Mohali
ਮੁਹਾਲੀ ਪੁਲੀਸ ਵਲੋਂ ਭੋਲੇ ਭਾਲੇ ਲੋਕਾਂ ਨਾਲ ਫਰਜੀ ਕਾਲ ਸੈਂਟਰ ਚਲਾ ਕੇ ਧੋਖਾਧੜੀ ਕਰਨ ਵਾਲੇ 2 ਸੈਂਟਰਾਂ ਦੇ 10 ਵਿਅਕਤੀ ਕਾਬੂ
ਐਸ ਏ ਐਸ ਨਗਰ, 23 ਜੂਨ (ਸ.ਬ.) ਰੇਂਜ ਐਂਟੀ ਨਾਰਕੋਟਿਕਸ ਕਮ ਸ਼ਪੈਸ਼ਲ ਆਪਰੇਸ਼ਨ ਸੈਲ (ਰੇਂਜ ਰੂਪਨਗਰ ਕੈਂਪ ਸੈਕਟਰ 79) ਮੁਹਾਲੀ ਦੀ ਟੀਮ ਵਲੋਂ ਫਰਜੀ ਕਾਲ ਸੈਂਟਰ ਚਲਾ ਕੇ ਭੋਲੇ ਭਾਲੇ ਲੋਕਾਂ ਨਾਲ ਫਰਜੀ ਕਾਲ ਸੈਂਟਰ ਚਲਾ ਕੇ ਧੋਖਾਧੜੀ ਕਰਨ ਵਾਲੇ 2 ਸੈਂਟਰਾਂ ਦੇ 10 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਸਪੈਸ਼ਲ ਆਪਰੇਸ਼ਨ ਸੈਲ ਦੇ ਡੀ ਐਸ ਪੀ ਰੁਪਿੰਦਰ ਦੀਪ ਕੌਰ ਸੋਹੀ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਡੀ.ਆਈ.ਜੀ. ਸ੍ਰੀ ਹਰਚਰਨ ਸਿੰਘ ਭੁੱਲਰ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਚਲਾਈ ਜਾਰੀ ਮੁਹਿੰਮ ਦੇ ਦੌਰਾਨ ਵਿਦੇਸ਼ੀ ਭੋਲੇ ਭਾਲੇ ਲੋਕਾਂ ਨਾਲ ਫਰਜੀ ਕਾਲ ਸੈਂਟਰ ਚਲਾ ਕੇ ਲੈਪਟਾਪ ਅਤੇ ਕੰਪਿਊਟਰ ਤੇ ਲਾਗਇਨ ਕਰਕੇ ਠੱਗੀ ਮਾਰਦੇ ਗ੍ਰਿਫਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਦੀ ਟੀਮ ਦੇ ਇੰਚਾਰਜ ਇੰਸਪੈਕਟਰ ਦਰਬਾਰਾ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਵਲੋਂ ਮੁਖਬਰ ਦੀ ਇਤਲਾਹ ਤੋਂ ਮਨਚੰਦਾ ਟਾਵਰ (ਪਲਾਟ ਨੰਬਰ ਡੀ-133 ਸੀ, ਫੇਜ਼-7 ਮੁਹਾਲੀ) ਵਿਖੇ ਰੇਡ ਕੀਤੀ ਗਈ, ਜਿੱਥੇ ਪਹਿਲੀ ਅਤੇ ਤੀਜੀ ਮੰਜਿਲ ਤੇ ਫਰਜੀ ਕਾਲ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਪਹਿਲੀ ਮੰਜਿਲ ਤੇ ਵਿਦੇਸ਼ੀ ਭੋਲੇ ਭਾਲੇ ਲੋਕਾਂ ਨਾਲ ਠੱਗੀ ਕਰਦਿਆਂ ਕਾਲ ਸੈਂਟਰ ਦੇ ਮਾਲਕ ਮਨਮੀਤ ਸਿੰਘ ਬਨਵੈਤ ਵਾਸੀ ਸੈਕਟਰ 53 ਮੁਹਾਲੀ ਅਤੇ ਸਟਾਫ ਮੈਬਰਾਂ (ਅਨਮੋਲ ਮਲਹੋਤਰਾ ਵਾਸੀ ਸ਼ਿਵਜੋਤ ਖਰੜ ਮੁਹਾਲੀ, ਜਸਨੀਤ ਕੌਰ ਵਾਸੀ ਖਰੜ, ਨਰਮਿਤਾ ਵਾਸੀ ਸੈਕਟਰ 117 ਮੁਹਾਲੀ, ਗੁਰਪ੍ਰੀਤ ਸਿੰਘ ਫੇਜ਼-1 ਮੁਹਾਲੀ ਵੂਗਸੈਮ ਹੁਨਗਿਓ ਵਾਸੀ ਦੀਮਾਪੁਰ ਸਦਰ, ਨਾਗਾਲੈਂਡ (ਹਾਲ ਵਾਸੀ ਪੀ.ਜੀ. ਬਲੋਗੀ) ਨੂੰ 5 ਲੈਪਟਾਪ ਸਮੇਤ ਹੈਡਫੋਨ, 9 ਮੋਬਾਇਲ ਫੋਨ ਅਤੇ ਇਨ੍ਹਾ ਵੱਲੋਂ ਦਫਤਰੀ ਕੰਮਕਾਰ ਲਈ ਵਰਤੀ ਜਾ ਰਹੀਆ ਲਗਜਰੀ ਗੱਡੀਆਂ (ਜਿਹਨਾਂ ਵਿੱਚ ਇੱਕ ਫਾਰਚੂਨਰ ਗੱਡੀ, ਇੱਕ ਜੈਜ ਅਤੇ ਇੱਕ ਵਰਨਾ ਸਮੇਤ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਵਿਅਤੀਆਂ ਵੱਲੋਂ ਫਰਜੀ ਕਾਲ ਸੈਂਟਰ ਚਲਾ ਕੇ ਪੇਅਪਲ ਵੱਲੋਂ ਈਮੇਲ ਬਲਾਸਟਿੰਗ ਰਾਹੀਂ ਵਿਦੇਸ਼ੀ ਲੋਕਾਂ ਨੂੰ ਬਿਟ ਕੁਆਇਨ ਪਰਚੇਸ ਅਤੇ ਅਮਾਜਾਨ ਪਰਚੇਸ ਸਬੰਧੀ ਈਮੇਲਾ ਭੇਜੀਆਂ ਜਾਂਦੀਆਂ ਸਨ। ਇਹਨਾਂ ਵਲੋਂ ਦਿੱਤੇ ਗਏ ਟੋਲ ਫਰੀ ਨੰਬਰਾਂ (ਜੋ ਕਿ ਇਨ੍ਹਾਂ ਦੇ ਆਪਣੇ ਲੈਪਟਾਪ ਤੇ ਐਕਲਾਈਟ ਐਪ ਤੇ ਚਲਦੇ ਸਨ) ਤੇ ਕਾਲ ਕਰਨ ਤੇ ਵਿਦੇਸ਼ੀ ਲੋਕਾਂ ਨੂੰ ਦੱਸਿਆ ਜਾਂਦਾ ਸੀ ਕਿ ਉਹਨਾਂ ਦਾ ਪੇਅਪਲ ਅਕਾਊਂਟ ਹੈਕ ਹੋ ਗਿਆ ਹੈ ਜਾਂ ਫਿਰ ਕਿਸੇ ਵਿਅਕਤੀ ਵੱਲੋ ਗੈਰ ਕਾਨੂੰਨੀ ਗਤੀਵਿਧੀਆ ਵਿਚ ਵਰਤਿਆ ਜਾ ਰਿਹਾ ਹੈ ਅਤੇ ਵੱਖ ਵੱਖ ਲੋਕੇਸ਼ਨਾ ਤੇ ਆਨਲਾਈਨ ਬਿਟ ਕੁਆਇਨ ਪਰਚੇਸ ਕੀਤੇ ਜਾ ਰਹੇ ਹਨ। ਫਿਰ ਕਾਲਰ ਵੱਲੋਂ ਕਾਲ ਤੇ ਇਹ ਦੱਸ ਕੇ ਕਿ ਉਹਨਾਂ ਦੀ ਕਾਲ ਬੈਂਕ ਨੂੰ ਟਰਾਂਸਫਰ ਕੀਤੀ ਜਾ ਰਹੀ ਹੈ ਉਸੇ ਦਫਤਰ ਵਿੱਚ ਬੈਠੇ ਨਜਦੀਕੀ ਨੂੰ ਦੇ ਦਿੱਤੀ ਜਾਂਦੀ ਸੀ, ਜਿਸ ਵੱਲੋਂ ਰਿਫੰਡ ਦੀ ਗੱਲ ਕਹਿ ਕੇ ਵਿਦੇਸ਼ੀ ਲੋਕਾਂ ਕੋਲੋ ਐਪਲ ਦਾ ਗਿਫਟ ਕਾਰਡ ਮੰਗਵਾ ਕੇ ਉਸ ਵਿੱਚ ਪੈਸੇ ਕੱਢਵਾ ਲਏ ਜਾਂਦੇ ਸਨ ਅਤੇ ਯੂ ਐਸ ਡੀ ਟੀ ਅਤੇ ਹਵਾਲਾ ਰਾਹੀ ਆਪਣੇ ਪਾਸ ਟਰਾਂਸਫਰ ਕਰਕੇ ਭਾਰਤ ਵਿੱਚ ਕੈਸ਼ ਕਰਵਾ ਲਿਆ ਜਾਂਦਾ ਸੀ ਅਤੇ ਇਸ ਤਰੀਕੇ ਨਾਲ ਵਿਦੇਸ਼ੀ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ।
ਉਹਨਾਂ ਦੱਸਿਆ ਕਿ ਇਸ ਇਮਾਰਤ ਦੀ ਤੀਜੀ ਮੰਜਿਲ ਤੇ ਫਰਜੀ ਕਾਲ ਸੈਂਟਰ ਬਣਾ ਕੇ ਵਿਦੇਸ਼ੀ ਭੋਲੇ ਭਾਲੇ ਲੋਕਾਂ ਨਾਲ ਕੰਪਿਊਟਰ ਤੇ ਲਾਗਇਨ ਕੀਤੇ ਹੋਏ ਠੱਗੀ ਮਾਰਨ ਦੇ ਦੋਸ਼ ਹੇਠ ਮੈਨੇਜਰ ਮੋਰਿਆ ਨਾਥ ਉਰਫ ਕ੍ਰਿਸ਼ਟਾਫਰ ਵਾਸੀ ਦਵਾਰਕਾ, ਦਿੱਲੀ (ਹਾਲ ਵਾਸੀ ਐਰੋ ਸਿਟੀ, ਮੁਹਾਲੀ) ਅਤੇ ਉਸਦੇ ਸਾਥੀ ਕਰਮਚਾਰੀਆਂ ਇਸ਼ਵ ਕੁਮਾਰ ਹਿਮਾਚਲ ਪ੍ਰਦੇਸ਼ (ਹਾਲ ਵਾਸੀ ਸਵਰਾਜ ਇੰਨਕਲੇਵ ਸੰਤੇ ਮਾਜਰਾ ਖਰੜ) ਰਿਨਚੈਨ ਵਿਨੈਇਲ ਵਾਸੀ ਭੂਟਾਨ (ਹਾਲ ਵਾਸੀ ਜੇ.ਬੀ.ਪੀ. ਕਰੈਸ ਖਰੜ) ਡੋਲੀ ਕੁਮਾਰੀ ਝਾਰਖੰਡ (ਹਾਲ ਵਾਸੀ ਸਰਿਲਾ ਅਪਾਰਟਮੈਟ, ਸਿਵਾਲਿਕ ਸਿਟੀ ਖਰੜ) ਨੂੰ ਕਾਬੂ ਕੀਤਾ ਗਿਆ ਅਤੇ ਇਨ੍ਹਾਂ ਤੋਂ 4 ਸੀ.ਪੀ.ਯੂ ਸਮੇਤ 4 ਹੈਡਫੋਨ ਅਤੇ ਮੈਨੇਜਰ ਦੇ 5 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ।
ਉਹਨਾਂ ਦੱਸਿਆ ਕਿ ਵੁਕਤ ਵਿਅਕਤੀਆਂ ਵਲੋਂ ਟਰੈਵਲ ਕੰਪਨੀ ਦੇ ਨਾਮ ਤੇ ਫਰਜ਼ੀ ਕਾਲ ਸੈਂਟਰ ਚਲਾ ਕੇ ਇੱਕ ਵੈਬਸਾਈਟ ਰਾਹੀ ਐਡ ਚਲਾ ਕੇ ਵਿਦੇਸ਼ੀ ਲੋਕਾਂ ਨੂੰ ਸਸਤੇ ਭਾਅ ਵਿੱਚ ਟਿਕਟਾਂ ਦੇ ਰੇਟ ਦਿੱਤੇ ਜਾਂਦੇ ਸਨ ਅਤੇ ਫਿਰ ਵਿਦੇਸ਼ੀ ਲੋਕਾਂ ਨੂੰ ਕਾਲ ਕਰਕੇ ਉਹਨਾਂ ਦੇ ਕਰੈਡਿਟ ਅਤੇ ਡੇਬਿਟ ਕਾਰਡਾਂ ਦੀ ਡਿਟੇਲ ਹਾਸਲ ਕਰਕੇ ਉਹਨਾਂ ਨੂੰ ਟਿਕਟ ਬੁਕਿੰਗ ਦੇ ਨਾਮ ਤੇ ਵੱਖ ਵੱਖ ਵੈਂਡਰਾ ਰਾਹੀ ਗੈਰ ਕਾਨੂੰਨੀ ਢੰਗ ਨਾਲ ਰਜਿਸਟਰਡ ਕੀਤੇ ਗਏ ਪੇਮੈਂਟ ਗੇਟਵੇਅ ਤੇ ਚਾਰਜ ਕਰ ਲਿਆ ਜਾਂਦਾ ਸੀ। ਇਸ ਸਬੰਧੀ ਕਸਟਮਰ ਤੋਂ ਈ ਮੇਲ ਰਾਹੀ ਟ੍ਰਾਸਜੈਕਸ਼ਨ ਅਪਰੂਵ ਕਰਵਾ ਲਈ ਜਾਂਦੀ ਸੀ ਅਤੇ ਜੋ ਕਿ ਪੈਮੇਂਟ ਗੇਟਵੇਅ ਵਾਲੇ ਆਪਣਾ ਕਮਿਸ਼ਨ ਕੱਟ ਕੇ ਆਰੋਪੀਆਂ ਨੂੰ ਉਨ੍ਹਾ ਦੇ ਖਾਤੇ ਅਤੇ ਕੈਸ਼ ਵਿਚ ਭਾਰਤ ਵਿਚ ਪੈਸੇ ਦੇ ਦਿੰਦੇ ਸਨ। ਜਿਸ ਸਬੰਧੀ ਟਿਕਟ ਨਾ ਦੇ ਕੇ ਵਿਦੇਸ਼ੀ ਭੋਲੇ ਭਾਲੇ ਲੋਕਾਂ ਨਾਲ ਠੱਗੀ ਮਾਰੀ ਜਾਂਦੀ ਸੀ।
Mohali
ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।
ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।
Mohali
ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।
ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Mohali
ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ
ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।
ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
National1 month agoਆਸਾਮ ਵਿੱਚ ਹੜ੍ਹ ਕਾਰਨ ਮ੍ਰਿਤਕਾਂ ਦੀ ਗਿਣਤੀ 100 ਤੇ ਪਹੁੰਚੀ, 1.4 ਲੱਖ ਲੋਕ ਪ੍ਰਭਾਵਿਤ
