Connect with us

Mohali

ਭਾਰਤ ਵਿਕਾਸ ਪ੍ਰੀਸ਼ਦ ਦੇ 63ਵੇਂ ਸਥਾਪਨਾ ਦਿਵਸ ਸਮਾਰੋਹ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ

Published

on

 

ਐਸ ਏ ਐਸ ਨਗਰ, 25 ਜੁਲਾਈ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਦੀਆਂ ਮੁਹਾਲੀ ਬ੍ਰਾਂਚਾਂ ਵਲੋਂ ਆਪਸੀ ਸਹਿਯੋਗ ਨਾਲ ਭਾਰਤ ਵਿਕਾਸ ਪ੍ਰੀਸ਼ਦ ਦੇ 63ਵੇਂ ਸਥਾਪਨਾ ਦਿਵਸ ਸਮਾਰੋਹ ਦਾ ਆਯੋਜਨ ਸ਼੍ਰੀ ਸਨਾਤਨ ਧਰਮ ਮੰਦਰ ਫੇਜ਼ 4 ਮੁਹਾਲੀ ਵਿਖੇ ਧੂਮਧਾਮ ਨਾਲ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੁਹਾਲੀ ਬ੍ਰਾਂਚ ਦੇ ਪ੍ਰਧਾਨ ਅਸ਼ੋਕ ਪਵਾਰ ਨੇ ਦੱਸਿਆ ਕਿ ਇਸ ਮੌਕੇ ਪੀ ਕੇ ਇੰਡਸਟਰੀਜ਼ ਚਨਾਲੋਂ ਦੇ ਐਮ ਡੀ ਸ਼੍ਰੀ ਅਨੂਰਾਗ ਅਗਰਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂ ਕਿ ਉਦਯੋਗਪਤੀ ਸ਼੍ਰੀ ਹਰੀ ਉਮ ਵਰਮਾ ਅਤੇ ਸ਼੍ਰੀ ਅਸ਼ੋਕ ਕੁਮਾਰ ਜੈਨ ਵਿਸ਼ੇਸ਼ ਮਹਿਮਾਨ ਸਨ। ਇਸ ਮੌਕੇ ਸੰਸਥਾ ਦੇ ਰੀਜਨਲ ਸਕੱਤਰ ਸ਼੍ਰੀ ਸੋਮ ਨਾਥ ਸ਼ਰਮਾ, ਚੰਡੀਗੜ੍ਹ ਪ੍ਰਾਂਤ ਦੇ ਪ੍ਰਧਾਨ ਡਾ: ਐਮ ਕੇ ਵਿਰਮਾਨੀ, ਜਨਰਲ ਸਕੱਤਰ ਸ਼੍ਰੀ ਮਨਜੀਤ ਸਿੰਘ ਅਤੇ ਵਿੱਤ ਸਕੱਤਰ ਡਾ: ਜਸਪਿੰਦਰ ਕੌਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਜਦੋਂਕਿ ਸ਼੍ਰੀ ਐਮ ਪੀ ਅਰੋੜਾ, ਸ਼੍ਰੀ ਵਿਜੇ ਧਵਨ ਅਤੇ ਸ਼੍ਰੀ ਪ੍ਰੇਮ ਗੋਯਲ ਖਰੜ ਬ੍ਰਾਂਚ ਤੋਂ ਵਿਸ਼ੇਸ਼ ਸੱਦੇ ਤੇ ਸ਼ਾਮਲ ਹੋਏ।

ਇਸ ਮੌਕੇ ਸ਼੍ਰੀ ਸਤੀਸ਼ ਵਿਜ ਪ੍ਰੈਜੀਡੈਂਟ ਵਲੋਂ ਮੁੱਖ ਮਹਿਮਾਨ ਸਮੇਤ ਹੋਰਨਾਂ ਮਹਿਮਾਨ ਦਾ ਸਵਾਗਤ ਕੀਤਾ ਗਿਆ। ਸ਼੍ਰੀ ਸੁਧੀਰ ਗੁਲਾਟੀ ਨੇ ਮੁਹਾਲੀ ਬ੍ਰਾਂਚਾਂ ਵੱਲੋਂ ਕਰਵਾਏ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਸ਼੍ਰੀ ਗੁਲਸ਼ਨ ਨੈਯਰ ਵੱਲੋ ਭਾਰਤ ਵਿਕਾਸ ਪ੍ਰੀਸ਼ਦ ਬਾਰੇ ਵਿਸ਼ਤਰਥ ਜਾਣਕਾਰੀ ਦਿੱਤੀ ਗਈ।

ਸ਼੍ਰੀ ਗੁਰਦੀਪ ਸਿੰਘ ਮੈਂਟਰ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਕਾਫੀ ਰੋਚਕ ਘਟਨਾਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਪਿੰਡ ਮੁਹਾਲੀ ਅਤੇ ਆਯਾਮ ਸਕੂਲ ਸੈਕਟਰ 70 ਮੁਹਾਲੀ ਦੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਇਸ ਮੌਕੇ ਹਾਕੀ ਖਿਡਾਰੀਆਂ ਨਰਿੰਦਰ ਸਿੰਘ ਸੋਢੀ, ਰਾਜਿੰਦਰ ਸਿੰਘ, ਰਾਜਪਾਲ ਸਿੰਘ ਅਤੇ ਇੰਦਰਜੀਤ ਸਿੰਘ ਚੱਢਾ ਅਤੇ ਅਵਤਾਰ ਸਿੰਘ ਸੋਹਲ ਨੂੰ ਕੀਨੀਆ ਵਲੋਂ ਉਲਪਿੰਕ ਆਦਿ ਖੇਡਾਂ ਵਿਚ ਖੇਡਦਿਆਂ ਟੀਮ ਦੀ ਅਗਵਾਈ ਕਰਨ ਲਈ ਸਨਮਾਨ ਚਿੰਨ੍ਹ, ਸ਼ਾਲ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਤ ਕੀਤਾ ਗਿਆ।

ਇਸਦੇ ਨਾਲ ਹੀ ਡਾ: ਸੁਖਪਾਲ ਵਾਤਿਸ ਨੂੰ ਮੁਫ਼ਤ ਮੈਡੀਕਲ ਸੇਵਾ ਦੇਣ, ਸ਼੍ਰੀ ਅਸ਼ੋਕ ਭੰਡਾਰੀ ਨੂੰ ਸਮਾਜ ਸੇਵਾ ਅਤੇ ਸੰਸਥਾ ਦੇ ਸ਼ੀਨੀਅਰ ਮੈਂਬਰਾਂ ਕੁਲਵੰਤ ਸਿੰਘ, ਨਰਿੰਦਰ ਕੁਮਾਰ ਬਾਂਸਲ, ਅਮਰੀਕ ਸਿੰਘ ਸੋਮਲ ਅਤੇ ਅਸ਼ੋਕ ਝਾ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।

ਸੰਸਥਾ ਵਲੋਂ ਮੁਹਾਲੀ ਸ਼ਹਿਰ ਦੇ 17 ਅਤੇ ਨਾਲ ਲਗਦੇ ਪਿੰਡਾਂ ਦੇ 5 ਸਕੂਲਾਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਦਸਵੀਂ ਦੀ ਪ੍ਰੀਖਿਆ ਵਿਚ ਆਪਣੇ ਆਪਣੇ ਸਕੂਲ ਵਿਚ ਅੱਵਲ ਰਹਿਣ ਲਈ ਸਨਮਾਨਿਤ ਕੀਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਚਿਮਨ ਲਾਲ ਸਕੱਤਰ ਵੱਲੋਂ ਨਿਭਾਈ ਗਈ। ਨਿਰੰਜਨ ਸਿੰਘ, ਗੁਰਿੰਦਰ ਸਿੰਘ ਅਤੇ ਕਮਲ ਗਰੋਵਰ ਵਲੋਂ ਫੋਟੋਗ੍ਰਾਫੀ ਦੀ ਜ਼ਿੰਮੇਵਾਰੀ ਨਿਭਾਈ ਗਈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending