Connect with us

Mohali

ਸਾਬਕਾ ਮੰਤਰੀ ਬਲਬੀਰ ਸਿੱਧੂ ਵੱਲੋਂ ਲੈਂਡ ਪੂਲਿੰਗ ਪਾਲਿਸੀ ਉੱਤੇ ਮੁੱਖ ਮੰਤਰੀ ਨੂੰ ਬਹਿਸ ਦੀ ਚੁਣੌਤੀ

Published

on

 

ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਮੁੱਖ ਮੰਤਰੀ, ਲੈਂਡ ਪੂਲਿੰਗ ਪਾਲਿਸੀ ਵਿੱਚ ਹਨ ਮਰਜ਼ੀ ਤੋਂ ਬਿਨਾਂ ਜ਼ਮੀਨ ਪ੍ਰਾਪਤੀ ਦੀ ਵਿਵਸਥਾ ਕਰਦੀਆਂ ਕਈ ਧਾਰਾਵਾਂ

ਐਸ ਏ ਐਸ ਨਗਰ, 28 ਜੁਲਾਈ (ਸ.ਬ.) ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲੈਂਡ ਪੂਲਿੰਗ ਪਾਲਿਸੀ ਤਹਿਤ ਕਿਸਾਨਾਂ ਦੀ ਮਰਜ਼ੀ ਨਾਲ ਹੀ ਜ਼ਮੀਨ ਲੈਣ ਦੀ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰਾਂ ਗੁੰਮਰਾਹਕੁੰਨ ਦਸਦਿਆਂ ਇਸ ਮਾਮਲੇ ਉਤੇ ਉਹਨਾਂ ਨਾਲ ਕਿਸੇ ਵੀ ਜਨਤਕ ਮੰਚ ਉਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ। ਇੱਥੇ ਜਾਰੀ ਬਿਆਨ ਵਿੱਚ ਸz. ਸਿੱਧੂ ਨੇ ਕਿਹਾ ਕਿ ਇਸ ਪਾਲਿਸੀ ਵਿਚ ਕਿਤੇ ਵੀ ਇਹ ਨਹੀਂ ਲਿਖਿਆ ਗਿਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਉਹਨਾਂ ਦੀ ਮਰਜ਼ੀ ਨਾਲ ਹੀ ਲਈਆਂ ਜਾਣਗੀਆਂ ਬਲਕਿ ਇਹ ਕਿਹਾ ਗਿਆ ਹੈ ਕਿ ਜਿਹੜੀਆਂ ਜ਼ਮੀਨਾਂ ਪ੍ਰਾਜੈਕਟਾਂ ਦੇ ਵਿਚਕਾਰ ਆ ਜਾਣਗੀਆਂ ਉਹਨਾਂ ਨੂੰ 2013 ਦੇ ਭੋਂ ਪ੍ਰਾਪਤੀ ਕਾਨੂੰਨ ਤਹਿਤ ਲੈ ਲਿਆ ਜਾਵੇਗਾ।

ਉਹਨਾਂ ਕਿਹਾ ਇਸ ਤੋਂ ਬਿਨਾਂ ਸੂਬੇ ਵਲੋਂ ਬਣਾਈ ਮੈਗਾ ਪ੍ਰਾਜੈਕਟਾਂ ਦੀ ਨੀਤੀ ਵਿਚ ਵੀ ਇਹ ਵਿਵਸਥਾ ਹੈ ਕਿ ਕਿਸੇ ਵੀ ਪ੍ਰਾਜੈਕਟ ਦੇ ਕਰੀਟੀਕਲ ਗੈਪ” ਖ਼ਤਮ ਕਰਨ ਲਈ ਸਰਕਾਰ ਪ੍ਰਾਜੈਕਟ ਦੇ ਕੁੱਲ ਰਕਬੇ ਦਾ 10 ਫੀਸਦੀ ਅਕੁਆਇਰ ਕਰਕੇ ਦੇਣ ਲਈ ਪਾਬੰਦ ਹੈ। ਉਹਨਾਂ ਦਾਅਵਾ ਕੀਤਾ ਕਿ ਇਹਨਾਂ ਧਾਰਾਵਾਂ ਤਹਿਤ ਲੋਕਾਂ ਤੋਂ ਧੱਕੇ ਨਾਲ ਜ਼ਮੀਨਾਂ ਖੋਹੀਆਂ ਜਾਣਗੀਆਂ ਜਿਵੇਂ ਕਿ ਗਾਮਾਡਾ ਨੇ ਲੰਘੀ 9 ਜੁਲਾਈ ਨੂੰ ਓਮੈਕਸ ਕੰਪਨੀ ਦੇ ਨਿਊ ਚੰਡੀਗੜ੍ਹ ਵਿਚਲੇ ਪ੍ਰਾਜੈਕਟ ਲਈ ਪੈਂਤਪੁਰ, ਬਾਂਸੇਪੁਰ, ਸੈਣੀਮਾਜਰਾ, ਰਾਣੀਮਾਜਰਾ, ਢੋਡੇਮਾਜਰਾ ਅਤੇ ਭੜੌਜੀਆਂ ਪਿੰਡਾਂ ਦੀ 23 ਏਕੜ ਜ਼ਮੀਨ ਪ੍ਰਾਪਤ ਕਰਨ ਦਾ ਨੋਟੀਫੀਕੇਸ਼ਨ ਕੀਤਾ ਹੈ।

ਸਾਬਕਾ ਮੰਤਰੀ ਨੇ ਕਿਹਾ ਕਿ ਇਸ ਪਾਲਿਸੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਕਿਸਾਨ ਆਪਣੀਆਂ ਜ਼ਮੀਨਾਂ ਨਹੀਂ ਦੇਣਗੇ ਉਹਨਾਂ ਜ਼ਮੀਨਾਂ ਨੂੰ ਸੀ. ਐਲ. ਯੂ. ਨਹੀਂ ਦਿਤਾ ਜਾਵੇਗਾ ਜਿਸ ਦਾ ਸਿੱਧਾ ਮਤਲਬ ਹੈ ਕਿ ਕਿਸਾਨ ਭਵਿੱਖ ਵਿਚ ਨਾ ਆਪਣੀ ਜ਼ਮੀਨ ਉਤੇ ਖ਼ੁਦ ਕੋਈ ਕਾਰੋਬਾਰ ਕਰ ਸਕਦਾ ਹੈ ਅਤੇ ਨਾ ਹੀ ਕਿਸੇ ਕਾਰੋਬਾਰੀ ਨੂੰ ਵੇਚ ਸਕਦਾ ਹੈ। ਉਹਨਾਂ ਕਿਹਾ ਕਿ ਪਾਲਿਸੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਜੇ ਕਿਸਾਨ ਜ਼ਮੀਨ ਦੇਣਾ ਚਾਹੇ ਤਾਂ ਫਿਰ ਉਸ ਦੀ ਜ਼ਮੀਨ ਨਹੀਂ ਲਈ ਜਾਵੇਗੀ। ਉਹਨਾਂ ਕਿਹਾ ਕਿ ਇਹ ਧਾਰਾਵਾਂ ਕਿਸਾਨ ਨੂੰ ਜ਼ਮੀਨਾਂ ਦੇਣ ਲਈ ਮਜ਼ਬੂਰ ਕਰਨ ਲਈ ਹੀ ਪਾਈਆਂ ਗਈਆਂ ਹਨ।

ਸz. ਸਿੱਧੂ ਨੇ ਕਿਹਾ ਕਿ ਇਸ ਪਾਲਿਸੀ ਵਿਚ ਕਿਤੇ ਵੀ ਮਰਜ਼ੀ” ਸ਼ਬਦ ਨਹੀਂ ਲਿਖਿਆ ਸਗੋਂ ਸਹਿਮਤੀ ਲਿਖਿਆ ਹੋਇਆ ਹੈ, ਪਰ ਇਸ ਸ਼ਬਦ ਦਾ ਵੀ ਕੋਈ ਅਰਥ ਨਹੀਂ ਰਹਿ ਗਿਆ ਜਦੋਂ ਸਰਕਾਰ ਨੇ ਖਸਰਾ ਨੰਬਰਾਂ ਦਾ ਨੋਟੀਫੀਕੇਸ਼ਨ ਕਰ ਕੇ ਕਹਿ ਦਿਤਾ ਹੈ ਕਿ ਕਿਸਾਨ ਹੁਣ ਆਪਣੀ ਸਹਿਮਤੀ ਦੇਣ। ਉਹਨਾਂ ਕਿਹਾ ਕਿ ਸਰਕਾਰ ਨੇ ਪੁਰਾਣੀ ਪਾਲਿਸੀ ਵਿਚ ਕੀਤੀ ਗਈ ਇਹ ਧਾਰਾ ਹੀ ਕੱਢ ਦਿਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਇਹ ਖੁੱਲ ਦਿਤੀ ਗਈ ਸੀ ਕਿ ਉਹ ਭਾਵੇਂ ਜ਼ਮੀਨ ਬਦਲੇ ਪਲਾਟ ਲੈਣ ਭਾਵੇਂ 2013 ਦੇ ਭੋਂ ਪ੍ਰਾਪਤੀ ਕਾਨੂੰਨ ਤਹਿਤ ਬਜ਼ਾਰੂ ਕੀਮਤ ਤੋਂ ਚਾਰ ਗੁਣਾ ਮੁਆਵਜ਼ਾ ਅਤੇ ਉਜਾੜਾ ਭੱਤਾ ਲੈ ਲੈਣ।

ਸਾਬਕਾ ਮੰਤਰੀ ਨੇ ਕਿਹਾ ਕਿ ਇਹ ਪਾਲਿਸੀ ਵਿਚ 2013 ਦੇ ਭੋਂ ਪ੍ਰਾਪਤੀ ਕਾਨੂੰਨ ਦੀ ਉਲੰਘਣਾ ਕਰਦਿਆਂ ‘ਸਮਾਜਿਕ ਪ੍ਰਭਾਵ ਸਰਵੇਖਣ’ ਨੂੰ ਦਰਕਿਨਾਰ ਕਰ ਦਿੱਤਾ ਗਿਲਹ ਹੈ ਜਿਸ ਤਹਿਤ ਇਹ ਅਨੁਮਾਨ ਲਾਉਣਾ ਕਾਨੂੰਨੀ ਤੌਰ ਉਤੇ ਲਾਜ਼ਮੀ ਹੈ ਕਿ ਭੋਂ ਪ੍ਰਾਪਤੀ ਨਾਲ ਉਥੋਂ ਦੇ ਬੇਜ਼ਮੀਨੇ ਲੋਕਾਂ, ਖੇਤੀ ਮਜ਼ਦੂਰਾਂ, ਛੋਟੇ ਦੁਕਾਨਦਾਰਾਂ, ਕਿਰਾਏਦਾਰਾਂ ਅਤੇ ਕਾਰੀਗਰਾਂ ਉਤੇ ਖੁਰਾਕ, ਸਰੀਰਕ, ਵਾਤਾਵਰਣ, ਆਰਥਿਕ, ਸਮਾਜਿਕ, ਵਿਦਿਅਕ ਅਤੇ ਮਾਨਸਿਕ ਪੱਖੋਂ ਕਿਹੋ ਜਿਹੇ ਪ੍ਰਭਾਵ ਪੈਣਗੇ? ਉਹਨਾਂ ਕਿਹਾ ਕਿ ਸਰਕਾਰ ਨੇ ਇਸ ਪਾਲਿਸੀ ਵਿਚ ਇਹ ਵੀ ਨਹੀਂ ਦਸਿਆ ਕਿ ਕਿ ਇਥੋਂ ਉਜੜੇ ਅਤੇ ਬੇਘਰ ਤੇ ਬੇਰੁਜ਼ਗਾਰ ਹੋਏ ਲੋਕਾਂ ਦਾ ਕਿੰਜ, ਕਿੱਥੇ ਤੇ ਕਦੋਂ ਮੁੜ-ਵਸੇਬਾ ਕੀਤਾ ਜਾਵੇਗਾ?

ਸ਼੍ਰੀ ਸਿੱਧੂ ਨੇ ਕਿਹਾ ਕਿ ਇਸ ਪਾਲਿਸੀ ਦਾ ਇਕ ਕਿਸਾਨ ਵਿਰੋਧੀ ਪਹਿਲੂ ਇਹ ਵੀ ਹੈ ਕਿ ਪਹਿਲਾਂ ਜ਼ਮੀਨਾਂ ਐਕੁਆਇਰ ਹੋਣ ਤੋਂ ਬਾਅਦ ਜ਼ਮੀਨ ਮਾਲਕ ਅਦਾਲਤਾਂ ਵਿਚ ਜਾ ਕੇ ਮੁਆਵਜ਼ਾ ਵਧਾ ਲੈਂਦੇ ਸਨ, ਪਰ ਜੇ ਉਹ ਜ਼ਮੀਨ ਦੇਣ ਲਈ ਆਪਣੀ ‘ਸਹਿਮਤੀ’ ਦੇ ਦੇਣਗੇ ਤਾਂ ਫਿਰ ਕਿਸੇ ਵੀ ਅਦਾਲਤ ਵਿਚ ਨਹੀਂ ਜਾ ਸਕਣਗੇ।

Continue Reading

Mohali

ਮੁਹਾਲੀ ਦੇ ਜੁਡੀਸ਼ਿਅਲ ਕੋਰਟ ਸਮੇਤ ਅੱਧਾ ਦਰਜਨ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਪੁਲੀਸ ਪ੍ਰਸ਼ਾਸ਼ਨ ਹਾਈ ਅਲਰਟ ਤੇ, ਪੁਲੀਸ ਦੀ ਜਾਂਚ ਦੌਰਾਨ ਕੋਈ ਇਤਰਾਜਯੋਗ ਵਸਤੂ ਨਹੀਂ ਮਿਲੀ

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਮੁਹਾਲੀ ਦੇ ਜੁਡੀਸ਼ੀਅਲ ਕੋਰਟ ਕਾਂਪਲੈਕਸ ਸਮੇਤ ਸ਼ਹਿਰ ਦੇ ਲਗਭਗ ਅੱਧ ਦਰਜਨ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਸੰਬੰਧੀ ਈ ਮੇਲ ਪ੍ਰਾਪਤ ਹੋਈ ਹੈ। ਧਮਕੀ ਦੀ ਸੂਚਨਾ ਮਿਲਦਿਆਂ ਹੀ ਸੁਰੱਖਿਆ ਏਜੰਸੀਆਂ, ਐਸਏਐਸ ਨਗਰ (ਮੁਹਾਲੀ) ਪੁਲੀਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਫੇਜ਼ 6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ 69 ਵਿੱਚ ਸਥਿਤ ਪੈਰਾਗਾਨ ਸੀਨੀਅਰ ਸਕੈਂਡਰੀ ਸਕੂਲ ਤੋਂ ਇਲਾਵਾ ਰੇਆਨ ਸਕੂਲ, ਗੁਰੂਕੁਲ ਸਕੂਲ, ਆਰਕਿਜ ਇੰਟਨੈਸ਼ਨਲ ਸਕੂਲ ਸਮੇਤ ਕੁੱਝ ਹੋਰ ਸਕੂਲਾਂ ਨੂੰ ਧਮਕੀ ਵਾਲੀ ਈ ਮੇਲ ਮਿਲਣ ਤੋਂ ਬਾਅਦ ਇਹਨਾਂ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਪੁਲੀਸ ਨੂੰ ਜਾਣਕਾਰੀ ਦਿੱਤੀ ਗਈ। ਜਿਸਤੋਂ ਬਾਅਦ ਪੁਲੀਸ ਵਲੋਂ ਇਹਨਾਂ ਸਕੂਲਾਂ ਅਤੇ ਕੋਰਟ ਕਾਂਪਲੈਕਸ ਦੀ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਐਂਟੀ ਸਾਬੋਤਾਜ ਟੀਮਾਂ ਅਤੇ ਬੰਬ ਸਕੂਐਡ ਵਲੋਂ ਇਹਨਾਂ ਥਾਵਾਂ ਦੀ ਤਲਾਸ਼ੀ ਲਈ ਗਈ ਪਰੰਤੂ ਕੁੱਝ ਵੀ ਇਤਰਾਜ ਯੋਗ ਨਹੀਂ ਮਿਲਿਆ।

ਇਸ ਦੌਰਾਨ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਮਾਪਿਆਂ ਨੂੰ ਸੂਚਨਾ ਦੇ ਕੇ ਵਿਦਿਆਰਥੀਆਂ ਨੂੰ ਸਕੂਲ ਵਿੱਚੋਂ ਸੁਰਖਿਤ ਬਾਹਰ ਕੱਢ ਕੇ ਘਰ ਭੇਜ ਦਿੱਤਾ ਗਿਆ। ਇਸ ਦੌਰਾਨ ਛੋਟੇ ਬੱਚਿਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਬੱਸਾਂ ਦੇ ਮਾਧਿਅਮ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਇਹਨਾਂ ਸਕੂਲਾਂ ਨੂੰ ਮਿਲੀ ਧਮਕੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤਾ ਗਿਆ ਹੈ ਅਤੇ ਪੁਲੀਸ ਵਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਇਸ ਦੌਰਾਨ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਇਸ ਸੰਬੰਧੀ ਅਧਿਕਾਰਤ ਹੁਕਮ ਜਾਰੀ ਕਰਕੇ ਸਾਰੇ ਜੁਡੀਸ਼ੀਅਲ ਅਧਿਕਾਰੀਆਂ, ਡਿਪਟੀ ਕਮਿਸ਼ਨਰ ਮੁਹਾਲੀ, ਐਸ ਐਸ ਪੀ ਮੁਹਾਲੀ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਿਲ੍ਹਾ ਅਟਾਰਨੀ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਅਦਾਲਤ ਦੀ ਆਫੀਸ਼ੀਅਲ ਈ ਮੇਲ ਤੇ ਅਦਾਲਤੀ ਕਾਂਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਮੇਲ ਆਈ ਹੈ ਜਿਸਤੋਂ ਬਾਅਦ ਅਦਾਲਤਾਂ ਨੂੰ ਖਾਲੀ ਕਰਵਾ ਕੇ ਸੁਰਖਿਆ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਦਾਲਤ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ। ਉੱਥੇ ਮੌਜੂਦ ਵਕੀਲਾਂ, ਅਦਾਲਤੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ। ਘਟਨਾ ਵਾਲੀ ਥਾਂ ਤੇ ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਪਹੁੰਚੀਆਂ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੇ ਚੱਪੇ-ਚੱਪੇ, ਦਫ਼ਤਰਾਂ ਅਤੇ ਖੁੱਲ੍ਹੇ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਪੁਲੀਸ ਵੱਲੋਂ ਪੂਰੇ ਅਦਾਲਤ ਪਰਿਸਰ ਨੂੰ ਸੁਰੱਖਿਆ ਘੇਰੇ ਵਿੱਚ ਲੈ ਲਿਆ ਗਿਆ ਅਤੇ ਜਾਂਚ ਮੁਕੰਮਲ ਹੋਣ ਤੱਕ ਕਿਸੇ ਵੀ ਆਮ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਧਮਕੀ ਦੇ ਸਰੋਤ ਅਤੇ ਇਸ ਦੀ ਸੱਚਾਈ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ।

Continue Reading

Mohali

ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਮਾਰੀਆਂ ਮੱਲਾਂ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੁਹਾਲੀ) ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4, 2026 ਦੇ ਬਲਾਕ ਪੱਧਰੀ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।

ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੈ ਦੱਸਿਆ ਕਿ ਕਾਲਜ ਦੇ ਬੀ. ਏ. ਸਮੈਸਟਰ-5 ਦੇ ਵਿਦਿਆਰਥੀ ਸੰਜੀਵ ਗਿਰ ਨੇ ਸ਼ਾਟ ਪੁੱਟ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਬੀ.ਏ. ਦੂਜੇ ਸਾਲ ਦੀ ਵਿਦਿਆਰਥਣ ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਅਤੇ 800 ਮੀਟਰ ਵਿੱਚ ਦੂਜਾ ਸਥਾਨ, ਭੰਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ, ਦਿੱਵਿਆ ਨੇ 1500 ਮੀਟਰ ਵਿੱਚ ਦੂਜਾ ਅਤੇ 800 ਮੀਟਰ ਵਿੱਚ ਤੀਜਾ ਸਥਾਨ ਅਤੇ ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ, ਸ਼ਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ, ਪ੍ਰੋ. ਜਗਤਾਰ ਸਿੰਘ ਵਲੋਂ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਜ਼ਿਲ੍ਹਾ ਅਤੇ ਰਾਜ ਪੱਧਰੀ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Continue Reading

Mohali

ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਪਹਿਲੀ ਜਿੰਮੇਵਾਰੀ : ਡਾ. ਅੰਕਿਤਾ ਕਾਂਸਲ

Published

on

By

ਐਸ ਏ ਐਸ ਨਗਰ, 21 ਸਤੰਬਰ (ਸ.ਬ.) ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਚਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਰਹਿੰਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਕੋਲ ਪ੍ਰਾਪਤ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ ਵਾਰ ਸਮੀਖਿਆ ਕੀਤੀ ਗਈ। ਸਹਾਇਕ ਕਮਿਸ਼ਨਰ (ਜਨਰਲ) ਨੇ ਗਮਾਡਾ, ਪਾਵਰਕਾਮ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਡਾ. ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਵਰਗ ਜ਼ਿਲ੍ਹੇ ਦੀ ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ, ਇਸ ਲਈ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਬੇਲੋੜੀ ਦੇਰੀ ਕਾਰਨ ਲੰਬਿਤ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਵਿਭਾਗ ਆਪਣੇ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ ਤੇ ਨਿਪਟਾਏ।

ਮੀਟਿੰਗ ਵਿੱਚ ਜਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵਪਾਰੀ ਨੁਮਾਇੰਦੇ ਹਾਜ਼ਰ ਸਨ।

Continue Reading

Latest News

Trending