Connect with us

National

ਮਹਾਰਾਸ਼ਟਰ ਵਿੱਚ ਤਿੰਨ ਮਹੀਨਿਆਂ ਦੌਰਾਨ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਚੁੱਪ : ਰਾਹੁਲ ਗਾਂਧੀ

Published

on

 

ਨਵੀਂ ਦਿੱਲੀ, 3 ਜੁਲਾਈ (ਸ.ਬ.) ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਅੱਜ ਕੇਂਦਰ ਤੇ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਹੈ ਤੇ ਬੇਰੁਖ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਿਸਟਮ ਕਿਸਾਨਾਂ ਨੂੰ ਮਾਰ ਰਿਹਾ ਹੈ, ਪਰ ਪ੍ਰਧਾਨ ਮੰਤਰੀ ਆਪਣੇ ਪੀਆਰ ਦਾ ਤਮਾਸ਼ਾ ਦੇਖ ਰਹੇ ਹਨ।

ਰਾਹੁਲ ਗਾਂਧੀ ਨੇ ਐਕਸ ਤੇ ਇਕ ਪੋਸਟ ਵਿਚ ਕਿਹਾ ਕਿ ਸੋਚੋ ਸਿਰਫ਼ ਤਿੰਨ ਮਹੀਨਿਆਂ ਵਿਚ ਮਹਾਰਾਸ਼ਟਰ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ। ਕੀ ਇਹ ਸਿਰਫ਼ ਇੱਕ ਅੰਕੜਾ ਹੈ? ਨਹੀਂ। ਇਹ 767 ਤਬਾਹ ਹੋਏ ਘਰ ਹਨ। 767 ਪਰਿਵਾਰ ਜੋ ਕਦੇ ਪੈਰਾਂ ਸਿਰ ਨਹੀਂ ਹੋ ਸਕਣਗੇ। ਅਤੇ ਸਰਕਾਰ ਚੁੱਪ ਹੈ। ਬੇਰੁਖ਼ੀ ਨਾਲ ਦੇਖ ਰਹੀ ਹੈ।

ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਕਿਸਾਨ ਨਿੱਤ ਕਰਜ਼ੇ ਵਿੱਚ ਡੁੱਬਦੇ ਜਾ ਰਹੇ ਹਨ- ਬੀਜ ਮਹਿੰਗੇ ਹਨ, ਖਾਦ ਮਹਿੰਗੀ ਹੈ, ਡੀਜ਼ਲ ਮਹਿੰਗਾ ਹੈ, ਪਰ ਐਮ ਐਸ ਪੀ ਦੀ ਕੋਈ ਗਰੰਟੀ ਨਹੀਂ ਹੈ। ਜਦੋਂ ਉਹ ਕਰਜ਼ਾ ਮੁਆਫ਼ੀ ਦੀ ਮੰਗ ਕਰਦੇ ਹਨ, ਤਾਂ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਕਾਂਗਰਸ ਆਗੂ ਨੇ ਕਿਹਾ ਕਿ ਪਰ ਜਿਨ੍ਹਾਂ ਕੋਲ ਕਰੋੜਾਂ ਰੁਪਏ ਹਨ? ਮੋਦੀ ਸਰਕਾਰ ਉਨ੍ਹਾਂ ਦੇ ਕਰਜ਼ੇ ਆਸਾਨੀ ਨਾਲ ਮੁਆਫ਼ ਕਰ ਦਿੰਦੀ ਹੈ। ਅੱਜ ਦੀਆਂ ਖ਼ਬਰਾਂ ਤੇ ਨਜ਼ਰ ਮਾਰੋ – ਅਨਿਲ ਅੰਬਾਨੀ ਦੀ 48,000 ਕਰੋੜ ਰੁਪਏ ਦੀ ਐਸਬੀਆਈ ਧੋਖਾਧੜੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਕਿਹਾ ਕਿ ਮੋਦੀ ਜੀ ਨੇ ਕਿਹਾ ਸੀ ਕਿ ਉਹ ਕਿਸਾਨ ਦੀ ਆਮਦਨ ਦੁੱਗਣੀ ਕਰ ਦੇਣਗੇ ਪਰ ਅੱਜ ਹਾਲਾਤ ਇਹ ਹਨ ਕਿ ਅਨਾਜ ਦੇਣ ਵਾਲੇ ਦੀ ਜ਼ਿੰਦਗੀ ਅੱਧੀ ਹੋ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸਿਸਟਮ ਕਿਸਾਨਾਂ ਨੂੰ ਮਾਰ ਰਿਹਾ ਹੈ – ਚੁੱਪਚਾਪ, ਪਰ ਲਗਾਤਾਰ ਅਤੇ ਮੋਦੀ ਜੀ ਆਪਣੇ ਪੀਆਰ ਦਾ ਤਮਾਸ਼ਾ ਦੇਖ ਰਹੇ ਹਨ।

ਉਧਰ ਭਾਜਪਾ ਆਈਟੀ ਸੈਲ ਦੇ ਮੁਖੀ ਅਮਿਤ ਮਾਲਵੀਆ ਨੇ ਰਾਹੁਲ ਗਾਂਧੀ ਤੇ ਪਲਟਵਾਰ ਕਰਦਿਆਂ ਐਕਸ ਉੱਤੇ ਇੱਕ ਚਾਰਟ ਸਾਂਝਾ ਕੀਤਾ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਸ਼ਟਰਵਾਦੀ ਕਾਂਗਰਸ ਪਾਰਟੀ-ਕਾਂਗਰਸ ਸਰਕਾਰ ਦੇ 15 ਸਾਲਾਂ ਦੇ ਕਾਰਜਕਾਲ ਦੌਰਾਨ ਮਹਾਰਾਸ਼ਟਰ ਵਿੱਚ 55,928 ਕਿਸਾਨਾਂ ਨੇ ਖੁਦਕੁਸ਼ੀ ਕੀਤੀ।

Continue Reading

National

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Published

on

By

ਨਵੀਂ ਦਿੱਲੀ, 18 ਅਪ੍ਰੈਲ (ਸ.ਬ.) ਲੋਕ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਦਨ ਨੂੰ ਦੱਸਿਆ ਕਿ ਇਸ ਸੈਸ਼ਨ ਵਿੱਚ ਕੁੱਲ 31 ਬੈਠਕਾਂ ਹੋਈਆਂ ਅਤੇ ਸਦਨ ਦੀ ਕਾਰਵਾਈ 151 ਘੰਟੇ ਅਤੇ 42 ਮਿੰਟ ਤੱਕ ਚੱਲੀ। ਬਿਰਲਾ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਕੁੱਲ 12 ਸਰਕਾਰੀ ਬਿੱਲ ਪੇਸ਼ ਕੀਤੇ ਗਏ ਅਤੇ ਨੌਂ ਪਾਸ ਕੀਤੇ ਗਏ। ਪਾਸ ਕੀਤੇ ਗਏ ਵਿੱਤ ਬਿੱਲਾਂ ਵਿੱਚ ਆਂਧਰਾ ਪ੍ਰਦੇਸ਼ ਪੁਨਰਗਠਨ ਸੋਧ ਬਿੱਲ ਅਤੇ ਜਨ ਵਿਸ਼ਵਾਸ ਸੋਧ ਬਿੱਲ ਪ੍ਰਮੁੱਖ ਹਨ।

ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿੱਚ ਕਾਰਜ ਉਤਪਾਦਕਤਾ 93 ਪ੍ਰਤੀਸ਼ਤ ਰਹੀ। ਇਸ ਦੌਰਾਨ ਸਦਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕਈ ਹੋਰ ਪਾਰਟੀਆਂ ਦੇ ਪ੍ਰਮੁੱਖ ਨੇਤਾ ਸਦਨ ਵਿੱਚ ਮੌਜੂਦ ਰਹੇ।

ਪਹਿਲਾਂ ਇਹ ਸੈਸ਼ਨ ਦੋ ਅਪਰੈਲ ਨੂੰ ਮੁਕੰਮਲ ਹੋਣਾ ਸੀ, ਪਰ ਮਹਿਲਾ ਰਾਖਵਾਂਕਰਨ ਨਾਲ ਸਬੰਧਤ ‘ਸੰਵਿਧਾਨ (131ਵੀਂ) ਸੋਧ ਬਿੱਲ 2026’ ਅਤੇ ਇਸ ਨਾਲ ਸਬੰਧਤ ਦੋ ਹੋਰ ਬਿੱਲਾਂ ਤੇ ਚਰਚਾ ਕਰਨ ਅਤੇ ਇਨ੍ਹਾਂ ਨੂੰ ਪਾਸ ਕਰਾਉਣ ਦੇ ਮਕਸਦ ਨਾਲ ਸੈਸ਼ਨ ਨੂੰ ਵਧਾ ਦਿੱਤਾ ਗਿਆ ਅਤੇ 16 ਤੋਂ 18 ਅਪਰੈਲ ਤੱਕ ਤਿੰਨ ਦਿਨਾਂ ਦੀ ਵਿਸ਼ੇਸ਼ ਬੈਠਕ ਬੁਲਾਈ ਗਈ ਸੀ।

ਹਾਲਾਂਕਿ ਇਹ ਸੰਵਿਧਾਨਕ ਸੋਧ ਬਿੱਲ ਪਾਸ ਨਹੀਂ ਹੋ ਸਕਿਆ। ਬਿੱਲ ਤੇ ਹੋਈ ਵੋਟਿੰਗ ਦੌਰਾਨ ਇਸ ਦੇ ਪੱਖ ਵਿੱਚ 298 ਅਤੇ ਵਿਰੋਧ ਵਿੱਚ 230 ਵੋਟਾਂ ਪਈਆਂ। ਲੋਕ ਸਭਾ ਵਿੱਚ ਸੰਵਿਧਾਨ ਸੋਧ ਬਿੱਲ ਨੂੰ ਪਾਸ ਕਰਨ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੁੰਦੀ ਹੈ।

ਇਸ ਤੋਂ ਇਲਾਵਾ ਰਾਜ ਸਭਾ ਦੀ ਬੈਠਕ ਵੀ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਉੱਚ ਸਦਨ ਦੇ 270ਵੇਂ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਸਦ ਦੇ ਤਿੰਨੋਂ ਸੈਸ਼ਨਾਂ ਵਿੱਚ ਬਜਟ ਸੈਸ਼ਨ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ, ਕਿਉਂਕਿ ਇਹ ਨਾ ਸਿਰਫ਼ ਸਭ ਤੋਂ ਲੰਬਾ ਸੈਸ਼ਨ ਹੁੰਦਾ ਹੈ, ਸਗੋਂ ਦੇਸ਼ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਵਿੱਚ ਵੀ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

Continue Reading

National

ਕੁੱਲੂ ਵਿੱਚ ਜ਼ਮੀਨ ਖਿਸਕਣ ਕਾਰਨ ਕਾਰ ਹਾਦਸਾਗ੍ਰਸਤ, ਜਾਨੀ ਨੁਕਸਾਨ ਤੋਂ ਬਚਾਅ

Published

on

By

ਕੁੱਲੂ, 18 ਅਪ੍ਰੈਲ (ਸ.ਬ.) ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਤੇ ਇੱਕ ਵਾਹਨ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ। ਖੁਸ਼ਕਿਸਮਤੀ ਨਾਲ, ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਰਿਪੋਰਟਾਂ ਅਨੁਸਾਰ, ਇਹ ਘਟਨਾ ਮਣੀਕਰਨ-ਬਰਸ਼ੈਣੀ ਸੜਕ ਤੇ ਘਾਟੀਗੜ੍ਹ ਦੇ ਨੇੜੇ ਵਾਪਰੀ ਹੈ।

ਜ਼ਿਕਰਯੋਗ ਹੈ ਕਿ ਸ਼ੁਰੂ ਵਿੱਚ ਪਹਾੜੀ ਤੋਂ ਹਲਕਾ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਡਰਾਈਵਰ ਸੁਚੇਤ ਹੋ ਗਿਆ ਅਤੇ ਉਹ ਤੁਰੰਤ ਗੱਡੀ ਤੋਂ ਬਾਹਰ ਨਿਕਲ ਗਿਆ। ਕੁਝ ਪਲਾਂ ਬਾਅਦ ਭਾਰੀ ਪੱਥਰ ਡਿੱਗਣੇ ਸ਼ੁਰੂ ਹੋ ਗਏ, ਜਿਸ ਨਾਲ ਉਕਤ ਸਥਾਨ ਵਿਚੋਂ ਲੰਘ ਰਹੀ ਇਕ ਗੱਡੀ ਪੂਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਹ ਰਾਹਤ ਦੀ ਗੱਲ ਹੈ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਘਾਟੀਗੜ੍ਹ ਇਲਾਕਾ ਜ਼ਮੀਨ ਖਿਸਕਣ ਲਈ ਬਹੁਤ ਕਮਜ਼ੋਰ ਹੋ ਗਿਆ ਹੈ। ਇੱਥੇ ਅਕਸਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਇਹ ਰਸਤਾ ਹੁਣ ਰਾਹਗੀਰਾਂ ਅਤੇ ਸੈਲਾਨੀਆਂ ਲਈ ਜੋਖਮ ਭਰਿਆ ਬਣ ਗਿਆ ਹੈ।

Continue Reading

National

ਪੁਣੇ ਵਿੱਚ ਹਵਾਈ ਸੈਨਾ ਦੇ ਜਹਾਜ਼ ਦੀ ‘ਹਾਰਡ ਲੈਂਡਿੰਗ’

Published

on

By

ਪੁਣੇ, 18 ਅਪ੍ਰੈਲ (ਸ.ਬ.) ਪੁਣੇ ਹਵਾਈ ਅੱਡੇ ਦਾ ਰਨਵੇਅ ਬੀਤੀ ਦੇਰ ਰਾਤ ਇਕ ਆਈ.ਏ.ਐਫ਼.ਜਹਾਜ਼ ਵਲੋਂ ਸਖ਼ਤ ਲੈਂਡਿੰਗ ਕਰਨ ਤੋਂ ਬਾਅਦ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ। ਭਾਰਤੀ ਹਵਾਈ ਸੈਨਾ ਦੇ ਅਨੁਸਾਰ ਇਸ ਘਟਨਾ ਕਾਰਨ ਹਵਾਈ ਅੱਡੇ ਤੇ ਉਡਾਣ ਸੰਚਾਲਨ ਅੱਠ ਘੰਟਿਆਂ ਲਈ ਪ੍ਰਭਾਵਿਤ ਰਿਹਾ।

ਆਈ.ਏ.ਐਫ਼. ਦੇ ਅਨੁਸਾਰ ਲੈਂਡਿੰਗ ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਰਨਵੇ ਨੂੰ ਤੁਰੰਤ ਬੰਦ ਕਰਨਾ ਪਿਆ। ਜਹਾਜ਼ ਦਾ ਅਮਲਾ ਸੁਰੱਖਿਅਤ ਹੈ ਤੇ ਕੋਈ ਵੀ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਹਾਲਾਂਕਿ ਅੱਜ ਸਵੇਰੇ 7:30 ਵਜੇ ਤੋਂ ਬਾਅਦ ਹਵਾਈ ਅੱਡੇ ਤੇ ਉਡਾਣ ਸੰਚਾਲਨ ਆਮ ਵਾਂਗ ਸ਼ੁਰੂ ਹੋ ਗਿਆ। ਹਵਾਈ ਅੱਡੇ ਦੇ ਨਿਰਦੇਸ਼ਕ ਦੇ ਅਨੁਸਾਰ ਪੰਜ ਏਅਰਲਾਈਨਾਂ ਦੀਆਂ 91 ਉਡਾਣਾਂ ਨੂੰ ਰੱਦ ਕਰਨਾ ਪਿਆ।

ਰੱਦ ਕੀਤੀਆਂ ਗਈਆਂ ਉਡਾਣਾਂ ਵਿਚ ਇੰਡੀਗੋ ਦੀਆਂ 65 ਉਡਾਣਾਂ, ਏਅਰ ਇੰਡੀਆ ਦੀਆਂ ਛੇ, ਸਪਾਈਸਜੈਟ ਦੀਆਂ ਪੰਜ, ਅਕਾਸਾ ਏਅਰ ਦੀਆਂ ਪੰਜ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ 10 ਉਡਾਣਾਂ ਸ਼ਾਮਿਲ ਹਨ। ਪੁਣੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਅਨੁਸਾਰ ਬੀਤੀ ਰਾਤ ਲਗਭਗ 10:25 ਵਜੇ ਇਕ ਲੜਾਕੂ ਜਹਾਜ਼ ਦਾ ਅੰਡਰਕੈਰੇਜ (ਲੈਂਡਿੰਗ ਗੀਅਰ) ਲੈਂਡਿੰਗ ਦੌਰਾਨ ਫੇਲ੍ਹ ਹੋ ਗਿਆ, ਜਿਸ ਕਾਰਨ ਰਨਵੇਅ ਤੇ ਰੁਕਾਵਟ ਆ ਗਈ।

Continue Reading

Latest News

Trending