Connect with us

Mohali

ਮੁਹਾਲੀ ਵਿੱਚ 16 ਅਗਸਤ ਨੂੰ ਮਨਾਇਆ ਜਾਵੇਗਾ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ

Published

on

14 ਅਗਸਤ ਨੂੰ ਕੱਢੀ ਜਾਵੇਗੀ ਸ਼ੋਭਾ ਯਾਤਰਾ

ਐਸ ਏ ਐਸ ਨਗਰ, 1 ਜੁਲਾਈ (ਸ.ਬ.) ਮੁਹਾਲੀ ਦੇ ਸਮੂਹ ਮੰਦਰਾਂ ਵਿੱਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ 16 ਅਗਸਤ (ਸ਼ਨੀਵਾਰ) ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ ਫੈਸਲਾ ਕੇਂਦਰੀ ਸਨਾਤਨ ਧਰਮ ਮੰਦਰ ਕਲਿਆਣ ਸਮਿਤੀ (ਰਜਿਸਟਰਡ) ਮੁਹਾਲੀ ਦੀ ਪ੍ਰਾਚੀਨ ਸ਼ਿਵ ਮੰਦਰ ਫੇਜ਼ 9 ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁਹਾਲੀ ਦੇ ਸਾਰੇ ਮੰਦਰਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਜਨਰਲ ਸਕੱਤਰ ਅਤੇ ਮਾਂ ਦੁਰਗਾ ਮੰਦਰ ਸੈਕਟਰ 68 ਦੇ ਮੁਖੀ ਸ਼੍ਰੀ ਮਨੋਜ ਕੁਮਾਰ ਅਗਰਵਾਲ ਨੇ ਦੱਸਿਆ ਕਿ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਤੇ 14 ਅਗਸਤ (ਵੀਰਵਾਰ) ਨੂੰ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਹੜੀ ਫੇਜ਼ 11 ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਤੋਂ ਦੁਪਹਿਰ 1 ਵਜੇ ਸ਼ੁਰੂ ਹੋਵੇਗਾ ਅਤੇ ਵੱਖ-ਵੱਖ ਸੈਕਟਰਾਂ ਵਿੱਚੋਂ ਲੰਘਦਾ ਹੋਇਆ ਫੇਜ਼ 6 ਵਿੱਚ ਸ਼੍ਰੀ ਦੁਰਗਾ ਮਾਤਾ ਮੰਦਰ ਵਿੱਚ ਸਮਾਪਤ ਹੋਵੇਗਾ। ਇਸ ਸ਼ੋਭਾ ਯਾਤਰਾ ਵਿੱਚ ਮੁਹਾਲੀ ਦੇ ਸਾਰੇ ਮੰਦਰਾਂ ਵੱਲੋਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਮੰਦਰਾਂ ਦੀਆਂ ਮਹਿਲਾ ਸੰਕੀਰਤਨ ਮੰਡਲੀ ਬਾਂਕੇ ਬਿਹਾਰੀ ਦੇ ਗੁਣ ਗਾਉਣਗੀਆਂ।

ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਮੰਦਰਾਂ ਵਿੱਚ ਪੰਡਿਤਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਰੱਖੀ ਗਈ ਹੈ। ਇਸ ਮੀਟਿੰਗ ਵਿੱਚ ਕੇਂਦਰੀ ਸਨਾਤਨ ਧਰਮ ਮੰਦਰ ਭਲਾਈ ਕਮੇਟੀ ਮੁਹਾਲੀ ਅਤੇ ਪ੍ਰਾਚੀਨ ਸ਼ਿਵ ਮੰਦਰ ਫੇਜ਼ 1 ਦੀ ਪ੍ਰਧਾਨ ਸ੍ਰੀਮਤੀ ਕਾਂਤਾ ਗੁਪਤਾ, ਸ੍ਰੀ ਸ਼੍ਰੀਮਤੀ ਰਾਮਮਤੀ, ਪ੍ਰਧਾਨ ਸ੍ਰੀ ਲਕਸ਼ਮੀ ਨਰਾਇਣ ਮੰਦਿਰ, ਫੇਜ਼ 11, ਅਤੁਲ ਸ਼ਰਮਾ ਪ੍ਰਧਾਨ ਰਾਧਾ ਕ੍ਰਿਸ਼ਨ ਮੰਦਰ ਫੇਜ਼ 2, ਸੰਜੀਵ ਸ਼ਰਮਾ ਪ੍ਰਧਾਨ ਅਤੇ ਰਮੇਸ਼ ਚੰਦ ਚੇਅਰਮੈਨ ਪ੍ਰਾਚੀਨ ਸ਼ਿਵ ਮੰਦਿਰ ਫੇਜ਼ 9, ਪ੍ਰਦੀਪ ਸੋਨੀ ਪ੍ਰਧਾਨ ਮਾਤਾ ਵੈਸ਼ਨੋ ਦੇਵੀ ਮੰਦਿਰ ਫੇਜ਼ 3ਬੀ1, ਦੇਸ਼ਰਾਜ ਗੁਪਤਾ ਪ੍ਰਧਾਨ ਸ਼੍ਰੀ ਸਨਾਤਨ ਧਰਮ ਮੰਦਰ, ਫੇਜ਼ 4, ਸੁਧੀਰ ਗੋਯਲ, ਪ੍ਰਧਾਨ ਗਊ ਗ੍ਰਾਸ ਸੇਵਾ ਸਮਿਤੀ, ਕੁਲਦੀਪ ਸ਼ਰਮਾ ਪ੍ਰਧਾਨ ਸ਼੍ਰੀ ਸਨਾਤਨ ਧਰਮ ਮੰਦਰ ਫੇਜ਼ 7, ਹਰਵੰਸ਼ ਕਾਲੀਆ ਪ੍ਰਧਾਨ ਮਾਂ ਜਗਦੰਬਾ ਮੰਦਿਰ ਸੈਕਟਰ 67, ਗੋਪਾਲ ਸਿੰਘ ਪ੍ਰਧਾਨ ਸ਼ਿਵ ਮੰਦਿਰ ਸੈਕਟਰ 66, ਰਾਜੇਸ਼ ਸ਼ਰਮਾ ਪ੍ਰਧਾਨ ਸ਼੍ਰੀ ਦੁਰਗਾ ਮਾਤਾ ਮੰਦਿਰ ਫੇਜ਼ 10, ਵੇਦਪ੍ਰਕਾਸ਼ ਕੰਬੋਜ ਜਨਰਲ ਸਕੱਤਰ ਮਾਂ ਦੁਰਗਾ ਮੰਦਿਰ ਸੈਕਟਰ 68, ਸੁਦਰਸ਼ਨ ਦੇਵ ਗਾਇਤਰੀ ਮੰਦਿਰ ਫੇਜ਼ 6, ਸੁਭਾਸ਼ ਚੋਪੜਾ ਜਨਰਲ ਸਕੱਤਰ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼ 3ਬੀ2, ਮਹੇਸ਼ ਮਨਨ ਪ੍ਰਧਾਨ ਫੇਜ਼ 5 ਸ੍ਰੀ ਹਰੀ ਮੰਦਰ, ਐਸ ਐਨ ਸ਼ਰਮਾ ਫੇਜ਼ 6 ਦੁਰਗਾ ਮਾਤਾ ਮੰਦਰ, ਜਸਵਿੰਦਰ ਸ਼ਰਮਾ ਪ੍ਰਧਾਨ ਪਰਸ਼ੂਰਾਮ ਮੰਦਰ ਫੇਜ਼ 9 ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending