Chandigarh
ਸਮਾਜ ਸੇਵੀ ਸੰਸਥਾਵਾਂ ਵੱਲੋਂ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ ਦੇ ਮੌਕੇ ਤੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਉਣ ਦੀ ਮੰਗ
ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਮੰਗ ਪੱਤਰ ਸੌਂਪਿਆ
ਚੰਡੀਗੜ੍ਹ, 14 ਜੁਲਾਈ (ਸ.ਬ.) ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਂਵਾਂ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕੇ ਮੰਗ ਕੀਤੀ ਗਈ ਹੈ ਕਿ ਭਾਈ ਘਨੱਈਆ ਜੀ ਮਾਨਵ ਸੇਵਾ ਸੰਕਲਪ ਦਿਵਸ (ਜੋ ਕਿ ਹਰ ਸਾਲ 20 ਸਤੰਬਰ ਨੂੰ ਮਨਾਇਆ ਜਾਂਦਾ ਹੈ) ਦੇ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇ ਅਤੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣ।
ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁਚਾਉਣ ਲਈ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਗੁਰੂ ਸਾਹਿਬਾਨ ਤੋਂ ਅਸ਼ੀਰਵਾਦ ਲੈਣ ਉਪਰੰਤ ਭਾਈ ਘਨੱਈਆ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਵਿੱਚ ਜ਼ਖ਼ਮੀ ਹੋਏ ਯੋਧਿਆਂ ਦੀ ਬਿਨਾਂ ਕਿਸੇ ਭੇਦ ਭਾਵ ਦੇ ਕੀਤੀ ਸੇਵਾ ਸਾਨੂੰ ਸਰਬਸਾਂਝੀਵਾਲਤਾ, ਨਿਰਪੱਖਤਾ, ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਵਿਸ਼ਵ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ । ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਭਾਈ ਘਨੱਈਆ ਜੀ ਵੈਲਫ਼ੇਅਰ ਸੁਸਾਇਟੀ ਕਰਮਸਰ ਰਾੜਾ ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਖ਼ਾਲਸਾ, ਭਾਈ ਘਨੱਈਆ ਜੀ ਕੈਂਸਰ ਰੋਕੋ ਸੰਸਥਾ ਫਰੀਦਕੋਟ ਦੇ ਪ੍ਰਧਾਨ ਹਰਵਿੰਦਰ ਸਿੰਘ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਸਰਦਾਰ ਬਹਾਦਰ ਸਿੰਘ ਖ਼ਾਲਸਾ ਨੇ ਸੰਧਵਾਂ ਸਾਹਿਬ ਨੂੰ ਦੱਸਿਆ ਕਿ ਭਾਈ ਘਨੱਈਆ ਜੀ ਵੱਲੋਂ ਕੀਤੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਲਈ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਯਤਨਾਂ ਸਦਕਾ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਜਨੇਵਾ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ। ਉਹਨਾਂ ਕਿਹਾ ਕਿ ਰੈਡ ਕਰਾਸ ਦੇ ਜਨਮ ਤੋਂ ਤਕਰੀਬਨ 200 ਸਾਲ ਪਹਿਲਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਭਾਈ ਘਨੱਈਆ ਜੀ ਵੱਲੋਂ ਮੈਦਾਨੇ ਜੰਗ ਵਿੱਚ ਜ਼ਖ਼ਮੀ ਹੋਏ ਯੋਧਿਆਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਜਲ ਛਕਾਉਣ ਅਤੇ ਉਨ੍ਹਾਂ ਦੇ ਜ਼ਖਮਾਂ ਤੇ ਮੱਲ੍ਹਮ ਪੱਟੀ ਕਰਨ ਦੀ ਸੇਵਾ ਅਤੇ ਉਨ੍ਹਾਂ ਨੂੰ ਬਚਾਉਣ ਦੀ ਸੇਵਾ ਨੂੰ ਮਾਣ ਦਿੰਦੇ ਹੋਏ ਆਪਣੀ ਪ੍ਰਮਾਣਿਤ ਵੈਬਸਾਈਟ ਤੇ ਪਬਲਿਸ਼ ਕਰ ਦਿੱਤਾ ਹੈ, ਜੋ ਕਿ ਵਿਸ਼ਵ ਭਰ ਵਿੱਚ ਵਸਦੇ ਪੰਜਾਬੀਆਂ ਲਈ ਬਹੁਤ ਹੀ ਮਾਣ ਅਤੇ ਸਤਿਕਾਰ ਦੀ ਗੱਲ ਹੈ।
ਮੰਗ ਪੱਤਰ ਵਿੱਚ ਮੰਗ ਮੀਤੀ ਗਈ ਹੈ ਕਿ ਨੌਜਵਾਨ ਵਰਗ ਨੂੰ ਭਾਈ ਘਨੱਈਆ ਜੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਇਸ ਦਿਨ ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਅਤੇ ਸਰਕਾਰੀ ਅਤੇ ਹੋਰ ਅਦਾਰਿਆਂ ਵਿੱਚ ਮਨਾਇਆ ਜਾਵੇ, ਹਸਪਤਾਲਾਂ ਦੇ ਐਮਰਜੈਂਸੀ ਵਾਰਡਾਂ ਅਤੇ ਜੰਗੀ ਯੋਧਿਆਂ ਦੀਆਂ ਕੁਰਬਾਨੀਆਂ ਸਬੰਧੀ ਸਥਾਪਤ ਕੀਤੇ ਅਜਾਇਬ ਘਰਾਂ ਅਤੇ ਯਾਦਗਾਰਾਂ , ਰੈਡ ਕਰਾਸ ਭਵਨਾਂ ਵੀ ਵਿੱਚ ਭਾਈ ਘਨੱਈਆ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ। ਇਸਦੇ ਨਾਲ ਹੀ ਭਾਈ ਘਨੱਈਆ ਜੀ ਜਿਸ ਅਸਥਾਨ ਤੋਂ ਆਪਣੀ ਮਸ਼ਕ ਨਾਲ ਪਾਣੀ ਭਰ ਕੇ ਲਿਆਂਦੇ ਸਨ ਉਹ ਅਸਥਾਨ ਗੁਰਦੁਆਰਾ ਬਾਉਲੀਂਆਂ ਭਾਈ ਘਨੱਈਆ ਜੀ ਨੂੰ ਵੀ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣ।
ਇਸ ਮੌਕੇ ਭਾਈ ਘਨੱਈਆ ਜੀ ਵੈਲਫੇਅਰ ਸੁਸਾਇਟੀ ਰਾੜਾ ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਖਾਲਸਾ, ਭਾਈ ਘਨ੍ਹਈਆ ਜੀ ਕੇਅਰ ਅਤੇ ਵੈਲਫੇਅਰ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਸ਼੍ਰੀ ਕੇ ਕੇ ਸੈਣੀ, ਭਾਈ ਘਨੱਈਆ ਜੀ ਕੈਂਸਰ ਰੋਕੋ ਸੰਸਥਾ ਫਰੀਦਕੋਟ ਦੇ ਚੇਅਰੈਨ ਗੁਰਪ੍ਰੀਤ ਸਿੰਘ ਚਾਂਦਬਾਜਾ, ਪ੍ਰਧਾਨ ਹਰਵਿੰਦਰ ਸਿੰਘ, ਹਮਿਉਨੀਟੀ ਫਾਉਂਡੇਸ਼ਨ, ਫਰੀਦਕੋਟ ਤੋਂ ਸ਼ਿਵ ਜੀਤ ਸਿੰਘ, ਭਾਈ ਘਨੱਈਆ ਜੀ ਨਿਸ਼ਕਾਮ ਵੈਲਫੇਅਰ ਸੁਸਾਇਟੀ, ਹਰਿਆਣਾ ਦੇ ਪ੍ਰਧਾਨ ਹਰਜੀਤ ਸਿੰਘ ਨੰਗਲ, ਸਰਬ ਧਰਮ ਸਦਭਾਵਨਾ ਕਮੇਟੀ ਹੁਸ਼ਿਆਰਪੁਰ ਦੇ ਕੋਆਰਡੀਨੇਟਰ ਅਨੂਰਾਗ ਸੂਦ ਅਤੇ ਹੋਰ ਸਮਾਜ ਸੇਵੀ ਹਾਜਿਰ ਸਨ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
