Chandigarh
ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਵਿੱਚ ਕੀਤੀਆਂ ਸੋਧਾਂ
ਹਰੇਕ ਕਨਾਲ ਦੇ ਬਦਲੇ 125 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 25 ਵਰਗ ਗਜ਼ ਦਾ ਵਪਾਰਕ ਬੂਥ ਮਿਲੇਗਾ
ਚੰਡੀਗੜ੍ਹ, 22 ਜੁਲਾਈ (ਸ.ਬ.) ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਿੱਚ ਕਈ ਸੋਧਾਂ ਕੀਤੀਆਂ ਹਨ। ਅੱਜ ਇੱਥੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਵਿੱਚ ਕਈ ਸੋਧਾਂ ਕੀਤੀਆਂ ਗਈਆਂ ਹਨ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਵੱਡੀ ਜ਼ਮੀਨ ਦੇ ਮਾਲਕਾਂ ਨੂੰ ਲੈਂਡ ਪੂਲਿੰਗ ਨੀਤੀ ਵਿੱਚ ਕੋਈ ਸਮੱਸਿਆ ਨਹੀਂ ਸੀ, ਪਰ ਤਿੰਨ ਕਨਾਲ ਤੋਂ ਘੱਟ ਜ਼ਮੀਨ ਵਾਲੇ ਮਾਲਕਾਂ ਨੇ ਸਰਕਾਰ ਅੱਗੇ ਵਪਾਰਕ ਬੂਥ ਦੇਣ ਦੀ ਮੰਗ ਰੱਖੀ ਸੀ, ਜਿਸ ਨੂੰ ਸਰਕਾਰ ਨੇ ਅੱਜ ਪੂਰਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਨੇ ਜ਼ਮੀਨ ਦੇ ਮਾਲਕ ਨੂੰ ਹਰੇਕ ਕਨਾਲ ਦੇ ਬਦਲੇ 125 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 25 ਵਰਗ ਗਜ਼ ਦਾ ਵਪਾਰਕ ਬੂਥ ਦੇਣ ਦਾ ਫੈਸਲਾ ਕੀਤਾ ਹੈ। 2 ਕਨਾਲ ਜ਼ਮੀਨ ਦੇ ਮਾਲਕ ਨੂੰ 250 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਅਤੇ 50 ਵਰਗ ਗਜ਼ ਦੀ ਦੁਕਾਨ ਮਿਲੇਗੀ।
ਉਹਨਾਂ ਕਿਹਾ ਕਿ ਅੱਜ ਦੇ ਬਦਲਾਅ ਤੋਂ ਬਾਅਦ, ਕੁਝ ਦਿਨਾਂ ਵਿੱਚ ਪਤਾ ਲੱਗ ਜਾਵੇਗਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਸਰਕਾਰ ਨੂੰ ਕਿੰਨੀ ਜ਼ਮੀਨ ਮਿਲੇਗੀ, ਪਰ ਅੱਜ ਸਰਕਾਰ ਨੇ ਮੁਹਾਲੀ ਦੇ ਆਲੇ-ਦੁਆਲੇ ਦੇ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ, ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਜ਼ਮੀਨ ਦਾ ਠੇਕਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਖੇਤੀ ਕਰਨ ਦੀ ਆਗਿਆ ਵੀ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਲੈਂਡ ਪੂਲਿੰਗ ਨੀਤੀ ਸਬੰਧੀ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ। ਕਿਉਂਕਿ ਉਹ ਨੀਤੀ ਸੰਬੰਧੀ ਸੁਝਾਅ ਦੇ ਰਹੇ ਹਨ, ਅਸੀਂ ਨੀਤੀ ਵਿੱਚ ਸੋਧ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ, ਸਿਰਫ਼ ਉਨ੍ਹਾਂ ਕਿਸਾਨਾਂ ਤੋਂ ਜ਼ਮੀਨ ਲਈ ਜਾਵੇਗੀ ਜੋ ਇਸ ਲੈਂਡ ਪੂਲਿੰਗ ਨੀਤੀ ਦਾ ਹਿੱਸਾ ਬਣਨਾ ਚਾਹੁੰਦੇ ਹਨ। ਲੈਂਡ ਪੂਲਿੰਗ ਪਾਲਸੀ ਨੂੰ ਇਤਿਹਾਸਕ ਦੱਸਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਨਾਲੋਂ ਛੋਟਾ ਹੋਣ ਦੇ ਬਾਵਜੂਦ, ਇਸਨੇ 48 ਹਜ਼ਾਰ ਏਕੜ ਤੇ ਕਲੋਨੀਆਂ ਦੀ ਯੋਜਨਾ ਬਣਾਈ ਹੈ ਜਦੋਂ ਕਿ ਪੰਜਾਬ ਵਿੱਚ ਇਹ ਸਿਰਫ 26 ਹਜ਼ਾਰ ਏਕੜ ਤੇ ਹੈ।
ਉਹਨਾਂ ਕਿਹਾ ਕਿ ਵਿਰੋਧੀ ਧਿਰ ਇਸ ਨੀਤੀ ਬਾਰੇ ਗਲਤ ਧਾਰਨਾਵਾਂ ਫੈਲਾ ਰਹੀ ਹੈ ਕਿ ਜਿਸ ਜ਼ਮੀਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਉਸਨੂੰ ਵੇਚਿਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ। ਜਿਹੜੇ ਕਿਸਾਨ ਆਪਣੀ ਜ਼ਮੀਨ ਨਹੀਂ ਛੱਡਣਾ ਚਾਹੁੰਦੇ, ਉਨ੍ਹਾਂ ਨੂੰ ਆਪਣੀ ਜ਼ਮੀਨ ਤੱਕ ਪਹੁੰਚਣ ਲਈ ਇੱਕ ਸਰਕਾਰੀ ਸੜਕ ਦਿੱਤੀ ਜਾਵੇਗੀ। ਉਹ ਆਪਣੀ ਜ਼ਮੀਨ ਵੇਚ ਵੀ ਸਕਦੇ ਹਨ, ਇਸ ਤੇ ਕਰਜ਼ਾ ਲੈ ਸਕਦੇ ਹਨ ਅਤੇ ਗਿਰਵੀ ਰੱਖ ਸਕਦੇ ਹਨ। ਨੋਟੀਫਿਕੇਸ਼ਨ ਦਾ ਮਤਲਬ ਰਜਿਸਟ੍ਰੇਸ਼ਨ ਤੇ ਪਾਬੰਦੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਜ਼ਮੀਨ ਦਾ ਕਬਜ਼ਾ ਨਹੀਂ ਲੈਂਦੀ, ਕਿਸਾਨ ਉੱਥੇ ਖੇਤੀ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਸਾਲਾਨਾ ਠੇਕੇ ਵਜੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਵੀ ਦਿੱਤੇ ਜਾਣਗੇ। ਜੇਕਰ ਕਬਜ਼ਾ ਲੈਣ ਵਿੱਚ ਇੱਕ ਸਾਲ ਲੱਗਦਾ ਹੈ, ਤਾਂ ਅਗਲੇ ਸਾਲ ਉਨ੍ਹਾਂ ਨੂੰ ਪ੍ਰਤੀ ਏਕੜ 1 ਲੱਖ ਰੁਪਏ ਦਿੱਤੇ ਜਾਣਗੇ। ਪ੍ਰਤੀ ਏਕੜ ਦਸ ਪ੍ਰਤੀਸ਼ਤ ਦਾ ਵਾਧਾ ਵੀ ਹੋਵੇਗਾ।
ਇਸ ਮੌਕੇ ਉਹਨਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ।
Chandigarh
ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ
ਪੰਜ ਕਰੋੜ ਰੁਪਏ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ, 17 ਅਕਤੂਬਰ (ਸ.ਬ.) ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਮਰਦੀਪ ਗਰੇਵਾਲ ਨੂੰ ਕੈਨੇਡਾ ਤੋਂ ਭਾਰਤ ਪਰਤਣ ਮਗਰੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਦੱਸਿਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫ਼ਿਲਮ ਜਗਤ ਦੀ ਇੱਕ ਜਾਣੀ-ਪਛਾਣੀ ਹਸਤੀ ਹੈ ਅਤੇ ਉਹ ‘ਮੈਸਰਜ਼ ਈਸਟ ਸਨਸ਼ਾਈਨ ਪ੍ਰੋਡਕਸ਼ਨ ਪ੍ਰਾਈਵੇਟ ਲਿਮਟਿਡ’ ਨਾਲ ਜੁੜਿਆ ਹੋਇਆ ਹੈ। ਅਮਰਦੀਪ ਸਿੰਘ ਗਰੇਵਾਲ ਦੇ ਵਿਦੇਸ਼ਾਂ ਵਿੱਚ ਫ਼ਿਲਮ ਨਿਰਮਾਣ ਅਤੇ ਰਿਲੀਜ਼ ਨਾਲ ਸਬੰਧਿਤ ਕਾਰੋਬਾਰੀ ਸੰਪਰਕ ਹਨ ਅਤੇ ਉਹ ਕਈ ਪੰਜਾਬੀ ਫ਼ਿਲਮਾਂ ਨਾਲ ਜੁੜੇ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਮਾਮਲੇ ਵਿੱਚ ਗਰੇਵਾਲ ਨੂੰ ਤਲਬ ਕੀਤਾ ਗਿਆ ਹੈ, ਉਸ ਵਿੱਚ ਮੁੱਖ ਮੰਤਰੀ ਦੀ ਪਤਨੀ ਦਾ ਨਾਂ ਵੀ ਸਾਹਮਣੇ ਆਇਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਗਰੇਵਾਲ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ ਅਤੇ ਉਨ੍ਹਾਂ ਨੂੰ ਜਾਂਚ ਏਜੰਸੀ ਦੇ ਦਫ਼ਤਰ ਲਿਜਾਇਆ ਗਿਆ ਹੈ। ਈ ਡੀ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਅਮਰਦੀਪ ਸਿੰਘ ਗਰੇਵਾਲ ਦੇ ਖਿਲਾਫ ਪਹਿਲਾਂ ਹੀ ਲੁੱਕ-ਆਊਟ ਸਰਕੂਲਰ ਜਾਰੀ ਕੀਤਾ ਹੋਇਆ ਸੀ ਜਿਸ ਕਾਰਨ ਭਾਰਤ ਪਰਤਣ ਸਮੇਂ ਉਨ੍ਹਾਂ ਨੂੰ ਰੋਕਿਆ ਗਿਆ।
ਇਹ ਮਾਮਲਾ ਪੰਜਾਬ ਵਿੱਚ ਤਬਾਦਲਿਆਂ ਨਾਲ ਜੁੜੀ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਦੋਸ਼ਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਈਡੀ ਵੱਲੋਂ ਇਸ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਹੈ। ਗਰੇਵਾਲ ਨੂੰ ਪਹਿਲਾਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
Chandigarh
ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਚੰਡੀਗੜ੍ਹ, 17 ਅਕਤੂਬਰ (ਸ.ਬ.) ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, 37- ਡੀ, ਚੰਡੀਗੜ੍ਹ ਵਿੱਚ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇੰਟਰਨੈਟ ਦੀ ਸੁਰੱਖਿਅਤ ਵਰਤੋਂ, ਆਨਲਾਈਨ ਧੋਖਾਧੜੀ ਤੋਂ ਬਚਾਅ ਅਤੇ ਆਪਣੀ ਨਿੱਜੀ ਜਾਣਕਾਰੀ ਦੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਾਈਬਰ ਸੁਰੱਖਿਆ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੂੰ ਮਜ਼ਬੂਤ ਪਾਸਵਰਡ ਬਣਾਉਣ, ਓਟੀਪੀ ਕਿਸੇ ਨਾਲ ਸਾਂਝਾ ਨਾ ਕਰਨ, ਸ਼ੱਕੀ ਲਿੰਕਾਂ ਤੇ ਕਲਿੱਕ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸਾਵਧਾਨੀ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ, ਸਾਈਬਰ ਧੱਕੇਸ਼ਾਹੀ, ਫਰਜ਼ੀ ਖਾਤਿਆਂ ਅਤੇ ਆਨਲਾਈਨ ਠੱਗੀ ਤੋਂ ਬਚਣ ਦੇ ਤਰੀਕਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
Chandigarh
ਮੁੱਖ ਮੰਤਰੀ ਦੇ ਓ ਐਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼
ਚੰਡੀਗੜ੍ਹ, 16 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਅੱਜ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਹ ਆਪਣੇ ਵਕੀਲ ਜੀ ਪੀ ਐਸ ਘੁੰਮਣ ਨਾਲ ਸੀ ਬੀ ਆਈ ਦਫ਼ਤਰ ਪਹੁੰਚੇ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।
ਸੀ ਬੀ ਆਈ ਵੱਲੋਂ ਬੀਤੇ ਦਿਨ ਰਾਜਬੀਰ ਘੁੰਮਣ ਨੂੰ ਵਟਸਐਪ ਜ਼ਰੀਏ ਨੋਟਿਸ ਭੇੇਜਿਆ ਸੀ, ਜਿਸਦੀ ਪਾਲਣਾ ਕਰਦੇ ਹੋਏ ਉਹ ਆਪਣੇ ਵਕੀਲਾਂ ਸਣੇ ਅੱਜ ਢਾਈ ਵਜੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਉਹ ਸੀ ਬੀ ਆਈ ਅੱਗੇ ਪੇਸ਼ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੀ ਬੀ ਆਈ ਵੱਲੋਂ ਇਸ ਮਾਮਲੇ ਨਾਲ ਸਬੰਧਤ ਜਿਨ੍ਹਾਂ ਹੋਰ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲੋਂ ਵੀ ਇਸੇ ਤਰ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੀ ਬੀ ਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ ਪਹਿਲਾਂ ਹੀ ਓ ਐਸ ਡੀ ਰਾਜਬੀਰ ਸਿੰਘ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਕੋਈ ਵੀ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਅਤੇ ਦਰਜ ਐਫ ਆਈ ਆਰ ਤੇ ਰੋਕ ਲਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਭ੍ਰਿਸ਼ਟਾਚਾਰ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਦੋ ਮਹੀਨਿਆਂ ਵਿੱਚ ਰਿਪੋਰਟ ਮੰਗੀ ਸੀ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਹੀ ਸੁਪਰੀਮ ਕੋਰਟ ਵਿੱਚ ਸਪੈਸ਼ਲ ਲੀਵ ਪਟੀਸ਼ਨ (ਐਸਐਲਪੀ) ਦਾਇਰ ਕਰ ਦਿੱਤੀ ਸੀ।
ਇੱਥੇ ਜਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ 5 ਅਕਤੂਬਰ ਨੂੰ ਜਾਂਚ ਸੀ ਬੀ ਆਈ ਦੇ ਹਵਾਲੇ ਕਰਦਿਆਂ ਪੰਜਾਬ ਪੁਲਿਸ ਨੂੰ ਸੀ ਬੀ ਆਈ ਨਾਲ ਸਹਿਯੋਗ ਕਰਨ ਲਈ ਕਿਹਾ ਸੀ। ਸੀ ਬੀ ਆਈ ਨੇ 5 ਅਕਤੂਬਰ ਦੀ ਰਾਤ ਨੂੰ ਹੀ ਰਾਜਬੀਰ ਘੁੰਮਣ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਸੀ। ਇਸ ਮਾਮਲੇ ਵਿੱਚ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਗੜਬੜ ਦੇ ਗੰਭੀਰ ਦੋਸ਼ ਲੱਗੇ ਹਨ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
-
International1 month ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
