Connect with us

National

ਹੁਣੇ ਹੇਠਲੀ ਅਦਾਲਤ ਦੇ ਹੁਕਮ ਦੀ ਕਾਪੀ ਵੀ ਨਹੀਂ ਮਿਲੀ ਫਿਰ ਈਡੀ ਹਾਈ ਕੋਰਟ ਕਿਵੇਂ ਪੁੱਜ ਗਈ?: ਆਪ

Published

on

ਨਵੀਂ ਦਿੱਲੀ, 21 ਜੂਨ (ਸ਼ਬ ਦਿੱਲੀ ਹਾਈ ਕੋਰਟ ਵੱਲੋਂ ਕਥਿਤ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ਤੇ ਰੋਕ ਲਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੈ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਆਂ ਪ੍ਰਣਾਲੀ ਦਾ ਮਜ਼ਾਕ ਉਡਾਉਣ ਦਾ ਦੋਸ਼ ਲਾਇਆ| ਉਨ੍ਹਾਂ ਸੋਸ਼ਲ ਮੀਡੀਆ ਤੇ ਪੋਸਟ ਵਿੱਚ ਕਿਹਾ ਕਿ ਮੋਦੀ ਸਰਕਾਰ ਦੀ ਗੁੰਡਾਗਰਦੀ ਦੇਖੋ, ਹੇਠਲੀ ਅਦਾਲਤ ਦਾ ਹੁਕਮ ਹਾਲੇ ਤੱਕ ਨਹੀਂ ਆਇਆ, ਹੁਕਮਾਂ ਦੀ ਕਾਪੀ ਵੀ ਨਹੀਂ ਮਿਲੀ ਤੇ ਮੋਦੀ ਦੇ ਈਡੀ ਕਿਹੜੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦੇਣ ਗਈ? ਇਸ ਦੇਸ਼ ਵਿੱਚ ਕੀ ਹੋ ਰਿਹਾ ਹੈ? ‘ਮੋਦੀ ਜੀ, ਤੁਸੀਂ ਨਿਆਂ ਪ੍ਰਣਾਲੀ ਦਾ ਮਜ਼ਾਕ ਕਿਉਂ ਉਡਾ ਰਹੇ ਹੋ?’

Continue Reading

National

ਤੇਜ਼ ਰਫ਼ਤਾਰ ਟਰੈਵਲਰ ਬੱਸ ਦੀ ਟੱਕਰ ਕਾਰਨ 3 ਨੌਜਵਾਨਾਂ ਦੀ ਮੌਤ

Published

on

By

ਗਾਜ਼ੀਆਬਾਦ, 17 ਅਪ੍ਰੈਲ (ਸ.ਬ.) ਗਾਜ਼ੀਆਬਾਦ ਦੇ ਵਿਜੇ ਨਗਰ ਪੁਲੀਸ ਸਟੇਸ਼ਨ ਖੇਤਰ ਵਿੱਚ ਦਿੱਲੀ-ਮੇਰਠ ਐਕਸਪ੍ਰੈਸਵੇਅ ਤੇ ਅੱਜ ਸਵੇਰੇ 6 ਵਜੇ ਦੇ ਕਰੀਬ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲੀਸ ਨੇ ਦਿੱਤੀ। ਵਿਜੇ ਨਗਰ ਪੁਲੀਸ ਸਟੇਸ਼ਨ ਦੇ ਇੰਸਪੈਕਟਰ-ਇਨ-ਚਾਰਜ (ਐਸਐਚਓ) ਧਰਮਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਆਈਪੀਈਐਮ ਇੰਸਟੀਚਿਊਟ ਐਗਜ਼ਿਟ ਗੇਟ ਨੇੜੇ ਦਿੱਲੀ-ਮੇਰਠ ਐਕਸਪ੍ਰੈਸਵੇਅ ਤੇ ਹੋਏ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਇੱਕ ਜੀਪ ਵਿੱਚ ਸਵਾਰ ਦੋ ਨੌਜਵਾਨ ਗੱਡੀ ਤੋਂ ਉਤਰ ਗਏ ਅਤੇ ਸੜਕ ਦੇ ਕਿਨਾਰੇ ਮੋਟਰਸਾਈਕਲ ਨਾਲ ਖੜ੍ਹੇ ਇੱਕ ਨੌਜਵਾਨ ਤੋਂ ਰਸਤਾ ਪੁੱਛ ਰਹੇ ਸਨ। ਫਿਰ ਇੱਕ ਤੇਜ਼ ਰਫ਼ਤਾਰ ਟਰੈਵਲਰ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲੀਸ ਦੇ ਅਨੁਸਾਰ, ਮ੍ਰਿਤਕਾਂ ਦੀ ਪਛਾਣ ਜੀਪ ਯਾਤਰੀ ਪ੍ਰਵੀਨ ਕੁਮਾਰ (30) ਅਤੇ ਦੀਪਕ (28) ਅਤੇ ਮੋਟਰਸਾਈਕਲ ਸਵਾਰ ਯੋਗੇਸ਼ (25) ਵਜੋਂ ਹੋਈ ਹੈ। ਐਸਐਚਓ ਸਿੰਘ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਨੂੰ ਸ਼ੱਕ ਹੈ ਕਿ ਬੱਸ ਡਰਾਈਵਰ ਗੱਡੀ ਚਲਾਉਂਦੇ ਸਮੇਂ ਸੌਂ ਗਿਆ ਸੀ ਅਤੇ ਆਖਰੀ ਸਮੇਂ ਤੇ ਬ੍ਰੇਕ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਸਮੇਂ ਸਿਰ ਰੋਕਣ ਵਿੱਚ ਅਸਫਲ ਰਿਹਾ।

ਇਸ ਹਾਦਸੇ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਵਿਜੇ ਨਗਰ ਪੁਲੀਸ ਸਟੇਸ਼ਨ ਹਾਦਸੇ ਵਾਲੀ ਥਾਂ ਤੇ ਮੌਕੇ ਤੇ ਪਹੁੰਚ ਗਈ। ਸਿੰਘ ਨੇ ਕਿਹਾ ਕਿ ਬੱਸ ਡਰਾਈਵਰ, 30 ਸਾਲਾ ਵੀਰੇਂਦਰ, ਤਿਲਕ ਨਗਰ ਤੋਂ ਹਰਿਦੁਆਰ ਜਾ ਰਿਹਾ ਸੀ ਅਤੇ ਉਸਦੀ ਗੱਡੀ ਵਿੱਚ ਕਈ ਮਹਿਲਾ ਯਾਤਰੀ ਸਨ। ਉਹ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਹੈ ਅਤੇ ਉਸਦੀ ਗੱਡੀ ਜ਼ਬਤ ਕਰ ਲਈ ਗਈ ਹੈ।

Continue Reading

National

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਜ਼ੋਰਦਾਰ ਹੰਗਾਮੇ ਦੇ ਬਾਵਜੂਦ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਬਿੱਲ ਪੇਸ਼

Published

on

By

ਜਾਤ ਦੇ ਆਧਾਰ ਤੇ ਹੀ ਹੋਵੇਗੀ ਮਰਦਮਸ਼ੁਮਾਰੀ, ਧਰਮ ਦੇ ਨਾਂ ਤੇ ਰਾਖਵਾਂਕਰਨ ਗ਼ੈਰ ਸੰਵਿਧਾਨਕ

ਨਵੀਂ ਦਿੱਲੀ, 16 ਅਪ੍ਰੈਲ (ਸ.ਬ.) ਕੇਂਦਰ ਸਰਕਾਰ ਨੇ ਅੱਜ ਵਿਰੋਧੀ ਧਿਰ ਦੇ ਤਿੱਖੇ ਵਿਰੋਧ ਦੇ ਬਾਵਜੂਦ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ (ਪਰਿਸੀਮਨ) ਨਾਲ ਸਬੰਧਤ ਤਿੰਨ ਅਹਿਮ ਬਿੱਲ ਪੇਸ਼ ਕੀਤੇ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ‘ਸੰਵਿਧਾਨ (131ਵੀਂ ਸੋਧ) ਬਿੱਲ 2026’ ਅਤੇ ‘ਹੱਦਬੰਦੀ ਬਿੱਲ 2026’ ਪੇਸ਼ ਕੀਤੇ, ਜਦੋਂਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਸੰਘ ਰਾਜ ਵਿਧੀ (ਸੋਧ) ਬਿੱਲ 2026’ ਸਦਨ ਦੇ ਮੇਜ਼ ਤੇ ਰੱਖਿਆ। ਸੋਧ ਬਿੱਲ ਪੇਸ਼ ਕਰਨ ਦੇ ਪ੍ਰਸਤਾਵ ਦੇ ਪੱਖ ਵਿੱਚ 251 ਵੋਟਾਂ ਪਈਆਂ, ਜਦੋਕਿ 185 ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ।

ਕਾਂਗਰਸ, ਡੀਐਮਕੇ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਨੇ ਇਨ੍ਹਾਂ ਬਿੱਲਾਂ ਨੂੰ ‘ਗ਼ੈਰ-ਸੰਵਿਧਾਨਕ’ ਦੱਸਦਿਆਂ ਇਨ੍ਹਾਂ ਦੇ ਪੇਸ਼ ਕੀਤੇ ਜਾਣ ਦੇ ਸਮੇਂ ਤੇ ਸਵਾਲ ਚੁੱਕੇ। ਕਾਂਗਰਸ ਦੇ ਕੇ. ਸੀ. ਵੇਣੂਗੋਪਾਲ ਨੇ ਕਿਹਾ ਕਿ ਜਦੋਂ 2023 ਵਿੱਚ ਹੀ ਮਹਿਲਾ ਰਾਖਵਾਂਕਰਨ ਬਿੱਲ ਸਰਵਸੰਮਤੀ ਨਾਲ ਪਾਸ ਹੋ ਗਿਆ ਸੀ, ਤਾਂ ਸਰਕਾਰ ਨੇ ਉਦੋਂ ਹੀ ਇਸ ਨੂੰ ਲਾਗੂ ਕਿਉਂ ਨਹੀਂ ਕੀਤਾ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ 2029 ਦੀਆਂ ਚੋਣਾਂ ਤੋਂ ਡਰ ਕੇ ਇਹ ‘ਗ਼ੈਰ-ਸੰਵਿਧਾਨਕ’ ਕਦਮ ਚੁੱਕ ਰਹੀ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਨੇ ਪੁੱਛਿਆ ਕਿ ਸਰਕਾਰ ਮਰਦਮਸ਼ੁਮਾਰੀ ਕਰਵਾਉਣ ਤੋਂ ਕਿਉਂ ਭੱਜ ਰਹੀ ਹੈ। ਓਵੈਸੀ ਨੇ ਖ਼ਦਸ਼ਾ ਜਤਾਇਆ ਕਿ ਇਸ ਨਾਲ ਦੱਖਣੀ ਰਾਜਾਂ ਦੀ ਨੁਮਾਇੰਦਗੀ ਘਟੇਗੀ।

ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ ਵਿੱਚ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਹ ਜਾਤੀ ਆਧਾਰ ਤੇ ਹੀ ਕਰਵਾਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇਹ ਸਾਫ਼ ਕਰਨਾ ਚਾਹੁੰਦਾ ਹਨ ਕਿ ਸਰਕਾਰ ਨੇ ਜਾਤੀ ਆਧਾਰ ਤੇ ਮਰਦਮਸ਼ੁਮਾਰੀ ਕਰਨ ਦਾ ਫੈਸਲਾ ਪਹਿਲਾਂ ਹੀ ਲੈ ਲਿਆ ਹੈ ਅਤੇ ਨਾਗਰਿਕਾਂ ਦੀ ਗਿਣਤੀ ਵੇਲੇ ਜਾਤੀ ਦਾ ਕਾਲਮ ਜ਼ਰੂਰ ਹੋਵੇਗਾ।

ਧਰਮ ਦੇ ਆਧਾਰ ਤੇ ਰਾਖਵਾਂਕਰਨ ਦੀ ਮੰਗ ਨੂੰ ਰੱਦ ਕਰਦਿਆਂ ਸ਼ਾਹ ਨੇ ਕਿਹਾ ਕਿ ਸੰਵਿਧਾਨ ਵਿੱਚ ਧਰਮ ਦੇ ਨਾਂ ਤੇ ਰਾਖਵਾਂਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਸਪਾ ਆਗੂ ਧਰਮਿੰਦਰ ਯਾਦਵ ਵੱਲੋਂ ਮੁਸਲਿਮ ਰਾਖਵਾਂਕਰਨ ਦੀ ਕੀਤੀ ਮੰਗ ਨੂੰ ‘ਗ਼ੈਰ-ਸੰਵਿਧਾਨਕ’ ਕਰਾਰ ਦਿੱਤਾ। ਸੰਸਦੀ ਕਾਰਜ ਮੰਤਰੀ ਕਿਰਨ ਰਿਜੀਜੂ ਨੇ ਵੀ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਅਸੀਂ ਪੂਰੇ ਦੇਸ਼ ਦੀਆਂ ਔਰਤਾਂ ਦੀ ਗੱਲ ਕਰ ਰਹੇ ਹਾਂ, ਨਾ ਕਿ ਕਿਸੇ ਖਾਸ ਧਰਮ ਦੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੈਂਬਰਾਂ ਨੂੰ ਕਿਹਾ ਕਿ ਉਹ ਬਿੱਲਾਂ ਤੇ ਚਰਚਾ ਦੌਰਾਨ ਆਪਣੇ ਇਤਰਾਜ਼ ਦਰਜ ਕਰਵਾ ਸਕਦੇ ਹਨ।

Continue Reading

National

ਬਲੈਰੋ ਅਤੇ ਰੈਡੀ ਮਿਕਸ ਲੌਰੀ ਦੀ ਟੱਕਰ ਦੌਰਾਨ 8 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

Published

on

By

ਕਰਨੂਲ, 16 ਅਪ੍ਰੈਲ (ਸ.ਬ.) ਆਂਧਰਾ ਪ੍ਰਦੇਸ਼ ਦੇ ਕਰਨੂਲ ਜ਼ਿਲ੍ਹੇ ਵਿੱਚ ਮੰਤਰਾਲਯਮ ਮੰਡਲ ਦੇ ਚਿਲਾਕਾਲਡੋਨਾ ਨੇੜੇ ਅੱਜ ਤੜਕੇ ਇੱਕ ਬਲੈਰੋ ਗੱਡੀ ਅਤੇ ਰੈਡੀ-ਮਿਕਸ ਲੋਰੀ (ਲੈਂਟਰ ਵਾਲੀ ਮਸ਼ੀਨ) ਵਿਚਕਾਰ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਅਧਿਕਾਰੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਬਲੈਰੋ ਗੱਡੀ ਦੀ ਸਾਹਮਣੇ ਤੋਂ ਆ ਰਹੀ ਲੋਰੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਕਈ ਸਵਾਰੀਆਂ ਅੰਦਰ ਹੀ ਫਸ ਗਈਆਂ। ਹਾਦਸੇ ਵਿੱਚ ਕੁੱਲ 8 ਵਿਅਕਤੀਆਂ ਦੀ ਜਾਨ ਚੱਲੀ ਗਈ, ਲਗਭਗ 10 ਤੋਂ 12 ਲੋਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਐਮੀਗਨੂਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸ਼ਰਧਾਲੂ ਗੁਆਂਢੀ ਰਾਜ ਕਰਨਾਟਕ ਦੇ ਰਹਿਣ ਵਾਲੇ ਸਨ। ਉਹ ਮੰਤਰਾਲਯਮ ਮੰਦਰ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ ਕਿ ਰਸਤੇ ਵਿੱਚ ਇਸ ਕਹਿਰ ਦਾ ਸ਼ਿਕਾਰ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਮਸ਼ੀਨਰੀ ਦੀ ਮਦਦ ਨਾਲ ਮਲਬੇ ਨੂੰ ਹਟਾ ਕੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਗਿਆ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending