Mohali
ਖਰੜ ਦੇ ਐਸ ਡੀ ਐਮ ਵੱਲੋਂ ਬਰਸਾਤਾਂ ਆਉਣ ਤੋਂ ਪਹਿਲਾਂ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਤੁਰੰਤ ਪ੍ਰਬੰਧ ਕਰਨ ਦੀ ਹਦਾਇਤ
ਖਰੜ, 24 ਜੂਨ (ਸ.ਬ.) ਖਰੜ ਦੇ ਐਸ ਡੀ ਐਮ ਦੀਵਿਆ ਪੀ ਵਲੋਂ ਅੱਜ ਦੁਪਹਿਰ ਬਰਸਾਤ ਦੇ ਆਉਣ ਵਾਲੇ ਮੌਸਮ ਦੌਰਾਨ ਹੜਾਂ ਤੋਂ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਦੇ ਨਾਲ ਮੀਟਿੰਗ ਕੀਤੀ ਅਤੇ ਮੀਟਿੰਗ ਵਿੱਚ ਹਾਜਿਰ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਲਈ ਹਦਾਇਤ ਕੀਤੀ ਗਈ।
ਮੀਟਿੰਗ ਦੌਰਾਨ ਐਸ ਡੀ ਐਮ ਨੇ ਸਬ ਡਵੀਜਨ ਖਰੜ ਅੰਦਰ ਪੈਂਦੇ ਰਿਹਾਇਸ਼ੀ ਇਲਾਕਿਆਂ (ਜਿਹੜੇ ਨੀਵੇਂ ਏਰੀਅੇ ਅਤੇ ਸੋਸਾਇਟੀ ਨੇੜੇ ਪਾਣੀ ਦੇ ਚੈਨਲ, ਨਦੀ, ਚੋਅ ਦੀ ਕੈਟਾਗਰੀ ਵਿੱਚ ਆਉਂਦੇ ਹਨ, ਜਾਂ ਉਹ ਇਲਾਕੇ ਜਿਨ੍ਹਾਂ ਵਿੱਚ ਬੀਤੇ ਸਾਲ ਬਾਰਿਸ਼ਾਂ ਦਾ ਪਾਣੀ ਭਰ ਜਾਣ ਕਾਰਨ ਕਾਫੀ ਨੁਕਸਾਨ ਹੋਇਆ ਸੀ) ਉਨਾਂ ਸਬੰਧੀ ਉਚਿੱਤ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਮਾਨਸੂਨ ਹੜ੍ਹ ਦੇ ਮੌਸਮ ਵਿੱਚ ਅਣਹੋਈ ਤੋਂ ਬਚਿਆ ਜਾ ਸਕੇ। ਉਹਨਾਂ ਬੀ. ਡੀ. ਪੀ. ਓ, ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸੀਵਰੇਜ ਅਤੇ ਨਾਲਿਆਂ ਆਦਿ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਸਬੰਧੀ ਹਦਾਇਤਾਂ ਦਿੱਤੀਆਂ। ਉਹਨਾਂ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਲਈ ਰਾਹਤ ਕੈਂਪ ਦਾ ਸਥਾਨ ਨਿਰਧਾਰਤ ਕਰਨ ਅਤੇ ਪ੍ਰਬੰਧ ਕਰਨ ਲਈ ਵੀ ਕਿਹਾ। ਇਸਦੇ ਨਾਲ ਹੀ ਡੀ ਐਸ ਪੀ ਖਰੜ ਨੂੰ ਗੋਤਾਖੋਰਾਂ ਦੀ ਸੂਚੀ (ਟੈਲੀਫੋਨ ਨੰਬਰ ਸਮੇਤ) ਡਿਊਟੀ ਸਟਾਫ ਨੂੰ ਉਪਲੱਬਧ ਕਰਵਾਉਣ ਲਈ ਕਿਹਾ ਗਿਆ।
ਉਹਨਾਂ ਐਸ ਐਮ ਓ ਖਰੜ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾਨਵਰਾਂ ਦੇ ਰੱਖ ਰਖਾਅ ਸਬੰਧੀ ਸਥਾਨ ਨਿਰਧਾਰਤ ਕਰਨ ਅਤੇ ਪ੍ਰਬੰਧ ਕਰਨ ਦੀ ਹਿਦਾਇਤ ਦਿੱਤੀ ।
ਇਸ ਮੌਕੇ ਉਹਨਾਂ ਖੁਰਾਕ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੜ੍ਹ ਪੀੜਤਾਂ ਲਈ ਰਾਹਤ ਕੈਂਪਾਂ ਵਿੱਚ ਪੀਣ ਵਾਲੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਇਸ ਮੌਕੇ ਉਹਨਾਂ ਪੀ ਐਸ ਪੀ ਸੀ ਐਲ ਅਧਿਕਾਰੀਆਂ ਨੂੰ ਹੜ ਪੀੜਿਤ ਇਲਾਕਿਆਂ ਵਿੱਚ ਬਿਜਲੀ ਦਾ ਪ੍ਰਬੰਧ ਕਰਨ ਲਈ ਕਿਹਾ ਅਤੇ ਹੜ੍ਹ ਪੀੜਤ ਖੇਤਰਾਂ ਵਿੱਚ ਅੱਗ ਜਾਂ ਹੋਰ ਆਫਤ ਤੋਂ ਬਚਣ ਲਈ ਫਾਇਰ ਗੱਡੀਆਂ ਦਾ ਪ੍ਰਬੰਧ ਕਰਨ ਲਈ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨਾਲ ਤਾਲਮੇਲ ਰੱਖਣ ਲਈ ਕਿਹਾ। ਉਹਨਾਂ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਅਤੇ ਸੈਕੰਡਰੀ ਨੂੰ ਹੜ੍ਹ ਪੀੜਤ ਰਾਹਤ ਕੈਂਪ ਨਿਰਧਾਰਤ ਸਕੂਲਾਂ ਨੂੰ ਖੁੱਲੇ ਰੱਖਣ ਦਾ ਪ੍ਰਬੰਧ ਕਰਨ ਲਈ ਕਿਹਾ।
ਉਹਨਾਂ ਕਿਹਾ ਕਿ ਹੜ੍ਹ ਕਾਰਨ ਹੋਏ ਨੁਕਸਾਨ ਦੀ ਰੋਜਾਨਾ ਰਿਪੋਰਟ ਤਿਆਰ ਕਰਨ, ਰੋਜਾਨਾ ਹੋਈ ਬਰਸਾਤ ਦੇ ਵੇਰਵੇ ਭੇਜਣ, ਫਲੰਡ ਕੰਟਰੋਲ ਰੂਮ ਚਾਲੂ ਰੱਖਣ, ਸੰਬਧਿਤ ਡਿਊਟੀ ਕਰਤਾਵਾਂ ਦੀ ਹਾਜਰੀ ਦੀ ਪੜਤਾਲ ਕਰਕੇ ਸੂਚਿਤ ਕਰਨਾ ਤਹਿਸੀਲਦਾਰ ਖਰੜ ਦੀ ਜਿੰਮੇਵਾਰੀ ਹੋਵੇਗੀ। ਬੀ. ਡੀ. ਪੀ. ਓ ਖਰੜ ਅਤੇ ਮਾਜਰੀ ਆਪਣੇ ਪਿੰਡਾਂ ਵਿੱਚ ਪੈਂਦੀਆਂ ਚੋਈਆਂ ਦੀ ਚੈਕਿੰਗ ਕਰਨਗੇ ਕਿ ਗੁੱਜਰ ਬਰਾਦਰੀ ਨਾਲ ਸਬੰਧਿਤ ਜਾਂ ਹੋਰ ਕਿਸੇ ਪਬਲਿਕ ਵੱਲੋਂ ਨਦੀਆਂ ਵਿੱਚ ਝੁੱਗੀਆਂ ਪਾ ਕੇ ਕਰਕੇ ਰਿਹਾਇਸ਼ ਤਾਂ ਨਹੀਂ ਕੀਤੀ ਗਈ, ਕਿਉਂਕਿ ਉੱਪਰੋ ਪਹਾੜਾਂ ਵਿੱਚੋਂ ਪਾਣੀ ਆਉਣ ਕਾਰਨ ਜਾਨੀ ਮਾਲੀ ਹੋਣ ਦੀ ਸੰਭਾਵਨਾ ਰਹਿੰਦੀ ਹੈ। ਉਹਨਾਂ ਦੋਵਾਂ ਬੀ ਡੀ ਪੀ ਨੂੰ ਹਿਦਾਇਤ ਕੀਤੀ ਕਿ ਉਹ ਆਪਣੀਆਂ ਜੇ ਸੀ ਬੀ ਮਸ਼ੀਨਾਂ ਨੂੰ 24 ਘੰਟੇ ਹਾਜ਼ਰ ਰੱਖਣਗੇ ਅਤੇ ਜੇ ਸੀ ਬੀ ਦੇ ਡਰਾਇਵਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ 24 ਘੰਟੇ ਡਿਊਟੀ ਤੇ ਹਾਜਰ ਰਹਿਣਗੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
