰਕਾਰ ਵਲੋਂ ਕਿਸਾਨਾਂ ਦੀ ਰਾਏ ਲਏ ਬਿਨਾ ਨਵੀਂ ਪਾਲਸੀ ਲਾਗੂ ਕਰ ਦਿੱਤੀ ਹੈ ਜੋ ਕਿਸਾਨਾਂ ਨਾਲ ਧੱਕਾ ਹੈ।

ਨਵੀਂ ਪਾਲਿਸੀ ਵਿੱਚ ਜੇਕਰ ਕਿਸੇ ਭੋ-ਮਾਲਕ ਦੀ ਕੋਈ ਜਮੀਨ ਬਚ ਜਾਂਦੀ ਹੈ ਤਾਂ ਉਸਦੀ ਸਪੈਸ਼ਲ ਐਲ. ਓ. ਆਈ ਜਾਰੀ ਕੀਤੀ ਜਾਵੇਗੀ। ਸਪੈਸ਼ਲ ਐਲ. ਓ. ਆਈ ਦੀ ਜਮੀਨ ਕਿਸੇ ਹੋਰ ਲੋੜਵੰਦ ਨੂੰ ਦੇਣ ਲਈ ਕਈ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਭੋ-ਮਾਲਕਾਂ ਨੂੰ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਸਤੋਂ ਇਲਾਵਾ ਹੋਰ ਵੀ ਕਈ ਤਰੁੱਟੀਆਂ ਜਿਹੜੀਆਂ ਦੂਰ ਕੀਤੀਆਂ ਜਾਣੀਆਂ ਜਰੂਰੀ ਹਨ।

ਇਸ ਮੌਕੇ ਇਹ ਵੀ ਮੰਗ ਕੀਤੀ ਗਈ ਕਿ ਜਿੰਨ੍ਹਾਂ ਪ੍ਰੋਜੈਕਟਾਂ ਲਈ ਜਮੀਨ ਐਕਵਾਇਰ ਕਰਨ ਦੀ ਕਾਰਵਾਈ ਪਹਿਲਾਂ ਹੀ ਆਰੰਭੀ ਹੋਈ ਸੀ ਅਤੇ ਇਸ ਸਮੇਂ ਸਿਰਫ ਅਵਾਰਡ ਹੀ ਸੁਣਾਇਆ ਜਾਣਾ ਸੀ, ਉਨ੍ਹਾਂ ਉੱਤੇ ਨਵੀਂ ਪਾਲਿਸੀ ਨਾ ਲਗਾਈ ਜਾਵੇ। ਉਹਨਾਂ ਕਿਹਾ ਕਿ ਪੁਰਾਣੀ ਲੈਂਡ ਪੁਲਿੰਗ ਪਾਲਿਸੀ ਅਨੁਸਾਰ ਭੋ-ਮਾਲਕਾਂ (1 ਤੋਂ 8 ਕਨਾਲ) ਨੂੰ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟ ਦੇਣ ਤੋਂ ਬਾਅਦ ਗਮਾਡਾ ਨੂੰ ਤਕਰੀਬਨ 6.50 ਕਰੋੜ ਰੁਪਏ ਪ੍ਰਤੀ ਏਕੜ ਬੱਚਦਾ ਸੀ ਅਤੇ ਇਸ ਸਕੀਮ ਨਾਲ ਸਾਰੇ ਭੋ ਮਾਲਕ ਸਤੁੰਸ਼ਟ ਸਨ। ਨਵੀਂ ਪਾਲਿਸੀ 2025 ਅਨੁਸਾਰ ਜੇਕਰ ਪ੍ਰਮੋਟਰ ਗਮਾਡਾ ਨੂੰ ਪ੍ਰਤੀ ਏਕੜ 1.50 ਕਰੋੜ ਦੇ ਵੀ ਦਿੰਦਾ ਹੈ ਤਾਂ ਵੀ ਗਮਾਡਾ (ਪੰਜਾਬ ਸਰਕਾਰ) ਨੂੰ 5 ਕਰੋੜ ਰੁਪਏ ਪ੍ਰਤੀ ਏਕੜ ਦਾ ਵਿੱਤੀ ਨੁਕਸਾਨ ਹੋਵੇਗਾ।

ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਲੈਂਡ ਪੂਲਿੰਗ ਪਾਲਿਸੀ ਹੀ ਲਾਗੂ ਕੀਤੀ ਜਾਵੇ ਅਤੇ ਨਵੀਂ ਪਾਲਿਸੀ ਨੂੰ ਤਰੁੰਤ ਵਾਪਸ ਲਿਆ ਜਾਵੇ।

 

 

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending