Connect with us

Punjab

ਪਠਾਨਕੋਟ ਵਿੱਚ ਦੇਖੇ ਗਏ ਸ਼ੱਕੀ ਵਿਅਕਤੀ, ਕੰਧ ਟੱਪ ਘਰ ਵਿੱਚ ਹੋਏ ਸਨ ਦਾਖਲ

Published

on

 

ਪਠਾਨਕੋਟ, 26 ਜੁਲਾਈ (ਸ.ਬ.) ਪਠਾਨਕੋਟ ਦੇ ਪਿੰਡ ਫੰਗਤੋਲੀ ਵਿਖੇ ਬੀਤੀ ਰਾਤ ਇਕ ਵਾਰ ਫਿਰ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ। ਸ਼ੱਕੀ ਵਿਅਕਤੀ ਇਕ ਘਰ ਦੀ ਕੰਧ ਟੱਪ ਕੇ ਪਰਿਵਾਰ ਕੋਲੋਂ ਰੋਟੀ ਮੰਗੀ ਅਤੇ ਇਸ ਦੌਰਾਨ ਪਰਿਵਾਰ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲਿਆ ਜਿਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਪਰਿਵਾਰ ਵੱਲੋਂ ਇਸ ਦੀ ਜਾਣਕਾਰੀ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਗਈ। ਫਿਲਹਾਲ ਪੁਲੀਸ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਥਾਵਾਂ ਤੇ ਸਰਚ ਚਲਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ 48 ਘੰਟੇ ਪਹਿਲਾਂ ਵੀ ਇਸੇ ਪਿੰਡ ਵਿਚ ਸੱਤ ਸ਼ੱਕੀ ਦੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਉਦੋਂ ਤੋਂ ਹੀ ਇਸ ਪਿੰਡ ਵਿਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ ਅਜੇ ਤਕ ਪੁਲੀਸ ਅਤੇ ਫੌਜ ਵੱਲੋਂ ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਵਿਚ ਕੁਝ ਵੀ ਹੱਥ ਨਹੀਂ ਲੱਗਿਆ ਹੈ।

ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਰਾਤ ਸਮੇਂ ਕਰੀਬ ਤਿੰਨ ਲੋਕ ਕੰਧ ਟੱਪ ਕੇ ਅੰਦਰ ਆ ਗਏ ਅਤੇ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਖੜਕਾਇਆ ਪਰ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਨਹੀਂ ਖੋਲਿਆ ਤਾਂ ਕੁਝ ਸਮੇਂ ਬਾਅਦ ਉਹ ਵਾਪਸ ਚਲੇ ਗਏ, ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ।

Continue Reading

Chandigarh

ਪੁਲੀਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ, ਦੋ ਪਿਸਤੌਲਾਂ ਬਰਾਮਦ

Published

on

By

 

ਚੰਡੀਗੜ੍ਹ, 27 ਨਵੰਬਰ (ਜਸਬੀਰ ਸਿੰਘ ਜੱਸੀ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਨੇ ਐਸ. ਏ. ਐਸ. ਨਗਰ ਪੁਲੀਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ 7 ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਿਲ੍ਹਾ ਮੁਹਾਲੀ ਦੇ ਪਿੰਡ ਮਹਿਮਦਪੁਰ ਦੇ ਵਸਨੀਕ ਹਰਿੰਦਰ ਸਿੰਘ ਅਤੇ ਪਿੰਡ ਵਰਾਣਾ ਵਾਸੀ ਗੁਰਜਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਮਰੀਕਾ ਅਧਾਰਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ (ਜੋ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇਕ ਸਾਥੀ ਹੈ) ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ। ਗੈਂਗਸਟਰ ਲਾਲਾ ਬੈਨੀਪਾਲ ਨੇ ਇਸ ਤੋਂ ਪਹਿਲਾਂ ਐਸ.ਏ.ਐਸ.ਨਗਰ ਵਿਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ, ਜਿਸ ਵਿਚ ਸਤੰਬਰ 2023 ਵਿਚ ਫਾਈਨਾਂਸਰ ਅਤੇ ਦਸੰਬਰ 2023 ਵਿਚ ਵਿਰੋਧੀ ਗਰੋਹ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਸ੍ਰੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿਚ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜਮਾਂ ਦੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਐਸ ਏ ਐਸ ਨਗਰ : ਇਸ ਸਬੰਧੀ ਐਸ.ਐਸ.ਪੀ. ਮੁਹਾਲੀ ਦੀਪਕ ਪਾਰੀਕ ਨੇ ਦਸਿਆ ਕਿ ਪੁਲੀਸ ਟੀਮਾਂ ਨੂੰ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੀਆਂ ਟੀਮਾਂ ਨੇ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਦਰਜ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਡੇਰਾਬਸੀ ਵਿਖੇ ਬੀ ਐਨ ਐਸ ਦੀ ਧਾਰਾ 111 ਅਤੇ ਅਸਲਾ ਐਕਟ ਦੀ ਧਾਰਾ 25 (6) (7) ਅਤੇ 27 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Continue Reading

Mohali

ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਕੀਤੀ ਜਾਵੇਗੀ ਮਹੀਨਾਵਾਰ ਮੀਟਿੰਗ : ਹਰਚਰਨ ਸਿੰਘ ਭੁੱਲਰ

Published

on

By

 

ਸੀਨੀਅਰ ਆਈ ਪੀ ਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਰੋਪੜ ਰੇਂਜ ਦੇ ਡੀ ਆਈ ਜੀ ਵਜੋਂ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ) ਸੀਨੀਅਰ ਆਈ ਪੀ ਐਸ ਅਧਿਕਾਰੀ ਸz. ਹਰਚਰਨ ਸਿੰਘ ਭੁੱਲਰ ਨੇ ਅੱਜ ਰੋਪੜ ਰੇਂਜ ਦੇ ਡੀ ਆਈ ਜੀ ਵਜੋਂ ਅਹੁਦਾ ਸੰਭਾਲ ਲਿਆ। ਇਸ ਸੰਬੰਧੀ ਅੱਜ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਖੇਤਰ ਵਿੱਚ ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਮਹੀਨਾਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਅਪਰਾਧੀਆਂ ਦੀ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।

ਸ. ਭੁੱਲਰ ਨੇ ਕਿਹਾ ਕਿ ਪੁਲੀਸ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲੀਸ ਪੂਰੀ ਮਸ਼ਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਉਹ ਮੁਹਾਲੀ ਦੇ ਡੀਐਸ ਪੀ, ਐਸ ਪੀ, ਐਸ ਐਸ ਪੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਇਸ ਇਲਾਕੇ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਉਹਨਾਂ ਦਾ ਮੁੱਖ ਟੀਚਾ ਹੋਵੇਗਾ ਜਿਸ ਦੌਰਾਨ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ, ਜਿਹਨਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਮਾੜੇ ਕੰਮ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਹਨਾਂ ਦੀ ਸੂਚਨਾ ਪੁਲੀਸ ਨੂੰ ਜ਼ਰੂਰ ਦੇਣ ਤਾਂ ਜੋ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕੇ।

ਟਰੈਵਲ ਏਜੰਟਾਂ ਵਲੋਂ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਅਜਿਹੇ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁਧ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ. ਐਸ. ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਵੀ ਹਾਜ਼ਰ ਸਨ।

 

Continue Reading

Mohali

ਮੁਹਾਲੀ ਪੁਲੀਸ ਵੱਲੋਂ ਇੱਕ ਨਸ਼ਾ ਤਸਕਰ ਦਾ ਘਰ ਅਤੇ ਗੱਡੀ ਫਰੀਜ

Published

on

By

 

ਮੁਲਜਮ ਭਾਗੀਰਥ ਵਿਰੁੱਧ ਦਰਜ਼ ਹਨ ਹੈਰੋਇਨ ਅਤੇ ਗਾਂਜਾ ਬਰਾਮਦ ਹੋਣ ਦੇ ਤਿੰਨ ਮਾਮਲੇ

ਐਸ.ਏ.ਐਸ.ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼-11 ਦੀ ਪੁਲੀਸ ਨੇ ਉਸ ਦੇ ਇਲਾਕੇ ਵਿੱਚ ਰਹਿੰਦੇ ਇਕ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਫਰੀਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜਮ ਭਾਗੀਰਥ ਉਰਫ ਬਿੱਟੀ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਪੁਲੀਸ ਵਲੋਂ ਅੱਜ ਸਮਰਥ ਅਥਾਰਟੀ ਦਿੱਲੀ ਦੇ ਹੁਕਮਾਂ ਰਾਹੀਂ ਉਸਦਾ ਸੈਕਟਰ 66 ਵਿਚਲਾ ਮਕਾਨ ਨੰਬਰ 794 ਅਤੇ ਉਸ ਦੀ ਇਨੋਵਾ ਕਰਿਸਟਾ ਗੱਡੀ ਨੂੰ ਫਰੀਜ ਕੀਤਾ ਗਿਆ ਹੈ। ਫਰੀਜ ਕਰਨ ਦੀ ਅੱਜ ਦੀ ਇਸ ਕਾਰਵਾਈ ਦੌਰਾਨ ਥਾਣਾ ਫੇਜ਼-11 ਦੇ ਮੁਖੀ ਗਗਨਦੀਪ ਸਿੰਘ ਵੀ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜਮ ਭਾਗੀਰਥ ਉਰਫ ਬਿੱਟੀ ਵਿਰੁੱਧ ਪੁਲੀਸ ਨੇ 5 ਜੂਨ 2021 ਨੂੰ 150 ਗ੍ਰਾਮ ਗਾਂਜਾ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਵਿਅਕਤੀ ਨੂੰ ਫੇਜ਼ 11 ਦੀ ਪੁਲੀਸ ਨੇ 17 ਸੰਤਬਰ 2022 ਨੂੰ 27 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਫਿਰ 16 ਨਵੰਬਰ 2022 ਨੂੰ ਭਾਗੀਰਥ ਨੂੰ ਫੇਜ਼ 11 ਦੀ ਪੁਲੀਸ ਨੇ ਮੁੜ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ।

ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮੁਤਾਬਕ ਮੁਲਜਮ ਭਾਗੀਰਥ ਐਨ. ਡੀ. ਪੀ. ਐਸ. ਐਕਟ ਤੋਂ ਇਲਾਵਾ ਹੋਰਨਾਂ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। 2021 ਵਿੱਚ ਪੁਲੀਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਇਸ ਵਿਅਕਤੀ ਦੇ ਟਿਕਾਣੇ ਤੋਂ 4 ਕਾਰਤੂਸ 32 ਬੋਰ, 1 ਕਾਰਤੂਸ 9 ਐਮ. ਐਮ. ਪਿਸਟਲ, 1 ਲੱਖ 48 ਹਜਾਰ ਰੁਪਏ ਡਰੱਗ ਮਨੀ ਅਤੇ ਵੱਖ ਵੱਖ ਤਰ੍ਹਾਂ ਦੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਸਨ।

Continue Reading

Latest News

Trending