Mohali
ਕੇਂਦਰੀ ਬਜਟ ਵਿੱਚ ਪੰਜਾਬ ਨਾਲ ਹੋਇਆ ਪੱਖਪਾਤ : ਕਰਨੈਲ ਸਿੰਘ ਪੀਰਮੁਹੰਮਦ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸz ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕੇਂਦਰੀ ਬਜਟ ਵਿੱਚ ਪੰਜਾਬ ਦੇ ਕਿਸਾਨਾਂ ਲਈ ਲੋੜੀਂਦੀ ਫਸਲੀ ਵਿਭਿੰਨਤਾ ਜਾਂ ਕਰਜ਼ਾ ਮੁਆਫੀ ਲਈ ਕੋਈ ਅਲਾਟਮੈਂਟ ਨਹੀਂ ਕੀਤੀ ਗਈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਉਦਯੋਗਿਕ ਸੈਕਟਰ ਲਈ ਕੋਈ ਟੈਕਸ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਗੁਆਂਢੀ ਪਹਾੜੀ ਰਾਜਾਂ ਨੂੰ ਦਿੱਤੀਆਂ ਹੋਈਆਂ ਰਿਆਇਤਾਂ ਕਾਰਨ ਅਪੰਗ ਹੋ ਗਏ ਹਨ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਐਮ ਐਸ ਪੀ ਲਈ ਕਾਨੂੰਨੀ ਗਰੰਟੀ ਪ੍ਰਦਾਨ ਕਰਨ ਅਤੇ ਐਮ ਐਸ ਪੀ ਤੇ ਸਾਰੀਆਂ ਫਸਲਾਂ ਖਰੀਦਣ ਲਈ ਫੰਡ ਅਲਾਟ ਕਰਨ ਵਿੱਚ ਵੀ ਨਾਕਾਮ ਰਹੀ ਹੈ। ਬਜਟ ਵਿੱਚ ਗਰੀਬਾਂ ਤੇ ਜਵਾਨਾਂ ਨੂੰ ਵੀ ਨਜ਼ਰਅੰਦਾਜ ਕੀਤਾ ਗਿਆ ਹੈ ਅਤੇ ਮਨਰੇਗਾ ਵਿੱਚ ਕੋਈ ਵਾਧਾ ਨਹੀਂ ਹੋਇਆ। ਉਹਨਾਂ ਕਿਹਾ ਕਿ ਆਮਦਨੀ ਦੀ ਅਸਮਾਨਤਾ ਨੂੰ ਦੂਰ ਕਰਨ ਲਈ ਵੀ ਕੁਝ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਲਈ 5,000 ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਸਕੀਮ ਵੀ ਇੱਕ ਵਿਖਾਵਾ ਹੈ ਕਿਉਂਕਿ ਨੌਜਵਾਨ ਇਸ ਟੋਕਨ ਰਕਮ ਦਾ ਲਾਭ ਲੈਣ ਲਈ ਵੱਡੀਆਂ ਕੰਪਨੀਆਂ ਵਿੱਚ ਦਾਖ਼ਲ ਨਹੀਂ ਹੋ ਸਕਣਗੇ।
ਸz. ਪੀਰ ਮੁਹੰਮਦ ਨੇ ਕਿਹਾ ਕਿ ਇਸ ਬਜਟ ਨਾਲ ਸਾਬਤ ਹੁੰਦਾ ਹੈ ਕਿ ਗਠਜੋੜ ਦੀਆਂ ਮਜਬੂਰੀਆਂ ਕਾਰਨ ਸਰਕਾਰ ਰਾਸ਼ਟਰੀ ਹਿੱਤਾਂ ਨੂੰ ਵੀ ਅੱਖੋਂ ਪਰੋਖੇ ਕਰ ਗਈ ਹੈ। ਬਜਟ ਵਿੱਚ ਸਰਕਾਰ ਦਾ ਸਮਰਥਨ ਕਰਨ ਵਾਲੇ ਮੁੱਖ ਸਹਿਯੋਗੀਆਂ ਨੂੰ ਇੱਕਤਰਫਾ ਤਰੀਕੇ ਨਾਲ ਫੰਡ ਅਲਾਟ ਕੀਤੇ ਗਏ ਹਨ ਅਤੇ ਮੁੱਖ ਰਾਜਾਂ ਨੂੰ ਫੰਡਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਇਸ ਸਭ ਦੀ ਸਮੀਖਿਆ ਕਰਨ ਦੀ ਲੋੜ ਹੈ। ਉਹਨਾਂ ਕਿਹਾ ਕਿ ਇੱਕ ਸਰਹੱਦੀ ਰਾਜ ਹੋਣ ਦੇ ਨਾਤੇ ਪੰਜਾਬ ਨੂੰ ਇਸ ਢੰਗ ਨਾਲ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
Mohali
ਏਰੋਟ੍ਰੋਪੋਲਿਸ ਦੇ ਜ਼ਮੀਨ ਮਾਲਕਾਂ ਵਲੋਂ ਐਲ ਓ ਆਈ ਤਬਦੀਲੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਨੂੰ ਲੈ ਕੇ ਧਰਨਾ 23 ਨੂੰ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਹੁਣ ਜਮੀਨ ਮਾਲਕਾਂ ਵਲੋਂ 23 ਨਵੰਬਰ ਨੂੰ ਗਮਾਡਾ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਗੁਰਕ੍ਰਿਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਐਲ ਓ ਆਈ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਸਲਾਹਕਾਰਾਂ ਦੇ ਇੱਕ ਵਫਦ ਵਲੋਂ ਬੀਤੀ 2 ਨਵੰਬਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ ਸੀ ਅਤੇ ਉਸ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਨਵੰਬਰ 2026 ਤੱਕ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਇਸ ਸੰਬੰਧੀ ਪੋਰਟਲ ਅਪਡੇਟ ਹੋਣ ਤੋਂ ਬਾਅਦ ਵੀ ਗਮਾਡਾ ਦਫਤਰ ਤੋਂ ਜਦੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੁਣ ਜਮੀਨ ਮਾਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਐਲ ਓ ਆਈ ਤਬਦੀਲੀ ਦੀ ਮੰਗ ਦੀ ਪੈਰਵੀ ਕਰਨ ਅਤੇ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਲਈ 23 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।
Mohali
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਗੋਬਿੰਦਸਰ ਸਾਹਿਬ ਫੇਜ਼-1 ਤੋਂ ਅਰੰਭ ਹੋਇਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਐਸ ਜੀ ਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਸੋਹਾਣਾ, ਗੁਰੂਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਚੇਅਰਮੈਨ ਸz. ਜੋਗਿੰਦਰ ਸਿੰਘ ਸੌਂਧੀ, ਜਨਰਲ ਸਕੱਤਰ ਮਨਜੀਤ ਸਿੰਘ ਮਾਨ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਅਮਨਦੀਪ ਸਿੰਘ ਅਬਿਆਣਾ, ਕਰਮ ਸਿੰਘ ਬਬਰਾ, ਪ੍ਰੀਤਮ ਸਿੰਘ, ਬਾਬਾ ਧਰਮ ਸਿੰਘ ਮਹਾਕਾਲ ਜਥੇਦਾਰ ਮਿਸਲ, ਬਾਬਾ ਬਾਜ ਸਿੰਘ, ਅਕਵਿੰਦਰ ਸਿੰਘ ਗੋਸਲ, ਫੌਜਾ ਸਿੰਘ, ਭਜਨ ਸਿੰਘ ਸਾਚਾ ਧੰਨ, ਕੁਲਦੀਪ ਸਿੰਘ ਸਮਾਣਾ, ਇੰਜਨੀਅਰ ਸੁਰਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ।
ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਜੱਥੇ, ਗੱਤਕਾ ਪਾਰਟੀਆਂ, ਸਕੂਲਾਂ ਦੇ ਬੱਚਿਆਂ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ਾਨ ਵਧਾਈ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਕੀਤਾ ਗਿਆ।
ਨਗਰ ਕੀਰਤਨ ਗੁ: ਸਾਹਿਬ ਫੇਜ਼ 1 ਸਿੰਘ ਸਭਾ ਤੋਂ ਹੁੰਦਾ ਹੋਇਆ ਪੁਰਾਣਾ ਡੀ. ਸੀ. ਆਫਿਸ, ਫਰੈਂਕੋ ਹੋਟਲ ਦੀਆਂ ਲਾਈਟਾਂ, ਡਿਪਲਾਸਟਿਕ ਚੌਂਕ ਤੋਂ 2-4 ਦੀ ਵਿਚਲੀ ਸੜਕ ਤੋਂ ਮਦਨਪੁਰਾ ਚੌਂਕ, 3-5 ਦੀ ਲਾਈਟਾਂ, ਗੁ: ਸਾਚਾ ਧਨੁ ਸਾਹਿਬ ਤੋਂ ਫੇਜ਼ 7 ਦੀ ਮਾਰਕੀਟ ਵਿੱਚੋਂ ਹੁੰਦਾ ਹੋਇਆ, ਗੁ: ਅੰਬ ਸਾਹਿਬ, ਫੇਜ਼ 9, ਫੇਜ਼ 10, ਗੁ: ਸਿੰਘ ਸਭਾ ਫੇਜ਼ 11 ਵਿਖੇ ਸੰਪੂਰਨ ਹੋਇਆ।
Mohali
ਮੁਹਾਲੀ ਪੁਲੀਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਐਸ ਏ ਐਸ ਨਗਰ, 21 ਨਵੰਬਰ (ਸ.ਬ.) ਮੁਹਾਲੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਪਿਸਤੌਲ .32 ਬੋਰ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੂੰ ਐਸ. ਐਸ. ਪੀ. ਸ੍ਰੀ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਸ.ਪੀ. (ਆਪਰੇਸ਼ਨ) ਸ੍ਰੀ ਅਕਾਸ਼ਦੀਪ ਔਲਖ, ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਸੌਰਵ ਜਿੰਦਲ ਅਤੇ ਡੀ.ਐਸ.ਪੀ. (ਇਨਵੈਸਟੀਗੇਸ਼ਨ) ਸ੍ਰੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਆਪਰੇਸ਼ਨ ਸੈਲ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।
ਪੁਲੀਸ ਅਨੁਸਾਰ ਆਪਰੇਸ਼ਨ ਸੈਲ ਮੁਹਾਲੀ ਦੀ ਟੀਮ ਵੇਵ ਐਸਟੇਟ, ਸੈਕਟਰ-85/86 ਮੁਹਾਲੀ ਨੇੜੇ ਮੌਜੂਦ ਸੀ। ਇਸ ਦੌਰਾਨ ਏ. ਐਸ. ਆਈ. ਕਮਲਪ੍ਰੀਤ ਸ਼ਰਮਾ ਨੂੰ ਸੂਚਨਾ ਮਿਲੀ ਕਿ ਹਰਦੀਪ ਸਿੰਘ ਵਾਸੀ ਪਿੰਡ ਚਨੌਲੀ, ਜ਼ਿਲ੍ਹਾ ਰੂਪਨਗਰ, ਕੋਲ ਨਾਜਾਇਜ਼ ਹਥਿਆਰ ਹੈ ਅਤੇ ਉਹ ਇਸ ਸਮੇਂ ਨਾਬੀ ਯੂਨੀਵਰਸਿਟੀ, ਸੈਕਟਰ-80 ਮੁਹਾਲੀ ਦੇ ਸਾਹਮਣੇ ਆਪਣੇ ਕਿਸੇ ਸਾਥੀ ਦੀ ਉਡੀਕ ਕਰ ਰਿਹਾ ਹੈ।
ਪੁਲੀਸ ਵਲੋਂ ਇਸ ਸੂਚਨਾ ਦੇ ਆਧਾਰ ਤੇ ਥਾਣਾ ਸੋਹਾਣਾ ਵਿਖੇ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਕਰਕੇ ਹਰਦੀਪ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ .32 ਬੋਰ ਦਾ ਇੱਕ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ। ਹਰਦੀਪ ਸਿੰਘ ਦੀ ਉਮਰ ਕਰੀਬ 32 ਸਾਲ ਹੈ। ਉਹ ਦਸਵੀਂ ਪਾਸ ਅਤੇ ਸ਼ਾਦੀਸ਼ੁਦਾ ਹੈ। ਪੁਲੀਸ ਰਿਕਾਰਡ ਅਨੁਸਾਰ, ਉਸ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।
ਪੁਲੀਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਉਸ ਪਾਸੋਂ ਬਰਾਮਦ ਹਥਿਆਰ ਦੇ ਸਰੋਤ ਅਤੇ ਇਸ ਨੂੰ ਖਰੀਦਣ ਦੇ ਮਕਸਦ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International1 month agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
