Chandigarh
ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ
ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਲੀਆਂ ਰਿਹਾਇਸ਼ਾਂ ਸਣੇ ਪੰਜਾਬ ਵਿੱਚ 24 ਟਿਕਾਣਿਆਂ ਤੇ ਵਿਜੀਲੈਂਸ ਦੇ ਛਾਪੇ
ਚੰਡੀਗੜ੍ਹ, 25 ਜੂਨ (ਸ.ਬ.) ਵਿਜੀਲੈਂਸ ਬਿਊਰੋ ਵਲੋਂ ਅੱਜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਲੀਆਂ ਰਿਹਾਇਸ਼ਾਂ ਸਣੇ ਪੰਜਾਬ ਵਿੱਚ 24 ਟਿਕਾਣਿਆਂ ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਲੈ ਕੇ ਮੁਹਾਲੀ ਲਈ ਰਵਾਨਾ ਹੋ ਗਈ। ਇਸ ਦੌਰਾਨ ਮਜੀਠੀਆ ਨੇ ਸੋਸ਼ਲ ਮੀਡੀਆ ਤੇ ਜਾਰੀ ਇਕ ਵੀਡੀਓ ਵਿਚ ਸਾਫ਼ ਕਰ ਦਿੱਤਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਿਆਸੀ ਬਦਲਾਖੋਰੀ ਵਾਲੀ ਕਾਰਵਾਈ ਤੋਂ ਡਰਨ ਵਾਲੇ ਨਹੀਂ ਹਨ। ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਘਰ ਵਿੱਚ ਵਿਜੀਲੈਂਸ ਨੇ ਛਾਪੇਮਾਰੀ ਕੀਤੀ ਹੈ। ਉਹ ਖੁਦ ਘਰ ਵਿੱਚ ਹਨ ਅਤੇ ਉਨ੍ਹਾਂ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਇਸ ਟੀਮ ਨੇ ਘਰ ਵਿੱਚ ਛਾਪੇਮਾਰੀ ਕੀਤੀ ਹੈ, ਜਿਸ ਦੀ ਅਗਵਾਈ ਵਿਜੀਲੈਂਸ ਵਿਭਾਗ ਦੇ ਐਸਐਸਪੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਬੰਧ ਵਿੱਚ ਦਰਜ ਕੇਸ ਵਿੱਚ ਜਦੋਂ ਉਨ੍ਹਾਂ ਖਿਲਾਫ਼ ਕੁਝ ਨਹੀਂ ਮਿਲਿਆ ਤਾਂ ਸਰਕਾਰ ਉਨ੍ਹਾਂ ਖਿਲਾਫ ਇੱਕ ਹੋਰ ਨਵਾਂ ਮਾਮਲਾ ਦਰਜ ਕਰਨ ਦਾ ਯਤਨ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਨਸ਼ਾ ਤਸਕਰੀ ਤੇ ਇਸ ਨਾਲ ਜੁੜੇ ਕਾਲੇ ਧਨ ਦੀ ਜਾਂਚ ਨੂੰ ਲੈ ਕੇ ਪੰਜਾਬ ਵਿਚ 24 ਹੋਰ ਟਿਕਾਣਿਆਂ ਤੇ ਛਾਪੇ ਮਾਰੇ ਹਨ। ਸz. ਮਜੀਠੀਆ ਦੀ ਅੰਮ੍ਰਿਤਸਰ ਵਿਚਲੀ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਤੇ ਛਾਪਾ ਮਾਰਨ ਆਈ ਟੀਮ ਨੇ ਛਾਪੇਮਾਰੀ ਦੀ ਕਾਰਵਾਈ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।
ਹਲਕਾ ਮਜੀਠਾ ਤੋਂ ਵਿਧਾਇਕ ਬੀਬੀ ਗਨੀਵ ਕੌਰ ਜੋ ਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਤਨੀ ਹਨ, ਨੇ ਵੀ ਵਿਜੀਲੈਂਸ ਵਿਭਾਗ ਦੀ ਇਸ ਕਾਰਵਾਈ ਤੇ ਸਸ਼ਤ ਇਤਰਾਜ਼ ਜਤਾਇਆ ਹੈ। ਸੋਸ਼ਲ ਮੀਡੀਆ ਤੇ ਅਪਲੋਡ ਕੀਤੀ ਇੱਕ ਵੀਡੀਓ ਵਿੱਚ ਉਹ ਵਿਜੀਲੈਂਸ ਦੀ ਟੀਮ ਨਾਲ ਬਹਿਸ ਕਰਦੇ ਹੋਏ ਦਿਖਾਈ ਦੇ ਰਹੇ ਹਨ। ਗਨੀਵ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਘਰ ਵਿੱਚ ਬਿਨਾਂ ਆਗਿਆ ਲਏ 25 ਤੋਂ 30 ਵਿਜੀਲੈਂਸ ਕਰਮਚਾਰੀ ਦਾਖਲ ਹੋਏ ਹਨ, ਜੋ ਕਿ ਸਰਾਸਰ ਨਿਯਮਾਂ ਦੀ ਉਲੰਘਣਾ ਹੈ। ਜੇਕਰ ਕੋਈ ਮਸਲਾ ਹੈ ਤਾਂ ਉਨ੍ਹਾਂ ਨੂੰ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਪ੍ਰਵਾਨਗੀ ਲਏ ਜਬਰੀ ਘਰ ਵਿੱਚ ਦਾਖਲ ਹੋਣਾ ਕਿੰਨਾ ਕੁ ਜਾਇਜ਼ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਰਾਹੀਂ ਆਖਿਆ ਹੈ ਕਿ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡੱਟ ਕੇ ਖੜਾ ਹੈ। ਉਨ੍ਹਾਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਬੁਖਲਾਹਟ ਵਿੱਚ ਆ ਕੇ ਅਜਿਹੀ ਕਾਰਵਾਈ ਕਰ ਰਹੀ ਹੈ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਆਪ ਸਰਕਾਰ ਦੀ ਇਸ ਕਾਰਵਾਈ ਦਾ ਸਖਤ ਵਿਰੋਧ ਕਰਦਿਆਂ ਇਸ ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਕਾਰਵਾਈ ਮਜੀਠੀਆ ਪਰਿਵਾਰ ਨੂੰ ਡਰਾਉਣ ਧਮਕਾਉਣ ਦਾ ਯਤਨ ਹੈ, ਜਦੋਂ ਕਿ ਉਹ ਡਰਨ ਵਾਲੇ ਨਹੀਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਵਲੋਂ ਸz. ਮਜੀਠੀਆ ਨੂੰ ਮੁਹਾਲੀ ਦੇ ਸੈਕਟਰ 68 ਵਿਚਲੇ ਵਿਜੀਲੈਂਸ ਦਫਤਰ ਵਿੱਚ ਲਿਆਂਦਾ ਗਿਆ ਹੈ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਵਿਜੀਲੈਂਸ ਵਲੋਂ ਸz. ਮਜੀਠੀਆ ਨੂੰ ਬਾਅਦ ਦੁਪਹਿਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੌਰਾਨ ਅਕਾਲੀ ਦਲ ਦੇ ਕਈ ਸੀਨੀਅਰ ਆਗੂ (ਜਿਹਨਾਂ ਵਿੱਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਗਿਲ, ਪਰਮਿੰਦਰ ਸਿੰਘ ਸੋਹਾਣਾ, ਅਰਸ਼ਦੀਪ ਸਿੰਘ ਕਲੇਰ, ਸਰਬਜੀਤ ਸਿੰਘ ਝਿੰਝਰ, ਪਰਮਜੀਤ ਸਿੰਘ ਕਾਹਲੋ, ਮੰਨਾ ਸੰਧੂ ਅਤੇ ਕਮਲਜੀਤ ਸਿੰਘ ਰੂਬੀ ਵੀ ਸ਼ਾਮਿਲ ਸਨ) ਮੁਹਾਲੀ ਅਦਾਲਤ ਪਹੁੰਚ ਗਏ ਸਨ ਪਰੰਤੂ ਜਦੋਂ ਸ਼ਾਮ ਪੰਜ ਵਜੇ ਤਕ ਵਿਜੀਲੈਂਸ ਦੀ ਟੀਮ ਸz. ਮਜੀਠੀਆ ਨੂੰ ਲੈ ਕੇ ਅਦਾਲਤ ਵਿੱਚ ਨਹੀਂ ਪਹੁੰਚੀ ਤਾਂ ਜਿਆਦਾਤਰ ਆਗੂ ਪਰਤ ਗਏ ਜਦੋਂਕਿ ਸz. ਪਰਮਜੀਤ ਸਿੰਘ ਕਾਹਲੋਂ ਅਤੇ ਮੰਨਾ ਸੰਧੂ ਉੱਥੇ ਹੀ ਮੌਜੂਦ ਸਨ।
ਇਸ ਦੌਰਾਨ ਸੈਕਟਰ 68 ਵਿੱਚ ਸਥਿਤ ਵਿਜੀਲੈਂਸ ਦਫਤਰ ਦੇ ਬਾਹਰ ਅਕਾਲੀ ਆਗੂ ਅਤੇ ਵਰਕਰਾਂ ਦਾ ਇਕੱਠ ਹੋਣ ਲੱਗ ਪਿਆ ਸੀ ਅਤੇ ਖਬਰ ਲਿਖਣ ਤਕ ਉੱਥੇ ਦਰਜਨਾਂ ਦੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਪਹੁੰਚ ਗਏ ਸਨ।
Chandigarh
ਪੰਜਾਬ ਪੁਲੀਸ ਵਲੋਂ ਸਰਹੱਦ ਪਾਰੋ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ 64.6 ਕਿਲੋ ਹੈਰੋਇਨ ਸਮੇਤ ਕਾਬੂ
ਪਾਕਿਸਤਾਨੀ ਨਸ਼ਾ ਤਸਕਰ ਮੂਸਾ ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਜੁੜੇ ਹਨ ਗਿਰੋਹ ਦੇ ਤਾਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ (ਐਸ ਐਸ ਓ ਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਇਸ ਗਿਰੋਹ ਦੇ ਪਾਕਿਸਤਾਨੀ ਤਸਕਰ ਮੂਸਾ (ਜਿਸਦਾ ਨਾਮ 532 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਵਿੱਚ ਸਾਹਮਣੇ ਆਇਆ ਸੀ) ਅਤੇ ਪੁਰਤਗਾਲ ਆਧਾਰਤ ਹੈਂਡਲਰ ਨਾਲ ਵੀ ਸਬੰਧ ਹਨ। ਉਹਨਾਂ ਦੱਸਿਆ ਕਿ ਪੁਲੀਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐਸ. ਐਸ. ਓ. ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਸ਼ੱਕੀ ਸਰਵਣ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਤਲਾਹ ਤੇ ਹੋਰ ਛਾਣਬੀਣ ਕਰਦਿਆਂ ਪਤਾ ਲੱਗਿਆ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਤੇ ਇਹ ਦੋਵੇਂ ਪ੍ਰਾਪਤ ਕੀਤੀ ਖੇਪ ਨੂੰ ਕਿਸੇ ਹੋਰ ਧਿਰ ਤੱਕ ਪਹੁੰਚਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਸ. ਐਸ. ਓ. ਸੀ. ਅੰਮ੍ਰਿਤਸਰ ਯੂਨਿਟ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਬਾਈਪਾਸ ਨੇੜਿਓਂ ਕਾਬੂ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਖੇਪ ਡਿਲੀਵਰ ਕਰਨ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
Chandigarh
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਪ੍ਰੈਲ (ਸ.ਬ.) ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਭਵਨ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕਰਕੇ ਪੂਰਾ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਉਹਨਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਜੋ ਮੰਗਾਂ ਸਰਕਾਰ ਪੱਧਰ ਤੇ ਹੱਲ ਹੋਣੀਆਂ ਹਨ, ਉਨ੍ਹਾਂ ਮੰਗਾਂ ਨੂੰ ਨਵੀਂ ਗਠਿਤ ਸਬ ਕਮੇਟੀ ਸਾਹਮਣੇ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦਾ ਹੱਲ ਵੀ ਤਰਜੀਹੀ ਅਧਾਰ ਤੇ ਕਢਿਆ ਜਾਵੇਗਾ।
Chandigarh
ਵਿਸ਼ਵ ਲਿਵਰ ਦਿਵਸ ਮੌਕੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ
ਚੰਡੀਗੜ੍ਹ,18 ਅਪ੍ਰੈਲ (ਸ.ਬ.) ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ ‘ਦ ਲੈਂਸੇਟ’ ਨੇ ਵਿਸ਼ਵ ਪੱਧਰ ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’ (ਐਮਏਐਸਐਲਡੀ) ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ।
ਸਿਹਤ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਲਗਭਗ ਹਰ ਤਿੰਨ ਵਿੱਚੋਂ ਇੱਕ ਬਾਲਿਗ ਵਿਅਕਤੀ ਇਸ ਨਾਲ ਪ੍ਰਭਾਵਿਤ ਹੈ। ਇਹ ਐਸੀ ਬੀਮਾਰੀ ਹੈ ਜਿਸ ਦੇ ਲੱਛਣ ਅਕਸਰ ਉਸ ਵੇਲੇ ਸਾਹਮਣੇ ਆਉਂਦੇ ਹਨ ਜਦੋਂ ਗੰਭੀਰ ਨੁਕਸਾਨ ਹੋ ਚੁੱਕਾ ਹੁੰਦਾ ਹੈ। ‘ਦ ਲੈਂਸੇਟ’ ਵਲੋਂ ਆਪਣੇ ਅਧਿਐਨ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਮਰੀਜ਼ਾਂ ਦੀ ਗਿਣਤੀ 2023 ਵਿੱਚ 1.3 ਅਰਬ ਤੋਂ ਵੱਧ ਕੇ 2050 ਤੱਕ 1.8 ਅਰਬ ਹੋ ਸਕਦੀ ਹੈ। ਭਾਰਤ ਵਿੱਚ ਵੀ ਇਸੇ ਤਰ੍ਹਾਂ ਦਾ ਰੁਝਾਨ ਵੇਖਿਆ ਜਾ ਰਿਹਾ ਹੈ, ਖ਼ਾਸ ਕਰਕੇ ਸ਼ਹਿਰੀ ਅਬਾਦੀ ਅਤੇ ਉੱਚ-ਖ਼ਤਰਾ ਸਮੂਹਾਂ ਵਿੱਚ ਇਹ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਡਾਕਟਰਾਂ ਦੇ ਮੁਤਾਬਕ ‘ਹੈਪੇਟਾਈਟਿਸ-ਸੀ’ ਇਨਫੈਕਸ਼ਨ, ਸ਼ਰਾਬ ਦੀ ਵਰਤੋਂ ਅਤੇ ਬਦਲ ਰਹੀਆਂ ਖਾਣ-ਪੀਣ ਦੀਆਂ ਆਦਤਾਂ ਦੇ ਕਾਰਨ, ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲਿਆਰੀ ਸਾਇੰਸਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਲਿਵਰ ਦੇ ਗੰਭੀਰ ਰੋਗਾਂ ਦੇ ਮੁੱਖ ਕਾਰਨਾਂ ਵਿੱਚ ਸ਼ਰਾਬ ਇੱਕ ਵੱਡਾ ਕਾਰਨ ਹੈ ਅਤੇ ਇਹ ਵਾਇਰਲ ਹੈਪੇਟਾਈਟਿਸ ਨਾਲ ਮਿਲ ਕੇ ਹਾਲਤ ਨੂੰ ਹੋਰ ਵੀ ਖਰਾਬ ਕਰ ਦਿੰਦੀ ਹੈ। ਫੈਟੀ ਲਿਵਰ ਡਿਜ਼ੀਜ਼ ਹੁਣ ਸ਼ਰਾਬ ਅਤੇ ਹੈਪੇਟਾਈਟਿਸ-ਸੀ ਦੇ ਨਾਲ ਇੱਕ ਮੁੱਖ ਕਾਰਨ ਵਜੋਂ ਉੱਭਰ ਰਹੀ ਹੈ। ਅਲਟਰਾ-ਪ੍ਰੋਸੈਸਡ ਖਾਣਾ, ਤਲੀਆਂ ਹੋਈਆਂ ਚੀਜ਼ਾਂ ਅਤੇ ਟ੍ਰਾਂਸ- ਫੈਟਸ ਦਾ ਲੰਬੇ ਸਮੇਂ ਤੱਕ ਸੇਵਨ ਸਮੱਸਿਆ ਨੂੰ ਵਧਾ ਰਿਹਾ ਹੈ।
-
International2 months ago
ਇਰਾਨ ਵਿੱਚ ਮੌਜੂਦ ਹਨ 10,000 ਤੋਂ ਵਧੇਰੇ ਭਾਰਤੀ
-
International2 months agoਲੰਡਨ ਵਿੱਚ ਮਕਾਨ ਨੂੰ ਅੱਗ ਲੱਗਣ ਕਾਰਨ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ
-
Editorial1 month agoਚੋਣ ਪ੍ਰਚਾਰ ਦਾ ਹਿੱਸਾ ਕਿਉਂ ਨਹੀਂ ਬਣਦੇ ਲੋਕ ਮਸਲੇ?
-
National2 months agoਛਿੜ ਗਿਆ ਵਿਸ਼ਵ ਯੁੱਧ : ਇਜ਼ਰਾਈਲ ਵੱਲੋਂ ਇਰਾਨ ਦੀ ਰਾਜਧਾਨੀ ਤਹਿਰਾਨ ਤੇ ਹੋਰ ਸ਼ਹਿਰਾਂ ਤੇ ਹਵਾਈ ਹਮਲਾ
-
Chandigarh2 months ago
ਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆ
-
Mohali1 month agoਭਾਰਤੀ ਨਵਵਰਸ਼ ਦੇ ਸਵਾਗਤ ਵਿੱਚ ਪ੍ਰਭਾਤ ਫੇਰੀ ਕੱਢੀ
-
Editorial1 month agoਜੰਗ ਦੀ ਅੱਗ ਵਿਚੋਂ ਵੀ ਆਰਥਿਕ ਲਾਭ ਲੱਭ ਰਹੇ ਨੇ ਪੂੰਜੀਪਤੀ
-
Horscope1 month ago
ਆਉਣ ਵਾਲੇ ਕੱਲ੍ਹ ਦਾ ਰਾਸ਼ੀਫਲ
