Connect with us

Mohali

ਮੁਹਾਲੀ ਸ਼ਹਿਰ ਵਾਸਤੇ ਗੰਭੀਰ ਸਮੱਸਿਆ ਬਣ ਗਏ ਹਨ ਮੰਗਤੇ

Published

on

 

ਮੰਗਤਿਆਂ ਕਾਰਨ ਦੁਕਾਨਦਾਰ ਅਤੇ ਮਾਰਕੀਟਾਂ ਵਿੱਚ ਆਏ ਲੋਕ ਵੀ ਹੁੰਦੇ ਹਨ ਪ੍ਰੇਸ਼ਾਨ

ਐਸ ਏ ਐਸ ਨਗਰ, 24 ਜੂਨ (ਸ.ਬ.) ਚੰਡੀਗੜ੍ਹ ਦੀ ਤਰਜ਼ ਤੇ ਵਸਾਏ ਗਏ ਸ਼ਹਿਰ ਮੁਹਾਲੀ ਵਿੱਚ ਮੰਗਤਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ। ਇਹਨਾਂ ਮੰਗਤਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਇਹਨਾਂ ਮੰਗਤਿਆਂ ਵਿੱਚ ਬੱਚਿਆਂ, ਮਹਿਲਾਵਾਂ, ਬਜੁਰਗਾਂ ਤੋਂ ਲੈ ਕੇ ਹਰ ਉਮਰ ਵਰਗ ਦੇ ਮਰਦ ਸ਼ਾਮਲ ਹਨ।

ਸ਼ਾਮ ਸਮੇਂ ਵੱਖ ਵੱਖ ਮਾਰਕੀਟਾਂ ਵਿੱਚ ਇਹਨਾਂ ਮੰਗਤਿਆਂ ਦੀ ਗਿਣਤੀ ਏਨੀ ਜਿਆਦਾ ਵੱਧ ਜਾਂਦੀ ਹੈ ਕਿ ਹਰ ਪਾਸੇ ਮੰਗਤੇ ਹੀ ਨਜ਼ਰ ਆਉਂਦੇ ਹਨ। ਕਈ ਮੰਗਤੇ ਖਾਸ ਕਰਕੇ ਬੱਚੇ ਤੇ ਮਹਿਲਾਵਾਂ ਗੁਬਾਰੇ ਅਤੇ ਹੋਰ ਸਮਾਨ ਵੇਚਣ ਦੇ ਬਹਾਨੇ ਵੀ ਲੋਕਾਂ ਤੋਂ ਭੀਖ ਮੰਗਦੇ ਰਹਿੰਦ ੇਹਨ। ਇਹਨਾਂ ਮੰਗਤਿਆਂ ਤੋਂ ਜਿਥੇ ਦੁਕਾਨਦਾਰ ਪ੍ਰੇਸ਼ਾਨ ਹਨ, ਉਥੇ ਦੁਕਾਨਾਂ ਤੇ ਆਉਣ ਵਾਲੇ ਗ੍ਰਾਹਕ ਵੀ ਪ੍ਰੇਸ਼ਾਨ ਹਨ।

ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਸਮੇਤ ਸ਼ਹਿਰ ਦੀਆਂ ਹੋਰਨਾਂ ਮਾਰਕੀਟਾਂ ਵਿੱਚ ਸ਼ਾਮ ਅਤੇ ਰਾਤ ਸਮੇਂ ਵੇਖਣ ਵਿੱਚ ਆਉਂਦਾ ਹੈ ਕਿ ਢਾਬਿਆਂ, ਹਲਵਾਈਆਂ ਅਤੇ ਹੋਰ ਖਾਣ ਪੀਣ ਦੀਆਂ ਦੁਕਾਨਾਂ ਤੇ ਖਾਣ ਪੀਣ ਲਈ ਆਪਣੇ ਪਰਿਵਾਰਾਂ ਸਮੇਤ ਪਹੁੰਚੇ ਲੋਕਾਂ ਨੂੰ ਇਹ ਮੰਗਤੇ ਬਹੁਤ ਪ੍ਰੇਸ਼ਾਨ ਕਰਦੇ ਹਨ। ਕਈ ਢਾਬਿਆਂ ਅਤੇ ਦੁਕਾਨਾਂ ਵਾਲਿਆਂ ਨੇ ਦੁਕਾਨਾਂ ਦੇ ਬਾਹਰ ਗ੍ਰਾਹਕਾਂ ਦੇ ਬੈਠਣ ਲਈ ਮੇਜ ਕੁਰਸੀਆਂ ਲਗਾਏ ਹੁੰਦੇ ਹਨ, ਜਦੋਂ ਆਮ ਲੋਕ ਆਪਣੇ ਪਰਿਵਾਰਾਂ ਸਮੇਤ ਕੁਝ ਖਾ ਪੀ ਰਹੇ ਹੁੰਦੇ ਹਨ ਤਾਂ ਇਹ ਮੰਗਤੇ ਤੁਰੰਤ ਆ ਕੇ ਉਹਨਾਂ ਤੋਂ ਭੀਖ ਅਤੇ ਖਾਣਾ ਮੰਗਣ ਲੱਗਦੇ ਹਨ ਅਤੇ ਜਿੰਨੀ ਦੇਰ ਲੋਕ ਇਹਨਾਂ ਨੂੰ ਪੈਸੇ ਜਾਂ ਖਾਣਾ ਨਹੀਂ ਦਿੰਦੇ ਇਹ ਮੰਗਤੇ ਲੋਕਾਂ ਦੇ ਮਗਰ ਪਏ ਰਹਿੰਦੇ ਹਨ।

ਅਕਸਰ ਲੋਕ ਖਾਣ ਪੀਣ ਵਾਲੀਆਂ ਦੁਕਾਨਾਂ ਤੋਂ ਸਮਾਨ ਲੈ ਕੇ ਦੁਕਾਨਾਂ ਦੇ ਬਾਹਰ ਖੜ ਕੇ ਖਾਣ ਪੀਣ ਲੱਗਦੇ ਹਨ ਤਾਂ ਇਹ ਮੰਗਤੇ ਤੁਰੰਤ ਉਹਨਾਂ ਕੋਲ ਪਹੁੰਚ ਜਾਂਦੇ ਹਨ ਅਤੇ ਭੀਖ ਅਤੇ ਖਾਣਾ ਮੰਗ ਕੇ ਉਹਨਾਂ ਨੂੰ ਪ੍ਰੇਸ਼ਾਨ ਕਰਦੇ ਹਨ। ਇਸ ਤੋਂ ਇਲਾਵਾ ਇਹ ਮੰਗਤੇ ਆਪਣੇ ਗੰਦੇ ਹੱਥ ਲੋਕਾਂ ਦੇ ਕਪੜਿਆਂ ਨੂੰ ਲਗਾ ਦਿੰਦੇ ਹਨ, ਜਿਸ ਕਾਰਨ ਆਪਣੇ ਕਪੜਿਆਂ ਨੂੰ ਬਚਾਉਣ ਲਈ ਵੀ ਲੋਕ ਇਹਨਾਂ ਮੰਗਤਿਆਂ ਨੂੰ ਭੀਖ ਦੇ ਕੇ ਇਹਨਾਂ ਤੋਂ ਆਪਣਾ ਛੁਟਕਾਰਾ ਪਾਉਂਦੇ ਹਨ।

ਜਦੋਂ ਤੋਂ ਚੰਡੀਗੜ੍ਹ ਵਿੱਚ ਭਿਖਾਰੀਆਂ ਤੇ ਸਖਤ ਕਾਰਵਾਈ ਆਰੰਭੀ ਗਈ ਹੈ ਅਤੇ ਮੰਗਤਿਆਂ ਨੂੰ ਉਥੋਂ ਖਦੇੜਿਆ ਗਿਆ ਹੈ, ਉਦੋਂ ਤੋਂ ਮੁਹਾਲੀ ਸ਼ਹਿਰ ਵਿੱਚ ਮੰਗਤਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ। ਇਸ ਤੋਂ ਇਲਾਵਾ ਹੋਰਨਾਂ ਰਾਜਾਂ ਦੇ ਲੋਕ ਵੀ ਮੰਗਤਿਆਂ ਦੇ ਰੂਪ ਵਿੱਚ ਸ਼ਹਿਰ ਵਿੱਚ ਘੁੰਮਦੇ ਰਹਿੰਦੇ ਹਨ, ਜਿਹਨਾਂ ਦੀਆਂ ਗਤੀਵਿਧੀਆਂ ਅਕਸਰ ਸ਼ੱਕੀ ਹੁੰਦੀਆਂ ਹਨ।

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਮੁਹਾਲੀ ਪ੍ਰਸ਼ਾਸਨ ਅਤੇ ਪੁਲੀਸ ਮੰਗਤਿਆਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੇ ਹਨ, ਜਿਸ ਕਾਰਨ ਸ਼ਹਿਰ ਵਿੱਚ ਮੰਗਤਿਆਂ ਦੀ ਗਿਣਤੀ ਦਿਨੋਂ ਦਿਨ ਵੱਧਦੀ ਜਾ ਰਹੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਦਿਨੋਂ ਦਿਨ ਮੁਹਾਲੀ ਸ਼ਹਿਰ ਵਿੱਚ ਗੰਭੀਰ ਹੁੰਦੀ ਜਾ ਰਹੀ ਮੰਗਤਿਆਂ ਦੀ ਸਮੱਸਿਆ ਉਪਰ ਪ੍ਰਸ਼ਾਸਨ ਵੱਲੋਂ ਕਾਬੂ ਪਾਇਆ ਜਾਵੇ ਤਾਂ ਕਿ ਦੁਕਾਨਦਾਰਾਂ ਅਤੇ ਮਾਰਕੀਟਾਂ ਵਿੱਚ ਆਉਂਦੇ ਲੋਕਾਂ ਨੂੰ ਰਾਹਤ ਮਿਲੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending