Connect with us

National

ਕਿਸਾਨ ਨੇਤਾਵਾਂ ਦੇ 12 ਮੈਂਬਰੀ ਵਫ਼ਦ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

Published

on

 

 

ਕਿਸਾਨਾਂ ਨੇ ਰਾਹੁਲ ਗਾਂਧੀ ਤੋਂ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਮੰਗ ਕੀਤੀ

ਨਵੀਂ ਦਿੱਲੀ, 24 ਜੁਲਾਈ (ਸ.ਬ.) ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਦੇ ਕਿਸਾਨ ਆਗੂਆਂ ਦੇ ਇਕ ਵਫ਼ਦ ਨੇ ਅੱਜ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਮੁੱਦਿਆਂ ਤੋਂ ਜਾਣੂ ਕਰਵਾਇਆ।

ਸੰਸਦ ਭਵਨ ਸਥਿਤ ਰਾਹੁਲ ਗਾਂਧੀ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਪਹੁੰਚੇ ਵਫਦ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਦੇ 12 ਕਿਸਾਨ ਆਗੂ ਸ਼ਾਮਲ ਹੋਏ। ਜਾਣਕਾਰੀ ਮੁਤਾਬਕ ਮੁਲਾਕਾਤ ਦੌਰਾਨ ਕਿਸਾਨਾਂ ਦੇ ਵਫ਼ਦ ਨੇ ਰਾਹੁਲ ਗਾਂਧੀ ਨੂੰ ਪ੍ਰਾਈਵੇਟ ਮੈਂਬਰ ਬਿੱਲ ਲਿਆਉਣ ਦੀ ਗੱਲ ਆਖੀ ਹੈ। ਇਸ ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ, ਗੁਰਜੀਤ ਸਿੰਘ ਔਜਲਾ, ਧਰਮਵੀਰ ਗਾਂਧੀ, ਅਮਰ ਸਿੰਘ, ਦੀਪੇਂਦਰ ਸਿੰਘ ਹੁੱਡਾ ਅਤੇ ਜੈ ਪ੍ਰਕਾਸ਼ ਵੀ ਹਾਜ਼ਰ ਸਨ।

ਜਿਕਰਯੋਗ ਹੈ ਕਿ ਮੁਲਾਕਾਤ ਤੋਂ ਕੁਝ ਦੇਰ ਪਹਿਲਾਂ ਸ੍ਰੀ ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਸੰਸਦ ਦੇ ਅੰਦਰ ਨਾ ਆਉਣ ਦੇਣ ਦਾ ਦੋਸ਼ ਲਾਇਆ ਸੀ। ਉਹਨਾਂ ਕਿਹਾ ਸੀ ਕਿ ਅਸੀਂ ਕਿਸਾਨ ਨੇਤਾਵਾਂ ਨੂੰ ਇੱਥੇ ਮਿਲਣ ਦਾ ਸੱਦਾ ਦਿੱਤਾ ਸੀ ਪਰ ਉਨ੍ਹਾਂ ਨੂੰ ਸੰਸਦ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ, ਕਿਉਂਕਿ ਉਹ ਕਿਸਾਨ ਹਨ ਅਤੇ ਇਸ ਤੋਂ ਕੁਝ ਦੇਰ ਬਾਅਦ ਕਿਸਾਨਾਂ ਨੂੰ ਅੰਦਰ ਆਉਣ ਦੀ ਇਜਾਜ਼ਤ ਮਿਲ ਗਈ।

ਕਿਸਾਨ ਨੇਤਾਵਾਂ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਾਨੂੰਨੀ ਗਾਰੰਟੀ ਨਾਲ ਐਮ ਐਸ ਪੀ ਦਾ ਜ਼ਿਕਰ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਇਸਦਾ ਮੁਲਾਂਕਣ ਕੀਤਾ ਹੈ ਅਤੇ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ। ਰਾਹੁਲ ਗਾਂਧੀ ਨੈ ਕਿਹਾ ਕਿ ਉਹਨਾਂ ਨੇ ਅੱਜ ਕਿਸਾਨਾਂ ਨਾਲ ਮੀਟਿੰਗ ਕੀਤੀ ਹੈ ਜਿਸ ਵਿਚ ਤੈਅ ਕੀਤਾ ਗਿਆ ਹੈ ਕਿ ਅਸੀਂ ਇੰਡੀਆ ਗਠਜੋੜ ਦੇ ਦੂਜੇ ਨੇਤਾਵਾਂ ਨਾਲ ਗੱਲ ਕਰਾਂਗੇ ਅਤੇ ਸਰਕਾਰ ਤੇ ਦਬਾਅ ਪਾਵਾਂਗੇ ਕਿ ਦੇਸ਼ ਦੇ ਕਿਸਾਨਾਂ ਨੂੰ ਐਮ ਐਸ ਪੀ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending