Connect with us

Mohali

ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਿਧਾਇਕ ਕੁਲਵੰਤ ਸਿੰਘ ਤੇ ਪਿੰਡ ਪਾਪੜੀ ਦੀ ਜ਼ਮੀਨ ਕੌਡੀਆਂ ਦੇ ਭਾਅ ਹੜੱਪਣ ਦਾ ਇਲਜਾਮ ਲਗਾਇਆ

Published

on

 

ਪੰਚਾਇਤ ਵਿਭਾਗ ਦੀ ਮਿਲੀ ਭੁਗਤ ਨਾਲ ਹੜੱਪੀ ਜਾ ਰਹੀ ਹੈ ਜਮੀਨ : ਸਿੱਧੂ

ਐਸ.ਏ.ਐਸ. ਨਗਰ, 25 ਜੂਨ (ਸ.ਬ.) ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਲਜਾਮ ਲਗਾਇਆ ਹੈ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ (ਜੋ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਵੀ ਹਨ) ਉਤੇ ਇਲਜਾਮ ਲਗਾਇਆ ਹੈ ਕਿ ਉਹ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਪਿੰਡ ਪਾਪੜੀ ਦੀ ਕਰੋੜਾਂ ਰੁਪਏ ਦੀ ਜ਼ਮੀਨ ਕੌਡੀਆ ਦੇ ਭਾਅ ਹੜੱਪ ਰਹੇ ਹਨ।

ਅਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸz ਸਿੱਧੂ ਨੇ ਕਿਹਾ ਕਿ ਜੇ.ਐਲ.ਪੀ.ਐਲ. ਨੇ 16 ਫਰਵਰੀ 2017 ਨੂੰ ਪਿੰਡ ਪਾਪੜੀ ਦੀ 6 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 3 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ (ਬਾਜ਼ਾਰੀ ਕੀਮਤ ਨਾਲੋਂ ਬਹੁਤ ਸਸਤੇ ਭਾਅ ਉਤੇ) ਖਰੀਦਣ ਦੀ ਪ੍ਰਵਾਨਗੀ ਹਾਸਲ ਕਰਨ ਤੋਂ ਬਾਅਦ ਪੰਚਾਇਤ ਨੂੰ ਮਹਿਜ਼ 50 ਲੱਖ ਰੁਪਏ ਦੇ ਕੇ ਕਬਜ਼ਾ ਹਾਸਲ ਕਰ ਲਿਆ ਸੀ ਜਦੋਂਕਿ ਪੰਚਾਇਤੀ ਰਾਜ ਐਕਟ ਅਨੁਸਾਰ ਪੂਰੀ ਕੀਮਤ ਵਸੂਲ ਕੇ ਰਜਿਸਟਰੀ ਕਰਾਉਣ ਤੋਂ ਬਾਅਦ ਹੀ ਪੰਚਾਇਤ ਖਰੀਦਦਾਰ ਨੂੰ ਪੰਚਾਇਤੀ ਜ਼ਮੀਨ ਦਾ ਕਬਜ਼ਾ ਦੇ ਸਕਦੀ ਹੈ।

ਉਹਨਾਂ ਕਿਹਾ ਕਿ ਜੇ. ਐਲ. ਪੀ. ਐਲ. ਨੇ ਇਸ ਪੰਚਾਇਤੀ ਜ਼ਮੀਨ ਉਤੇ ਕਬਜ਼ਾ ਕਰ ਕੇ ਇਥੇ ਸੜਕਾਂ ਬਣਾ ਦਿੱਤੀਆਂ, ਸੀਵਰੇਜ ਲਾਈਨ ਪਾ ਦਿੱਤੀ ਅਤੇ ਬਿਜਲੀ ਦੇ ਖੰਭੇ ਖੜ੍ਹੇ ਕਰ ਦਿੱਤੇ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਦੇ ਵਿਰੋਧ ਅਤੇ ਅਦਾਲਤੀ ਕਾਰਵਾਈ ਕਾਰਨ ਇਸ ਜ਼ਮੀਨ ਦੀ ਰਜਿਸਟਰੀ ਦਾ ਮਾਮਲਾ ਹੁਣ ਤੱਕ ਲਟਕਿਆ ਹੋਇਆ ਸੀ, ਪਰ ਹੁਣ ਅਚਾਨਕ ਪੰਚਾਇਤ ਵਿਭਾਗ ਦੇ ਕੁੱਝ ਅਧਿਕਾਰੀ 3 ਕਰੋੜ ਰੁਪਏ ਦੀ ਪੁਰਾਣੀ ਕੀਮਤ ਉਤੇ ਹੀ ਘੱਟੋ ਘੱਟ 150 ਕਰੋੜ ਰੁਪਏ ਦੇ ਮੁੱਲ ਵਾਲੀ ਇਸ ਜ਼ਮੀਨ ਦੀ ਰਜਿਸਟਰੀ ਸਿਰਫ 18 ਕਰੋੜ ਰੁਪਏ ਵਿਚ ਜੇ.ਐਲ.ਪੀ.ਐਲ. ਨੂੰ ਕਰਵਾਉਣ ਲਈ ਤਰਲੋਮੰਛੀ ਹੋਏ ਪਏ ਹਨ।

ਉਹਨਾਂ ਕਿਹਾ ਕਿ ਪੰਚਾਇਤ ਵਿਭਾਗ ਦੇ ਕੁਝ ਅਧਿਕਾਰੀਆਂ ਵਲੋਂ 8 ਸਾਲ ਪਹਿਲਾਂ ਮਿਥੀ ਗਈ ਕੀਮਤ ਉਤੇ ਰਜਿਸਟਰੀ ਕਰਾਉਣ ਦੀ ਕਾਰਵਾਈ ਜੇ.ਐਲ.ਪੀ.ਐਲ. ਨੂੰ ਸੈਂਕੜੇ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਲਈ ਬੁਣੀ ਜਾ ਰਹੀ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ ਉਤੇ ਸਿਰੇ ਨਹੀਂ ਚੜ੍ਹਣ ਦੇਣਗੇ। ਉਹਨਾਂ ਕਿਹਾ ਕਿ ਜੇਕਰ ਪੰਚਾਇਤ ਵਿਭਾਗ ਦੇ ਅਧਿਕਾਰੀ ਨਿਯਮਾਂ ਦੇ ਖਿਲਾਫ ਇਹ ਰਜਿਸਟਰੀ ਕਰਵਾਉਣਗੇ ਤਾਂ ਉਹਨਾਂ ਦੇ ਖਿਲਾਫ (ਨਿੱਜੀ ਤੌਰ ਉਤੇ) ਕਾਨੂੰਨੀ ਕਾਰਵਾਈ ਕੀਤੀ ਜਾਵੇਗਾ।

ਉਹਨਾਂ ਕਿਹਾ ਕਿ ਜੇ. ਐਲ. ਪੀ. ਐਲ. ਨੇ 26 ਜੂਨ 2015 ਨੂੰ ਪਿੰਡ ਪਾਪੜੀ ਦੇ ਸਵਰਗੀ ਸਰਪੰਚ ਅਜੈਬ ਸਿੰਘ, ਕੁਝ ਪੰਚਾਇਤ ਮੈਂਬਰਾਂ ਅਤੇ ਪੰਚਾਇਤ ਵਿਭਾਗ ਨਾਲ ਮਿਲੀਭੁਗਤ ਕਰਕੇ ਪੰਚਾਇਤ ਦੀ 15 ਕਨਾਲ 8 ਮਰਲੇ ਜ਼ਮੀਨ ਦਾ ਤਬਾਦਲਾ ਕੰਪਨੀ ਦੀ ਕਿਸੇ ਹੋਰ ਜ਼ਮੀਨ ਨਾਲ ਮਨਜੂਰ ਕਰਵਾ ਲਿਆ ਸੀ। ਉਹਨਾਂ ਕਿਹਾ ਕਿ ਬਾਅਦ ਵਿਚ ਹੋਈ ਪੁਲੀਸ ਤੇ ਫੋਰੈਂਸਿਕ ਲੈਬ ਦੀ ਪੜਤਾਲ ਤੋਂ ਇਹ ਸਾਬਤ ਹੋ ਗਿਆ ਕਿ 4 ਸਤੰਬਰ 2014 ਦੇ ਪੰਚਾਇਤੀ ਮਤੇ ਅਤੇ 9 ਦਸੰਬਰ 2014 ਨੂੰ ਹੋਏ ਜਨਰਲ ਇਜਲਾਸ ਵਿਚ ਪੰਚਾਇਤ ਮੈਂਬਰ ਗੁਰਜੀਤ ਸਿੰਘ ਤੇ ਬਚਨ ਸਿੰਘ ਦੇ ਦਸਤਖਤ ਜਾਅਲੀ ਕੀਤੇ ਗਏ ਸਨ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿਚ ਸਵਰਗੀ ਸਰਪੰਚ ਅਜੈਬ ਸਿੰਘ ਖਿਲਾਫ਼ ਥਾਣਾ ਸੋਹਾਣਾ ਵਿਚ ਧਾਰਾ 420, 465, 467, 468, 471 ਅਤੇ 474 ਤਹਿਤ ਮਾਮਲਾ ਵੀ ਦਰਜ ਹੋਇਆ ਸੀ।

ਉਹਨਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਪਿੰਡ ਦੇ ਲੋਕਾਂ ਨਾਲ ਹੋਈ ਧੋਖਾਧੜੀ ਸਾਬਤ ਹੋ ਜਾਣ ਤੋਂ ਬਾਅਦ ਤਬਾਦਲੇ ਦੀ ਮਨਜੂਰੀ ਰੱਦ ਕਰ ਕੇ ਪੰਚਾਇਤ ਨੂੰ 15 ਕਨਾਲ 8 ਮਰਲੇ ਜ਼ਮੀਨ ਵਾਪਸ ਮਿਲਣੀ ਚਾਹੀਦੀ ਹੈ। ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ‘ਕੱਟੜ ਇਮਾਨਦਾਰ ਸਰਕਾਰ’ ਦੇ ਦਾਅਵੇ ਪ੍ਰਤੀ ਸੁਹਿਰਦ ਹਨ ਤਾਂ ਇਹਨਾਂ ਦੇਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਕਰਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending