Connect with us

Mohali

ਡਿਪਟੀ ਕਮਿਸ਼ਨਰ ਵੱਲੋਂ ਆਉਣ ਵਾਲੇ ਮੌਨਸੂਨ ਸੀਜ਼ਨ ਨੂੰ ਦੇਖਦੇ ਹੋਏ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

Published

on

 

ਐਸ ਏ ਐਸ ਨਗਰ , 25 ਜੁਲਾਈ (ਸ.ਬ.) ਆਉਣ ਵਾਲੇ ਮੌਨਸੂਨ ਸੀਜ਼ਨ ਨੂੰ ਦੇਖਦੇ ਹੋਏ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮੌਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਡਰੇਨਜ਼, ਨਾਲਿਆਂ ਅਤੇ ਚੋਆਂ ਦੀ ਸਫਾਈ ਵੱਲ ਖਾਸ ਧਿਆਨ ਦੇਣ ਤੇ ਜ਼ੋਰ ਦਿੱਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2023 ਦੀ ਮੌਨਸੂਨ ਕਾਰਨ ਹੋਏ ਨੁਕਸਾਨ ਨੂੰ ਦੇਖਦੇ ਹੋਏ ਹੜ੍ਹਾਂ ਨਾਲ ਨਜਿੱਠਣ ਲਈ ਵਧੇਰੇ ਤਿਆਰੀ/ਚੌਕਸੀ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ ਅਤੇ ਸ਼ੁਰੂ ਹੋ ਰਹੇ ਮੌਨਸੂਨ ਸੀਜ਼ਨ ਨੂੰ ਵੇਖਦੇ ਹੋਏ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਕੰਮਾਂ ਦੇ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਬੀ. ਡੀ. ਓਜ਼, ਈ. ਓਜ਼ ਉਪ ਮੰਡਲ ਮੈਜਿਸਟ੍ਰੇਟ ਨਾਲ ਮਿਲਕੇ ਹੜ੍ਹ ਸੰਭਾਵਤ ਥਾਵਾਂ ਦਾ ਮੁਆਇਨਾ ਕਰਕੇ ਲੋੜੀਂਦੇ ਪ੍ਰਬੰਧਾਂ ਦੀ ਅਤੇ ਸਾਜ਼ੋ ਸਮਾਨ ਦੀ ਤਿਆਰੀ ਕਰਕੇ ਰੱਖਣ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਨਾਲ ਨਜਿੱਠਣ ਸਬੰਧੀ ਲੋੜੀਂਦੇ ਸਮਾਨ ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਕਿਸ਼ਤੀਆਂ, ਜਨਰੇਟਰ, ਤਰਪਾਲਾਂ ਆਦਿ ਸਮਾਨ ਦੀ ਅਗੇਤੇ ਤੌਰ ਤੇ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਰਿਪੇਅਰ ਕਰਵਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਮੀਂਹ ਦੌਰਾਨ ਇਕੱਠੇ ਹੋਏ ਪਾਣੀ ਦੀ ਨਿਕਾਸੀ ਲਈ ਪੰਪ ਖਰੀਦੇ ਜਾਣ ਜਾਂ ਕਿਰਾਏ ਤੇ ਲਏ ਜਾਣ ਤਾਂ ਜੋ ਲੋੜ ਪੈਣ ਤੇ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਅਤੇ ਬਰਸਾਤੀ ਚੋਆਂ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਪਾਣੀ ਦੀ ਨਿਕਾਸੀ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਅਸਰੁੱਖਿਅਤ ਇਮਾਰਤਾਂ ਦੀ ਸ਼ਨਾਖਤ ਕਰਨ ਅਤੇ ਸਮੇਂ ਸਿਰ ਬਣਦੀ ਮੁਰੰਤਮ ਕਰਾਉਣ ਲਈ ਵੀ ਕਿਹਾ ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਡਰੇਨਾਂ/ਨਾਲਿਆਂ ਆਦਿ ਦੀ ਸਫ਼ਾਈ, ਪੀਣ ਵਾਲੇ ਸਾਫ਼ ਪਾਣੀ, ਡਾਕਟਰਾਂ ਦੀਆਂ ਟੀਮਾਂ ਤੇ ਦਵਾਈਆਂ, ਪਸ਼ੂਆਂ ਲਈ ਦਵਾਈਆਂ ਅਤੇ ਚਾਰੇ ਦਾ ਪ੍ਰਬੰਧ, ਦੂਰ ਸੰਚਾਰ ਵਿਵਸਥਾ, ਬਿਜਲੀ ਨਿਰਵਿਘਨ ਅਤੇ ਸੁਰੱਖਿਆ ਸਪਲਾਈ, ਵਾਹਨਾਂ ਦੇ ਪ੍ਰਬੰਧ, ਵਾਇਰਲੈਸ ਸੈਟ ਲਗਾਉਣ, ਤੈਰਾਕ, ਕਿਸ਼ਤੀ ਚਾਲਕਾਂ ਅਤੇ ਗੋਤਾਖੋਰਾਂ ਦੀ ਸੂਚੀ ਆਦਿ ਦੇ ਪ੍ਰਬੰਧ ਪਹਿਲਾ ਹੀ ਮੁਕੰਮਲ ਕਰ ਲਏ ਜਾਣ।

ਇਸ ਮੌਕੇ ਨੈਸ਼ਨਲ ਹਾਈਵੇਅ ਦੇ ਨੁਮਾਇੰਦੇ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਬਰਸਾਤੀ ਨਿਕਾਸੀ ਨਾਲਿਆਂ (ਸਟੋਰਮ ਸੀਵਰ) ਦੀ ਸਾਫ਼ ਸਫਾਈ ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ ਤਾਂ ਜੋ ਸੜ੍ਹਕਾਂ ਤੇ ਪਾਣੀ ਖੜ੍ਹਨ ਦੀ ਸਮੱਸਿਆ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਤੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। ਮੌਨਸੂਨ ਸੀਜ਼ਨ ਦੌਰਾਨ ਹੰਗਾਮੀ ਹਾਲਾਤਾਂ ਨੂੰ ਨਪਿੱਟਣ ਲਈ ਪਿੰਡਾਂ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਵੀ ਕੀਤੇ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਤੇ ਠਹਿਰਾਉਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੀਤਿਕਾ ਸਿੰਘ, ਸਹਾਇਕ ਕਮਿਸ਼ਨਰ, ਹਰਮਿੰਦਰ ਸਿੰਘ ਹੁੰਦਲ ਸਮੇਤ ਵੱਖੋ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending