Mohali
ਆਮ ਆਦਮੀ ਪਾਰਟੀ ਸਰਕਾਰ ਨੇ ਕੂੜੇ ਦੇ ਮੁੱਦੇ ਨੂੰ ਰਾਜਨੀਤਿਕ ਹਥਿਆਰ ਬਣਾਇਆ, ਮੁਹਾਲੀ ਵਾਸੀ ਹੋ ਰਹੇ ਹਨ ਪਰੇਸ਼ਾਨ : ਮੇਅਰ ਜੀਤੀ ਸਿੱਧੂ
ਸ਼ਹਿਰ ਵਿਚ ਡੰਪਿੰਗ ਗਰਾਊਂਡ ਨਾ ਹੋਣ ਕਾਰਨ ਵਧੀ ਸਮੱਸਿਆ, ਸਮਗੌਲੀ ਡੰਪਿੰਗ ਗਰਾਊਂਡ ਦੀ ਫਾਈਲ ਦੇ ਵੀ ਵਰਕੇ ਫਰੋਲੇ
ਐਸ ਏ ਐਸ ਨਗਰ, 24 ਜੁਲਾਈ (ਸ.ਬ.) ਸਮਗੌਲੀ ਵਿਖੇ ਬਣਾਏ ਜਾ ਰਹੇ ਸਾਲਿਡ ਵੇਸਟ ਮੈਨੇਜਮੈਂਟ ਸੈਂਟਰ (ਡੰਪਿੰਗ ਗਰਾਊਂਡ) ਸਬੰਧੀ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਮ ਆਦਮੀ ਪਾਰਟੀ ਸਰਕਾਰ ਉੱਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਹੈ ਕਿ ਮੁਹਾਲੀ ਵਾਸੀਆਂ ਦੀ ਸਿਹਤ ਅਤੇ ਸਾਫ਼ ਸਫਾਈ ਨਾਲ ਜੁੜੇ ਇਹ ਗੰਭੀਰ ਮਾਮਲੇ ਨੂੰ ਸਰਕਾਰ ਵੱਲੋਂ ਸਿਆਸੀ ਹਥਿਆਰ ਬਣਾਇਆ ਜਾ ਰਿਹਾ ਹੈ, ਜਿਸ ਕਾਰਨ ਮੁਹਾਲੀ ਵਾਸੀਆਂ ਦੀ ਜਿੰਦਗੀ ਨਰਕ ਬਣ ਗਈ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਵਿੱਚ ਰੋਜ਼ਾਨਾ 150 ਟਨ ਤੋਂ ਵੱਧ ਕੂੜਾ ਆ ਰਿਹਾ ਹੈ, ਜਦਕਿ ਠੇਕਾ ਸਿਰਫ 100 ਟਨ ਦੇ ਪ੍ਰਬੰਧ ਦਾ ਹੈ। ਇਸ ਕਾਰਨ ਨਾਲ ਕਈ ਥਾਵਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜੋ ਸਿਰਫ ਬਦਬੂ ਹੀ ਨਹੀਂ ਫੈਲਾ ਰਹੇ, ਬਲਕਿ ਲੋਕਾਂ ਦੀ ਸਿਹਤ ਲਈ ਵੀ ਖ਼ਤਰਾ ਬਣੇ ਹੋਏ ਹਨ।
ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਵਿਚ ਅੱਜ ਕੋਈ ਡੰਪਿੰਗ ਗਰਾਊਂਡ ਨਹੀਂ ਹੈ ਅਤੇ ਸਾਰਾ ਕੂੜਾ ਆਰ ਐਮ ਸੀ ਪੁਆਇੰਟਾਂ ਤੇ ਜਮ੍ਹਾ ਕੀਤਾ ਜਾ ਰਿਹਾ ਹੈ। ਲੋਕ ਨਰਕ ਵਰਗੀਆਂ ਹਾਲਤਾਂ ਵਿੱਚ ਰਹਿ ਰਹੇ ਹਨ, ਪਰ ਸਰਕਾਰ ਸਿਰਫ ਦਿਖਾਵੇ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਮਗੋਲੀ ਵਿਖੇ ਡੰਪਿੰਗ ਗਰਾਊਂਡ ਲਈ ਨਗਰ ਨਿਗਮ ਮੁਹਾਲੀ ਨੂੰ ਦਿੱਤੀ ਗਈ ਜਗ੍ਹਾ ਦਾ ਜਿਕਰ ਕੀਤਾ ਗਿਆ ਸੀ ਪਰੰਤੂ ਹਾਲਾਤ ਇਹ ਹਨ ਕਿ ਸਮਗੌਲੀ ਵਿਖੇ 50 ਏਕੜ ਵਿੱਚੋਂ 39 ਏਕੜ ਜ਼ਮੀਨ ਹਾਸਲ ਹੋ ਚੁੱਕੀ ਹੈ ਅਤੇ 35 ਲੱਖ ਰੁਪਏ ਦੀ ਲਾਗਤ ਨਾਲ ਚਾਰਦਿਵਾਰੀ ਬਣ ਚੁੱਕੀ ਹੈ, ਜਦਕਿ 11 ਏਕੜ ਜ਼ਮੀਨ ਰੈਵਨਿਊ ਵਿਭਾਗ ਕੋਲ ਲੰਬੀ ਫਾਈਲਬਾਜ਼ੀ ਦਾ ਸ਼ਿਕਾਰ ਬਣੀ ਹੋਈ ਹੈ।
ਉਹਨਾਂ ਕਿਹਾ ਕਿ ਇੱਥੇ ਬਾਇਓਗੈਸ ਪਲਾਂਟ ਲੱਗਣਾ ਸੀ ਅਤੇ ਇਸ ਬਾਇਓ ਗੈਸ ਪਲਾਂਟ ਲਈ ਐਚ ਪੀ ਸੀ ਐਲ ਅਤੇ ਜੀ ਏ ਆਈ ਐਲ ਕੰਪਨੀਆਂ ਵੱਲੋਂ ਸਰਵੇ ਹੋ ਚੁੱਕਾ ਹੈ ਅਤੇ 27 ਕਰੋੜ ਦੀ ਲਾਗਤ ਵਾਲੀ ਯੋਜਨਾ ਤਿਆਰ ਕੀਤੀ ਗਈ ਹੈ। ਇਹ ਸਾਰਾ ਪ੍ਰਾਜੈਕਟ ਪੰਜਾਬ ਮਿਊਂਸਪਲ ਇੰਫਰਾਸਟਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ (ਪੀ ਐਮ ਆਈ ਡੀ ਸੀ) ਦੇ ਜ਼ਰੀਏ ਲਾਗੂ ਹੋਣਾ ਹੈ, ਪਰੰਤੂ ਇਸਦੀ ਫਾਈਲ ਮਾਰਚ 2025 ਤੋਂ ਹੈੱਡ ਆਫਿਸ ਕੋਲ ਪੈਂਡਿੰਗ ਪਈ ਹੈ। ਮੇਅਰ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ ਮੁਹਾਲੀ ਲਈ, ਸਗੋਂ ਪੂਰੇ ਗਮਾਡਾ ਕਲਸਟਰ (ਡੇਰਾਬਸੀ, ਬਨੂੜ, ਲਾਲੜੂ, ਨਯਾਗਾਊ, ਜ਼ੀਰਕਪੁਰ) ਲਈ ਇੱਕ ਵੱਡੀ ਸਫਾਈ ਅਤੇ ਈਕੋ-ਫ੍ਰੈਂਡਲੀ ਯੋਜਨਾ ਸਾਬਤ ਹੋ ਸਕਦਾ ਹੈ। ਪਰੰਤੂ ਸਰਕਾਰ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਇੱਥੇ ਪਹੁੰਚ ਦੀ ਸੜਕ ਹੀ ਨਹੀਂ ਬਣੀ। ਇਸ ਸੰਬੰਧੀ ਪੰਚਾਇਤੀ ਰਾਜ ਵਿਭਾਗ ਨੇ 29 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਬਣਾਉਣ ਲਈ ਐਨਓਸੀ ਦੇ ਦਿੱਤੀ ਹੈ, ਪਰ ਹਾਲੇ ਤੱਕ ਕੋਈ ਅਮਲੀ ਕਾਰਵਾਈ ਸ਼ੁਰੂ ਨਹੀਂ ਹੋਈ।
ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਹਿੱਤ ਦੀ ਯੋਜਨਾ ਨੂੰ ਰਾਜਨੀਤਿਕ ਹਥਿਆਰ ਨਾ ਬਣਾਇਆ ਜਾਵੇ ਅਤੇ ਸਰਕਾਰ ਜਲਦੀ ਤੋਂ ਜਲਦੀ ਫੈਸਲਾ ਕਰਕੇ ਮੁਹਾਲੀ ਵਾਸੀਆਂ ਨੂੰ ਕੂੜੇ, ਗੰਦਗੀ, ਬਦਬੂ ਅਤੇ ਬੀਮਾਰੀਆਂ ਤੋਂ ਬਚਾਏ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
