Connect with us

Mohali

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੁਹਾਲੀ ਲਈ ਮੰਗੀ 100 ਕਰੋੜ ਰੁਪਏ ਦੀ ਗਰਾਂਟ

Published

on

 

 

ਐਸ ਏ ਐਸ ਨਗਰ, 22 ਜੁਲਾਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੂੰ ਘੱਟੋ ਘੱਟ 100 ਕਰੋੜ ਦੀ ਗਰਾਂਟ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ 16ਵੇਂ ਵਿੱਤ ਕਮਿਸ਼ਨ ਦੀ ਮੀਟਿੰਗ ਭਲਕੇ ਚੰਡੀਗੜ੍ਹ ਹੋਣ ਜਾ ਰਹੀ ਹੈ।

ਆਪਣੇ ਪੱਤਰ ਵਿੱਚ ਸz. ਬੇਦੀ ਨੇ ਲਿਖਿਆ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਡੇ ਪੱਧਰ ਤੇ ਵਿਕਸਿਤ ਹੋ ਚੁੱਕਿਆ ਹੈ ਅਤੇ ਇਸ ਦੇ ਲਗਾਤਾਰ ਹੁੰਦੇ ਵਿਸਤਾਰ ਕਾਰਨ ਇਥੋਂ ਦੀ ਆਬਾਦੀ ਵੀ ਲਗਭਗ ਦੁਗਣੀ ਹੋ ਚੁੱਕੀ ਹੈ। ਇਸ ਦੇ ਨਾਲ ਨਾਲ ਮੁਹਾਲੀ ਨਗਰ ਨਿਗਮ ਨੇ ਪਹਿਲਾਂ ਹੀ ਮੁਹਾਲੀ ਦੀ ਹੱਦ ਬੰਦੀ ਵਿੱਚ ਵਾਧਾ ਕਰਨ ਦਾ ਮਤਾ ਪਾਸ ਕੀਤਾ ਹੋਇਆ ਹੈ ਜਿਸ ਨਾਲ ਬਲੌਂਗੀ ਸਮੇਤ ਇੱਕ ਵੱਡਾ ਖੇਤਰ ਮੁਹਾਲੀ ਨਗਰ ਨਿਗਮ ਦੇ ਅਧੀਨ ਆਉਣਾ ਹੈ। ਇਸਦੇ ਨਾਲ ਹੀ ਗਮਾਡਾ ਵੱਲੋਂ ਨਵੇਂ ਵਿਕਸਿਤ ਕੀਤੇ ਗਏ ਸੈਕਟਰ ਐਰੋ ਸਿਟੀ, ਆਈਟੀ ਸਿਟੀ ਸਮੇਤ ਪ੍ਰਾਈਵੇਟ ਕਾਲੋਨਾਈਜ਼ਰਾਂ ਵੱਲੋਂ ਵਿਕਸਿਤ ਕੀਤੀਆਂ ਸੁਸਾਇਟੀਆਂ ਅਤੇ ਕਲੋਨੀਆਂ ਵੀ ਨਗਰ ਨਿਗਮ ਦੇ ਅਧੀਨ ਆਉਣੀਆਂ ਹਨ, ਜਿਸ ਨਾਲ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੁਹਾਲੀ ਦੀ ਆਬਾਦੀ ਵੱਧ ਕੇ 4 ਲੱਖ ਦੇ ਕਰੀਬ ਹੋ ਜਾਵੇਗੀ ਇਸ ਲਈ ਇਸ ਵੱਧਦੀ ਆਬਾਦੀ ਦੇ ਹਿਸਾਬ ਨਾਲ ਹੀ ਗਰਾਂਟ ਦਿੱਤੀ ਜਾਵੇ।

ਸz. ਬੇਦੀ ਨੇ ਲਿਖਿਆ ਹੈ ਕਿ ਮੁਹਾਲੀ ਸ਼ਹਿਰ ਇੱਕ ਸਿੱਖਿਆ ਹਬ, ਆਈਟੀ ਹਬ ਅਤੇ ਮੈਡੀਕਲ ਹਬ ਬਣ ਚੁੱਕਿਆ ਹੈ ਇਸ ਕਰਕੇ ਪੂਰੇ ਸੂਬੇ ਸਮੇਤ ਹੋਰਨਾਂ ਕਈ ਸੂਬਿਆਂ ਦੇ ਵਿਦਿਆਰਥੀ, ਨੌਕਰੀ ਕਰਨ ਆਉਣ ਵਾਲੇ ਲੋਕਾਂ ਅਤੇ ਮਰੀਜ਼ਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਦਾ ਇੱਥੇ ਆਉਣ ਕਾਰਨ ਮੁਹਾਲੀ ਉੱਪਰ ਬਹੁਤ ਦਬਾਅ ਪੈਂਦਾ ਹੈ। ਉਹਨਾਂ ਕਿਹਾ ਕਿ ਦੇਸ਼ ਭਰ ਤੋਂ ਆਉਣ ਵਾਲੇ ਲੋਕ ਇੱਥੋਂ ਦੇ ਬੁਨਿਆਦੀ ਢਾਂਚੇ ਦਾ ਇਸਤੇਮਾਲ ਕਰਦੇ ਹਨ ਅਤੇ ਇਸ ਲਈ ਬੁਨਿਆਦੀ ਢਾਂਚੇ ਦੇ ਰੱਖ ਰਖਾਉਣ ਲਈ ਵਾਧੂ ਰਕਮ ਦੀ ਲੋੜ ਪੈਂਦੀ ਹੈ। ਉਹਨਾਂ ਲਿਖਿਆ ਹੈ ਕਿ ਮੁਹਾਲੀ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਪਤਵੰਤੇ ਪੰਜਾਬ, ਹਿਮਾਚਲ ਜਾਂ ਜੰਮੂ ਅਤੇ ਕਸ਼ਮੀਰ ਵਿੱਚ ਆਉਣ ਵੇਲੇ ਮੁਹਾਲੀ ਹਵਾਈ ਅੱਡੇ ਉੱਤੇ ਹੀ ਉਤਰਦੇ ਹਨ ਅਤੇ ਮੁਹਾਲੀ ਵਿੱਚੋਂ ਦੀ ਲੰਘਦੇ ਹਨ। ਇਸ ਲਈ ਬੁਨਿਆਦੀ ਢਾਂਚੇ ਨੂੰ ਅਪ ਟੂ ਡੇਟ ਰੱਖਣ ਅਤੇ ਇਸ ਦਾ ਲਗਾਤਾਰ ਰੱਖ ਰਖਾਓ ਕਰਨ ਲਈ ਬਹੁਤ ਵੱਡੇ ਖਰਚੇ ਦੀ ਲੋੜ ਪੈਂਦੀ ਹੈ ਜਦੋਂ ਕਿ ਮੁਹਾਲੀ ਨਗਰ ਨਿਗਮ ਕੋਲ ਆਪਣੇ ਪੱਧਰ ਤੇ ਆਮਦਨ ਦੇ ਕੋਈ ਵੱਡੇ ਸਾਧਨ ਨਹੀਂ ਹਨ।

ਉਹਨਾਂ ਲਿਖਿਆ ਹੈ ਕਿ ਮੁਹਾਲੀ ਵਿੱਚ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਕੰਮ ਕਰਦੀ ਹੈ ਅਤੇ ਜਾਇਦਾਦ ਨਾਲ ਸੰਬੰਧਿਤ ਨਕਸ਼ਿਆਂ ਤੋਂ ਲੈ ਕੇ ਹਰੇਕ ਕੰਮ ਗਮਾਡਾ ਵੱਲੋਂ ਕੀਤਾ ਜਾਂਦਾ ਹੈ ਜਿਸਦੀ ਆਮਦਨ ਵੀ ਗਮਾਡਾ ਨੂੰ ਹੀ ਜਾਂਦੀ ਹੈ। ਮੁਹਾਲੀ ਨਗਰ ਨਿਗਮ ਨੂੰ ਆਮਦਨ ਦੇ ਰੂਪ ਵਿੱਚ ਸਿਰਫ ਪ੍ਰਾਪਰਟੀ ਟੈਕਸ ਦਾ ਹੀ ਆਸਰਾ ਹੈ। ਇਸ ਪੱਤਰ ਦਾ ਉਤਾਰਾ ਪ੍ਰਧਾਨ ਮੰਤਰੀ, ਭਾਰਤ ਸਰਕਾਰ, ਵਿੱਤ ਮੰਤਰੀ, ਭਾਰਤ ਸਰਕਾਰ, ਮੁੱਖ ਮੰਤਰੀ, ਪੰਜਾਬ, ਵਿੱਤ ਮੰਤਰੀ, ਪੰਜਾਬ ਅਤੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ, ਪੰਜਾਬ ਨੂੰ ਵੀ ਭੇਜਿਆ ਗਿਆ ਹੈ।

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending